ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
ਬਰਨਾਲਾ, 22 ਜਨਵਰੀਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰ ਪਾਲ ਕੌਰ ਧਾਰੀਵਾਲ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ।ਇਸ ਸਬੰਧੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਇਸ ਦੌਰਾਨ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਸੰਤ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਕਲਾਂ, ਸੰਤ ਬਾਬਾ ਲੋਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਤੇ ਸੰਤ ਬਾਬਾ ਲੋਂਗਪੁਰੀ ਬਰੀਲੀਅੰਟ ਸਕੂਲ ਪੱਖੋਕਲਾਂ, ਜ਼ਿਲ੍ਹਾ ਬਰਨਾਲਾ ਦੀਆਂ ਸਕੂਲੀ ਵੈਨਾਂ ਚੈੱਕ ਕੀਤੀਆਂ ਗਈਆਂ। ਇਸ ਮੌਕੇ ਕੁੱਲ 54 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 29 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋ ਸਮੇਂ-ਸਮੇ...








