Tuesday, May 5
Shadow

Tag: breaking news

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

ਐਸਡੀਐਮ ਤਰਨ ਤਾਰਨ ਨੇ ਸਿਵਲ ਹਸਪਤਾਲ ਤਰਨ ਤਾਰਨ ਦੀ ਅਚਨਚੇਤ ਚੈਕਿੰਗ ਕੀਤੀ

Punjab News
 ਤਰਨ ਤਾਰਨ 30 ਜਨਵਰੀ - ਐਸਡੀਐਮ ਤਰਨ ਤਾਰਨ ਸ੍ਰੀ ਗੁਰਮੀਤ ਸਿੰਘ ਵੱਲੋਂ ਅੱਜ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਅਚਨਚੇਤ ਚੈਕਿੰਗ ਕਰਕੇ ਉਥੇ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਓਪੀਡੀ, ਵੱਖ ਵੱਖ ਵਾਰਡਾਂ, ਲੈਬੋਰਟਰੀ ਦਾ ਦੌਰਾ ਕਰਨ ਦੇ ਨਾਲ ਡਾਕਟਰਾਂ ਅਤੇ ਹੋਰ ਪੈਰਾਮੈਡੀਕਲ ਸਟਾਫ ਦੀ ਹਾਜ਼ਰੀ ਵੀ ਚੈੱਕ ਕੀਤੀ।  ਇਸ ਦੌਰਾਨ ਉਹਨਾਂ ਨੇ ਸਿਵਲ ਹਸਪਤਾਲ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਸਬੰਧੀ ਉਹਨਾਂ ਦੀ ਫੀਡਬੈਕ ਹਾਸਲ ਕੀਤੀ। ਇਸ ਮੌਕੇ ਐਸਡੀਐਮ ਗੁਰਮੀਤ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋੜਵੰਦਾਂ ਤੱਕ ਪਹੁੰਚਾਉਣ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਬਾਹਰਲੇ ਮੈਡੀਕਲ ਸਟੋਰਾਂ ਤੋਂ ਦਵਾਈਆਂ ਨਾ ਲਿਖ ਕੇ ਦਿੱਤੀਆਂ ਜਾਣ ਅਤੇ ਮਰੀਜ਼ਾਂ ਨੂੰ ਸਾਰੀ ਦਵਾਈ ਹਸਪਤਾਲ ਵਿੱਚੋਂ ਬਿਲਕੁਲ ਮੁਫਤ ਦਿੱਤੀ ਜਾਵੇ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ‘ਮਿਸ਼ਨ ਰੋਜ਼ਗਾਰ’ ਤਹਿਤ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਅਤੇ ਸਿਫਾਰਸ਼ ਦੇ 63,943 ਸਰਕਾਰੀ ਨੌਕਰੀਆਂ ਦਿੱਤੀਆਂ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 30 ਜਨਵਰੀ- ਮੋਹਾਲੀ ਵਿਖੇ ਅੱਜ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੋਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ। ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫੈਸਲੇ ਹੁੰਦੇ ਸਨ।ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੋਹਾਲੀ ਵਿੱਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆ...
ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

ਗੈਂਗਸਟਰਾਂ ‘ਤੇ ਵਾਰ: ਡੀਜੀਪੀ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਵਿੱਚ ਗੈਂਗਸਟਰਾਂ ਵਿਰੁੱਧ ਚੱਲ ਰਹੀਆਂ ਕਾਰਵਾਈਆਂ ਦੀ ਕੀਤੀ ਸਮੀਖਿਆ

Breaking News, Chandigarh
ਚੰਡੀਗੜ੍ਹ/ਬਟਾਲਾ, 30 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ ਦੇ ਚਲਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਵਿੱਢੀ ਕਾਰਵਾਈ ਦਾ ਜਾਇਜ਼ਾ ਲੈਣ ਅਤੇ ਕਾਰਵਾਈਆਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਅਹਿਮ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਬਟਾਲਾ ਵਿੱਚ ਹੋਈ ਇਹ ਮੀਟਿੰਗ ਸਰਹੱਦੀ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਸੀ ਅਤੇ ਇਸ ਮੀਟਿੰਗ ਦਾ ਉਦੇਸ਼ ਸਰਹੱਦ ਪਾਰੋਂ ਚੱਲ ਰਹੇ ਅੱਤਵਾਦ-ਅਪਰਾਧ ਗੱਠਜੋੜ ਨੂੰ ਖ਼ਤਮ ਕਰਨਾ ਅਤੇ ਜਬਰੀ ਵਸੂਲੀ ਤੇ ਗੈਂਗਾਂ ਦੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਨੂੰ ਯਕੀਨੀ ਬਣਾਉਣਾ ਸੀ। ਮੀਟਿੰਗ ਵਿੱਚ ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪ੍ਰਮੋਦ ਬਾਨ, ਏਡੀਜੀਪੀ ਕਾਊਂਟਰ ਇੰਟੈਲੀਜੈਂਸ ਅਮਿਤ ਪ੍ਰਸਾਦ, ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ, ਡੀਆਈਜੀ ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ...
ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀਆਂ ਅਤੇ ਭਾਜਪਾ ਨੂੰ ਆਪਣੇ ਪੁੱਤ-ਭਤੀਜਿਆਂ ਅਤੇ ਜਵਾਈ-ਭਾਈ ਦੀ ਚਿੰਤਾ ਹੁੰਦੀ ਸੀ ਪਰ ਆਮ ਆਦਮੀ ਪਾਰਟੀ ਨੂੰ ਹਮੇਸ਼ਾ ਪੰਜਾਬ ਦੇ ਨੌਜਵਾਨਾਂ ਦਾ ਫਿਕਰ ਰਹਿੰਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 30 ਜਨਵਰੀ- ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਅਨੁਸੂਚਿਤ ਜਾਤੀ (ਐਸ.ਸੀ.) ਵਰਗ ਦੇ 2.7 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਵਜ਼ੀਫਾ ਵੰਡਣ ਦੀ ਸ਼ੁਰੂਆਤ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਰੰਗਲਾ ਪੰਜਾਬ’ ਮਿਸ਼ਨ ਤਹਿਤ 271 ਕਰੋੜ ਰੁਪਏ ਦਾ ਪੋਸਟ-ਮੈਟ੍ਰਿਕ ਵਜ਼ੀਫਾ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਪ੍ਰਤੀ ਸਰਕਾਰ ਦੀਆਂ ਤਰਜੀਹਾਂ ਸਪੱਸ਼ਟ ਕਰਦਾ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਕਾਂਗਰਸ, ਅਕਾਲੀ ਅਤੇ ਭਾਜਪਾ ਸੱਤਾ ਵਿੱਚ ਹੁੰਦਿਆਂ ਆਪਣੇ ਪਰਿਵਾਰਾਂ ਦੇ ਹਿੱਤ ਪਾਲਦੀ ਰਹੀ ਹੈ ਜਦਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਸਿਰਫ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ’ਤੇ ਧਿਆਨ ਦੇ ਰਹੀ ਹੈ।ਸਾਲ 2020-21 ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀਆਂ ਵਿੱਚ 35 ਫੀਸਦੀ ਦਾ ਵਾਧਾ ਹੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਾਧਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਵਜ਼ੀਫਾ ਸਿਰਫ ਵਿੱਤੀ ਇਮਦਾਦ ਨਹੀਂ ਹੈ ਸਗੋਂ ਸਵੈ-ਨਿਰਭਰਤਾ ਦਾ ਵਸੀਲਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਇਸ ਯੋਜਨਾ ਨਾਲ ਜ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਡੀ.ਏ.ਵੀ. ਪਬਲਿਕ ਸਕੂਲ ਕੋਟਕਪੂਰਾ ਦੇ ਧਰੋਹਰ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ

Punjab News
ਕੋਟਕਪੂਰਾ 30 ਜਨਵਰੀ ()  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਵੱਲੋਂ ਕਰਵਾਏ ਗਏ ਸਾਲਾਨਾ ਸੱਭਿਆਚਾਰਕ ਤੇ ਵਿਰਾਸਤੀ ਪ੍ਰੋਗਰਾਮ ‘ਧਰੋਹਰ’ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀ ਅਮੁੱਲੀ ਵਿਰਾਸਤ, ਸੱਭਿਆਚਾਰ ਅਤੇ ਰਿਵਾਇਤਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਆਪਣੀ ਮਾਤ ਭਾਸ਼ਾ, ਲੋਕਨਾਚ, ਲੋਕਗੀਤ ਅਤੇ ਇਤਿਹਾਸਕ ਵਿਰਾਸਤ ਪ੍ਰਤੀ ਸਨਮਾਨ ਪੈਦਾ ਕਰਨਾ ਸਮੇਂ ਦੀ ਲੋੜ ਹੈ। ਸਪੀਕਰ ਸ. ਸੰਧਵਾਂ ਨੇ ਸਕੂਲ ਪ੍ਰਬੰਧਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਡੀ.ਏ.ਵੀ. ਪਬਲਿਕ ਸਕੂਲ ਵੱਲੋਂ ‘ਧਰੋਹਰ’ ਜਿਹੇ ਪ੍ਰੋਗਰਾਮ ਆਯੋਜਿਤ ਕਰਕੇ ਬੱਚਿਆਂ ਨੂੰ ਆਪਣੀਆਂ ਜੜ੍ਹਾਂ ਨਾਲ ਜ...
ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

ਗੈਂਗਸਟਰਾਂ ‘ਤੇ ਵਾਰ’ ਦਾ 11ਵਾਂ ਦਿਨ: ਪੰਜਾਬ ਪੁਲਿਸ ਨੇ 795 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 201 ਕਾਬੂ

Punjab News
ਚੰਡੀਗੜ੍ਹ, 30 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 11ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ  'ਤੇ 795 ਛਾਪੇਮਾਰੀਆਂ ਕੀਤੀਆਂ। ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਦੇ 11ਵੇਂ ਦਿਨ, ਪੁਲਿਸ ਟੀਮਾਂ ਨੇ 201 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ। ਇਸ ਦੇ ਨਾਲ, ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਗਿਣਤੀ 372...
ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਲੀਗਲ ਮਾਈਨਿੰਗ ਸਾਈਟਾਂ ਸਬੰਧੀ ਸਾਰੀਆਂ ਪ੍ਰਵਾਨਗੀਆਂ ਤੁਰੰਤ ਜਾਰੀ ਕਰਨ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

Breaking News, Chandigarh
*ਚੰਡੀਗੜ੍ਹ, 30 ਜਨਵਰੀ:*-ਖਣਿਜ ਪਦਾਰਥਾਂ ਦੀ ਨਿਰਵਿਘਨ ਉਪਲਬਧਤਾ ਯਕੀਨੀ ਬਣਾਉਣ, ਸੂਬੇ ਦਾ ਮਾਲੀਆ ਵਧਾਉਣ ਅਤੇ ਖਣਨ ਖੇਤਰ ਵਿੱਚ ਰੈਗੂਲੇਟਰੀ ਅਨੁਸ਼ਾਸਨ ਕਾਇਮ ਰੱਖਣ ਦੇ ਉਦੇਸ਼ ਨਾਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੂਬੇ ਭਰ ਵਿੱਚ ਲੀਗਲ (ਕਾਨੂੰਨੀ) ਮਾਈਨਿੰਗ ਸਾਈਟਾਂ ਨੂੰ ਤੇਜ਼ੀ ਨਾਲ ਕਾਰਜਸ਼ੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਖਣਨ ਅਤੇ ਭੂ-ਵਿਗਿਆਨ ਵਿਭਾਗ ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਲਾਜ਼ਮੀ ਮਨਜ਼ੂਰੀਆਂ ਜਾਰੀ ਕਰਨ ਦਾ ਪ੍ਰਕਿਰਿਆ ਅਤੇ ਲਾਗੂਕਰਨ ਢਾਂਚੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਾਰੇ ਜ਼ਿਲ੍ਹਾ ਮਾਈਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਰਾਜ ਪੱਧਰੀ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ ਰਾਹੀਂ ਜ਼ਿਲ੍ਹਾ ਸਰਵੇਖਣ ਰਿਪੋਰਟਾਂ ਦੀ ਪ੍ਰਵਾਨਗੀ ਪ੍ਰਕਿਰਿ...
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅੱਜ ਵੀ ਪੂਰੀ ਤਰਾਂ ਪ੍ਰਸੰਗਿਕ ਹਨ- ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ

Punjab News
ਗੁਰਦਾਸਪੁਰ, 30 ਜਨਵਰੀ (  ) ਦੇਸ਼ ਦੀ ਸੁਤੰਤਰਤਾ ਸੰਗਰਾਮ ਦੌਰਾਨ ਜਾਨਾਂ ਵਾਰਨ ਵਾਲੇ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਸਬੰਧੀ, ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਆਦਿਤਿਆ ਗੁਪਤਾ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਆਦਿਤਿਆ ਗੁਪਤਾ ਨੇ ਕਿਹਾ ਕਿ ਅੱਜ ਪੂਰੇ ਭਾਰਤ ਵਿਚ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਅਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ ਗਏ ਹਨ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਹਨ। ਉਨਾਂ ਕਿਹਾ ਸਾਡੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਆਪਣੀ ਬਣਦੀ ਜਿੰਮੇਵਾਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਈਏ ਅਤੇ ਆਪਸੀ ਭਾਈਚਾਰਕ ਸਾਂਝ ਤੇ ਅਮਨ-ਸ਼ਾਂਤੀ ਲਈ ਆਪਣਾ ਬਣਦਾ ਯੋਗਦਾਨ ਪਾਈਏ। ਉਨਾਂ ਅੱਗੇ ਕਿਹਾ ਕਿ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਅ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਕਾਬੂ

Crime News
ਚੰਡੀਗੜ੍ਹ/ਅੰਮ੍ਰਿਤਸਰ, 30 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਤਸਕਰੀ ਨੈੱਟਵਰਕ ਨਾਲ ਜੁੜੇ ਦੋ ਕਾਰਕੁਨਾਂ ਨੂੰ 103 ਪੈਕੇਟਾਂ ਵਿੱਚ ਪੈਕ ਕੀਤੀ 51.5 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਜੀਤ ਸਿੰਘ ਉਰਫ਼ ਜੀਤ ਅਤੇ ਰਣਜੀਤ ਸਿੰਘ ਉਰਫ਼ ਢਿੱਲੋਂ ਦੋਵੇਂ ਵਾਸੀ ਪਿੰਡ ਤਲਵੰਡੀ ਰਾਏ ਦਾਦੂ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫਲਤਾ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ ਅਤੇ 1 ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ। ਇਸ ਦੇ ਨ...
ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ

ਸਿੱਖਿਆ ਦੇ ਖੇਤਰ ‘ਚ ਹੋਏ ਵੱਡੇ ਸੁਧਾਰਾਂ ਦੀ ਬਦੌਲਤ ਸਰਕਾਰੀ ਸਕੂਲ ਬਣੇ ਸੂਬੇ ਦੀ ਸ਼ਾਨ : ਐਮ.ਐਲ.ਏ. ਜੀਵਨਜੋਤ ਕੌਰ

Punjab News
ਅੰਮ੍ਰਿਤਸਰ,30 ਜਨਵਰੀ (   )- ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਲਈ ਸ਼ੁਰੂ ਹੋਈ 'ਦਾਖ਼ਲਾ ਮੁਹਿੰਮ’ ਦੇ ਤੀਸਰੇ ਦਿਨ ਅੱਜ ਵੱਖ-ਵੱਖ ਖੇਤਰਾਂ 'ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਅੰਮ੍ਰਿਤਸਰ ਦੇ ਹਲਕਾ ਪੂਰਬੀ ਤੋਂ ਐਮ.ਐਲ.ਏ. ਜੀਵਨਜੋਤ ਕੌਰ ਵੱਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਜਿਸ ਦਾ ਵੱਖ-ਵੱਖ ਸਰਕਾਰੀ ਸਕੂਲਾਂ ਅੰਦਰ ਪਹੁੰਚਣ ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।        ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ,ਰਾਜੇਸ਼ ਸ਼ਰਮਾ ਅਤੇ ਉਪ ਜਿਲ੍ਹਾ ਸਿੱਖਿਆ ਅਫ਼ਸਰ ਇੰਦੂ ਮੰਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਸਿੱਖਿਆ ਅਫ਼ਸਰ ਗੁਰਦੇਵ ਸਿੰਘ,ਯਸ਼ਪਾਲ ਤੇ ਬਲਜੀਤ ਸਿੰਘ ਦੀ ਅਗਵਾਈ ਹੇਠ ਸ਼ਰੀਫਪੁਰਾ ਸਕੂਲ 'ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਐਮ.ਐਲ.ਏ. ਜੀਵਨਜੋਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਸਰਪ੍ਰਸਤੀ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਬੇਮਿਸਾਲ ਸੁਧਾਰਾਂ ਦੀ ਬਦੌਲਤ ਅੱਜ ਪੰਜਾਬ ਦੇ ਸਰਕਾਰੀ ਸਕੂਲ ਸੂਬੇ ਦ...