Wednesday, October 28
Shadow

Tag: breaking news

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 15 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਅਤੇ ਵਿਸਫੋਟਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ .30 ਬੋਰ ਦੀ ਅਸਾਲਟ ਰਾਈਫਲ, ਦੋ ਹੈਂਡ ਗ੍ਰਨੇਡ ਅਤੇ 13 ਵਿਦੇਸ਼ੀ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਅਤੇ ਉਸ ਦੇ ਪੁੱਤਰ ਜਸਕਰਨ ਸਿੰਘ ਦੋਵੇਂ ਵਾਸੀ ਪਿੰਡ ਬੱਲਰਵਾਲ, ਹਲਕਾ ਅਜਨਾਲਾ ਅੰਮ੍ਰਿਤਸਰ; ਵੀਨੂ ਵਾਸੀ ਸਾਗਰਪੁਰ, ਬਟਾਲਾ; ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਰਸੂਲਪੁਰ ਅਤੇ ਗੌਰਵ ਮਸੀਹ ਵਾਸੀ ਪਿੰਡ ਗੌਂਸਪੁਰਾ, ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਚਾਰ 9ਐਮਐਮ ਗਲੌਕ ਅਤੇ ਨੌਂ .30 ਬੋਰ ਦੇ ਪਿਸਤੌਲ ਸ਼...
ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

Breaking News
ਨਵੀਂ ਦਿੱਲੀ / ਪੰਜਾਬ; 15 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ, ਕਿਉਂਕਿ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਹੋਈ ਮੀਟਿੰਗ ਮਗਰੋਂ ਕੇਂਦਰ ਨੇ ਸੂਬੇ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਾਲ ਕੇਂਦਰੀ ਪੂਲ ਵਿੱਚ 180 ਲੱਖ ਮੀਟ੍ਰਿਕ ਟਨ (ਐੱਲ.ਐੱਮ.ਟੀ.) ਚੌਲਾਂ ਦਾ ਯੋਗਦਾਨ ਪਾਏਗਾ।ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ ਭੰਡਾਰਾਂ ਵਿੱਚ ਸੂਬੇ ਦੇ ਇਸ ਯੋਗਦਾਨ ਨੂੰ ਨਿਰੰਤਰ ਜਾਰੀ ਰੱਖਣ ਲਈ ਭਰੋਸੇਯੋਗ ਬਿਜਲੀ ਸਪਲਾਈ ਲਾਜ਼ਮੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਹਪੁਰ ਕੰਢੀ ਡੈਮ ਸਬੰਧੀ ਐੱਨਜੀਟੀ (ਨੈਸ਼ਨਲ ਗ੍ਰੀਨ ਟ੍ਰਿਬਿਊਨਲ) ਵੱਲੋਂ ਵਾਰ-ਵਾਰ ਜਾਰੀ ਕੀਤੇ ਜਾ ਰਹੇ ਨੋਟਿਸਾਂ 'ਤੇ ਵੀ ਚਿੰਤਾ ਜ਼ਾਹਰ ਕੀਤੀ ਅਤੇ ਦੱਸਿਆ ਕਿ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਕੋਲ ਇੰਡੀਆ ਅਤੇ ਝਾਰਖੰਡ ਸਰਕਾਰ ਨਾਲ ਲਗਾਤਾਰ ਰਾਬਤਾ ਰੱਖ ਰਹੀ ਹੈ। ਇਸ ਮੀਟਿੰਗ ਦੇ ਕੁਝ ਅਹਿਮ ਪਲ ਸਾਂਝੇ ਕਰਦਿਆਂ ਮੁੱਖ ਮ...
ICC T20I ਰੈਂਕਿੰਗ ਦੇ ਸਿਖਰਲੇ ਚਾਰ ਸਥਾਨਾਂ ‘ਤੇ ਤਿੰਨ ਭਾਰਤੀ ਬੱਲੇਬਾਜ਼ ਕਾਬਜ਼, ਸਰਪੰਚ ਅਈਅਰ ਨੇ ਮਾਰੀ ਵੱਡੀ ਛਾਲ

