Tuesday, May 5
Shadow

Tag: breaking news

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ 

Punjab News
ਚੰਡੀਗੜ੍ਹ, 25 ਜਨਵਰੀ:-ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ...
ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦਾ ਮੁੱਖ ਸਾਥੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

Crime News
ਚੰਡੀਗੜ੍ਹ/ਐਸਏਐਸ ਨਗਰ, 25 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਪਾਕਿਸਤਾਨ-ਅਧਾਰਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਪਾਕਿਸਤਾਨ-ਅਧਾਰਤ ਅੱਤਵਾਦੀ ਸ਼ਹਿਜ਼ਾਦ ਭੱਟੀ ਦੇ ਮੁੱਖ ਸਾਥੀ ਨੂੰ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਰਮਨ ਕੁਮਾਰ ਉਰਫ਼ ਗੋਲੂ ਵਾਸੀ ਗੰਗਿਆਲ, ਜੰਮੂ ਵਜੋਂ ਹੋਈ ਹੈ। ਰਮਨ ਕੁਮਾਰ ਉਰਫ਼ ਗੋਲੂ ਨੂੰ ਅੰਬਾਲਾ ਪੁਲਿਸ ਨੇ ਲਗਭਗ ਇੱਕ ਹਫ਼ਤਾਪਹਿਲਾਂ ਅੰਬਾਲਾ ਦੇ ਥਾਣੇ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜੋ ਕਿ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ 'ਤੇ ਕੀਤਾ ਗਿਆ ਸੀ, ਜਿਸ ਵਿੱਚ ਮੁਲਜ਼ਮ ਨੇ ਭੱਟੀ ਦੇ ਇਸ਼ਾਰੇ 'ਤੇ ਦੋਸ਼ੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤਾ ਗਿਆ ਮ...
ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

ਮੁੱਖ ਮੰਤਰੀ ਵੱਲੋਂ ਹੁਸ਼ਿਆਰਪੁਰ ਵਿੱਚ ਸਲੇਰਾਨ ਡੈਮ ਈਕੋ-ਟੂਰਿਜ਼ਮ ਪ੍ਰੋਜੈਕਟ ਦਾ ਉਦਘਾਟਨ; ਕਿਹਾ, ‘ਆਪ’ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਨੌਜਵਾਨਾਂ ਨੂੰ ਦੇ ਰਹੀ ਹੈ ਰੋਜ਼ਗਾਰ

Breaking News
ਹੁਸ਼ਿਆਰਪੁਰ, 25 ਜਨਵਰੀ:-ਸਲੇਰਾਨ ਡੈਮ ਵਿਖੇ ਵਾਤਾਵਰਣ ਅਨੁਕੂਲ ਹੱਟਸ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਕਿਹਾ ਕਿ ਇਸ ਨਾਲ ਸੂਬੇ ਵਿੱਚ ਈਕੋ-ਟੂਰਿਜ਼ਮ ਅਤੇ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਪੰਜਾਬ ਦੇ ਸੈਰ-ਸਪਾਟਾ ਸਥਾਨਾਂ ਨੂੰ ਵਿਕਸਤ ਕਰਕੇ ਰੋਜ਼ਗਾਰ ਦੇ ਮੌਕੇ ਵਧਾ ਰਹੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਪਟਿਆਲਾ ਅਤੇ ਚਮਰੌੜ ਝੀਲ 'ਤੇ ਫਿਲਮਾਂ ਦੀ ਸ਼ੂਟਿੰਗ ਅਤੇ ਡੈਸਟੀਨੇਸ਼ਨ ਵੈਡਿੰਗ ਨਾਲ ਵੀ ਰੋਜ਼ਗਾਰ ਦੇ ਮੌਕੇ ਵਧੇ ਹਨ। ਉਨ੍ਹਾਂ ਕਿਹਾ ਕਿ ਸਲੇਰਾਨ ਡੈਮ ਪ੍ਰੋਜੈਕਟ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ ਸਥਾਨਾਂ ਨੂੰ ਟੱਕਰ ਦੇਵੇਗਾ।ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਨੇ ਖੰਡਰਾਂ ਦਾ ਰੂਪ ਧਾਰ ਚੁੱਕੇ 52 ਰੈਸਟ ਹਾਊਸਾਂ ਨੂੰ ਮੁੜ ਸੁਰਜੀਤ ਕੀਤਾ ਹੈ, ਜਿਨ੍ਹਾਂ ਤੋਂ ਹੁਣ ਕਿਰਾਏ ਰਾਹੀਂ ਇਕ ਕਰੋੜ ਰੁਪਏ ਦਾ ਮਹੀਨਾਵਾਰ ਮਾਲੀਆ ਪੈਦਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਜਾਇਦਾਦਾਂ ਆਪਣੇ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚੀਆਂ ਸਨ, ਜਦਕਿ ਉ...
ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ

ਪੰਜਾਬ ਭਰ ‘ਚ ਮੁੱਖ ਮੰਤਰੀ ਸਿਹਤ ਯੋਜਨਾ ਸਬੰਧੀ ਰਜਿਸਟ੍ਰੇਸ਼ਨ ਮੁਹਿੰਮ ਜਾਰੀ

Breaking News
ਚੰਡੀਗੜ੍ਹ, 25 ਜਨਵਰੀ 2026:-ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜਪੁਰਾ (ਪਟਿਆਲਾ) ਦੇ ਸਿਵਲ ਹਸਪਤਾਲ ਵਿਖੇ ਅਤੇ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਪੱਟੀ ਸ਼ਹਿਰ ਅਤੇ ਵੱਖ-ਵੱਖ ਪਿੰਡਾਂ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਰਜਿਸਟ੍ਰੇਸ਼ਨ ਮੁਹਿੰਮ ਦੀ ਅਗਵਾਈ ਕੀਤੀ। ਇਸ ਮੌਕੇ ਉਨ੍ਹਾਂ ਨੇ ਆਮ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਰੁਪਏ ਤਕ ਮੁਫ਼ਤ ਇਲਾਜ ਦੇ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਸਿਹਤ ਕਾਰਡ ਬਣਾਉਣ ਦੀ ਪੂਰੀ ਪ੍ਰਕਿਰਿਆ ਨੂੰ ਅਸਾਨ ਸ਼ਬਦਾਂ ਵਿੱਚ ਸਮਝਾਇਆ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਮਹੱਤਵਪੂਰਨ ਸਿਹਤ ਯੋਜਨਾ 22 ਜਨਵਰੀ ਤੋਂ ਪੂਰੇ ਪੰਜਾਬ ਵਿੱਚ ਲਾਗੂ ਹੋ ਚੁੱਕੀ ਹੈ। ਇਸ ਯੋਜਨਾ ਤਹਿਤ ਪੰਜਾਬ ਦੇ ਲਗਭਗ 65 ਲੱਖ ਪਰਿਵਾਰਾਂ ਨੂੰ ਕਵਰ ਕੀਤਾ ਜਾ ਰਿਹਾ ਹੈ, ਜਿਸ ਨਾਲ ਕਰੀਬ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਕਾਰਡ ਆਪਣੇ ਆਪ ਵਿੱਚ ਇੱਕ ਨਵੇਕਲੀ ਸ਼ੁਰੂਆਤ ਹੈ, ਜੋ ਪੰਜਾਬ ਦੇ ਸਿਹਤ ਖੇਤਰ ਨੂੰ ਮਜ਼ਬ...
ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 5.2 ਲੱਖ ਰੁਪਏ ਰਿਸ਼ਵਤ ਲੈਂਦਾ ਹੈੱਡ ਕਾਂਸਟੇਬਲ ਰੰਗੇ ਹੱਥੀਂ ਕਾਬੂ

