Thursday, May 7
Shadow

Tag: breaking news

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ 3.04 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

Punjab News
ਫ਼ਰੀਦਕੋਟ, 13 ਫਰਵਰੀ 2026 ( ) ਹਲਕਾ ਫ਼ਰੀਦਕੋਟ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦਿੰਦਿਆਂ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਾਦਿਕ ਵਿਖੇ ਵੱਖ-ਵੱਖ ਸੜਕ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖ ਕੇ ਉਦਘਾਟਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ‘ਤੇ ਕੁੱਲ 304.04 ਲੱਖ ਰੁਪਏ (3.04 ਕਰੋੜ ਰੁਪਏ) ਦੀ ਲਾਗਤ ਆਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੇਰ ਸਿੰਘ ਵਾਲਾ ਤੱਕ 3.75 ਕਿਲੋਮੀਟਰ ਲੰਬੀ ਸੜਕ ਦੀ ਮੁਰੰਮਤ/ਨਿਰਮਾਣ ‘ਤੇ 125.00 ਲੱਖ ਰੁਪਏ, ਮੁਕਤਸਰ–ਫਿਰੋਜ਼ਪੁਰ ਰੋਡ ਤੋਂ ਸਾਦਿਕ–ਗੁਰੂਹਰਸਹਾਏ ਰੋਡ ਤੱਕ 0.50 ਕਿਲੋਮੀਟਰ ਸੜਕ ‘ਤੇ 9.66 ਲੱਖ ਰੁਪਏ ਅਤੇ ਡੋਡ ਤੋਂ ਮੁਮਾਰਾ ਤੱਕ 3.39 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ‘ਤੇ 169.38 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਅਤੇ ਅਪਗ੍ਰੇਡੇਸ਼ਨ ਨਾਲ ਇਲਾਕੇ ਦੇ ਲੋਕਾਂ ਨੂੰ...
ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 24ਵਾਂ ਦਿਨ: ਪੰਜਾਬ ਪੁਲਿਸ ਨੇ 888 ਥਾਵਾਂ ‘ਤੇ ਕੀਤੀ ਛਾਪੇਮਾਰੀ; 256 ਕਾਬੂ

Crime News, Punjab News
ਚੰਡੀਗੜ੍ਹ, 13 ਫਰਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 24ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 888 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 24ਵੇਂ ਦਿਨ, ਪੁਲਿਸ ਟੀਮਾਂ ਨੇ 256 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 9,012 ਹੋ ਗਈ ਹੈ। ਇਸ ਤੋਂ ਇਲਾਵਾ 129 ਵਿਅਕਤੀਆਂ ਵਿਰੁੱਧ ਰ...
ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

ਤੰਦਰੁਸਤ ਸਰੀਰ ‘ਚ ਹੀ ਤੰਦਰੁਸਤ ਮਨ ਦਾ ਵਾਸ ਹੁੰਦਾ ਹੈ – ਵਿਧਾਇਕ ਡਾ. ਚਰਨਜੀਤ ਸਿੰਘ

Local news
ਰੂਪਨਗਰ, 13 ਫਰਵਰੀ: ਪੀਐਮ ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਸੰਧੂਆਂ ਵਿਖੇ ਜ਼ਿਲ੍ਹਾ ਪੱਧਰੀ ਫੀਫਾ ਫੁੱਟਬਾਲ ਫਾਰ ਸਕੂਲ ਪ੍ਰੋਗਰਾਮ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਹੋਰ ਮਹਿਮਾਨਾਂ ਵਲੋਂ ਸ਼ਮ੍ਹਾਂ ਰੌਸ਼ਨ ਕਰਕੇ ਕੀਤੀ ਗਈ ਅਤੇ ਵਿਦਿਆਰਥੀਆਂ ਵੱਲੋਂ ਸਵਾਗਤ ਗੀਤ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਪ੍ਰਿੰਸੀਪਲ ਸ਼੍ਰੀ ਰਤਨਪਾਲ ਗੁਪਤਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਰਸਮੀ ਤੌਰ ਤੇ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਿਧਾਇਕ ਡਾ. ਚਰਨਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਮਨ ਵੱਸਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਅਨੁਸ਼ਾਸਨ, ਸਹਿਯੋਗ ਅਤੇ ਲੀਡਰਸ਼ਿਪ ਵਰਗੇ ਗੁਣ ਵਿਕਸਿਤ ਹੁੰਦੇ ਹਨ।  ਉਨ੍ਹਾਂ ਵਿਦਿਆਰਥੀਆਂ ਨੂੰ ਮੋਬਾਈਲ ਦੀ ਦੁਨੀਆ ਤੋਂ ਬਾਹਰ ਨਿਕਲ ਕੇ ਖੇਡਾਂ ਨੂੰ ਆਪਣੀ ਜ਼ਿੰਦਗੀ ...
‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