ICC T20I ਰੈਂਕਿੰਗ ਦੇ ਸਿਖਰਲੇ ਚਾਰ ਸਥਾਨਾਂ ‘ਤੇ ਤਿੰਨ ਭਾਰਤੀ ਬੱਲੇਬਾਜ਼ ਕਾਬਜ਼, ਸਰਪੰਚ ਅਈਅਰ ਨੇ ਮਾਰੀ ਵੱਡੀ ਛਾਲ

Sports
ICC T20I Latest Rankings: ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ICC) ਨੇ ਬੁੱਧਵਾਰ ਨੂੰ ਕ੍ਰਿਕਟ ਦੇ ਤਿੰਨੋਂ ਫਾਰਮੈਟਾਂ ਲਈ ਤਾਜ਼ਾ ਰੈਂਕਿੰਗ ਜਾਰੀ ਕੀਤੀ। ਬੱਲੇਬਾਜ਼ਾਂ ਲਈ T20I ਰੈਂਕਿੰਗ ਵਿੱਚ ਭਾਰਤ ਦਾ ਦਬਦਬਾ ਸਾਫ਼ ਦਿਖਾਈ ਦੇ ਰਿਹਾ ਹੈ। ਤਿੰਨ ਭਾਰਤੀ ਬੱਲੇਬਾਜ਼ ਚੋਟੀ ਦੇ ਚਾਰ ਵਿੱਚ ਸ਼ਾਮਲ ਹਨ। ਹਾਲਾਂਕਿ, ਟੀਮ T20I ਰੈਂਕਿੰਗ ਵਿੱਚ 269 ਦੀ ਰੇਟਿੰਗ ਨਾਲ ਦੂਜੇ ਸਥਾਨ 'ਤੇ ਹੈ, ਜਦੋਂ ਕਿ ਇੰਗਲੈਂਡ ਉਸੇ ਰੇਟਿੰਗ ਨਾਲ ਪਹਿਲੇ ਸਥਾਨ 'ਤੇ ਹੈ। ਅਈਅਰ ਦੀ ਵੱਡੀ ਛਾਲ ਵੈਸਟਇੰਡੀਜ਼ ਵਿਰੁੱਧ ਆਪਣੀ ਸ਼ਾਨਦਾਰ ਬੱਲੇਬਾਜ਼ੀ ਤੋਂ ਬਾਅਦ, ਭਾਰਤੀ ਕਪਤਾਨ ਸ਼੍ਰੇਅਸ ਅਈਅਰ ਬੱਲੇਬਾਜ਼ਾਂ ਲਈ ਤਾਜ਼ਾ ICC T20I ਰੈਂਕਿੰਗ ਵਿੱਚ ਤਿੰਨ ਸਥਾਨ ਉੱਪਰ ਚੜ੍ਹ ਕੇ ਕਰੀਅਰ ਦੇ ਸਭ ਤੋਂ ਵਧੀਆ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ। ਅਈਅਰ ਨੇ ਲਖਨਊ ਵਿੱਚ ਲੜੀ ਦੇ ਪਹਿਲੇ ਮੈਚ ਵਿੱਚ ਆਪਣਾ ਪਹਿਲਾ T20I ਸੈਂਕੜਾ ਲਗਾਇਆ, ਜਿਸ ਨਾਲ ਉਸਦੀ ਰੈਂਕਿੰਗ ਵਿੱਚ ਕਾਫ਼ੀ ਵਾਧਾ ਹੋਇਆ। ਮਹੱਤਵਪੂਰਨ ਗੱਲ ਇਹ ਹੈ ਕਿ ਚੌਥੇ ਸਥਾਨ 'ਤੇ ਪਹੁੰਚਣ ਦਾ ਮਤਲਬ ਹੈ ਕਿ ਹੁਣ ਤਿੰਨ ਭਾਰਤੀ ਖਿਡਾਰੀ ਚੋਟੀ ਦੇ ਚਾਰ ਵਿੱਚ ਸ਼ਾਮਲ ਹਨ। ਇਸ਼ਾਨ ਕਿ...
ਨਵਰਾਤਰੀ ਦੌਰਾਨ ਸਵੇਰੇ ਪੂਜਾ ਕਰਨ ਤੋਂ ਪਹਿਲਾਂ ਚਾਹ ਜਾਂ ਕੌਫੀ ਪੀਣੀ ਚਾਹੀਦੀ ਹੈ ਜਾਂ ਨਹੀਂ? ਜਾਣ ਲਓ

ਨਵਰਾਤਰੀ ਦੌਰਾਨ ਸਵੇਰੇ ਪੂਜਾ ਕਰਨ ਤੋਂ ਪਹਿਲਾਂ ਚਾਹ ਜਾਂ ਕੌਫੀ ਪੀਣੀ ਚਾਹੀਦੀ ਹੈ ਜਾਂ ਨਹੀਂ? ਜਾਣ ਲਓ

Health
ਨਵਰਾਤਰੀ ਦਾ ਸ਼ੁਭ ਤਿਓਹਾਰ ਬੁਰਾਈ ਉੱਤੇ ਚੰਗਿਆਈ ਅਤੇ ਅਧਰਮ ਉੱਤੇ ਧਰਮ ਦੀ ਜਿੱਤ ਦਾ ਪ੍ਰਤੀਕ ਹੈ। ਇਸ ਦੌਰਾਨ ਦੇਵੀ ਦੁਰਗਾ ਦੇ ਨੌ ਰੂਪਾਂ ਦੀ ਪੂਜਾ ਕੀਤੀ ਜਾਂਦੀ ਹੈ। ਪਹਿਲੇ ਦਿਨ ਸ਼ੈਲਪੁੱਤਰੀ ਤੋਂ ਸ਼ੁਰੂਆਤ ਹੁੰਦੀ ਹੈ ਅਤੇ ਨੌਵੇਂ ਦਿਨ ਸਿੱਧੀਦਾਤਰੀ ਨਾਲ ਸਮਾਪਤੀ ਹੁੰਦੀ ਹੈ। ਭਗਤ ਪੂਰੀ ਸ਼ਰਧਾ ਨਾਲ ਪੂਜਾ ਕਰਦੇ ਹਨ ਅਤੇ ਦੇਵੀ ਨੂੰ ਖੁਸ਼ ਕਰਨ ਲਈ ਸਖ਼ਤ ਵਰਤ ਰੱਖਦੇ ਹਨ। ਮੰਨਿਆ ਜਾਂਦਾ ਹੈ ਕਿ ਜਦੋ ਸਰੀਰ ਦੀਆਂ ਭੌਤਿਕ ਲੋੜਾਂ ਘੱਟ ਹੋ ਜਾਂਦੀਆਂ ਹਨ, ਤਾਂ ਮਨ ਵਿੱਚ ਭਗਵਾਨ ਲਈ ਜ਼ਿਆਦਾ ਜਗ੍ਹਾਂ ਬਣ ਜਾਂਦੀ ਹੈ। ਵਰਤ ਸ਼ਬਦ ਦਾ ਮਤਲਬ ਇੱਕ ਦ੍ਰਿੜ ਇਰਾਦਾ ਹੈ। ਨਵਰਾਤਰੀ ਦਾ ਵਰਤ ਰੱਖਣ ਦਾ ਮਤਲਬ ਸਿਰਫ਼ ਖਾਣ-ਪੀਣ ਤੋਂ ਪਰਹੇਜ਼ ਕਰਨਾ ਨਹੀਂ ਹੈ। ਇਹ ਇੱਕ ਅਧਿਆਤਮਿਕ ਅਭਿਆਸ ਹੈ ਅਤੇ ਸਰੀਰ, ਮਨ ਜਾਂ ਆਤਮਾ ਨੂੰ ਸ਼ੁੱਧ ਕਰਨ ਦਾ ਸੰਕਲਪ ਹੈ। ਇਸ ਲਈ ਕਈ ਲੋਕ ਹਮੇਸ਼ਾ ਸੋਚਦੇ ਹਨ ਕਿ ਕੀ ਪੂਜਾ ਕਰਨ ਤੋਂ ਪਹਿਲਾਂ ਚਾਹ ਜਾਂ ਕੌਫੀ ਪੀਣੀ ਚਾਹੀਦੀ। ਕੀ ਇਨ੍ਹਾਂ ਦੇ ਸੇਵਨ ਨਾਲ ਵਰਤ ਟੁੱਟ ਸਕਦਾ ਹੈ। -ਡਾ ਉਮਾਸ਼ੰਕਰ ਮਿਸ਼ਰਾ, ਜੋਤਸ਼ੀ ਕੀ ਪੂਜਾ ਕਰਨ ਤੋਂ ਪਹਿਲਾਂ ਚਾਹ ਜਾਂ ਕੌਫੀ ਪੀਣੀ ਚਾਹੀਦੀ? ਪੂ...
ਸ਼ਹਿਨਾਜ਼ ਗਿੱਲ ਨੇ ਰੋਹਿਤ ਸ਼ਰਮਾ ਤੋਂ ਬੁਲਾਇਆ ਆਪਣਾ ਆਈਕੋਨਿਕ ਡਾਇਲਾਗ, ਵੀਡੀਓ ਵਾਇਰਲ

ਸ਼ਹਿਨਾਜ਼ ਗਿੱਲ ਨੇ ਰੋਹਿਤ ਸ਼ਰਮਾ ਤੋਂ ਬੁਲਾਇਆ ਆਪਣਾ ਆਈਕੋਨਿਕ ਡਾਇਲਾਗ, ਵੀਡੀਓ ਵਾਇਰਲ

Entertainment
ਹੈਦਰਾਬਾਦ: ਅਦਾਕਾਰਾ ਸ਼ਹਿਨਾਜ਼ ਗਿੱਲ ਨੇ ਬਿੱਗ ਬੌਸ 13 ਦੇ ਘਰ ਅੰਦਰੋ ਆਪਣੇ ਪ੍ਰਸ਼ੰਸਕਾਂ ਨੂੰ ਕਾਫ਼ੀ ਹਸਾਇਆ ਅਤੇ ਲੋਕਾਂ ਦਾ ਦਿੱਲ ਜਿੱਤਿਆ ਸੀ। ਉਸ ਦੌਰਾਨ ਸ਼ਹਿਨਾਜ਼ ਗਿੱਲ ਦਾ ਇੱਕ ਡਾਇਲਾਗ ਵੀ ਕਾਫ਼ੀ ਮਸ਼ਹੂਰ ਹੋ ਗਿਆ ਸੀ, ਜਿਸ 'ਤੇ ਪ੍ਰਸ਼ੰਸਕਾਂ ਨੇ ਕਾਫ਼ੀ ਰੀਲਾਂ ਬਣਾਈਆਂ ਸੀ ਅਤੇ ਅੱਜ ਵੀ ਬਣਾ ਰਹੇ ਹਨ। ਹੁਣ ਸ਼ਹਿਨਾਜ਼ ਗਿੱਲ ਨੇ ਰੋਹਿਤ ਸ਼ਰਮਾ ਦੇ ਮਸ਼ਹੂਰ ਸ਼ੋਅ ਫੈਮਿਲੀ ਫੁੱਲ ਹਾਊਸ ਵਿਦ ਰੋਹਿਤ ਸ਼ਰਮਾ ਵਿੱਚ ਆਪਣੇ ਇਸ ਆਈਕੋਨਿਕ ਡਾਇਲਾਗ ਨੂੰ ਇੱਕ ਵਾਰ ਫਿਰ ਬੋਲਿਆ ਅਤੇ ਰੋਹਿਤ ਸ਼ਰਮਾ ਨੂੰ ਵੀ ਬੋਲਣ ਲਈ ਕਿਹਾ। ਸ਼ਹਿਨਾਜ਼ ਨੇ ਰੋਹਿਤ ਸ਼ਰਮਾ ਤੋਂ ਬੁਲਾਇਆ ਆਪਣਾ ਆਈਕੋਨਿਕ ਡਾਇਲਾਗ ਚੈਨਲ ਵੱਲੋ ਸ਼ੇਅਰ ਕੀਤੇ ਪ੍ਰੋਮੋ ਵਿੱਚ ਸ਼ਹਿਨਾਜ਼ ਰੋਹਿਤ ਤੋਂ ਉਨ੍ਹਾਂ ਦਾ ਡਾਇਲਾਗ ਬੁਲਾਉਦੀ ਨਜ਼ਰ ਆ ਰਹੀ ਹੈ। ਪ੍ਰੋਮੋ ਵਿੱਚ ਦੇਖਿਆ ਜਾ ਸਕਦਾ ਹੈ ਕਿ ਸ਼ਹਿਨਾਜ਼ ਰੋਹਿਤ ਨੂੰ ਕਹਿੰਦੇ ਹੋਏ ਦਿਖਾਈ ਦੇ ਰਹੀ ਹੈ ਕਿ ਤੁਹਾਨੂੰ ਮੇਰਾ ਇੱਕ ਮਸ਼ਹੂਰ ਡਾਇਲਾਗ ਹੈ, ਉਹ ਬੋਲਣਾ ਪਏਗਾ। ਇਸ ਲਈ ਰੋਹਿਤ ਤਰੁੰਤ ਮੰਨ ਜਾਂਦਾ ਹੈ ਅਤੇ ਫਿਰ ਸ਼ਹਿਨਾਜ਼ ਆਪਣਾ ਡਾਇਲਾਗ ਬੋਲਣਾ ਸ਼ੁਰੂ ਕਰ ਦਿੰਦੀ ਹੈ," ਕਿਆ ਕਰੂ ਮੈਂ...
ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਹਿੰਮ ਤੇਜ਼

ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਹਿੰਮ ਤੇਜ਼

Local news
ਮਾਲੇਰਕੋਟਲਾ, 14 ਅਕਤੂਬਰ:       ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਤੇਜ਼ ਕਰਦਿਆਂ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਆਰੰਭੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ 7 ਹਾਟਸਪਾਟਾਂ ਦੇ ਆਲੇ-ਦੁਆਲੇ ਸੁੰਨਸਾਨ ਥਾਵਾਂ, ਖਾਲੀ ਇਮਾਰਤਾਂ, ਨਹਿਰਾਂ ਅਤੇ ਰਜਵਾਹਿਆਂ ਦੇ ਕੰਢਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੇ ਨਾਲ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਡੀ.ਐਸ.ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੀ ਨਹੀਂ, ਸਗੋਂ ਉਨ੍ਹਾਂ ਸਥਾਨਾਂ ਨੂੰ ਵੀ ਸੁਰੱਖਿਅਤ ਬਣਾਉਣਾ ਜ਼ਰੂਰੀ ਹੈ, ਜਿੱਥੇ ਸੁੰਨਸਾਨ ਮਾਹੌਲ ਕਾਰਨ ਨਸ਼ਿਆਂ ਦੀ ਵਰਤੋਂ ਵਰਗੀਆਂ ਗਤੀਵਿਧੀਆਂ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ਦੀ ਸਫ਼ਾਈ, ਢੁੱਕਵੀਂ ਰੌਸ਼ਨੀ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਸ਼...
ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ – ਕੀਮਤੀ ਭਗਤ

ਸੂਬੇ ਦੀਆਂ 518 ਗਊਸ਼ਾਲਾਵਾਂ ਦੇ 100 ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ – ਕੀਮਤੀ ਭਗਤ

Local news
ਤਰਨ ਤਾਰਨ, 14 ਅਕਤੂਬਰ :       ਪੰਜਾਬ ਸਰਕਾਰ ਦਾ ਸੰਕਲਪ ਹੈ ਕਿ ਇਕ ਵੀ ਲਾਵਾਰਿਸ ਬੇਸਹਾਰਾ ਗਊਧਨ ਪੰਜਾਬ ਰਾਜ ਦੀਆਂ ਸੜਕਾਂ 'ਤੇ ਨਹੀਂ ਰਹੇਗਾ। ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਉੱਪ ਚੇਅਰਮੈਨ ਕੀਮਤੀ ਭਗਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 518 ਸਰਕਾਰੀ ਅਤੇ ਨਿੱਜੀ ਗਊਸ਼ਾਲਾਵਾਂ ਦੇ 100 ਕਰੋੜ ਰੁਪਏ ਤੋਂ ਵੱਧ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਿਨਾਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੀਆਂ ਸੱਤ ਗਊਸ਼ਾਲਾਵਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਕਰੀਬ 500 ਗਊਸ਼ਾਲਾਵਾਂ ਨੂੰ 3 ਕਰੋੜ 6 ਲੱਖ ਰੁਪਏ ਦੀ ਲਾਗਤ ਨਾਲ ਕਾਓ ਲਿਫਟਰ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਵਿੱਚੋਂ ਸੱਤ ਤਰਨ ਤਾਰਨ ਜ਼ਿਲ੍ਹੇ ਨੂੰ ਮਿਲੇ ਹਨ। ਉੱਪ ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲਾਵਾਰਿਸ ਤੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ...
ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ

ਗੰਨੇ ਦੀ ਪ੍ਰਤੀ ਹੈਕਟੇਅਰ ਪੈਦਾਵਾਰ ਵਧਾਉਣ ਲਈ ਨਵੀਨਤਮ ਤਕਨੀਕਾਂ ਅਪਣਾਉਣ ਦੀ ਲੋੜ: ਕੇਨ ਕਮਿਸ਼ਨਰ

Local news
ਮੋਰਿੰਡਾ, 14 ਅਕਤੂਬਰ: ਅੱਸੂ ਰੁੱਤ ਦੇ ਗੰਨੇ ਦੀ ਬਿਜਾਈ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਵਧੇਰੇ ਪੈਦਾਵਾਰ ਪ੍ਰਾਪਤ ਕਰਨ ਲਈ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਮੋਰਿੰਡਾ ਸਹਿਕਾਰੀ ਖੰਡ ਮਿੱਲ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਮੁੰਡੀਆਂ, ਭਾਗੋਮਾਜਰਾ, ਮਕੜੋਂਨਾ ਅਤੇ ਗੱਗੋਂ ਦਾ ਦੌਰਾ ਕੀਤਾ। ਇਸ ਮੌਕੇ ਡਾ. ਜਸਵਿੰਦਰ ਸਿੰਘ, ਸਹਾਇਕ ਗੰਨਾ ਵਿਕਾਸ ਅਧਿਕਾਰੀ ਅਤੇ ਡਾ. ਰਵਿੰਦਰ ਸਿੰਘ, ਗੰਨਾ ਵਿਕਾਸ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਉਨ੍ਹਾਂ ਪਿੰਡ ਗੱਗੋਂ ਵਿਖੇ ਅਗਾਂਹਵਧੂ ਗੰਨਾ ਕਾਸ਼ਤਕਾਰ ਤਲਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਗੰਨੇ ਦੀ ਬਿਜਾਈ ਦਾ ਜਾਇਜ਼ਾ ਲਿਆ ਅਤੇ ਪ੍ਰਤੀ ਹੈਕਟੇਅਰ ਵੱਧ ਪੈਦਾਵਾਰ ਪ੍ਰਾਪਤ ਕਰਨ ਲਈ ਜ਼ਰੂਰੀ ਤਕਨੀਕੀ ਨੁਕਤਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕੇਨ ਕਮਿਸ਼ਨਰ ਪੰਜਾਬ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ ਲਗਭਗ 1.16 ਲੱਖ ਹੈਕਟੇਅਰ ਰਕਬੇ ਵਿੱਚ ਗੰਨੇ ਦੀ ਕਾਸ਼ਤ ਕੀਤੀ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਰੀਬ 3,800 ਹੈ...
ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਵਿੱਚ 60 ਦਿਨਾਂ ਦੇ ਅੰਦਰ ਠੋਸ ਸੁਧਾਰ ਲਿਆਉਣ ਲਈ ਵਿਸ਼ੇਸ਼ ਕਾਰਜਯੋਜਨਾ ਤਿਆਰ ਕਰਨ ਅਧਿਕਾਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਵਿੱਚ 60 ਦਿਨਾਂ ਦੇ ਅੰਦਰ ਠੋਸ ਸੁਧਾਰ ਲਿਆਉਣ ਲਈ ਵਿਸ਼ੇਸ਼ ਕਾਰਜਯੋਜਨਾ ਤਿਆਰ ਕਰਨ ਅਧਿਕਾਰੀ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

Local news
ਹੁਸ਼ਿਆਰਪੁਰ, 14 ਅਕਤੂਬਰ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐੱਸ.ਐੱਸ.ਪੀ. ਸੰਦੀਪ ਕੁਮਾਰ ਮਲਿਕ ਨੇ ਜ਼ਿਲ੍ਹੇ ਵਿੱਚ ਨਸ਼ਾ ਪ੍ਰਭਾਵਿਤ ਵਜੋਂ ਚਿੰਨ੍ਹਿਤ ਹੌਟਸਪੌਟ ਖੇਤਰਾਂ ਵਿੱਚ ਸੁਧਾਰ ਲਿਆਉਣ ਅਤੇ ਨਸ਼ੇ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ ਹਰੇਕ ਹੌਟਸਪੌਟ ਦੀ ਅਸਲ ਸਥਿਤੀ, ਸਥਾਨਕ ਸਮੱਸਿਆਵਾਂ ਅਤੇ ਚੁਣੌਤੀਆਂ ਦਾ ਵਿਸਥਾਰਪੂਰਵਕ ਮੁਲਾਂਕਣ ਕਰਦਿਆਂ ਅਗਲੇ 60 ਦਿਨਾਂ ਲਈ ਠੋਸ, ਵਿਹਾਰਕ ਅਤੇ ਨਤੀਜਾਮੁਖੀ ਕਾਰਜਯੋਜਨਾ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸੁਧਾਰ ਲਈ ਸਿਰਫ਼ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਕਾਫ਼ੀ ਨਹੀਂ ਹੈ, ਸਗੋਂ ਹਰੇਕ ਖੇਤਰ ਦੀਆਂ ਵਿਸ਼ੇਸ਼ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਨਵੇਂ ਅਤੇ ਵਾਧੂ ਉਪਰਾਲੇ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਸਬੰਧਤ ਨੋਡਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਸਟਰੀਟ ਲਾਈਟਾਂ ਦੀ ਵਿਵਸਥਾ ਅਤੇ ਖੇਤਰ ਦੇ ਸੁੰਦਰੀਕਰਨ ਵ...
ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂ

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ? – ਬਲਤੇਜ ਪੰਨੂ

Punjab Politics
ਚੰਡੀਗੜ੍ਹ 1 ਅਕਤੂਬਰ-      ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਐਸਜੀਪੀਸੀ ਦੁਆਰਾ ਸੰਚਾਲਿਤ ਸਰਾਂ ਵਿੱਚ ਇੱਕ ਔਰਤ ਦੇ ਅੱਠ ਮਹੀਨੇ ਠਹਿਰਨ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਦੀ ਮੰਗ ਉੱਤੇ ਸਵਾਲ ਚੁੱਕਦਿਆਂ ਪੁੱਛਿਆ ਕਿ ਐਸਜੀਪੀਸੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਤੋਂ ਕਿਉਂ ਭੱਜ ਰਹੀ ਹੈ, ਜੋ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਿਸੇ ਹੋਰ ਏਜੰਸੀ ਤੋਂ ਜਾਂਚ ਮੰਗਣ ਦੀ ਬਜਾਏ ਹਰਜਿੰਦਰ ਸਿੰਘ ਧਾਮੀ ਨੂੰ ਔਰਤ ਦੇ ਠਹਿਰਨ ਨਾਲ ਜੁੜੇ ਬੁਨਿਆਦੀ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ ਅਤੇ ਐਸਜੀਪੀਸੀ ਕੋਲ ਉਪਲਬਧ ਸਾਰੇ ਸਬੰਧਤ ਰਿਕਾਰਡ ਪੰਜਾਬ ਪੁਲਿਸ ਨੂੰ ਮੁਹੱਈਆ ਕਰਵਾਉਣੇ ਚਾਹੀਦੇ ਹਨ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "ਹਰਜਿੰਦਰ ਸਿੰਘ ਧਾਮੀ, ਜੋ ਆਪਣੇ ਆਪ ਨੂੰ 'ਸੁਖਬੀਰ ਸਿੰਘ ਬਾਦਲ ਦਾ ਸਿਪਾਹੀ' ਮੰਨਦੇ ਹਨ, ਇਸ ਮਾਮਲੇ ਬਾਰੇ ਉਠਾਏ ਗਏ ਬੁਨਿ...