Wednesday, May 6
Shadow

Tag: breaking news

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

Punjab News
ਚੰਡੀਗੜ੍ਹ, 9 ਫਰਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨ...
4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

4ਜੀ/5ਜੀ ਟੈਲੀਕਾਮ ਸਬੰਧੀ ਚੋਰੀਆਂ ’ਤੇ ਪੰਜਾਬ ਪੁਲਿਸ ਦੀ ਸਖ਼ਤ ਕਾਰਵਾਈ ਜਾਰੀ; 17 ਹੋਰ ਗ੍ਰਿਫ਼ਤਾਰ

Punjab News
ਚੰਡੀਗੜ੍ਹ, 9 ਫਰਵਰੀ:- ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ  4ਜੀ/5ਜੀ ਟੈਲੀਕਾਮ ਬੁਨਿਆਦੀ ਢਾਂਚੇ ਦੀ ਚੋਰੀ ’ਤੇ ਵੱਡੀ ਅਤੇ ਨਿਰੰਤਰ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ 17 ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਸੂਬੇ ਭਰ ਵਿੱਚ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 126 ਹੋ ਗਈ ਹੈ ਅਤੇ 140 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਫੈਸਲਾਕੁੰਨ ਕਾਰਵਾਈਆਂ ਦੇ ਲਾਗੂ ਕਰਨ ਸਦਕਾ ਅਹਿਮ ਜਨਤਕ ਟੈਲੀਕਾਮ ਸੇਵਾਵਾਂ ਨਿਰੰਤਰ ਚੱਲ ਰਹੀਆਂ ਹਨ।  ਜ਼ਿਕਰਯੋਗ ਹੈ ਕਿ 4ਜੀ/5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਤੋਂ ਬਾਅਦ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਹੁਕਮਾਂ ’ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ ਸੀ। ਚੇਅਰਮੈਨ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਜ਼ਿਲ੍ਹਾ ਪੁਲਿਸ ਯੂਨਿਟਾਂ ਨਾਲ ਮਿਲ ਕੇ ਕੰਮ ਕੀਤਾ ਤਾਂ ਜੋ ਮੁਲਜ਼ਮਾਂ ਨੂੰ ਫੜਿਆ ਜਾ ਸਕੇ ਅਤੇ ਚੋਰੀ ਹੋਏ ਸਾਜ਼ੋ-ਸਾਮਾਨ ਦੀ  ਬਰਾਮਦਗੀ ਕੀਤੀ...
ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਐਸ ਸੀ/ਬੀ ਸੀ ਵਰਗਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਫਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸਦੇ ਨਾਲ ਨਾਲ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਸਮਾਜਿਕ–ਆਰਥਿਕ ਤਰੱਕੀ ਲਈ ਵੀ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਪੰਜਾਬ ਭਵਨ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਐਸ.ਸੀ/ਬੀ.ਸੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਯੂਨੀਅਨ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਮੰਤਰੀ ਨੇ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਪਸ਼ਟ ਕੀਤਾ ਕਿ ਜਿਹੜੀਆਂ ਮੰਗਾਂ ਵਿਭਾਗੀ ਪੱਧਰ ’ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਅਤੇ ਸਮੇਂ-ਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ। ਇਸਦੇ ਨਾਲ ਹੀ ਜਿਹੜੀਆਂ ਮ...
ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਤੋਂ ਛੇ ਪਿਸਤੌਲਾਂ, 115 ਗ੍ਰਾਮ ਹੈਰੋਇਨ ਅਤੇ 11.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਜੁੜੇ ਪੰਜ ਵਿਅਕਤੀ ਕਾਬੂ

Breaking News, Crime News
ਅੰਮ੍ਰਿਤਸਰ, 9 ਫਰਵਰੀ:- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੌਰਾਨ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਦੇ  ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਪੰਜ ਕਾਰਕੁਨਾਂ  ਨੂੰ ਛੇ ਆਧੁਨਿਕ ਪਿਸਤੌਲ, 115 ਗ੍ਰਾਮ ਹੈਰੋਇਨ ਅਤੇ 11.90 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ ਕਰ ਕੇ ਇਸ ਗਿਰੋਹ ਨੂੰ ਬੇਅਸਰ  ਦਿੱਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਿਮਰਨਜੀਤ ਸਿੰਘ ਉਰਫ਼ ਮੰਨੂ (24), ਗੁਰਪ੍ਰੀਤ ਸਿੰਘ ਉਰਫ਼ ਗੋਪੀ (20), ਸੁਖਰਾਜ ਸਿੰਘ ਉਰਫ਼ ਜੋਗਾ (24) ਅਤੇ ਸਾਜਨ ਸਿੰਘ ਉਰਫ਼ ਗੁਰਸਾਜਨ ਸਿੰਘ ਉਰਫ਼ ਲੱਡਾ ਸਾਰੇ ਵਾਸੀ ਪਿੰਡ ਰੋਡਾ ਵਾਲਾ ਕਲਾਂ (ਅੰਮ੍ਰਿਤਸਰ ) ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਮੋਲਕਦੀਪ ਸਿੰਘ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਆਸਟਰੀਆ ਦੇ ਬਣੇ  ਦੋ 9 ਐਮ.ਐਮ. ਗਲੌਕ, ਤੁਰਕੀ ਦ...
ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

ਬੁਨਿਆਦੀ ਢਾਂਚੇ ਨਾਲ ਸਬੰਧਤ ਨਵੇਂ ਪ੍ਰੋਜੈਕਟਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜ਼ੋਰਾਂ ‘ਤੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 9 ਫਰਵਰੀ:– ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਇਲਾਕੇ ਵਿੱਚ ਸੜਕੀ ਸੰਪਰਕ ਨੂੰ ਹੋਰ ਬਿਹਤਰ ਬਣਾਉਣ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਬੁਨਿਆਦੀ ਢਾਂਚੇ ਨਾਲ ਸਬੰਧਤ ਅਹਿਮ ਪ੍ਰੋਜੈਕਟਾਂ ਨੂੰ ਹਰੀ ਝੰਡੀ ਮਿਲ ਗਈ ਹੈ। ਇੱਥੋਂ ਜਾਰੀ ਵੀਡੀਓ ਸੰਦੇਸ਼ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪੰਜ ਅਹਿਮ ਪੁਲਾਂ ਨੂੰ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਮਨਜ਼ੂਰੀ ਮਿਲ ਗਈ ਹੈ। ਸ. ਬੈਂਸ ਨੇ ਕਿਹਾ, "ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਕਾਸ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।" ਉਨ੍ਹਾਂ ਕਿਹਾ ਕਿ ਪ੍ਰਵਾਨਿਤ ਪੁਲ ਪ੍ਰੋਜੈਕਟਾਂ ਵਿੱਚ ਬ੍ਰਹਮਪੁਰ ਅਤੇ ਡਰੋਲੀ ਪੁਲ ਸ਼ਾਮਲ ਹਨ, ਜੋ ਅਸਲ ਵਿੱਚ ਨਹਿਰ ਦੀ ਉਸਾਰੀ ਸਮੇਂ ਬਣਾਏ ਗਏ ਸਨ। ਇਨ੍ਹਾਂ ਪੁਲਾਂ ਨੂੰ ਆਧੁਨਿਕ ਜ਼ਰੂਰਤਾਂ ਨੂੰ ਵੇਖਦਿਆਂ ਹੁਣ ਦ...
ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

ਹਰਭਜਨ ਸਿੰਘ ਈ.ਟੀ.ਓ. ਬਾਰੇ ਟਿੱਪਣੀ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਐਸ.ਐਸ.ਪੀ. ਅੰਮ੍ਰਿਤਸਰ ਤੋਂ ਰਿਪੋਰਟ ਤਲਬ

Punjab News
ਚੰਡੀਗੜ੍ਹ, 9 ਫਰਵਰੀ:-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਗਈ ਟਿੱਪਣੀ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀਓ ਖਿਲਾਫ ਗ਼ਲਤ ਸ਼ਬਦਾਬਲੀ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਐਸਐਸਪੀ ਅੰਮ੍ਰਿਤਸਰ ਤੋਂ ਡੀਐਸਪੀ /ਐਸਪੀ ਪੱਧਰ ਦੇ ਅਧਿਕਾਰੀ ਰਾਹੀਂ 11 ਫਰਵਰੀ 2026 ਨੂੰ ਬਾਅਦ ਦੁਪਹਿਰ 3 ਵਜੇ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਵੀ ਇਸ ਵਾਇਰਲ ਵੀਡੀਓ ਸਬੰਧੀ ਸਪਸ਼ਟੀਕਰਨ ਦੇਣ ਲਈ 11 ਫਰਵਰੀ 2026 ਨੂੰ ਦੁਪਹਿਰ 3 ਵਜੇ ਤਲਬ ਕੀਤਾ ਗਿਆ ਹੈ।...
आम घरों के मेहनतकश लोगों का आगे बढ़ना कांग्रेस को हजम नहीं हो रहा, बाजवा अपने दिमाग की नफरत बाहर निकालें: बलतेज पन्नू

आम घरों के मेहनतकश लोगों का आगे बढ़ना कांग्रेस को हजम नहीं हो रहा, बाजवा अपने दिमाग की नफरत बाहर निकालें: बलतेज पन्नू

Punjab News
चंडीगढ़, 8 फरवरी 2026- पंजाब विधानसभा में विपक्ष के नेता और कांग्रेसी नेता प्रताप सिंह बाजवा द्वारा पंजाब के कैबिनेट मंत्री हरभजन सिंह ई.टी.ओ. के बारे में की गई दुर्भाग्यपूर्ण और आपत्तिजनक टिप्पणी की आम आदमी पार्टी के वरिष्ठ नेताओं ने कड़ी निंदा की है। पंजाब के वित्त मंत्री हरपाल सिंह चीमा, वन मंत्री लाल चंद कटारूचक और 'आप' पंजाब के मीडिया प्रभारी बलतेज पन्नू ने संयुक्त रूप से इस टिप्पणी की जोरदार शब्दों में निंदा की है। तीनों नेताओं ने कांग्रेस पार्टी को दलित-विरोधी मानसिकता वाली पार्टी करार देते हुए बाजवा और कांग्रेस को 24 घंटे के भीतर माफी मांगने की सख्त चेतावनी दी है, अन्यथा सख्त कानूनी और राजनीतिक कार्रवाई की चेतावनी दी है। पंजाब के वित्त मंत्री हरपाल सिंह चीमा ने बाजवा की टिप्पणी को "बेहद दुर्भाग्यपूर्ण बयान" बताते हुए कहा कि कैबिनेट मंत्री हरभजन सिंह ई.टी.ओ. वह शख्सियत हैं जिन्ह...
ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

ਸੁਨੀਲ ਜਾਖੜ ਪੰਜਾਬੀਆਂ ਨੂੰ ਗੁੰਮਰਾਹ ਕਰ ਰਹੇ ਹਨ, ਭਾਰਤ-ਅਮਰੀਕਾ ਸੌਦਾ ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 8 ਫਰਵਰੀ 2026- ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਰਤ-ਅਮਰੀਕਾ ਵਪਾਰਕ ਸਮਝੌਤੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਇੱਕ ਖ਼ਤਰਨਾਕ, ਕਿਸਾਨ ਵਿਰੋਧੀ ਅਤੇ ਦੇਸ਼ ਵਿਰੋਧੀ ਸਮਝੌਤਾ ਕਰਾਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਇਹ ਸਮਝੌਤਾ ਭਾਰਤੀ ਖੇਤੀਬਾੜੀ ਨੂੰ ਤਬਾਹ ਕਰ ਦੇਵੇਗਾ ਅਤੇ ਕਰੋੜਾਂ ਕਿਸਾਨਾਂ ਨੂੰ ਆਰਥਿਕ ਬਰਬਾਦੀ ਵੱਲ ਧੱਕੇਗਾ। 'ਆਪ' ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਭਾਜਪਾ ਆਗੂ ਸੁਨੀਲ ਜਾਖੜ ਭਾਰਤ ਦੇ ਗਰੀਬ ਅਤੇ ਸੀਮਾਂਤ ਕਿਸਾਨਾਂ 'ਤੇ ਹੋਣ ਵਾਲੇ ਇਸ ਦੇ ਮਾਰੂ ਪ੍ਰਭਾਵਾਂ ਨੂੰ ਸਮਝੇ ਬਿਨਾਂ ਜਾਂ ਜਾਣਬੁੱਝ ਕੇ ਛੁਪਾ ਕੇ ਇਸ ਸੌਦੇ ਦਾ ਜਸ਼ਨ ਮਨਾ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਸੁਨੀਲ ਜਾਖੜ ਦਾ ਇਹ ਕਹਿਣਾ ਕਿ 'ਆਪ' ਚੁੱਪ ਹੈ, ਬਿਲਕੁਲ ਗਲਤ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਸ ਦਿਨ ਤੋਂ ਇਸ ਸੌਦੇ ਦਾ ਐਲਾਨ ਹੋਇਆ ਹੈ, ਅਸੀਂ ਪਿਛਲੇ ਦਸ ਦਿਨਾਂ ਤੋਂ ਇਤਰਾਜ਼ ਉਠਾ ਰਹੇ ਹਾਂ। ਅਸਲ ਵਿੱਚ ਭਾਜਪਾ ਨੇ ਦੇਸ਼ ਨੂੰ ਹਨੇਰੇ ਵਿੱਚ ਰੱਖਿਆ ਹੈ। ਪ੍ਰਧਾਨ ਮੰਤਰੀ ਸੰਸਦ ਵਿੱਚ ਇਸ ਮੁੱਦੇ 'ਤੇ ਬੋਲ ਨਹੀਂ ਸਕੇ ਅਤੇ ਦੇਸ਼ ਨੂ...
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ

Punjab News
ਤਰਨ ਤਾਰਨ, 8 ਫਰਵਰੀ :-        ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਤਰਨ ਤਾਰਨ ਜ਼ਿਲ੍ਹੇ ਦੇ ਵੈਰੋਵਾਲ ਸਥਿਤ ਜੈਨ ਮੰਦਰ ਦਾ ਦੌਰਾ ਕੀਤਾ। ਦੌਰੇ ਦੌਰਾਨ ਰਾਜਪਾਲ ਨੇ ਮੰਦਰ ਵਿੱਚ ਪ੍ਰਾਰਥਨਾ ਕੀਤੀ ਅਤੇ ਜੈਨ ਸਮੁਦਾਇ ਦੇ ਮੈਂਬਰਾਂ ਨਾਲ ਸੰਵਾਦ ਕੀਤਾ। ਉਨ੍ਹਾਂ ਨੇ ਸ਼ਾਂਤੀ, ਅਹਿੰਸਾ, ਅਨੁਸ਼ਾਸਨ ਅਤੇ ਸਮਾਜਿਕ ਸਹਿਮਤੀ ਵਰਗੇ ਮੁੱਲਾਂ ਨੂੰ ਪ੍ਰੋਤਸਾਹਿਤ ਕਰਨ ਵਿੱਚ ਮੰਦਰ ਦੀ ਭੂਮਿਕਾ ਦੀ ਸਰਾਹਨਾ ਕੀਤੀ, ਜੋ ਜੈਨ ਦਰਸ਼ਨ ਦਾ ਮੂਲ ਆਧਾਰ ਹਨ। ਸ੍ਰੀ ਕਟਾਰੀਆ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਧਿਆਤਮਿਕ ਸੰਸਥਾਵਾਂ ਸਮਾਜ ਵਿੱਚ ਨੈਤਿਕ ਕਦਰਾਂ-ਕੀਮਤਾਂ ਮਜ਼ਬੂਤ ਕਰਨ ਅਤੇ ਸਮਾਜਿਕ ਏਕਤਾ ਨੂੰ ਵਧਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।       ਇਸ ਮੌਕੇ ਵਿਧਾਇਕ ਬਾਬਾ ਬਕਾਲਾ ਦਲਬੀਰ ਸਿੰਘ ਟੌਂਗ, ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ੍ਰੀ ਸ਼ਿਵਦੁਲਾਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ  ਸ੍ਰੀ ਰਾਹੁਲ, ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ, ਐਸ. ਡੀ. ਐੱਮ ਖਡੂ...
ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 89 ‘ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Punjab News
ਲੁਧਿਆਣਾ, 08 ਫਰਵਰੀ  (000) – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ  ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗ...