Tuesday, May 5
Shadow

Tag: breaking news

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

Punjab News
ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ  ਐਨ.ਡੀ.ਆਰ.ਐਫ 07 ਬਟਾਲੀਅਨ ਬਠਿੰਡਾ ਵੱਲੋਂ ਇੰਸਪੈਕਟਰ ਜੈਪਾਲ ਅਤੇ ਉਹਨਾਂ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਬਚਾਅ ਦੇ ਤਰੀਕੇ, ਨੁਕਸਾਨੀ ਹੋਈ ਇਮਾਰਤਾਂ ਵਿੱਚ ਸੁਰੱਖਿਅਤ ਢੰਗ ਨਾਲ ਦਾਖਲ ਹੋਣ ਤੇ ਜਖਮੀ ਵਿਅਕਤੀਆਂ ਨੂੰ ਬਚਾਉਣ ਬਾਰੇ ਅਤੇ ਆਪਦਾ ਪ੍ਰਬੰਧਨ ਬਾਰੇ ਲੈਕਚਰ ਦੇ ਕੇ ਅਤੇ ਪ੍ਰੈਕਟੀਕਲ/ਡੈਮੋ ਕਰਵਾ ਕੇ ਜਾਗਰੂਕ ਕੀਤਾ ਗਿਆ। ਟ੍ਰੇਨੀਜ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੈਕਟੀਕਲ ਵਿੱਚ ਭਾਗ ਲਿਆ ਗਿਆ ਅਤੇ ਆਪਦਾ ਪ੍ਰਬੰਧਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਸਮੇਂ ਸਟੋਰ ਸੁਪਰਡੈਂਟ ਸਿਵਿਲ ਡਿਫੈਂਸ ਪਰਮਿੰਦਰ ਸਿੰਘ ਬਾਠ ਵੱਲੋਂ ਇਸ ਟ...
सूरजकुंड अंतरराष्ट्रीय शिल्प मेले को मिलेगा डिजिटल विस्तार, अब साल भर ऑनलाइन बिकेंगे हस्तशिल्प उत्पाद: डॉ. श्रीवत्स कृष्ण

सूरजकुंड अंतरराष्ट्रीय शिल्प मेले को मिलेगा डिजिटल विस्तार, अब साल भर ऑनलाइन बिकेंगे हस्तशिल्प उत्पाद: डॉ. श्रीवत्स कृष्ण

Haryana
चंडीगढ़, 31 जनवरी- भारत सरकार के पर्यटन मंत्रालय के सचिव डॉ. श्रीवत्स कृष्ण ने कहा कि प्रधानमंत्री के विज़न के अनुरूप शिल्पकारों के हुनर को वैश्विक स्तर पर ले जाने के लिए सूरजकुंड मेले का एक ऑनलाइन प्लेटफॉर्म तैयार किया जाएगा। इसके माध्यम से कारीगर अब केवल मेले के दौरान ही नहीं, बल्कि पूरे वर्ष अपना हस्तनिर्मित सामान विश्वभर में बेच सकेंगे। पर्यटन मंत्रालय के सचिव डॉ. श्रीवत्स कृष्ण शनिवार को सूरजकुंड मेला परिसर के कन्वेंशन हॉल में आयोजित एक पत्रकार वार्ता को संबोधित कर रहे थे।  इस अवसर पर  निदेशक पार्थ गुप्ता,  सूचना जनसंपर्क एवं भाषा विभाग की अतिरिक्त निदेशक वर्षा खांगवाल मौजूद रहें। सूरजकुंड मेला पारंपरिक शिल्पकारों के लिए ग्लोबल लॉन्च पैड उन्होंने कहा कि सूरजकुंड मेला केवल एक आयोजन नहीं, बल्कि हमारे पारंपरिक शिल्पकारों के लिए एक ग्लोबल ल...
ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ

Punjab News
ਫਾਜ਼ਿਲਕਾ 31 ਜਨਵਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਟੈਕਨਾਲੋਜੀ ਨਾਲ ਜੋੜਨ ਅਤੇ ਨਵੀਆਂ ਖੋਜਾਂ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਦੇ ਇੱਕ ਗਰੁੱਪ ਦਾ ਗ੍ਰੇਸ ਇੰਡੀਆ ਐਗਰੀ ਐਕਸਪੋ–2026 ਲਈ ਦੌਰਾ ਕਰਵਾਇਆ ਗਿਆ। ਇਹ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਜੀ ਦੀ ਦੇਖਰੇਖ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਨ ਹੋਇਆ। ਇਸ ਐਗਰੀ ਐਕਸਪੋ ਵਿੱਚ ਦੇਸ਼ ਭਰ ਤੋਂ ਖੇਤੀਬਾੜੀ ਨਾਲ ਜੁੜੀਆਂ ਪ੍ਰਮੁੱਖ ਕੰਪਨੀਆਂ ਅਤੇ ਸੰਸਥਾਵਾਂ ਵੱਲੋਂ ਆਧੁਨਿਕ ਖੇਤੀਬਾੜੀ ਮਸ਼ੀਨਰੀ, ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ, ਕੀਟਨਾਸ਼ਕ, ਫਸਲ ਸੁਰੱਖਿਆ ਉਪਕਰਣ, ਡ੍ਰਿਪ ਅਤੇ ਸਪ੍ਰਿੰਕਲਰ ਸਿੰਚਾਈ ਪ੍ਰਣਾਲੀਆਂ, ਮਿੱਟੀ ਸਿਹਤ ਸੁਧਾਰ ਟੈਕਨਾਲੋਜੀ ਅਤੇ ਡਿਜ਼ਿਟਲ ਖੇਤੀਬਾੜੀ ਨਾਲ ਸੰਬੰਧਿਤ ਨਵੇ ਉਪਰਾਲੇ ਪ੍ਰਦਰਸ਼ਿਤ ਕੀਤੇ ਗਏ। ਦੌਰੇ ਦੌਰਾਨ ਕਿਸਾਨਾਂ ਨੇ ਵੱਖ-ਵੱਖ ਸਟਾਲਾਂ ‘ਤੇ ਮੌਜੂਦ ਵਿਸ਼ੇਸ਼ਗਿਆਂ ਨਾਲ ਸੰਵਾਦ ਕਰਕੇ ਫਸਲਾਂ ਦੀ ਉਪਜ ਵਧਾਉਣ, ਲਾਗਤ ਘਟਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀ ਨੂੰ ਲਾਭ...
ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

Punjab News
ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ।      ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜਰੂਰੀ ਨੁਕਤੇ ਦੱਸੇ ਗਏ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਨਾਂ ਦਾ ਲਾਭ ਮਾਪੇ ਲੈ ਸਕਦੇ ਹਨ, ਇਸ...
ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹਿਆਂ ਵਿਚ ਸਰਗਰਮੀ ਨਾਲ ਕੰਮ ਕਰਨਗੇ ਕੋਰ ਗਰੁੱਪ: ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ

Punjab News
ਬਰਨਾਲਾ, 31 ਜਨਵਰੀ-         ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਚਨਬੱਧ ਹੈ। ਇਸ ਵਾਸਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੋਰ ਗਰੁੱਪ ਬਣਾਏ ਜਾ ਰਹੇ ਹਨ ਜੋ ਕਿ ਜ਼ਿਲ੍ਹਾ ਪੱਧਰ 'ਤੇ ਸਰਗਰਮੀ ਨਾਲ ਕੰਮ ਕਰਨਗੇ।        ਇਹ ਪ੍ਰਗਟਾਵਾ ਮਾਣਯੋਗ ਮੈਂਬਰ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ੍ਰੀ ਐਵਾਰਡੀ) ਨੇ ਸੰਘੇੜਾ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਸੈਮੀਨਾਰ ਵਿੱਚ ਸ਼ਿਰਕਤ ਕਰਨ ਲਈ ਪੁੱਜੇ ਸਨ।  ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਸਾਰੇ ਜ਼ਿਲ੍ਹਿਆਂ ਵਿੱਚ ਸਮਰਪਿਤ ਕੋਰ ਗਰੁੱਪ ਬਣਾਏ ਜਾ ਰਹੇ ਹਨ। ਇਨ੍ਹਾਂ ਕੋਰ ਗਰੁੱਪਾਂ ਵਿੱਚ 10-10 ਮੈਂਬਰ ਹੋਣਗੇ, ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਿਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਕੋਰ ਗਰੁੱਪ ਦੇ ਮੈਂਬਰਾਂ ਲਈ ਅਰਜ਼ੀ ਦੇਣ ਦੀ ਆਖ਼ਰੀ ਮਿਤ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿੱਚ ਵਿਆਪਕ ਕਾਸੋ ਅਪਰੇਸ਼ਨ; ਸਮਾਜ ਵਿਰੋਧੀ ਅਨਸਰਾਂ ‘ਤੇ ਸਖ਼ਤ ਨਜ਼ਰ

Punjab News
ਸੰਗਰੂਰ, 31 ਜਨਵਰੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਪੂਰਨ ਖ਼ਾਤਮੇ ਅਤੇ ਅਪਰਾਧ ਰਹਿਤ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਮਹੱਤਵਪੂਰਨ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸਰਤਾਜ ਸਿੰਘ ਚਾਹਲ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐੱਸ.ਪੀ. (ਹੈੱਡਕੁਆਰਟਰ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਕਾਸੋ ਅਪਰੇਸ਼ਨ ਚਲਾਏ ਗਏ। ਇਸ ਦੌਰਾਨ ਬੱਸ ਸਟੈਂਡ ਸੰਗਰੂਰ ਸਮੇਤ ਹੋਰ ਭੀੜ-ਭਾੜ ਵਾਲੇ ਸਥਾਨਾਂ, ਸੰਵੇਦਨਸ਼ੀਲ ਖੇਤਰਾਂ, ਮੁੱਖ ਸੜਕਾਂ ਅਤੇ ਆਵਾਜਾਈ ਕੇਂਦਰਾਂ 'ਤੇ ਪੁਲਿਸ ਨਾਕਾਬੰਦੀ ਅਤੇ ਚੈਕਿੰਗ ਅਭਿਆਨ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਆਉਣ-ਜਾਣ ਵਾਲੇ ਵਿਅਕਤੀਆਂ ਦੀ ਗਹਿਰੀ ਜਾਂਚ ਕੀਤੀ ਗਈ, ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਗਈ। ਕਾਸੋ ਅਪਰੇਸ਼ਨਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਤਸਕਰੀ, ਗੈਰਕਾਨੂੰਨੀ ਸਰਗਰ...
ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਕੱਢੀ ਗਈ ‘ਪ੍ਰਚਾਰ ਵੈਨ’ ਦਾ ਕੈਰੋਂ ਵਿਖੇ ਸਫ਼ਲਤਾਪੂਰਵਕ ਸਮਾਪਨ

Punjab News
ਤਰਨ ਤਾਰਨ 31 ਜਨਵਰੀ (      )-ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੀ ਅਣਥੱਕ ਮਿਹਨਤ ਸਦਕਾ ਚਲਾਈ ਗਈ ‘ਦਾਖ਼ਲਾ ਪ੍ਰਚਾਰ ਵੈਨ’ ਆਪਣੇ ਤੀਸਰੇ ਅਤੇ ਆਖਰੀ ਦਿਨ ਸੁਰ ਸਿੰਘ ਤੋਂ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਤੋਂ ਬਾਅਦ ਕੈਰੋਂ ਵਿਖੇ ਸਮਾਪਤ ਹੋਈ। ਇਸ ਵੈਨ ਨੂੰ ਸ੍ਰ ਹਰਜੀਤ ਸਿੰਘ ਬੁਰਜ (ਪੀ.ਏ.) ਅਤੇ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਭਿੱਖੀਵਿੰਡ ਸ੍ਰ ਜਸਵਿੰਦਰ ਸਿੰਘ ਸੰਧੂ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸ੍ਰ ਸਤਿਨਾਮ ਸਿੰਘ ਬਾਠ ਦੀ ਅਗਵਾਈ ਹੇਠ ਇਸ ਪ੍ਰਚਾਰ ਵੈਨ ਨੇ ਅੱਜ ਜ਼ਿਲ੍ਹੇ ਦੇ ਤਿੰਨ ਪ੍ਰਮੁੱਖ ਬਲਾਕਾਂ— ਭਿੱਖੀਵਿੰਡ, ਵਲਟੋਹਾ ਅਤੇ ਪੱਟੀ ਨੂੰ ਕਵਰ ਕੀਤਾ। ਇਹ ਵੈਨ ਸੁਰ ਸਿੰਘ ਤੋਂ ਸ਼ੁਰੂ ਹੋ ਕੇ ਭਿੱਖੀਵਿੰਡ, ਅਲਗੋ ਕੋਠੀ, ਅਮਰਕੋਟ, ਵਲਟੋਹਾ, ਬਹਾਦਰ ਨਗਰ, ਜੋਧ ਸਿੰਘ ਵਾਲਾ, ਭੰਗਾਲਾ, ਤੂਤ, ਕੋਟ ਬੁੱਢਾ, ਆਂਸਲ ਅਤੇ ਪੱਟੀ ਤੋਂ ਹੁੰਦੀ ਹੋਈ ਕੈਰੋਂ ਵਿਖੇ ਪਹੁੰਚੀ, ਜਿੱਥੇ ਇਸ ਦਾ ਰਸਮੀ ਸਮਾਪਨ ਕੀਤਾ ਗਿਆ। ਇਸ ਮੌਕੇ ਲੋਕਾਂ ਦੇ ਇਕੱਠ...
ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

ਮੰਤਰੀ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ, ਸ਼ਹਿਰੀ ਵਿਕਾਸ ਦੇ ਏ.ਡੀ.ਸੀ. ਅਤੇ ਸੁਧਾਰ ਟਰੱਸਟਾਂ ਦੇ ਈ.ਓਜ਼ ਨਾਲ ਕੀਤੀ ਮੀਟਿੰਗ, ਸਥਾਨਕ ਸਰਕਾਰਾਂ ਦੇ ਸਾਰੇ ਕਾਰਜਾਂ ਦਾ ਲਿਆ ਜਾਇਜ਼ਾ

Breaking News, Chandigarh
ਚੰਡੀਗੜ੍ਹ, 31 ਜਨਵਰੀ, 2026:-ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਪ੍ਰਧਾਨਗੀ ਹੇਠ ਸ਼ਹਿਰੀ ਸਥਾਨਕ ਇਕਾਈਆਂ (ਯੂਐਲਬੀ) ਸਬੰਧੀ ਪ੍ਰਮੁੱਖ ਮੁੱਦਿਆਂ ਬਾਰੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਿਰਦੇਸ਼ ਦਿੱਤੇ ਕਿ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿਕਾਸ ਯੋਜਨਾਵਾਂ ਲਈ ਮਤੇ ਪੂਰੀ ਤਰ੍ਹਾਂ ਕਾਗਜ਼ ਰਹਿਤ ਢੰਗ ਨਾਲ ਪਾਸ ਕਰਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਈ-ਨਿਗਮ ਸਾਫਟਵੇਅਰ ਤਿਆਰ ਕੀਤਾ ਗਿਆ ਹੈ, ਜਿਸ ਰਾਹੀਂ ਹੁਣ ਸਾਰੇ ਮਤਿਆਂ 'ਤੇ ਆਨਲਾਈਨ ਪ੍ਰਕਿਰਿਆ ਕੀਤੀ ਜਾਵੇਗੀ। ਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਮਰੱਥ ਅਧਿਕਾਰੀਆਂ ਲਈ ਅਜਿਹੇ ਮਤਿਆਂ 'ਤੇ ਫੈਸਲੇ ਲੈਣ ਲਈ 10 ਕੰਮਕਾਜੀ ਦਿਨਾਂ ਦੀ ਇੱਕ ਸਖ਼ਤ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ। ਪਾਣੀ ਦੀ ਸਪਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਦਿਆਂ, ਸ੍ਰੀ ਸੰਜੀਵ ਅਰੋੜਾ ਨੇ ਨਾਗਰਿਕਾਂ ਲਈ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਇੱਕ ਮਹੀਨੇ ਦੇ ਅੰਦਰ ਸਾਰੇ ਟਿਊਬਵੈਲਾਂ 'ਤੇ ਟਾਈਮਰ ਸੈਂਸਰ ਲਗਾਉਣ ਦੇ ਨਿਰ...
ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

ਵਿਧਾਇਕ ਜਿੰਪਾ ਨੇ ਊਨਾ ਸੜਕ ਦੀ ਮਾੜੀ ਹਾਲਤ ‘ਤੇ ਸਖ਼ਤ ਰੁਖ਼ ਅਪਣਾਉਂਦੇ ਹੋਏ ਤੁਰੰਤ ਸੁਧਾਰ ਦੇ ਦਿੱਤੇ ਨਿਰਦੇਸ਼

Local news
ਹੁਸ਼ਿਆਰਪੁਰ, 31 ਜਨਵਰੀ :-ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮਿਲ ਕੇ ਊਨਾ ਸੜਕ ਦਾ ਸਾਂਝਾ ਨਿਰੀਖਣ ਕੀਤਾ ਅਤੇ ਸੜਕ ਦੀ ਮਾੜੀ ਹਾਲਤ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਨੈਸ਼ਨਲ ਹਾਈਵੇ ਪ੍ਰੋਜੈਕਟ ਡਾਇਰੈਕਟਰ ਦੇ ਇਕ ਪ੍ਰਤੀਨਿਧੀ ਨੂੰ ਮੌਕੇ 'ਤੇ ਬੁਲਾਇਆ ਗਿਆ ਅਤੇ ਸੜਕ ਦੀ ਭਿਆਨਕ ਹਾਲਤ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਜਨਤਕ ਸਹੂਲਤ ਅਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਤੁਰੰਤ ਜ਼ਰੂਰੀ ਕਾਰਵਾਈ ਦੇ ਨਿਰਦੇਸ਼ ਦਿੱਤੇ। ਵਿਧਾਇਕ ਜਿੰਪਾ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਦੋਂ ਤੱਕ ਪ੍ਰੋਜੈਕਟ ਪੂਰੀ ਤਰ੍ਹਾਂ ਪੂਰਾ ਨਹੀਂ ਹੋ ਜਾਂਦਾ, ਊਨਾ ਸੜਕ ਨੂੰ ਹਰ ਕੀਮਤ 'ਤੇ ਵਾਹਨ ਚਲਾਉਣ ਯੋਗ ਰੱਖਣਾ ਚਾਹੀਦਾ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਜਨਤਾ ਦੀ ਸੁਰੱਖਿਆ ਅਤੇ ਸਹੂਲਤ ਨੂੰ ਅਸੁਵਿਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਰਸਤੇ 'ਤੇ ਰੋਜ਼ਾਨਾ ਹਜ਼ਾਰਾਂ ਵਾਹਨ ਯਾਤਰਾ ਕਰਦੇ ਹਨ ਅਤੇ ਸੜਕ ਦੀ ਮਾੜੀ ਹਾਲਤ ਹਾਦਸਿਆਂ ਦਾ ਲਗਾਤਾਰ ਖ਼ਤਰਾ ਪੈਦਾ ਕਰਦੀ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸੜਕ ਦੀ ਮਾੜੀ ਹਾਲਤ ਕਾਰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦੇ ਨੀਂਹ ਪੱਥਰ ਰੱਖੇ

Local news
ਮੂਨਕ/ ਖਨੌਰੀ, 31 ਜਨਵਰੀ-ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਗੋਬਿੰਦਗੜ੍ਹ ਪਾਪੜਾ, ਸਲੇਮਗੜ੍ਹ, ਸ਼ੇਰਗੜ੍ਹ ਸੀਹਾ ਸਿੰਘ ਵਾਲਾ, ਬੁਸ਼ਹਿਰਾ, ਬੰਗਾ, ਮੰਡਵੀ, ਸ਼ਾਹਪੁਰ ਥੇੜ੍ਹੀ, ਬੋਪੁਰ, ਬਨਾਰਸੀ, ਚੱਠਾ ਗੋਬਿੰਦਪੁਰਾ, ਬਿਸ਼ਨਪੁਰਾ ਖੋਖਰ ਅਤੇ ਗਨੋਟਾ ਵਿਖੇ ਵੱਖ-ਵੱਖ ਸੜਕੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਇਨ੍ਹਾਂ ਪ੍ਰੋਜੈਕਟਾਂ ਤਹਿਤ ਕਰੀਬ 58 ਕਰੋੜ ਰੁਪਏ ਦੀ ਲਾਗਤ ਨਾਲ 50 ਕਿਲੋਮੀਟਰ ਤੋਂ ਵੱਧ ਲੰਬਾਈ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਮੁਰੰਮਤ, ਸੜਕਾਂ ਨੂੰ ਚੌੜਾ ਕਰਨ ਅਤੇ ਨਵੀਨੀਕਰਨ ਦੇ ਕੰਮ ਕੀਤੇ ਜਾਣਗੇ। ਇਨ੍ਹਾਂ ਸੜਕਾਂ ਦੇ ਤਿਆਰ ਹੋਣ ਨਾਲ ਪਿੰਡਾਂ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਪੇਂਡੂ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿ...