ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ
ਖੇਮਕਰਨ/ਤਰਨ ਤਾਰਨ, 19 ਜਨਵਰੀ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭਾਈ ਲਾਧੋ, ਬੂਆ ਪੱਤੀ, ਘੁਰਕਵਿੰਡ, ਮਾਣਕਪੁਰ, ਮਾੜੀ ਮੇਘਾ, ਮਾੜੀ ਮੇਘਾ ਖੁਰਦ, ਮੁਗਲ ਚੱਕ, ਨਾਰਲੀ, ਧੋਲਾਂ, ਘਰਿਆਲੀ ਉਰਾਰੀਆਂਵਾਲੀ, ਮਾਛੀਕੇ ਅਤੇ ਭੈਣੀ ਗੁਰਮੁੱਖ ਸਿੰਘ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਸਾਰੇ ਪਿੰਡਾਂ ਵਿੱਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖਿਲਾਫ਼ ਹੋਕਾ ਦਿੱਤਾ ਗਿਆ। ...








