ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਲਈ 2 ਥਾਵਾਂ ਤੇ ਟਰਾਲੀ ਸਿਟੀ ਦਾ ਹੋਵੇਗਾ ਨਿਰਮਾਣ- ਹਰਜੋਤ ਬੈਂਸ
ਸ੍ਰੀ ਅਨੰਦਪੁਰ ਸਾਹਿਬ 13 ਫਰਵਰੀ: ਦੇਸ਼ ਵਿਦੇਸ਼ ਤੋਂ ਹੋਲਾ ਮਹੱਲਾ 2026 ਮਨਾਉਣ ਲਈ ਲੱਖਾਂ ਦੀ ਤਾਦਾਦ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਪੁਖਤਾ ਪ੍ਰਬੰਧ ਯਕੀਨੀ ਕਰਨ ਲਈ ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਇਸ ਵਾਰ ਸੰਗਤਾਂ ਦੀ ਸਹੂਲਤ ਲਈ ਮੇਲਾ ਖੇਤਰ ਵਿੱਚ ਟੈਂਟ ਸਿਟੀ, ਟਰਾਲੀ ਸਿਟੀ, ਈ-ਰਿਕਸ਼ਾ ਵਿਵਸਥਿਤ ਢੰਗ ਨਾਲ ਮੁਹੱਇਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਯਾਦਗਾਰ ਵਿੱਚ ਆਤਿਸ਼ਬਾਜੀ ਦੇ ਅਲੋਕਿਕ ਦ੍ਰਿਸ਼ ਵਿਖਾਈ ਦੇਣਗੇ। ਗੁਰੂ ਨਗਰੀ ਦਾ ਕੋਨਾ ਕੋਨਾ ਸੁੰਦਰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ। ਸ੍ਰ.ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਆਇਆ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸਰਾਵਾਂ ਹੋਣ ਦੇ ਬਾਵਜੂਦ ਵੀ ਸ਼ਰਧਾਲੂਆਂ ਨੂੰ ਰਹਿਣ ਵਿਚ ਕਾਫੀ ਦਿੱਕਤ ਆਉਦੀ ਹੈ ਅਤੇ ਇਸ ਦੇ ਨਾਲ ਹੀ ਵੱਡੀ ਗਿਣਤੀ ਵਿਚ ਸ਼ਰਧਾਲੂ ਆਪਣੀਆਂ ਟਰੈਕਟਰ ਟਰਾਲੀਆਂ ਨੂੰ ਸ...








