Wednesday, May 6
Shadow

Tag: breaking news

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਯੋਜਨਾਵਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Local news
ਹੁਸ਼ਿਆਰਪੁਰ, 11 ਫਰਵਰੀ :-           ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵਿਭਾਗਾਂ ਦੁਆਰਾ ਚਲਾਏ ਜਾ ਰਹੇ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਇਸ ਦੌਰਾਨ ਉਨ੍ਹਾਂ ਮਾਲ ਵਿਭਾਗ ਨਾਲ ਸਬੰਧਤ ਮਾਮਲਿਆਂ, ਸਕੀਮਾਂ ਅਤੇ ਪੈਂਡਿੰਗ ਕੰਮਾਂ ਬਾਰੇ ਵਿਸ਼ੇਸ਼ ਤੌਰ 'ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਅਧਿਕਾਰੀਆਂ ਨੂੰ ਸਾਰੇ ਕੰਮ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੂਰੇ ਕਰਨ ਦੇ ਨਿਰਦੇਸ਼ ਦਿੱਤੇ।                 ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਈਜ਼ੀ ਰਜਿਸਟ੍ਰੇਸ਼ਨ ਅਤੇ ਈਜ਼ੀ ਜਮ੍ਹਾਂਬੰਦੀ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲਈ। ਉਨ੍ਹਾਂ  ਸਟੈਂਪ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਵਸੂਲੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਅਤੇ ਲੰਬਿਤ ਪਏ ਜ਼ਮੀਨੀ ਮਾਲੀਏ ਦੇ ਬਕਾਏ ਦੀ ਵਸੂਲੀ ਵਿੱਚ ਤੇਜ਼...
ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਨੇ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ’ਚ ਲਗਾਏ ਨਾਕਿਆਂ ਦਾ ਲਿਆ ਜਾਇਜ਼ਾ

Local news
ਸੰਗਰੂਰ, 11 ਫਰਵਰੀ:- ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਸ੍ਰੀ ਐਲ.ਕੇ ਯਾਦਵ (ਆਈ.ਪੀ.ਐਸ.) ਨੇ ਅੱਜ ਆਪਰੇਸ਼ਨ ਪ੍ਰਹਾਰ-2 ਤਹਿਤ ਸੰਗਰੂਰ ਜ਼ਿਲ੍ਹੇ ਦਾ ਦੌਰਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਲਗਾਏ ਨਾਕਿਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸੰਗਰੂਰ ਜ਼ਿਲ੍ਹੇ ’ਚ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਦੀ ਅਗਵਾਈ ਹੇਠ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਫਿਰੌਤੀਆਂ ਮੰਗਣ ਵਾਲਿਆਂ ਦਾ ਨੈੱਟਵਰਕ ਤੋੜਨ ਲਈ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਅਨੁਸਾਰ “ਗੈਂਗਸਟਰਾਂ ਤੇ ਵਾਰ” ਅਤੇ “ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ” ਮੁਹਿੰਮ ਤਹਿਤ ਬਹੁਤ ਸਾਰੇ ਮਾੜੇ ਅਨਸਰਾਂ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਅਜਿਹੇ ਮਾੜੇ ਅਨਸਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ੍ਰੀ ਐਲ. ਕੇ. ਯਾਦਵ ਨੇ ਦੱਸਿਆ ਕਿ ਮਿਤੀ 9 ਫਰਵਰੀ 2026 ਨੂੰ ਗੈਂਗਸਟਰਾਂ ਤੇ ਵਾਰ ਦੀ...
ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

ਧੂਰੀ ਹਲਕੇ ਦਾ ਪਿੰਡ ਪਲਾਸੌਰ ਆਧੁਨਿਕ ਤਕਨੀਕਾਂ ਨਾਲ ਹੋਇਆ ਲੈਸ

Local news
ਧੂਰੀ/ਸੰਗਰੂਰ, 11 ਫ਼ਰਵਰੀ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਧੂਰੀ ਦਾ ਪਿੰਡ ਪਲਾਸੌਰ ਸ਼ਹਿਰਾਂ ਨੂੰ ਮਾਤ ਪਾਉਂਦਾ ਹੋਇਆ ਆਧੁਨਿਕ ਤਕਨੀਕਾਂ ਨਾਲ ਲੈਸ ਹੋ ਗਿਆ ਹੈ, ਜਿੱਥੇ ਸੁਰੱਖਿਆ ਲਈ 49 ਸੀਸੀਟੀਵੀ ਕੈਮਰੇ ਅਤੇ ਵਿਦਿਆਰਥੀਆਂ ਲਈ ਪ੍ਰੋਜੈਕਟਰ ਵਰਗੀਆਂ ਅਤਿ ਆਧੁਨਿਕ ਸਹੂਲਤਾਂ ਉਪਲਬਧ ਹਨ। ਪਿੰਡ ਪਲਾਸੌਰ ਦੇ ਸਰਪੰਚ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡ ਵਿੱਚ ਲਗਾਤਾਰ ਵਿਕਾਸ ਕਾਰਜ ਜਾਰੀ ਹਨ ਅਤੇ ਪਿੰਡ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡ ਪਲਾਸੌਰ ਵਿੱਚ ਕਰੀਬ 20 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਲਾਈਬਰੇਰੀ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਲਈ ਮਾਹੌਲ ਮਿਲੇਗਾ। ਇਸ ਦੇ ਨਾਲ ਹੀ ਪਿੰਡ ਦੇ ਸਕੂਲ ਵਿੱਚ ਨਵੇਂ ਬਾਥਰੂਮ ਬਣਾਏ ਜਾ ਰਹੇ ਹਨ ਅਤੇ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਨਾਲ ਜੋੜਨ ਲਈ ਦੋ ਪ੍ਰੋਜੈਕਟਰ ਵੀ ਖਰੀਦੇ ਗਏ ਹਨ, ਤਾਂ ਜੋ ਪੜ੍ਹਾਈ ਦਾ ਮਿਆਰ ਹੋਰ ਉੱਚਾ ਕੀਤਾ ਜਾ ਸਕੇ। ...
ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

ਸ੍ਰੀ ਚਮਕੌਰ ਸਾਹਿਬ ਵਿਖੇ ਗੰਨਾ ਕਾਸ਼ਤਕਾਰਾਂ ਲਈ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ

Local news
ਸ੍ਰੀ ਚਮਕੌਰ ਸਾਹਿਬ, 11 ਫਰਵਰੀ: ਪ੍ਰਬੰਧਕੀ ਸਕੱਤਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਅਰਸ਼ਦੀਪ ਸਿੰਘ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਗੰਨਾ ਸਾਖਾ ਵੱਲੋਂ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਗੰਨਾ ਕਾਸ਼ਤਕਾਰਾਂ ਲਈ ਅੱਜ ਸ੍ਰੀ ਚਮਕੌਰ ਸਾਹਿਬ ਵਿਖੇ ਇੱਕ ਵਿਸ਼ੇਸ਼ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਪੀ.ਏ.ਯੂ. ਲੁਧਿਆਣਾ ਦੇ ਗੰਨਾ ਬੀਜਨਲ ਰਿਸਰਚ ਸੈਂਟਰ ਕਪੂਰਥਲਾ ਅਤੇ ਸਹਿਕਾਰੀ ਖੰਡ ਮਿਲ ਮੋਰਿੰਡਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੈਂਪ ਦੌਰਾਨ ਕਿਸਾਨਾਂ ਨੂੰ ਗੰਨੇ ਦੀ ਸੁਚੱਜੀ ਕਾਸ਼ਤ ਲਈ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਵਿੱਚ ਦੋ ਕਤਾਰੀ ਖਾਲੀ ਵਿਧੀ ਨਾਲ ਚੇਤੀ ਬਿਜਾਈ, ਮੁੱਢੇ ਗੰਨੇ ਹੇਠ ਰਕਬਾ ਵਧਾਉਣ ਅਤੇ ਉਸ ਦੀ ਸੰਭਾਲ, ਬਸੰਤ ਰੁੱਤ ਵਿੱਚ ਉੱਤਮ ਕਿਸਮਾਂ ਦੀ ਵਿਉਂਤਬੰਦੀ, ਕੀਟ ਪ੍ਰਬੰਧਨ, ਜੈਵਿਕ ਖਾਦਾਂ ਅਤੇ ਰੁੜੀ ਦੀ ਵਰਤੋਂ ਅਤੇ ਲੇਬਰ ਦੀ ਸਮੱਸਿਆ ਦੇ ਹੱਲ ਲਈ ਕੇਨ ਹਾਰਵੈਸਟਰ ਦੀ ਵਰਤੋਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਸਾਂ...
ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