‘ਦਲਿਤ ਵਿਰੋਧੀ ਕਾਂਗਰਸ’ ਖਿਲਾਫ ‘ਆਪ’ ਨੇ ਪੰਜਾਬ ਭਰ ਵਿੱਚ ਕੀਤੇ ਵਿਰੋਧ ਪ੍ਰਦਰਸ਼ਨ, ਪ੍ਰਤਾਪ ਬਾਜਵਾ ਨੇ ਮੰਤਰੀ ਈਟੀਓ ‘ਤੇ ਕੀਤੀ ਸੀ ਜਾਤੀਵਾਦੀ ਟਿੱਪਣੀ

Punjab Politics
ਚੰਡੀਗੜ੍ਹ, 13 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀਆਂ ਗਈਆਂ ਸ਼ਰਮਨਾਕ, ਜਾਤੀਵਾਦੀ ਅਤੇ ਅਪਮਾਨਜਨਕ ਟਿੱਪਣੀਆਂ ਖ਼ਿਲਾਫ਼ ਸੂਬੇ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤੇ। ਪਾਰਟੀ ਨੇ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਹੀ ਨਹੀਂ, ਸਗੋਂ ਸਮੁੱਚੇ ਦਲਿਤ ਭਾਈਚਾਰੇ ਅਤੇ ਆਪਣੀ ਰੋਜ਼ੀ-ਰੋਟੀ ਇੱਜ਼ਤ ਨਾਲ ਕਮਾਉਣ ਵਾਲੇ ਮਿਹਨਤਕਸ਼ ਲੋਕਾਂ ਅਤੇ ਮਜ਼ਦੂਰਾਂ ਦਾ ਅਪਮਾਨ ਹੈ। ਇਨ੍ਹਾਂ ਮੁਜ਼ਾਹਰਿਆਂ ਵਿੱਚ 'ਆਪ' ਆਗੂਆਂ, ਮੰਤਰੀਆਂ, ਵਿਧਾਇਕਾਂ, ਪਾਰਟੀ ਵਰਕਰਾਂ ਅਤੇ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਪ੍ਰਦਰਸ਼ਨਕਾਰੀਆਂ ਨੇ “ਦਲਿਤ-ਵਿਰੋਧੀ ਕਾਂਗਰਸ ਮੁਰਦਾਬਾਦ” ਅਤੇ “ਬਾਜਵਾ ਮੁਰਦਾਬਾਦ” ਦੇ ਨਾਅਰੇ ਲਗਾਏ ਅਤੇ ਮੰਗ ਕੀਤੀ ਕਿ ਬਾਜਵਾ ਅਤੇ ਕਾਂਗਰਸ ਲੀਡਰਸ਼ਿਪ ਦਲਿਤ ਭਾਈਚਾਰੇ ਅਤੇ ਸਾਰੇ ਮਿਹਨਤਕਸ਼ ਲੋਕਾਂ ਤੋਂ ਜਨਤਕ ਤੌਰ 'ਤੇ ਮੁਆਫੀ ਮੰਗਣ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕ...
ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

ਸ੍ਰੀ ਅਨੰਦਪੁਰ ਸਾਹਿਬ ਹੋਲੇ ਮੁਹੱਲੇ ਲਈ ਪੂਰੀ ਤਰ੍ਹਾਂ ਤਿਆਰ; ਹਰਜੋਤ  ਸਿੰਘ ਬੈਂਸ ਨੇ ਵਿਆਪਕ ਪ੍ਰਬੰਧਾਂ ਲਈ ਦਿੱਤੇ ਆਦੇਸ਼

