ਹੁਸ਼ਿਆਰਪੁਰ ‘ਚ 10 ਤੋਂ 14 ਫਰਵਰੀ ਤੱਕ ਹੋਵੇਗਾ “ਨੇਚਰ ਫੈਸਟ”, ਤਿਆਰੀਆਂ ਸ਼ੁਰੂ
ਹੁਸ਼ਿਆਰਪੁਰ, 17 ਜਨਵਰੀ :-ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 10 ਤੋਂ 14 ਫਰਵਰੀ ਤੱਕ ਸਥਾਨਕ ਲਾਜਵੰਤੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਪੰਜ ਰੋਜ਼ਾ "ਨੇਚਰ ਫੈਸਟ" ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਰੂਰੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ "ਨੇਚਰ ਫੈਸਟ" ਹੁਸ਼ਿਆਰਪੁਰ ਜ਼ਿਲ੍ਹੇ ਦੀ ਅਮੀਰ ਕੁਦਰਤੀ ਵਿਰਾਸਤ, ਸੈਰ-ਸਪਾਟਾ ਸਥਾਨਾਂ ਅਤੇ ਵਾਤਾਵਰਨ ਸਰੋਤਾਂ ਨੂੰ ਪ੍ਰਦਰਸ਼ਿਤ ਕਰਨ ਲਈ ਇਕ ਸ਼ਕਤੀਸ਼ਾਲੀ ਪਲੇਟਫਾਰਮ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਹ ਫੈਸਟ ਨਾ ਸਿਰਫ਼ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਬਲਕਿ ਆਮ ਲੋਕਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਨੂੰ ਕੁਦਰਤ ਨਾਲ ਜੋੜਨ ਲਈ ਇਕ ਮਹੱਤਵਪੂਰਨ ਜ਼ਰੀਆ ਵੀ ਬਣੇਗਾ।
ਉਨ੍ਹਾਂ ਕਿਹਾ ਕਿ ਇਸ ਨੇਚਰ ਫੈਸਟ ਵਿੱਚ ਜ਼ਿਲ੍ਹੇ ਦੇ ਕੁਦਰਤੀ ਸਰੋਤਾਂ ਦੇ ਨ...