ਜਸਵੀਰ ਸਿੰਘ ਗੜ੍ਹੀ ਵੱਲੋਂ ਪੰਜਾਬ ਪੁਲਿਸ ਅਧਿਕਾਰੀਆਂ ਨੂੰ ਐਸ.ਸੀ.ਐਸ.ਟੀ.ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨ ਦੇ ਹੁਕਮ

Breaking News
ਚੰਡੀਗੜ੍ਹ, 11 ਫਰਵਰੀ :- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 28ਵੀਂ ਫੁੱਲ ਕਮਿਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਪੁਲਿਸ ਨੂੰ ਹਦਾਇਤ ਕੀਤੀ ਕਿ ਐਸ.ਸੀ.ਐਸ.ਟੀ. ਐਕਟ ਬਾਰੇ ਟ੍ਰੇਨਿੰਗ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕਮਿਸ਼ਨ ਕੋਲ ਪੁਲਿਸ ਸਬੰਧੀ ਆਉਣ ਵਾਲੀਆਂ ਸ਼ਿਕਾਇਤਾਂ ਵਿੱਚ ਕਮੀ ਆਵੇ। *ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜਿਕ ਨਿਆਂ ਵਿਭਾਗ ਨੂੰ ਰੋਸਟਰ ਰਜਿਸਟਰ ਸਬੰਧੀ ਕਮੇਟੀਆਂ ਨੂੰ ਰਾਖਵਾਂਕਰਨ ਨੁਕਤਿਆਂ ਅਤੇ ਰੋਸਟਰ ਰਜਿਸਟਰਾਂ ਬਾਰੇ ਟ੍ਰੇਨਿੰਗ ਕਰਵਾਉਣ ਦੇ ਹੁਕਮ ਵੀ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਆਮ ਰਾਜ ਪ੍ਰਬੰਧ ਵਿਭਾਗ ਨੂੰ ਹਦਾਇਤ ਕੀਤੀ ਕਿ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਤਹਿਤ ਦਰਜ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਪੁਲਿਸ ਦੀ ਤਰਜ਼ ਤੇ ਏ.ਡੀ.ਸੀ. ਪੱਧਰ ਦੇ ਅਧਿਕਾਰੀ ਨੂੰ ਨੋਡਲ ਅਧਿਕਾਰੀ ਨਿਯੁਕਤ ਕੀਤਾ ਜਾਵੇ ਤਾਂ ਜੋ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਹੋਰ ਤੇਜ਼ੀ ਆ ਸਕੇ। ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ  ਪੁਲਿਸ, ਸਥਾਨਕ ਸਰਕਾਰਾਂ, ਸਮਾਜਿਕ ਨਿ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਲਗਾਏ ਗਏ ਹਨ ਵਿਸ਼ੇਸ਼ ਕੈਂਪ-ਵਿਧਾਇਕ ਸ਼ੈਰੀ ਕਲਸੀ

Punjab News
ਬਟਾਲਾ, 11 ਫਰਵਰੀ (  )  'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਕੈਸ਼ਲੈਸ ਬੀਮਾ ਦੇਣ ਲਈ ਵਿਸ਼ੇਸ਼ ਕੈਂਪਾਂ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹੈਲਥ ਕਾਰਡ ਬਣਾਉਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ 'ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਉਨ੍ਹਾਂ ਦੱਸਿਆ ਬਟਾਲਾ ਦੀ ਵਾਰਡ ਨੰਬਰ 7, 37, ਵਾਰਡ ਨੰਬਰ 28 ਡੋਗਰਾ ਮੁਹੱਲਾ ਕਸ਼ਮੀਰ ਗਲੀ, ਵਾਰਡ ਨੰਬਰ 31 ਨੇੜੇ ਰਾਮਲੀਲ੍ਹਾ ਗਰਾਊਂਡ ਮੀਆਂ ਮੁਹੱਲਾ, ਪਿੰਡ ਡੱਲਾ ਮੋੜ ਨੇੜੇ ਕਾਨਵੈਂਟ ਸਕੂਲ ਹਰਚੋਵਾਲ ਰੋਡ, ਪਿੰਡ ਭਗਤਪੁਰ ਰੱਬਵਾਲਾ ਨੇੜੇ ਡੀਏਵੀ ਸਕੂਲ ਕਾਦੀਆਂ ਅਤੇ ...
ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਚਾਰਜ ਸੰਭਾਲਿਆ

Punjab News
ਤਰਨ ਤਾਰਨ, 11 ਫਰਵਰੀ :  -          2012 ਬੈਚ ਦੇ ਸੀਨੀਅਰ ਪੀ. ਸੀ. ਐਸ ਅਫ਼ਸਰ ਸੁਰਿੰਦਰ ਸਿੰਘ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਤਰਨ ਤਾਰਨ ਵਜੋਂ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਦੱਸਿਆ ਗਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਉਲੀਕੇ ਜਾ ਰਹੇ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਅਤੇ ਲੋਕਾਂ ਨੂੰ ਦਿੱਤੀਆ ਜਾਣ ਵਾਲੀਆਂ ਸਹੂਲਤਾਂ ਨੂੰ ਉਨ੍ਹਾਂ ਤੱਕ ਪਹੁੰਚਾਉਣਾ ਵਿਸ਼ੇਸ਼ ਤਰਜੀਹ ਹੋਵੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਗਿਆ ਕਿ ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਪੇਂਡੂ ਖੇਤਰ ਦੇ ਵਿਕਾਸ ਦੇ ਕੰਮ ਬਿਨਾਂ ਕਿਸੇ ਭੇਦ-ਭਾਵ ਤੋਂ ਕੀਤੇ ਜਾਣਗੇ ਅਤੇ ਜ਼ਿਲ੍ਹਾ ਵਾਸੀ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਬਾਰੇ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ...
ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਵੱਲੋਂ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੇ ਪ੍ਰਬੰਧਾਂ ਦੀ ਵਿਸਤ੍ਰਿਤ ਸਮੀਖਿਆ

Punjab News
ਮਾਲੇਰਕੋਟਲਾ, 11 ਫਰਵਰੀ:-         ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 13 ਤੋਂ 15 ਫਰਵਰੀ ਤੱਕ ਸਥਾਨਕ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਆਯੋਜਿਤ ਹੋਣ ਵਾਲੇ ਤਿੰਨ ਰੋਜ਼ਾ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਸਬੰਧੀ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ ਗਗਨ ਅਜੀਤ ਸਿੰਘ ਵੱਲੋਂ ਗਰਾਊਂਡ ਜ਼ੀਰੋ ‘ਤੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੌਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ ਗੁਰਮੀਤ ਕੁਮਾਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਵੱਡੇ ਸੱਭਿਆਚਾਰਕ ਅਤੇ ਸਮਾਜਿਕ ਸਮਾਗਮ ਨੂੰ ਸ਼ਾਂਤੀਪੂਰਵਕ, ਸੁਚਾਰੂ ਅਤੇ ਯਾਦਗਾਰ ਢੰਗ ਨਾਲ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸੁਰੱਖਿਆ, ਸ...
ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

ਜ਼ਿਲ੍ਹਾ ਪ੍ਰਸ਼ਾਸਨ ਸਹੂਲਤਾਂ ਮੁਹਈਆ ਕਰਾਉਣ ਲਈ ਵਚਨਬੱਧ, ਲੋਕ ਵੀ ਦੇਣ ਸਹਿਯੋਗ: ਹਰਪ੍ਰੀਤ ਸਿੰਘ

Punjab News
ਬਰਨਾਲਾ, 11 ਫਰਵਰੀ-          ਬਰਨਾਲਾ ਸ਼ਹਿਰ ਵਿੱਚ ਟ੍ਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ ਗਈ।   ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਟ੍ਰੈਫ਼ਿਕ ਪੁਲੀਸ ਅਧਿਕਾਰੀਆਂ ਨੂੰ ਵੱਧ ਟ੍ਰੈਫ਼ਿਕ ਵਾਲੇ ਖੇਤਰਾਂ 'ਤੇ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਹਾਇਕ ਕਮਿਸ਼ਨਰ ਨਗਰ ਨਿਗਮ ਨੂੰ ਅੰਡਰ ਬ੍ਰਿਜ ਤੋਂ ਅੱਗੇ ਨਵੇਂ ਸਿਨੇਮੇ ਕੋਲ ਲਾਈਟਾਂ ਸਬੰਧੀ ਅਤੇ ਜੌੜੇ ਪੰਪਾਂ ਤੋਂ ਸ਼ਕਤੀ ਕਲਾਂ ਮੰਦਰ ਨੇੜੇ ਰੇਲਵੇ ਸਟੇਸ਼ਨ ਤੱਕ ਡੀਵਾਈਡਰ ਸਬੰਧੀ ਐਸਟੀਮੇਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਮਾਰਕੀਟ ਕਮੇਟੀ ਨੂੰ ਗੱਡਾਖਾਨਾ ਚੌਕ ਦੀ ਪਾਰਕਿੰਗ ਨੂੰ ਹੋਰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ।ਓਨ੍ਹਾਂ ਵੱਖ ਵੱਖ ਵਿਦਿਅਕ ਅਦਾਰਿਆਂ ਨੇੜੇ ਟ੍ਰੈਫ਼ਿਕ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਬੈਰੀਕੇਡਿੰਗ/ਸਪੀਡ ਬਰੇਕਰ ਬਣਾਉਣ ਸਬੰਧੀ ਨਿਰਦੇਸ਼ ਦਿੱਤੇ ਗਏ।ਇਸ ਮੌਕੇ ਉਨ੍ਹਾਂ ਨਗਰ ਨਿਗਮ ਅਤੇ ਟ੍ਰੈਫਿਕ ਪੁਲੀਸ ਨੂੰ ਟ੍ਰੈਫ਼ਿਕ ਨੇਮਾਂ ਦੀ ਪਾਲਣਾ ਕਰਵਾਉਣ, ਸਮੇਂ ਸਮੇਂ 'ਤੇ ਸਬੰਧਤ ...
अंतरराष्ट्रीय शिवरात्रि महोत्सव–2026 में रील मेकिंग प्रतियोगिता होगी आयोजित

अंतरराष्ट्रीय शिवरात्रि महोत्सव–2026 में रील मेकिंग प्रतियोगिता होगी आयोजित

Himachal
मंडी, 11 फरवरी। उपायुक्त मंडी एवं मेला समिति के अध्यक्ष अपूर्व देवगन ने बताया कि अंतरराष्ट्रीय शिवरात्रि महोत्सव–2026 के अवसर पर जिला प्रशासन मंडी द्वारा रील मेकिंग प्रतियोगिता आयोजित की जाएगी। उन्होंने कहा कि इस प्रतियोगिता का उद्देश्य लगभग 500 वर्ष प्राचीन मंडी नगर की समृद्ध धार्मिक एवं सांस्कृतिक विरासत को रचनात्मक माध्यम से सहेजना और व्यापक स्तर पर प्रस्तुत करना है। प्रतियोगिता के माध्यम से देवताओं के आगमन, बजंतरियों की गूंज तथा श्रद्धालुओं की आस्था से जुड़े पलों को 45 से 60 सेकंड की रील में दर्शाना होगा।उपायुक्त ने बताया कि प्रतियोगिता में 15 वर्ष या उससे अधिक आयु के भारत में निवास करने वाले सभी इच्छुक शौकिया एवं पेशेवर प्रतिभागी भाग ले सकते हैं। प्रतियोगिता की थीम “द पल्स” निर्धारित की गई है। प्रतिभागियों को अधिकतम एक रील वर्टिकल 9:16 फॉर्मेट में तैयार करनी होगी, जिसमें जलेब, पारंपरि...