Local news
ਸ੍ਰੀ ਅਨੰਦਪੁਰ ਸਾਹਿਬ, 13 ਫਰਵਰੀ:-ਹੋਲੇ ਮਹੱਲੇ ਦੇ ਪਵਿੱਤਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਦੇ ਮੱਦੇਨਜ਼ਰ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੂਪਨਗਰ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਟੈਂਟ ਸਿਟੀ, ਟਰਾਲੀ ਸਿਟੀ, ਸਮਰਪਿਤ ਪਾਰਕਿੰਗ ਜ਼ੋਨ ਬਣਾਉਣ ਤੋਂ ਇਲਾਵਾ ਸੰਗਤ ਦੀ ਸੌਖਾਲੀ ਯਾਤਰਾ ਲਈ ਸ਼ਟਲ ਬੱਸ ਅਤੇ ਆਟੋਰਿਕਸ਼ਾ ਸੇਵਾ ਸ਼ੁਰੂ ਕਰਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਆਉਣ ਵਾਲੀ ਸਾਰੀ ਸੰਗਤ ਲਈ ਅਧਿਆਤਮਿਕ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ। ਸਿੱਖ ਪਰੰਪਰਾਵਾਂ ਦੇ ਸ਼ਾਨਦਾਰ ਜਸ਼ਨਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਵਿੱਤਰ ਨਗਰੀ ਵਿਖੇ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੀ ਸੰਗਤ ਦੀ ਸਹੂਲਤ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਬੁਨਿਆਦੀ ਢਾਂਚੇ ਅਤੇ ਭਾਰੀ ਇਕੱਠ ਦੇ ਪ੍ਰਬੰਧਨ ਲਈ ਰਣਨੀਤੀਆਂ ਦੀ ਵਿ...
ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

ਭਲਕੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਭਾਣਾ ਵਿਖੇ ਪਾਈਪਲਾਈਨ ਦਾ ਉਦਘਾਟਨ ਕਰਨਗੇ ਸਪੀਕਰ ਸ. ਸੰਧਵਾਂ

Local news
ਕੋਟਕਪੂਰਾ 13 ਫਰਵਰੀ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਭਲਕੇ ਪਿੰਡ ਭਾਣਾ ਵਿਖੇ ਲਗਭਗ 83 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਮੋਘੇ ਦੀ ਪਾਈਪਲਾਈਨ ਦਾ ਉਦਘਾਟਨ ਕਰਨਗੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਪ੍ਰਣਾਲੀ ਮਜ਼ਬੂਤ ਹੋਵੇਗੀ, ਖੇਤਾਂ ਵਿੱਚ ਭਰਾਵਟ ਦੀ ਸਮੱਸਿਆ ਦੂਰ ਹੋਏਗੀ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਵੱਡੀ ਸਹੂਲਤ ਮਿਲੇਗੀ। ਸਰਕਾਰ ਪਿੰਡਾਂ ਦੇ ਸਰਬਾਂਗੀਣ ਵਿਕਾਸ ਲਈ ਵਚਨਬੱਧ ਹੈ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ’ਤੇ ਨਿਵੇਸ਼ ਕੀਤਾ ਜਾ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ ਸਰਪੰਚ ਭਾਣਾ,  ਪੀ.ਏ.ਡੀ.ਬੀ. ਡਾਇਰੈਕਟਰ ਹਰਭਜਨ ਸਿੰਘ ਭਾਣਾ, ਜਸਪਾਲ ਕੌਰ, ਗੁਰਦੇਵ ਸਿੰਘ ਮੈਂਬਰ, ਕੇਵਲ ਸਿੰਘ ਮੈਂਬਰ, ਅਮਨਦੀਪ ਕੌਰ ਮੈਂਬਰ, ਜੋਗਿੰਦਰ ਸਿੰਘ ਮੈਂਬਰ, ਕਾਰਜ ਸਿੰਘ ਮੈਂਬਰ, ਜਸਵੀਰ ਕੌਰ ਮੈਂਬਰ, ਪੂਜਾ ਕੌਰ ਮੈਂਬਰ, ਬਲਵਿੰਦਰ ਕੌਰ ਮੈਂਬਰ, ਗੁਰਮੇਲ ਸਿੰਘ ਬਰਾੜ, ਬਖਤੌਰ ਸਿੰਘ ਖਾਲਸਾ, ਦੀਪੂ ਸਿੰਘ ਸੋਢੀ, ਗੁਰਚਰਨ ਸਿੰਘ, ਰਣਜੀਤ ਸਿੰਘ ...
ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ

ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਝਿੰਜੜੀ ਵਾਸੀਆਂ ਨਾਲ ਨਿਭਾਈਆਂ ਵਾਅਦਾ, ਪਹਿਲੀ ਵਾਰ ਪਿੰਡ ਨੂੰ ਜਾਣ ਲਈ ਸੜਕ ਦਾ ਹੋ ਰਿਹਾ ਨਿਰਮਾਣ

Local news
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਪਿੰਡ ਝਿੰਜੜੀ ਵਾਸੀਆਂ ਲਈ ਅੱਜ ਦਾ ਦਿਨ ਸਭ ਤੋ ਵੱਡਾ ਤਿਉਹਾਰ ਬਣ ਗਿਆ ਹੈ, ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ। ਝਿੰਜੜੀ ਨੂੰ ਜਾਣ ਲਈ ਦਹਾਕਿਆਂ ਤੋ ਕੋਈ ਰਾਹ, ਸੜਕ ਨਹੀ ਸੀ ਅਤੇ ਇਸ ਇਲਾਕੇ ਦੇ ਲੋਕਾਂ ਨਾਲ ਸ੍ਰ.ਬੈਂਸ ਨੇ ਵਾਅਦਾ ਕੀਤਾ ਸੀ ਕਿ ਉਹ ਇਸ ਪਿੰਡ ਨੂੰ ਜਾਣ ਲਈ ਰਸਤਾ ਹੀ ਨਹੀ ਸਗੋਂ ਮਜ਼ਬੂਤ ਸੜਕ ਅਤੇ ਪੁਲੀਆਂ ਪਾ ਕੇ ਡੰਗੇ ਲਗਾ ਕੇ ਇਸ ਪਿੰਡ ਨੂੰ ਪੂਰੀ ਤਰਾਂ ਸੜਕੀ ਨੈਟਵਰਕ ਨਾਲ ਜੋੜਨਗੇ ਅਤੇ ਅੱਜ ਇਸ ਪਿੰਡ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਹੋ ਗਿਆ ਹੈ।      ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਨੇ ਕਿਹਾ ਹੈ ਕਿ ਅੱਜ ਝਿੰਜੜੀ ਦੇ ਲੋਕਾਂ ਦਾ ਸੁਪਨਾ 70 ਸਾਲ ਬਾਅਦ ਪੂਰਾ ਹੋ ਗਿਆ ਹੈ। ਮੈਨੂੰ ਖੁਸ਼ੀ ਹੈ ਕਿ ਸਾਡੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ, ਸ੍ਰ.ਬੈਂਸ ਦੀ ਕਾਰਗੁਜਾਰੀ ਤੋ ਪ੍ਰਭਾਵਿਤ ਹੋ ਕੇ ਇਸ ਪਿੰਡ ਨੂੰ ਪਹਿਲੀ ਵਾਰ ਸਹਿਯੋਗ ਸੱਜਣਾਂ ਵੱਲੋਂ ਰਸਤੇ ਲਈ ਜ਼ਮੀਨ ਦਿੱਤੀ ਹੈ ਅਤੇ ਸਰਕਾਰ ਨੇ ਉਸ ਉਤੇ ਸ਼ਾਨਦਾਰ ਤੇ ਮਜ਼ਬੂਤ ਸੜਕ, ਪੁਲੀਆਂ ਤੇ ਡੰਗੇ ਲਗਾਉਣ ਦਾ ਕੰਮ ਸੁਰੂ ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਕੈਂਪਾਂ ਦਾ ਲੋਕ ਲੈਣ ਲਾਹਾ-ਡਿਪਟੀ ਕਮਿਸ਼ਨਰ ਨਵਜੋਤ ਕੌਰ

Punjab News
ਮਾਨਸਾ, 13 ਫਰਵਰੀ:-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੁਖਾਲੇ ਮਾਹੌਲ ਵਿਚ ਲੋਕਾਂ ਨੂੰ ਸਹੂਲਤ ਪ੍ਰਦਾਨ ਕੀਤੀ ਜਾਵੇ ਤਾਂ ਜੋ ਕੋਈ ਵੀ ਨਾਗਰਿਕ ਇਸ ਲੋਕ ਭਲਾਈ ਸਕੀਮ ਤੋਂ ਵਾਂਝਾ ਨਾ ਰਹੇ। ਇਹ ਹਦਾਇਤ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਸਬੰਧਤ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਮੌਜੂਦਗੀ ਵਿਚ ਜ਼ਿਲ੍ਹੇ 'ਚ ਬਣ ਰਹੇ ਸਿਹਤ ਕਾਰਡਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਮੌਕੇ ਕੀਤੀ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ  ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ 26 ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਹੀ ਕਾਰਡ ਬਣਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ ਤਾਂ ਜੋ ਕਿਸੇ ਨੂੰ ਵੀ ਦੂਰ-ਦੁਰਾਡੇ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਡਿਪਟੀ ਕਮਿਸ਼ਨਰ ਨੇ...
ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ, ਨਿਯਮਾਂ ਦੀ ਉਲੰਘਣਾ ‘ਤੇ ਸਖ਼ਤ ਕਾਰਵਾਈ

Punjab News
ਹੁਸ਼ਿਆਰਪੁਰ, 13 ਫਰਵਰੀ :- ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਅਨੁਸਾਰ ਆਰਟੀਓ ਅਮਨਦੀਪ ਕੌਰ ਘੁੰਮਣ ਵੱਲੋਂ ਜ਼ਿਲ੍ਹੇ ਵਿੱਚ ਸਕੂਲ ਬੱਸਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦਾ ਉਦੇਸ਼ 'ਸੇਫ਼ ਸਕੂਲ ਵਾਹਨ ਯੋਜਨਾ' ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਵਿਦਿਆਰਥੀਆਂ ਲਈ ਸੁਰੱਖਿਅਤ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ।ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਵਿਸ਼ੇਸ਼ ਚੈਕਿੰਗ ਮੁਹਿੰਮਾਂ ਜਾਰੀ ਰਹਿਣਗੀਆਂ।ਆਰਟੀਓ ਅਮਨਦੀਪ ਕੌਰ ਘੁੰਮਣ ਨੇ ਦੱਸਿਆ ਕਿ ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ, ਜਿਸ ਵਿੱਚ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਡਰਾਈਵਰ ਲਾਇਸੈਂਸ, ਕੰਡਕਟਰਾਂ ਦੀ ਮੌਜੂਦਗੀ, ਫਸਟ ਏਡ ਬਾਕਸ, ਅੱਗ ਬੁਝਾਉਣ ਵਾਲੇ ਯੰਤਰ, ਸਪੀਡ ਗਵਰਨਰ, ਸੀਸੀਟੀਵੀ ਕੈਮਰੇ ਅਤੇ ਜੀਪੀਐਸ ਸਿਸਟਮ ਆਦਿ ਦੀ ਜਾਂਚ ਕੀਤੀ ...
ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਬਜ਼ੁਰਗਾਂ ਦਾ ਸਨਮਾਨ ਅਤੇ ਦੇਖਭਾਲ ਸਾਡੀ ਨੈਤਿਕ ਜ਼ਿੰਮੇਵਾਰੀ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

Punjab News
ਤਰਨ ਤਾਰਨ, 13 ਫਰਵਰੀ :-           ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਤਰਨ ਤਾਰਨ ਵੱਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਤਰਨ ਤਾਰਨ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਜਾਗਰੂਕਤਾ ਕੈਂਪ ਅਤੇਨੂੰ ਸਨਮਾਨ ਸਮਾਰੋਹ ਕਰਵਾਇਆ ਗਿਆ। ਕੈਬਨਿਟ ਮੰਤਰੀ ਜੇਲ੍ਹਾਂ ਅਤੇ ਟਰਾਂਸਪੋਰਟ ਵਿਭਾਗ ਲਾਲਜੀਤ ਸਿੰਘ ਭੁੱਲਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਅਤੇ ਹੋਰ ਅਹਿਮ ਸ਼ਖਸੀਅਤਾਂ ਵੀ ਇਸ ਮੌਕੇ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੀਆਂ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗਾਂ ਦਾ ਸਨਮਾਨ, ਦੇਖਭਾਲ ਅਤੇ ਸੁਰੱਖਿਆ ਸਾਡੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਬਿਹਤਰ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨਜਨਕ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ...