Wednesday, October 28
Shadow

Tag: breaking news

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

Punjab News
ਖਡੂਰ ਸਾਹਿਬ, 1 ਅਕਤੂਬਰ-               ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ ਤਬਦੀਲ ਹੋਣ ਦੀ ਪੁਸ਼ਟੀ ਵਾਲੇ ‘ਟੂੰ-ਟੂੰ’ ਦੇ ਸੁਨੇਹੇ ਮਿਲਦਿਆਂ ਹੀ ਪੰਜਾਬ ਦੀਆਂ ਔਰਤਾਂ ਦੇ ਚਿਹਰਿਆਂ ’ਤੇ ਛਾਈ ਖ਼ੁਸ਼ੀ ਨੇ ਇਸ ਭਲਾਈ ਸਕੀਮ ਦੇ ਉਸਾਰੂ ਪ੍ਰਭਾਵ ‘ਤੇ ਮੋਹਰ ਲਾ ਦਿੱਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਦੀਆਂ ਔਰਤਾਂ ਮੁੜ ਭਗਵੰਤ ਮਾਨ ਸਰਕਾਰ ਲਿਆਉਣ ਦੇ ਹੱਕ ਵਿੱਚ ਨਾਅਰਾ ਮਾਰ ਰਹੀਆਂ ਹਨ। ਸ੍ਰੀ ਗੋਇੰਦਵਾਲ ਸਾਹਿਬ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਟੈਕਸ ਦਾ ਪੈਸਾ ਸਿੱਧਾ ਉਨ੍ਹਾਂ ਦੀ ਭਲਾਈ ਵਾਲੀਆਂ ਸਕੀਮਾਂ ਵਿੱਚ ਲਾ ਰਹੀ ਹੈ ਅਤੇ ਦਾਅਵਾ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਸੱਤਾ ਵਿੱਚ ਰਹੇਗੀ, ਔਰਤਾਂ ਦੇ ਮੋਬਾਈਲ ਫ਼ੋਨਾਂ ’ਤੇ ‘ਟੁੰ-ਟੂੰ ਦੇ ਸੁਨੇਹੇ ਲਗਾਤਾਰ ਪਹੁੰਚਦੇ ਰਹਿਣਗੇ। ਉਨ੍ਹਾਂ ਅੱਗੇ ਕਿਹਾ ਕਿ ਜੇ ਕਾਂਗਰਸ, ਭਾਜਪਾ ਜਾਂ ਅਕਾਲੀ ਦਲ ਸੱਤਾ ਵਿੱਚ ਆਉਂਦੇ ਹਨ ਤਾਂ ਔਰਤਾਂ ਦੀ ਮਹੀਨਾਵਾਰ ਸਨਮਾਨ ਰਾਸ਼ੀ,...
ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

Punjab News
ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 267ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,413 ਹੋ ਗਈ ਹੈ।ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।...
ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

Punjab News
ਚੰਡੀਗੜ੍ਹ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਸਬੰਧੀ ਵਿੱਢੀ ਮੁਹਿੰਮ ਤਹਿਤ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਸਾਲ 2022 ਤੋਂ ਲੈ ਕੇ ਹੁਣ ਤੱਕ ਵਿਭਾਗ ਵਿੱਚ ਕੁੱਲ 98 ਭਰਤੀਆਂ ਕੀਤੀਆਂ ਗਈਆਂ ਹਨ। ਇਹਨਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ 20 ਸੇਵਾਦਾਰ ਅਤੇ 3 ਸਵੀਪਰ-ਕਮ-ਚੌਕੀਦਾਰ ਸ਼ਾਮਲ ਹਨ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸੇਵਾ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਆਪਣੀਆਂ ਡਿਊਟੀਆਂ ਪੂਰੀ ਇਮਾਨਦਾਰੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਨੌਜਵਾਨਾਂ ਦੇ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ 7...
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ, 14 ਅਕਤੂਬਰ 2026: ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ  ਇੱਕ ਬਹੁਤ ਹੀ ਸੰਗਠਿਤ, ਬਹੁ-ਰਾਜੀ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼ ਕਰਨ ਦਾ ਐਲਾਨ ਕੀਤਾ। ਵੇਰਵੇ ਸਾਂਝੇ ਕਰਦਿਆਂ ਵਿੱਤ ਮੰਤਰੀ ਨੇ ਕਿਹਾ, "ਇਸ ਸ਼ੱਕੀ ਟੈਕਸ ਚੋਰੀ ਵਿੱਚ 2,410.22 ਕਰੋੜ ਰੁਪਏ ਦੀ ਵੱਡੀ ਟੈਕਸਯੋਗ ਰਕਮ ਸ਼ਾਮਲ ਹੈ, ਜਿਸ ਨਾਲ 429.30 ਕਰੋੜ ਰੁਪਏ ਦਾ ਜੀ.ਐਸ.ਟੀ. ਫਰਾਡ ਹੋਇਆ ਹੈ।" ਇਹ ਸਪੱਸ਼ਟ ਕਰਦਿਆਂ ਕਿ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਚਨਬੱਧ ਹੈ, ਵਿੱਤ ਮੰਤਰੀ ਚੀਮਾ ਨੇ ਖੁਲਾਸਾ ਕੀਤਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿਪੂ) ਦੁਆਰਾ ਇਕੱਠੀ ਕੀਤੀ ਗਈ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 4, ਲੁਧਿਆਣਾ ਵਿਖੇ ਇੱਕ ਐਫ.ਆਈ.ਆਰ. (ਨੰਬਰ 0185 ਮਿਤੀ 13 ਅਕਤੂਬਰ, 2026) ਦਰਜ ਕੀਤੀ ਗਈ ਹੈ। ਵਿੱਤ ਮੰਤਰੀ ਨੇ ਦੱਸਿਆ, "ਇਹ ਮਾਮਲਾ ਸ਼੍ਰੀ ...
ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

Crime News, Punjab News
ਚੰਡੀਗੜ੍ਹ/ਜਲੰਧਰ, 14 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ 'ਮੈਡ ਸੰਧੂ' ਕਤਲ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਮਹਾਰਾਸ਼ਟਰ ਐਂਟੀ-ਟੈਰਰਿਜ਼ਮ ਸਕੁਐਡ (ਏ.ਟੀ.ਐਸ.) ਦੇ ਸਹਿਯੋਗ ਨਾਲ ਮੁੰਬਈ ਦੇ ਚੇਂਬੂਰ ਇਲਾਕੇ ਤੋਂ ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੋਬਨਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਜੰਡੋਕੇ ਦਾ ਰਹਿਣ ਵਾਲਾ ਹੈ। ਪੁਲਿਸ ਟੀਮਾਂ ਨੇ ਉਸ ਕੋਲੋਂ ਤਿੰਨ ਆਧੁਨਿਕ ਪਿਸਤੌਲਾਂ ਜਿਨ੍ਹਾਂ ਵਿੱਚ ਇੱਕ 9ਐਮਐਮ ਗਲਾਕ, ਇੱਕ 9ਐਮਐਮ ਬੈਰੇਟਾ ਅਤੇ ਇੱਕ .30 ਬੋਰ ਪੀਐਕਸ5 ਸ਼ਾਮਲ ਹੈ, ਸਮੇਤ ਪੰਜ ਮੈਗਜ਼ੀਨਾਂ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ 3 ਅਕਤੂਬਰ 2026 ਨੂੰ, ਅੰਮ੍ਰਿਤਸਰ ਦੇ ਲੋਹਾਰਕਾ ਰੋਡ 'ਤੇ ਮੋਟਰਸਾਈਕਲ ਸਵਾ...
ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ; ਐਸਸੀ ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ; ਐਸਸੀ ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 14 ਅਕਤੂਬਰ: ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP) ਦੀ ਲਾਗੂਕਰਨ ਸਬੰਧੀ ਪੰਜਾਬ ਭਵਨ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ ਅਤੇ ਐਸਸੀ ਸਬ ਪਲਾਨ ਤਹਿਤ ਵਿੱਤੀ ਪ੍ਰਗਤੀ, ਸਕੀਮਾਂ ਦੀ ਲਾਗੂਕਰਨ ਸਥਿਤੀ, ਲਾਭਪਾਤਰੀ ਕਵਰੇਜ ਅਤੇ ਭਵਿੱਖੀ ਕਾਰਜ ਯੋਜਨਾ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ ਗਿਆ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਰੱਖੇ ਗਏ ਸਰੋਤਾਂ ਦੀ ਸੁਚੱਜੀ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਵਰਤੋਂ ਹੋਵੇ ਅਤੇ ਇਸ ਦਾ ਅਸਲ ਲਾਭ ਲੋਕਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਦੇ ਰੂਪ ਵਿੱਚ ਦਿਖਾਈ ਦੇਵੇ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖਿਆ, ਰੁਜ਼ਗਾਰ, ਹੁਨਰ ਵਿਕਾਸ, ਸਵੈ...
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 14 ਅਕਤੂਬਰ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਕਰਵਾਏ ਜਾ ਰਹੇ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਸੂਬੇ ਭਰ ਦੇ ਕਰੀਬ 4,500 ਸਕੂਲਾਂ ਦੇ 5,52,677 ਵਿਦਿਆਰਥੀਆਂ ਨੇ ਭਾਗ ਲਿਆ ਹੈ। ਮਈ ਤੋਂ ਅਕਤੂਬਰ 2026 ਤੱਕ ਚੱਲਣ ਵਾਲੇ ਇਨ੍ਹਾਂ ਮੁਕਾਬਲਿਆਂ ਵਿੱਚ ਪ੍ਰਸ਼ਨੋਤਰੀ, ਚਿੱਤਰਕਾਰੀ, ਲੇਖ ਰਚਨਾ ਅਤੇ ਭਾਸ਼ਣ ਮੁਕਾਬਲੇ ਸ਼ਾਮਲ ਹਨ, ਜਿਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਮਹਾਨ ਗੁਰੂ ਜੀ ਵੱਲੋਂ ਦਿੱਤੇ ਬਰਾਬਰੀ, ਸਮਾਜਿਕ ਸਦਭਾਵਨਾ ਅਤੇ ਨਿਆਂ ਦੇ ਸੰਦੇਸ਼ ਨਾਲ ਜੋੜਨਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਸਕੂਲ ਪੱਧਰੀ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਬਰਾਬਰੀ, ਸਮਾਜਿਕ ...
ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਹੁਸ਼ਿਆਰਪੁਰ, 14 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,244 ਹੋ ਗਈ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਤਰਜੀਹ ਨਾਅਰਿਆਂ ਦੀ ਰਾਜਨੀਤੀ ਕਰਨ ਦੀ ਬਜਾਏ ਮਿਆਰੀ ਸਿਹਤ ਸੰਭਾਲ, ਸਿੱਖਿਆ ਅਤੇ ਰੋਜ਼ਗਾਰ ਪ੍ਰਦਾਨ ਕਰਨਾ ਹੈ। ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਲੀਨਿਕਾਂ ਵਿੱਚ 6.48 ਕਰੋੜ ਤੋਂ ਵੱਧ ਓ.ਪੀ.ਡੀ. ਅਤੇ 54.20 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਯੋਜਨਾ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਸੁਚੇਤ ਕੀਤਾ ਕਿ ਸਰਕਾਰ ਬਦਲਣ ਨਾਲ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਸਤਿਕਾਰ ਯੋਜਨਾ ਸਮੇਤ ਹੋਰ ਕਲਿਆਣਕਾਰੀ ਪਹਿਲਕਦਮੀਆਂ ਖ਼ਤਰੇ ਵਿੱਚ ਪੈ ਸਕਦੀਆਂ ਹਨ। ਐਕਸ 'ਤੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਦੇ ਲੋਕਾਂ ਨੂੰ 154 ਨਵੇਂ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਹਨ। ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਚ...
ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ; 7.8 ਕਿਲੋ ਹੈਰੋਇਨ ਬਰਾਮਦ

Crime News, Punjab News
ਚੰਡੀਗੜ੍ਹ/ਪਠਾਨਕੋਟ, 14 ਅਕਤੂਬਰ:    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਲਈ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪਠਾਨਕੋਟ ਪੁਲਿਸ ਨੇ ਦੋ-ਪੜਾਵਾਂ ਵਿੱਚ ਚਲਾਏ ਆਪ੍ਰੇਸ਼ਨ ਦੌਰਾਨ ਇੱਕ ਔਰਤ ਸਮੇਤ ਦੋ ਸੰਚਾਲਕਾਂ ਨੂੰ 7.823 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਹੈਰੋਇਨ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪੰਥ ਵਾਸੀ ਪਿੰਡ ਵਡਾਲਾ, ਅੰਮ੍ਰਿਤਸਰ ਦਿਹਾਤੀ ਅਤੇ ਉਸਦੀ ਸਾਥੀ ਹਰਮਨਜੀਤ ਕੌਰ ਵਾਸੀ ਧਿਆਨਪੁਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਨੈੱਟਵਰਕ ਦੀਆਂ ਅਗਲੀਆਂ-ਪਿਛਲੀਆਂ ਕੜੀਆਂ ਦਾ ਪਤਾ ਲਗਾਉਣ, ਵਿੱਤੀ ਲੈਣ-ਦੇਣ ਦੀ ਜਾਂਚ ਕਰਨ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਡਿਜੀਟਲ ਅਤੇ ਤਕਨੀਕੀ ਵਿਸ਼ਲੇਸ਼ਣ ਸਮੇਤ ਅਗਲੇ...
ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ

Breaking News
ਚੰਡੀਗੜ੍ਹ, 14 ਅਕਤੂਬਰ 2026: ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਤੇ ਮੰਗਾਂ ਦੇ ਨਿਪਟਾਰੇ ਲਈ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਫਰੰਟਲਾਈਨ ਸਟਾਫ਼ ਦੇ ਕੰਮਕਾਜੀ ਮਾਹੌਲ ਨੂੰ ਧਿਆਨ ਵਿੱਚ ਰੱਖਦਿਆਂ ਵਿੱਤ ਮੰਤਰੀ ਨੇ ਇਸ ਸਬੰਧੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਤੁਰੰਤ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦੀ ਸਹੂਲਤ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਉਹ ਪੰਚਾਇਤ ਘਰਾਂ ਜਾਂ ਹੋਰ ਢੁਕਵੀਆਂ ਪੰਚਾਇਤੀ ਇਮਾਰਤਾਂ ਵਿੱਚ ਇਕ ਦਿਨ ਛੱਡ ਕੇ ਟੀਕਾਕਰਨ ਮੁਹਿੰਮ ਚਲਾ ਸਕਣ। ਵਿਸਥਾਰਤ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਮੁਲਾਜ਼ਮਾਂ ਨੂੰ ਦਰਪੇਸ਼ ਢਾਂਚਾਗਤ ਅਤੇ ਪ੍ਰਬੰਧਕੀ ਰੁਕਾਵਟਾਂ ਨੂੰ ਦੂਰ ਕਰਨ ਲਈ ਅਹਿਮ ਕਦਮ ਚੁੱਕੇ। ਉਨ੍ਹਾਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ ਅਤੇ...