Monday, May 4
Shadow

Tag: breaking news

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

23 ਕਰੋੜ ਦੀ ਲਾਗਤ ਨਾਲ ਬਣ ਰਹੇ 50 ਬੈਡ ਸੀ.ਸੀ.ਯੂ. ਹਸਪਤਾਲ ਦਾ ਲਿਆ ਜਾਇਜ਼ਾ, ਜਲਦੀ ਕੰਮ ਹੋਵੇਗਾ ਪੂਰਾ- ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ

Punjab News
ਫਾਜ਼ਿਲਕਾ 17 ਜਨਵਰੀ-ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਫਾਜ਼ਿਲਕਾ ਵਿਖੇ 23 ਕਰੋੜ ਦੀ ਲਾਗਤ ਨਾਲ 50 ਬੈਡ ਦਾ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋ ਰਿਹਾ ਹੈ| ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜ਼ਿਲਕਾ ਦੇ ਵਿਧਾਇਕ ਸ਼੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇਸੀ. ਸੀ. ਯੂ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਕੀਤਾ|  ਉਨ੍ਹਾਂ ਕਿਹਾ ਕਿ ਇਹ ਕੇਅਰ ਯੁਨਿਟ ਜਲਦ ਹੀ ਤਿਆਰ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਫਾਜ਼ਿਲਕਾ ਦੇ ਲੋਕਾਂ ਨੂੰ ਇਸ ਯੁਨਿਟ ਦੀ ਪ੍ਰਾਪਤੀ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਹੀਂ ਜਾਣਾ ਪਵੇਗਾ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱ...
ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਤ ਕਰਨ ਲਈ ਕੱਢਿਆ ਡਰਾਅ

Punjab News
ਸੰਗਰੂਰ, 17 ਜਨਵਰੀ-ਡਿਪਟੀ ਕਮਿਸ਼ਨਰ, ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਅਤੇ ਖੇਤੀ ਵਿੱਚ ਮਸ਼ੀਨਰੀਕਰਨ ਨੂੰ ਉਤਸ਼ਾਹਿਤ ਕਰਨ ਲਈ ਡਰਾਅ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੱਢਿਆ ਗਿਆ। ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ ਸਕੀਮ, ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜੇਸ਼ਨ ਅਤੇ ਕਰਾਪ ਡਾਇਵਰਸੀਫਿਕੇਸ਼ਨ ਸਕੀਮਾਂ ਸਾਲ 2025-26 ਅਧੀਨ ਖੇਤੀਬਾੜੀ ਮਸ਼ੀਨਰੀ 'ਤੇ ਸਬਸਿਡੀ ਪ੍ਰਾਪਤ ਕਰਨ ਲਈ ਆਈਆਂ ਅਰਜ਼ੀਆਂ ਦੀ ਚੋਣ ਕੀਤੀ ਗਈ। ਕਰਾਪ ਰੈਜ਼ੀਡਿਊ ਮੈਨੇਜਮੈਨਟ ਸਕੀਮ ਦੇ ਦੂਜੇ ਪੜਾਅ ਦੌਰਾਨ ਐਸ.ਸੀ. ਸ਼੍ਰੈਣੀ ਵਿੱਚ ਕਸਟਮ ਹਾਇਰਿੰਗ ਸੈਂਟਰਾਂ ਦੀਆਂ 682 ਅਰਜ਼ੀਆਂ ਅਤੇ ਨਿੱਜੀ ਕਿਸਾਨਾਂ ਦੀਆਂ 153 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ ਉਪਲਬਧ ਫੰਡ 01.33 ਕਰੋੜ ਅਨੁਸਾਰ 110 ਨਿੱਜੀ ਕਿਸਾਨਾਂ ਦੀਆਂ ਅਰਜ਼ੀਆਂ ਨੂੰ ਚੁਣਿਆ ਗਿਆ। ਇਸ ਸਕੀਮ ਵਿੱਚ ਝੋਨੇ ਦੀ ਪਰਾਲੀ ਦੀ ਸੰਭਾਲ ਕਰਨ ਵਾਲੀਆਂ ਵੱਖ-ਵੱਖ ਮਸ਼ੀਨਾਂ ਕਿਸਾਨਾਂ ਨੂੰ ਸਬਸਿਡੀ ਉੱਪਰ ਮੁਹੱਈਆ ਕਰਵਾਈਆਂ ਜਾਣਗੀਆਂ, ਜਿਵੇਂ ਕਿ ਬੇਲਰ, ਰੇਕ, ਸੁਪਰ ...
ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ 