Breaking News, Crime News
ਚੰਡੀਗੜ੍ਹ, 25 ਜਨਵਰੀ:-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸੀ.ਆਈ.ਏ. ਖੰਨਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਨੂੰ 5 ਲੱਖ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮਾਸਟਰ ਕਲੋਨੀ ਖੰਨਾ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਜਾਇਦਾਦ ਦੀ ਖਰੀਦੋ-ਫਰੋਖਤ ਦੇ ਕਾਰੋਬਾਰ ਵਿੱਚ ਲੱਗਾ ਹੋਇਆ ਹੈ ਅਤੇ ਉਸਨੇ ਸ਼ਿਕਾਇਤ ਕੀਤੀ ਕਿ ਮੁਲਜ਼ਮ ਹੈੱਡ ਕਾਂਸਟੇਬਲ ਰਮੇਸ਼ ਕੁਮਾਰ ਉਸ ਨੂੰ ਮਿਲਿਆ ਅਤੇ ਉਸ ‘ਤੇ ਦੋਸ਼ ਲਗਾਇਆ ਕਿ ਸ਼ਿਕਾਇਤਕਰਤਾ ਜੂਏ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ। ਮੁਲਜ਼ਮ ਕਾਂਸਟੇਬਲ ਨੇ ਸ਼ਿਕਾਇਤਕਰਤਾ ਨੂੰ ਦੱਸਿਆ ਕਿ ਖੰਨਾ ਦੇ ਸੀਆਈਏ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਉਸਨੂੰ ਬੁਲਾਇਆ ਹੈ। ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਅਜਿਹੀ ਕਿਸੀ ਵੀ ਗਤੀਵਿਧੀ ਵਿੱਚ ਸ਼ਾਮਲ ਨਹੀਂ ਹੈ, ਉਸ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਨਾਂਦੇੜ ਸਾਹਿਬ ਵਿਖੇ ਮੱਥਾ ਟੇਕਿਆ; ਕਿਹਾ, ਪੰਜਾਬ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ

Breaking News
ਨਾਂਦੇੜ, 24 ਜਨਵਰੀ: ਮਹਾਰਾਸ਼ਟਰ ਵਿੱਚ ਅੱਜ ਨਾਂਦੇੜ ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਂਦੇੜ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਮੰਗ ਮਹਾਰਾਸ਼ਟਰ ਸਰਕਾਰ ਕੋਲ ਉਠਾਏਗੀ ਅਤੇ ਕਿਹਾ ਕਿ ਇਹ ਪਵਿੱਤਰ ਸ਼ਹਿਰ ਸਿੱਖਾਂ ਅਤੇ ਖਾਸ ਕਰਕੇ ਮਨੁੱਖਤਾ ਲਈ ਵਧੇਰੇ ਅਧਿਆਤਮਕ ਮਹੱਤਵ ਰੱਖਦਾ ਹੈ। ਇਹ ਚੇਤੇ ਕਰਾਉਂਦਿਆਂ ਕਿ ਪੰਜਾਬ ਸਰਕਾਰ ਪਹਿਲਾਂ ਹੀ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਐਲਾਨ ਚੁੱਕੀ ਹੈ, ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗੁਰੂ ਸਾਹਿਬਾਨਾਂ ਦੇ ਫਲਸਫ਼ੇ ਦੇ ਵੱਧ ਤੋਂ ਵੱਧ ਪਸਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਲਗੀਧਰ ਪਾਤਸ਼ਾਹ ਜੀ ਦੇ ਪਵਿੱਤਰ ਅਸਥਾਨ 'ਤੇ ਵੀ ਮੱਥਾ ਟੇਕਿਆ ਅਤੇ ਇਸ ਧਾਰਮਿਕ ਅਸਥਾਨ ਦੇ ਪ੍ਰਬੰਧਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਇਸ ਪਵਿੱਤਰ ਅਸਥਾਨ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼ਰਧ...
ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

ਸਪੀਕਰ ਨੇ ਵਾਰਾਣਸੀ ਵਿਖੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ

Punjab News
ਚੰਡੀਗੜ੍ਹ 24 ਜਨਵਰੀ :-ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਤਰ ਪ੍ਰਦੇਸ਼ ਦੇ ਪਾਵਨ ਨਗਰ ਵਾਰਾਣਸੀ ਪੁੱਜ ਕੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ ਅਤੇ ਬਾਬਾ ਕਾਸ਼ੀ ਵਿਸ਼ਵਨਾਥ ਮੰਦਰ ਵਿੱਚ ਮੱਥਾ ਵੀ ਟੇਕਿਆ। ਇਹ ਮੰਦਰ ਪਵਿੱਤਰ ਗੰਗਾ ਨਦੀ ਦੇ ਕੰਢੇ ਸਥਿਤ ਹੈ, ਜੋ ਨਾ ਸਿਰਫ ਆਸਥਾ ਦਾ ਕੇਂਦਰ ਹੈ ਸਗੋਂ ਸਾਡੀ ਸ਼ਾਨਦਾਰ ਵਿਰਾਸਤ ਅਤੇ ਆਧੁਨਿਕਤਾ ਦਾ  ਸ਼ਾਨਦਾਰ ਸੁਮੇਲ ਵੀ ਹੈ। ਉਨ੍ਹਾਂ ਨੇ ਵਾਰਾਣਸੀ (ਯੂ.ਪੀ.) ਵਿੱਚ ਗੁਰੂ ਕਾ ਬਾਗ ਗੁਰਦੁਆਰਾ ਸਾਹਿਬ ਵਿਖੇ ਵੀ ਨਤਮਤਸਕ ਹੋਏ ਇਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਹੈ।  ਸਪੀਕਰ ਨੇ ਸਾਰੇ ਪੰਜਾਬੀਆਂ ਦੀ ਭਲਾਈ ਲਈ ਵੀ ਅਰਦਾਸ ਕੀਤੀ। ਸ. ਸੰਧਵਾਂ ਨੇ ਵਾਰਾਣਸੀ ਦੀ  ਪਵਿੱਤਰ ਧਰਤੀ ਬਾਰੇ  ਕਿਹਾ ਕਿ ਉਨ੍ਹਾਂ ਨੂੰ ਇੱਥੇ ਪੁੱਜ ਕੇ ਅਥਾਹ ਸ਼ਾਂਤੀ ਅਤੇ ਸੁਕੂਨ ਮਹਿਸੂਸ ਹੋਈ ਹੈ। ਇਹ ਉਹੀ ਇਤਿਹਾਸਕ ਸਥਾਨ ਹੈ ਜਿਸਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਦੌਰਾਨ ਭਾਗ ਲਾਏ ਸਨ ਅਤੇ ਪੰਡਿਤ ਚਤੁਰ ਦਾਸ ਨਾਲ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਨੂੰ ‘ਓਂਕਾਰ’ ਬਾ...
ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

ਅਜਨਾਲਾ ਸ਼ਹਿਰ ਵਿੱਚ ਕਰੀਬ 68 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲੱਗਣ ਦਾ ਕੰਮ ਸ਼ੁਰੂ – ਧਾਲੀਵਾਲ

Punjab News
ਅੰਮ੍ਰਿਤਸਰ 24 ਜਨਵਰੀ 2026—ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਵਾਂ ਵਰ੍ਹਾ 2026 ਨੂੰ ਪੰਜਾਬ ‘ਚ ਪੇਂਡੂ ਤੇ ਸ਼ਹਿਰੀ ਬਹੁਪੱਖੀ ਵਿਕਾਸ, ਸਿਹਤ, ਤੇ ਸਿੱਖਿਆ ਕ੍ਰਾਂਤੀ ਵਜੋਂ ਮਨਾ ਕੇ ਰੰਗਲੇ ਪੰਜਾਬ ਦੀ ਸਿਰਜਣਾ ‘ਚ ਗ੍ਰਾਂਟਾ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਅਜਨਾਲਾ ਹਲਕੇ ਨੂੰ ਸ਼ਹਿਰ ਵਰਗੀਆਂ ਸਾਰੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਸ: ਧਾਲੀਵਾਲ ਨੇ ਅੱਜ ਅਜਨਾਲਾ ਸ਼ਹਿਰ ਵਿੱਚ 68.22 ਲੱਖ ਰੁਪਏ ਦੀ ਲਾਗਤ ਨਾਲ 122 ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਸ਼ੁਰੂਆਤ ਕਰਦੇ ਹੋਏ ਕਿਹਾ ਕਿ ਇਨਾਂ ਕੈਮਰਿਆਂ ਦੇ ਲੱਗਣ ਨਾਲ ਹੋਰ ਵਾਲੇ ਅਪਰਾਧਾਂ ਵਿੱਚ ਕਾਫ਼ੀ ਕਮੀ ਆਵੇਗੀ ਅਤੇ ਟ੍ਰੈਫਿਕ ਵਿਵਸਥਾ ਵਿੱਚ ਵੀ ਸੁਧਾਰ ਆਵੇਗਾ। ਉਨਾਂ ਦੱਸਿਆ ਕਿ ਇਸ ਦਾ ਕੰਟਰੋਲ ਰੂਮ ਅਜਨਾਲਾ ਥਾਣੇ ਵਿੱਚ ਬਣਾਇਆ ਗਿਆ ਹੈ। ਜਿਸ ਵਿੱਚ ਪੁਲਿਸ ਕਰਮਚਾਰੀ ਦਿਨ ਰਾਤ ਕੈਮਰਿਆਂ ਰਾਹੀਂ ਸ਼ਹਿਰ ਦੀ ਨਿਗਰਾਨੀ ਵੀ ਕਰਨਗੇ।  ਉਨਾਂ ਦੱਸਿਆ ਕਿ ਇਨਾਂ ਕੈਮਰਿਆਂ ਨੂੰ ਲਗ...
ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

ਮਹਿੰਦਰਾ ਗਰੁੱਪ ਪੰਜਾਬ ਵਿੱਚ ਨਿਵੇਸ਼ ਨਾਲ ਆਪਣੇ ਵਪਾਰਕ ਆਧਾਰ ਨੂੰ ਲਗਾਤਾਰ ਮਜ਼ਬੂਤੀ ਦੇ ਰਿਹੈ: ਸੰਜੀਵ ਅਰੋੜਾ

Chandigarh, Punjab News
ਚੰਡੀਗੜ੍ਹ 24 ਜਨਵਰੀ, 2026:-ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਮਹਿੰਦਰਾ ਐਂਡ ਮਹਿੰਦਰਾ ਭਾਰਤ ਦੇ ਮੋਹਰੀ ਬਹੁ-ਕੌਮੀ ਗਰੁੱਪਾਂ ਵਿੱਚੋਂ ਇੱਕ ਹੈ ਜਿਸਨੇ ਆਟੋਮੋਟਿਵ, ਖੇਤੀ ਉਪਕਰਣ, ਵਿੱਤੀ ਸੇਵਾਵਾਂ, ਨਿਰਮਾਣ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵਿੱਚ ਆਪਣੀ ਮਜ਼ਬੂਤ ਜਗ੍ਹਾ ਬਣਾਈ ਹੈ। ਇਸ ਗਰੁੱਪ ਕੋਲ ਵਿਸ਼ਵ ਪੱਧਰ 'ਤੇ ਪ੍ਰਤੀਯੋਗੀ ਉਦਯੋਗਿਕ ਪਲੇਟਫਾਰਮ ਬਣਾਉਣ ਲਈ ਇੱਕ ਵੱਡਾ ਮਾਣ-ਸਨਮਾਨ ਹੈ ਅਤੇ ਇਹ ਭਾਰਤ ਦੇ ਸਭ ਤੋਂ ਵੱਡੇ ਮੋਬਿਲਟੀ ਸਲਿਊਸ਼ਨ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸਦਾ ਕੰਮਕਾਜ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਫੈਲਿਆ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਮਹਿੰਦਰਾ ਐਂਡ ਮਹਿੰਦਰਾ ਲਿਮਟਿਡ ਨੇ ਜਾਪਾਨ-ਅਧਾਰਤ ਸੁਮਿਤੋਮੋ ਕਾਰਪੋਰੇਸ਼ਨ ਅਤੇ ਇਸੂਜ਼ੂ ਮੋਟਰਜ਼ ਤੋਂ ਸ਼ੇਅਰਾਂ ਦੀ ਖਰੀਦ ਰਾਹੀਂ ਲਗਭਗ 555 ਕਰੋੜ ਰੁਪਏ ਵਿੱਚ ਐਸਐਮਐਲ ਇਸੂਜ਼ੂ ਲਿਮਟਿਡ ‘ਚ 58.96 ਫੀਸਦ ਹਿੱਸੇਦਾਰੀ ਹਾਸਲ ਕੀਤੀ ਹੈ। ਅਗਸਤ 2025 ਵਿੱਚ ਲੈਣ-ਦੇਣ ਪੂਰਾ ਹੋਣ ਤੋਂ ਬਾਅਦ ਕੰਪਨੀ ਦੇ ਬੋਰਡ ਦਾ ਪੁਨਰਗਠਨ ਕੀਤਾ ਗਿਆ ਸੀ, ਅਤੇ ਫਰਮ ਦਾ ਨਾਮ ਐਸਐਮਐਲ ਮਹਿੰਦਰਾ ਲਿਮਟਿਡ ਰੱਖਿਆ ਜਾ ਰਿਹਾ...
ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

ਸਪੀਕਰ ਵੱਲੋਂ ਕੌਮੀ ਬਾਲੜੀ ਦਿਵਸ ਮੌਕੇ ‘ਤੇ ਸਾਰੀਆਂ ਧੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ

Breaking News, Chandigarh
ਚੰਡੀਗੜ੍ਹ 24 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਕੌਮੀ ਬਾਲੜੀ ਦਿਵਸ ਦੇ ਮੌਕੇ ਆਪਣੀ ਧੀ ਨਾਲ ਇੱਕ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ: "ਧੀਆਂ ਨੂੰ ਅਸਮਾਨ ਦਿਓ, ਉਹ ਤਾਰਿਆਂ ਵਾਂਗ ਚਮਕਣਗੀਆਂ"। ਸਾਰੀਆਂ ਧੀਆਂ ਨੂੰ ਕੌਮੀ ਬਾਲੜੀ ਦਿਵਸ ਦੀਆਂ ਵਧਾਈਆਂ, ਆਓ ਅਸੀਂ ਮਿਲ ਕੇ ਲੜਕੀਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਰਾਹ ਪੱਧਰਾ ਕਰੀਏ। ਉਨ੍ਹਾਂ ਕਿਹਾ ਕਿ ਧੀਆਂ ਸਾਡੇ ਦੇਸ਼ ਦਾ ਮਾਣ ਹਨ ਅਤੇ ਇਹ ਹਰ ਮਾਤਾ-ਪਿਤਾ ਦਾ ਫਰਜ਼ ਹੋਣਾ ਚਾਹੀਦਾ ਹੈ ਕਿ ਉਹ ਉਨ੍ਹਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਤਾਂ ਜੋ ਉਹ ਕਿਸੇ ਵੀ ਖੇਤਰ ‘ਚ ਪਿੱਛੇ ਨਾ ਰਹਿਣ।...