ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਰਾਜ ਪੱਧਰੀ ਸਮਾਗਮ; ਦੂਸਰੇ ਦਿਨ ਸ਼ਰਧਾ, ਸੇਵਾ ਤੇ ਸਮਰਪਣ ਦਾ ਸ਼ਾਨਦਾਰ ਸੰਗਮ
ਗੜ੍ਹਸ਼ੰਕਰ/ਹੁਸ਼ਿਆਰਪੁਰ, 5 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦਾ ਦੂਜਾ ਦਿਨ ਅਤਿ ਸ਼ਰਧਾ, ਧਾਰਮਿਕ ਮਾਣ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗਿਆ ਗਿਆ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਜੀ ਮੈਮੋਰੀਅਲ, ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਪਾਵਨ ਪਾਠ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਚਰਨਾਂ ਵਿਚ ਹਾਜ਼ਰੀ ਲਗਾਈ ਅਤੇ ਸਾਰੀ ਮਾਨਵਤਾ ਦੀ ਭਲਾਈ, ਸੁੱਖ ਸਮਰਿਧੀ ਅਤੇ ਭਾਈਚਾਰੇ ਦੀ ਅਰਦਾਸ ਕੀਤੀ। ਇਹ ਵਿਸ਼ਾਲ ਸਮਾਗਮ 6 ਫਰਵਰੀ ਤੱਕ ਜਾਰੀ ਰਹੇਗਾ, ਜਦੋਂ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਸਮਾਗਮ ਦੇ ਆਖ਼ਰੀ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਗੁਰੂ ਚਰਨਾਂ ਵਿੱਚ ਮੱਥਾ ਟੇਕਣਗੇ ਅਤੇ ਸੂਬੇ ਦੀ ਤਰੱਕੀ, ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕਰਨਗੇ। ਸਮਾਗਮ ਦੇ ਦੌਰਾਨ ਸੰਤ ਸਮਾਜ ਦੀ ਮਾਣਮੱਤੀ ਮੌਜੂਦਗੀ ਨੇ ਸਮਾਗਮ ਨੂੰ ਅਧਿਆਤਮਿਕ ਉਚਾਈਆਂ 'ਤੇ ਪਹੁੰਚਾਇਆ। ਇਸ ਮੌਕੇ ਸੰਤ ਬਾਬਾ ਇੰਦਰ ਦਾਸ...