ਪੀੜਤਾਂ ਨੂੰ ਇਨਸਾਫ ਲਈ ਮਨੁੱਖੀ ਅਧਿਕਾਰ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ : ਜਤਿੰਦਰ ਸਿੰਘ ਸ਼ੰਟੀ 

Punjab News
ਰੂਪਨਗਰ, 17 ਜਨਵਰੀ: ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।   ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਮੈਂਬਰ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਸ. ਜਤਿੰਦਰ ਸਿੰਘ ਸ਼ੰਟੀ (ਪਦਮਸ਼੍ਰੀ ਐਵਾਰਡੀ) ਨੇ ਅੱਜ ਜੀ.ਐਸ ਅਸਟੇਟ ਰੂਪਨਗਰ ਵਿਖੇ ਇੱਕ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਰੂਪਨਗਰ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਮੁਲਜ਼ਮਾ ਖ਼ਿਲਾਫ਼ ਕਾਨੂੰਨ ਅਨੁਸ...
ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

ਜ਼ਿਲ੍ਹੇ ‘ਚ ਵੱਖ-ਵੱਖ ਡਰੱਗ ਹਾਟ-ਸਪਾਟ ਸਥਾਨਾਂ ‘ਤੇ ਕਾਰਡਨ ਐਂਡ ਸਰਚ ਆਪਰੇਸ਼ਨ ਚਲਾਇਆ

Local news
ਰੂਪਨਗਰ, 17 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਸਮਾਜ ਵਿੱਚੋ ਨਸ਼ੇ ਨੂੰ ਖਤਮ ਕਰਨ ਲਈ ਅਤੇ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਰੂਪਨਗਰ ਵਿੱਚ ਪੈਂਦੇ ਸਾਰੇ ਥਾਣਿਆਂ ਦੇ ਡਰੱਗ ਹਾਟ-ਸਪਾਟ ਥਾਵਾਂ ਤੇ "ਕਾਰਡਨ ਐਂਡ ਸਰਚ ਆਪ੍ਰੇਸ਼ਨ” ਚਲਾਇਆ ਗਿਆ। ਬਹਿਰਾਮਪੁਰ ਕਲੋਨੀ ਵਿਖੇ ਇਸਦੀ ਅਗਵਾਈ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਡੀਆਈਜੀ ਰੂਪਨਗਰ ਰੇਂਜ ਡਾ. ਨਾਨਕ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਪਹਿਲਾਂ ਹੀ ਵਿਸ਼ੇਸ਼ ਮੁਹਿੰਮ ਆਰੰਭ ਕਰਕੇ ਰੋਜ਼ਾਨਾ ਹੀ ਗਸ਼ਤਾਂ, ਨਾਕਾਬੰਦੀਆਂ ਅਤੇ ਸਰਚ ਕਰਵਾ ਕੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਬਰਾਮਦਗੀ ਕੀਤੀ ਜਾ ਰਹੀ ਹੈ।  ਇਸ ਕਾਸੋ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਮਨਿੰਦਰ ਸਿੰਘ ਨੇ ਦੱਸਿਆ ਕਿ ਇਸ ਆਪ੍ਰੇਸ਼ਨ ...
ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਸੰਗਰੂਰ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

Punjab News
ਸੰਗਰੂਰ, 17 ਜਨਵਰੀ (000) - ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ੇ ਨੂੰ ਖਤਮ ਕਰਨ ਦੇ ਐਲਾਨ ਦੇ ਚੱਲਦਿਆਂ ਅੱਜ ਸੰਗਰੂਰ ਪੁਲਿਸ ਨੇ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ”ਮੁਹਿੰਮ ਤਹਿਤ ਸਥਾਨਕ ਬਨਾਸਰ ਬਾਗ਼ ਅਤੇ ਹੋਰ ਇਲਾਕਿਆਂ ਵਿਖੇ ਕਾਰਡਨ ਅਤੇ ਸਰਚ ਅਪ੍ਰੇਸ਼ਨ (CASO) ਕੀਤਾ ਗਿਆ। ਇਸ ਮੁਹਿੰਮ ਦਾ ਮਕਸਦ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਲੜਾਈ ਨੂੰ ਤੇਜ਼ ਕਰਨਾ ਹੈ ਅਤੇ ਨੱਥ ਪਾਉਣਾ ਹੈ। ਇਹ ਆਪ੍ਰੇਸ਼ਨ ਪੁਲਿਸ ਕਪਤਾਨ (ਸਥਾਨਕ) ਸ਼੍ਰੀ ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਕਾਰਵਾਈ ਵਿੱਚ ਬਹੁਤ ਸਾਰੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਸਨ। ਸ਼੍ਰੀ ਛਿੱਬਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਮੁਹਿੰਮ ਸੰਗਰੂਰ ਪੁਲਿਸ ਦੀ ਲੋਕਾਂ ਦੀ ਸੁਰੱਖਿਆ ਅਤੇ ਸੁਹਿਰਦੀ ਲਈ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸੰਗਰੂਰ ਪੁਲਿਸ ਇਸ ਤਰ੍ਹਾਂ ਦੀਆਂ ਮੁਹਿੰਮਾਂ ਨੂੰ ਜਾਰੀ ਰੱਖੇਗੀ ਤਾਂ ਜੋ ਕਾਨੂੰਨ-ਵਿਵਸਥਾ ਨੂੰ ਬਣਾਈ ਰੱਖਿਆ ਜਾ ਸਕੇ ਅਤੇ ਸਮਾਜ ਨੂੰ ਨਸ਼ਿਆਂ ਅਤੇ ਅਪਰਾਧਕਰਤਾਵਾਂ ਤੋਂ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 3 ਮੁਕੱਦਮੇ ਦਰਜ ਕਰਕੇ...
ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਸਰਹੱਦ ‘ਤੇ ਬਿਨਾਂ ਰੁਕਾਵਟ ਖੇਤੀ ਕਰ ਸਕਣਗੇ ਕਿਸਾਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News
ਨਵੀਂ ਦਿੱਲੀ, 17 ਜਨਵਰੀ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨਾਲ ਸਬੰਧਤ ਵੱਖ-ਵੱਖ ਲੰਬਿਤ ਮੁੱਦਿਆਂ ਦੇ ਜਲਦੀ ਅਤੇ ਸਮਾਂਬੱਧ ਹੱਲ ਲਈ ਵਿਚਾਰ-ਵਟਾਂਦਰਾ ਕੀਤਾ, ਜਿਨ੍ਹਾਂ ਵਿੱਚ ਸਰਹੱਦੀ ਸੁਰੱਖਿਆ ਪ੍ਰਬੰਧ, ਖੇਤੀਬਾੜੀ ਸੰਕਟ, ਅੰਤਰਰਾਜੀ ਪਾਣੀ ਸਬੰਧੀ ਵਿਵਾਦ ਅਤੇ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਦੇ ਬਕਾਏ ਦੀ ਅਦਾਇਗੀ ਵਿੱਚ ਦੇਰੀ ਸ਼ਾਮਲ ਹੈ। ਇਸ ਦੇ ਨਾਲ ਨਾਲ ਸਰਹੱਦੀ ਸੁਰੱਖਿਆ ਵਾੜ ਜ਼ੀਰੋ ਲਾਈਨ ਤੋਂ ਕਾਫ਼ੀ ਦੂਰ ਹੋਣ ਕਾਰਨ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕੌਮਾਂਤਰੀ ਸਰਹੱਦ ਅਤੇ ਕੰਡਿਆਲੀ ਤਾਰ ਦਰਮਿਆਨ ਪੈਂਦੀ ਖੇਤੀਯੋਗ ਜ਼ਮੀਨ ਦੇ ਵੱਡੇ ਹਿੱਸੇ 'ਤੇ ਚਿੰਤਾ ਪ੍ਰਗਟ ਕੀਤੀ, ਜਿਸ ਕਾਰਨ ਕਿਸਾਨਾਂ ਨੂੰ ਆਪਣੇ ਖੇਤਾਂ ਤੱਕ ਪਹੁੰਚਣ ਲਈ ਰੋਜ਼ਾਨਾ ਇਸ ਨੂੰ ਪਾਰ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ 2025, ਅਣਸੁਲਝੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ) ਵਿਵਾਦ, ਐਫ.ਸੀ.ਆਈ. ਵੱਲੋਂ ਅਨਾਜ ਦੀ ਮੱਠੀ ਢੋਆ-ਢੋਆ...
ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

ਪੰਜਾਬ ਨੇ ਭਾਰਤ ਦੀ ਦਰਾਮਦ ਨਿਰਭਰਤਾ ਘਟਾਉਣ ਲਈ ਪੋਟਾਸ਼ ਦੇ ਖੋਜ ਕਾਰਜਾਂ ਵਿੱਚ ਲਿਆਂਦੀ ਤੇਜ਼ੀ

Breaking News
*ਚੰਡੀਗੜ੍ਹ, 17 ਜਨਵਰੀ:*-ਪੰਜਾਬ ਵਿੱਚ ਧਰਤੀ ਹੇਠੋਂ ਪੋਟਾਸ਼ ਦੀ ਖੋਜ ਕਰਨ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਭਾਰਤ ਦੀ ਪੋਟਾਸ਼ ਦਰਾਮਦ ’ਤੇ ਭਾਰੀ ਨਿਰਭਰਤਾ ਨੂੰ ਘਟਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਖੇਤੀਬਾੜੀ ਲਈ ਲਾਹੇਵੰਦ ਘਰੇਲੂ ਖਣਿਜ ਸਰੋਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਤੇਜ਼ ਕਰ ਦਿੱਤੇ ਹਨ। ਇਸ ਲੜੀ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਕਰਕੇ ਪੰਜਾਬ ਵਿੱਚ ਪੋਟਾਸ਼ ਭੰਡਾਰ ਵਾਲੇ ਮੁੱਖ ਸੰਭਾਵੀ ਖੇਤਰਾਂ ਵਿੱਚ ਖੋਜ ਲਈ ਸਮਾਂ-ਸੀਮਾਵਾਂ ਨਿਰਧਾਰਤ ਕਰਨ ਸਣੇ ਇਸ ਸਬੰਧੀ ਚਲ ਰਹੇ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਤਰਜੀਹਾਂ ਤੈਅ ਕੀਤੀਆਂ ਗਈਆਂ। ਮੀਟਿੰਗ ਵਿੱਚ ਭਾਰਤੀ ਭੂ-ਵਿਗਿਆਨ ਸਰਵੇਖਣ (ਜੀ.ਐਸ.ਆਈ.) ਦੇ ਡਿਪਟੀ ਡਾਇਰੈਕਟਰ ਜਨਰਲ (ਪੰਜਾਬ, ਹਿਮਾਚਲ ਅਤੇ ਹਰਿਆਣਾ) ਮੈਡਮ ਸ਼੍ਰੀਮਤੀ ਗੁਪਤਾ, ਡਾਇਰੈਕਟਰ ਸ੍ਰੀਮਤੀ ਸੁਸ਼੍ਰੀ ਮਿਸ਼ਰਾ ਅਤੇ ਸ੍ਰੀਮਤੀ ਅਪਰਾਜੀਤਾ ਭੱਟਾਚਾਰਜੀ ਅਤੇ ਖਣਨ ਅਤੇ ਭੂ-ਵਿਗਿਆਨ ਵਿਭਾਗ ਪੰਜਾਬ ਤੋਂ ਮੁੱਖ ਇੰਜੀਨੀ...
ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

ਨਾਮਧਾਰੀ ਸੰਪਰਦਾ ਦੀ ਦਲੇਰੀ ਤੇ ਤਿਆਗ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ

Punjab News
ਮਾਲੇਰਕੋਟਲਾ, 17 ਜਨਵਰੀ –     ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ। ਇਹਨਾੱ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ (ਪੰਜਾਬ) ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦੀ ਸਮਾਰਕ ਮਾਲੇਰਕੋਟਲਾ ਵਿਖੇ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਕਰਵਾਏ ਗਏ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ।    ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਇਤਿਹਾਸ ਗਵਾਹ ਹੈ ਕਿ ਅੰਗਰੇਜ਼ੀ ਹਕੂਮਤ ਦੇ ਖ਼ਿਲਾਫ਼ ਲੋਕਾਂ ਵਿੱਚ ਜਾਗਰੂਕਤਾ ਦੀ ਚਿੰਗਾਰੀ ਮਾਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਤੋਂ ਹੀ ਉੱਠੀ ਸੀ।     ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ...
ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

Breaking News, Chandigarh
ਚੰਡੀਗੜ੍ਹ, 17 ਜਨਵਰੀ 2026:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ। ਇਹ ਬੱਸ ਟਰਮੀਨਲ ਪੇਂਡੂ ਅਤੇ ਸ਼ਹਿਰੀ ਆਬਾਦੀ ਦੋਵਾਂ ਲਈ ਮਹੱਤਵਪੂਰਨ ਆਵਾਜਾਈ ਕੇਂਦਰ ਵਜੋਂ ਕੰਮ ਕਰਦੇ ਹਨ ਅਤੇ ਕਾਮਿਆਂ, ਵਿਦਿਆਰਥੀਆਂ, ਵਪਾਰੀਆਂ, ਸੈਲਾਨੀਆਂ ਅਤੇ ਉਦਯੋਗਿਕ ਮਜ਼ਦੂਰਾਂ ਨੂੰ ਰੋਜ਼ਾਨਾ ਆਉਣ-ਜਾਣ ਦੀ ਸਹੂਲਤ ਪ੍ਰਦਾਨ ਕਰਦੇ ਹਨ। ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ...
ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ -2024 ਵਿੱਚ ਪੰਜਾਬ ਨੂੰ ‘ਲੀਡਰ ਸਟੇਟ’ ਵਜੋਂ ਮਾਨਤਾ : ਸੰਜੀਵ ਅਰੋੜਾ

Breaking News
ਚੰਡੀਗੜ੍ਹ, 17 ਜਨਵਰੀ:-ਨੀਤੀ ਆਯੋਗ ਵੱਲੋਂ ਜਾਰੀ ਕੀਤੇ ਗਏ ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.) 2024 ਲਈ ਪੰਜਾਬ ਨੇ ‘ਲੀਡਰ ਸਟੇਟ’ ਵਜੋਂ ਨਾਮਣਾ ਖੱਟਿਆ ਹੈ। ਇਹ ਜਾਣਕਾਰੀ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ, ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਸਾਂਝੀ ਕੀਤੀ। ਐਕਸਪੋਰਟ ਪ੍ਰੀਪੇਅਰਡਨੈੱਸ ਇੰਡੈਕਸ (ਈ.ਪੀ.ਆਈ.)  ਇੱਕ ਵਿਆਪਕ, ਡੇਟਾ-ਅਧਾਰਤ ਢਾਂਚਾ ਹੈ, ਜੋ ਨੀਤੀ ਆਯੋਗ ਦੁਆਰਾ ਭਾਰਤ ਦੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਨਿਰਯਾਤ ਸਬੰਧੀ ਤਿਆਰੀ ਦਾ ਮੁਲਾਂਕਣ ਕਰਨ ਲਈ ਵਿਕਸਤ ਕੀਤਾ ਗਿਆ ਹੈ। ਇਸ ਢਾਂਚੇ ਤਹਿਤ ਚਾਰ ਮੁੱਖ  ਥੰਮ੍ਹਾਂ - ਨੀਤੀ ਢਾਂਚਾ, ਵਪਾਰਕ ਵਾਤਾਵਰਣ, ਨਿਰਯਾਤ ਈਕੋਸਿਸਟਮ ਅਤੇ ਨਿਰਯਾਤ ਵਿੱਚ ਕੀਤੇ ਪ੍ਰਦਰਸ਼ਨ ਦੇ ਆਧਾਰ ’ਤੇ  ਸੰਸਥਾਗਤ ਸਮਰੱਥਾ, ਖੋਜ ਅਤੇ ਵਿਕਾਸ ਬੁਨਿਆਦੀ ਢਾਂਚਾ, ਲੌਜਿਸਟਿਕਸ ਅਤੇ ਟਰਾਂਸਪੋਰਟ ਕਨੈਕਟੀਵਿਟੀ ਸਮੇਤ 70 ਤੋਂ ਵੱਧ ਸੂਚਕਾਂ ਦਾ ਅਧਿਐਨ ਕਰਦਿਆਂ ਮੁਲਾਂਕਣ ਕੀਤਾ ਜਾਂਦਾ ਹੈ । ਜਿੱਥੇ ਸੂਚਕਾਂਕ ਪ੍ਰਤੀਯੋਗੀ ਸੰਘਵਾਦ ਨੂੰ ਉਤਸ਼ਾਹਿਤ ਕਰਦਾ ਹੈ ਉੱਥੇ ਹੀ ਰਾਜਾਂ ਨੂੰ ਆਲਮੀ &...