Wednesday, October 28
Shadow

Tag: breaking news

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਮੰਡੀ ਦੀ ਸਮੱਸਿਆ ਬਾਰੇ ਦਿੱਤੀ ਜਾਣਕਾਰੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕਰਕੇ ਮੰਡੀ ਦੀ ਸਮੱਸਿਆ ਬਾਰੇ ਦਿੱਤੀ ਜਾਣਕਾਰੀ

Local news
ਫਾਜ਼ਿਲਕਾ, 13 ਅਕਤੂਬਰ: ਹਾਲ ਹੀ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਫਾਜ਼ਿਲਕਾ ਦੀ ਅਨਾਜ ਮੰਡੀ ਵਿੱਚ ਪਾਣੀ ਭਰਨ ਅਤੇ ਝੋਨੇ ਦੀ ਫ਼ਸਲ ਖ਼ਰਾਬ ਹੋਣ ਦੀਆਂ ਘਟਨਾਵਾਂ ਤੋਂ ਬਾਅਦ ਮੰਡੀ ਦੀ ਨਿਕਾਸੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਿਆ ਗਿਆ ਹੈ। ਆੜ੍ਹਤੀਆਂ ਵੱਲੋਂ ਇਸ ਸਮੱਸਿਆ ਨੂੰ ਲੈ ਕੇ ਪ੍ਰਗਟਾਈ ਗਈ ਚਿੰਤਾ ਦੇ ਮੱਦੇਨਜ਼ਰ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਉਚੇਚੇ ਤੌਰ ਤੇ ਮੁਲਾਕਾਤ ਕੀਤੀ। ਇਸ ਦੌਰਾਨ ਵਿਧਾਇਕ ਸਵਨਾ ਨੇ ਮੰਡੀ ਦੀ ਸਮੱਸਿਆ ਨੂੰ ਤੁਰੰਤ ਹੱਲ ਕਰਨ ਦਾ ਮਾਮਲਾ ਉਠਾਇਆ ਅਤੇ ਮੰਡੀ ਵਿੱਚੋਂ ਮੀਂਹ ਦੇ ਪਾਣੀ ਨੂੰ ਤੁਰੰਤ ਕੱਢਣ ਦੇ ਪ੍ਰੋਜੈਕਟ ਲਈ 4.31 ਕਰੋੜ ਰੁਪਏ ਦੀ ਫੰਡ ਜਾਰੀ ਕਰਨ ਲਈ ਬੇਨਤੀ ਕੀਤੀ। ਵਿਧਾਇਕ ਸਵਨਾ ਦੀ ਇਸ ਵਿਸ਼ੇਸ਼ ਮੁਲਾਕਾਤ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਤੁਰੰਤ ਹੀ ਸੰਬੰਧਤ ਅਫਸਰਾਂ ਨੂੰ ਤੁਰੰਤ 4.31 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਅਤੇ ਪ੍ਰੋਜੈਕਟ ਨੂੰ ਜਲਦੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਵਿੱਤ ਮੰਤਰੀ ਨੂੰ ਮਿਲਣ ਉਪਰੰਤ ਵਿਧਾਇਕ ਸਵਨਾ ਨੇ ਦੱ...
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਦੇ ਸੁਧਾਰ ਤੇ ਮੁੜ ਸੁਰਜੀਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵਿਸ਼ੇਸ਼ ਪਹਿਲਕਦਮੀ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਦੇ ਸੁਧਾਰ ਤੇ ਮੁੜ ਸੁਰਜੀਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਵਿਸ਼ੇਸ਼ ਪਹਿਲਕਦਮੀ

Local news
ਸੰਗਰੂਰ, 13 ਅਕਤੂਬਰ: ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਤੋਂ ਪ੍ਰਭਾਵਿਤ ਚੁਣੇ ਗਏ ਹੌਟਸਪੌਟ ਖੇਤਰਾਂ ਦੇ ਸੁਧਾਰ ਅਤੇ ਮੁੜ ਸੁਰਜੀਤੀ ਲਈ ਵਿਆਪਕ ਰਣਨੀਤੀ ਉਲੀਕੀ ਗਈ ਹੈ। ਇਸ ਪਹਿਲਕਦਮੀ ਤਹਿਤ ਨਸ਼ਿਆਂ ਦੀ ਸਪਲਾਈ ਰੋਕਣ ਦੇ ਨਾਲ-ਨਾਲ ਨਸ਼ਾ ਪੀੜਤ ਵਿਅਕਤੀਆਂ ਦੇ ਇਲਾਜ ਅਤੇ ਪੁਨਰਵਾਸ, ਜਨਤਕ ਸਹੂਲਤਾਂ ਦੇ ਸੁਧਾਰ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਤੇ ਰੋਜ਼ਗਾਰ ਨਾਲ ਜੋੜਨ ਲਈ ਵੱਖ-ਵੱਖ ਵਿਭਾਗਾਂ ਦੀ ਸਾਂਝੀ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅੰਕੁਰ ਮਹਿੰਦਰੂ ਨੇ ਦੱਸਿਆ ਕਿ ਪੰਜਾਬ ਪੁਲਿਸ ਅਤੇ ਵਿਲੇਜ ਡਿਫੈਂਸ ਕਮੇਟੀਆਂ ਵੱਲੋਂ ਪਛਾਣੇ ਗਏ ਹੌਟਸਪੌਟ ਖੇਤਰਾਂ ਵਿੱਚ ਵਿਭਾਗਾਂ ਨੂੰ ਤਾਲਮੇਲ ਨਾਲ ਕੰਮ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੇ ਨਾਲ ਨਸ਼ਾ ਪੀੜਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਮ...
ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਪਹੁੰਚੀ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ

ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਪਹੁੰਚੀ ਅਮਰਜੀਤ ਸਿੰਘ ਚਾਵਲਾ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ

Local news
ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ: ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਪਹੁੰਚ ਕੇ ਮਾਮਲੇ ਦੀ ਜਾਂਚ ਅੱਗੇ ਵਧਾਈ ਗਈ। ਸਿੱਟ ਵੱਲੋਂ ਪੀੜਤ ਬੀਬੀ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਉਨ੍ਹਾਂ ਥਾਵਾਂ ਦਾ ਦੌਰਾ ਵੀ ਕੀਤਾ ਗਿਆ। ਟੀਮ ਨੇ ਪਹਿਲਾਂ ਮਿਲੇ ਜਾਂਚ ਰਿਕਾਰਡ ਦੀ ਘੋਖ ਕਰਨ ਉਪਰੰਤ ਮਾਮਲੇ ਦੇ ਤੱਥਾਂ ਅਤੇ ਸਬੂਤਾਂ ਨੂੰ ਇਕੱਠਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਟ ਚੇਅਰਮੈਨ ਅਤੇ ਐਸਐਸਪੀ ਫਰੀਦਕੋਟ ਸ੍ਰੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਸਿੱਟ ਨੂੰ ਸੌਂਪਿਆ ਗਿਆ ਸੀ। ਇਸ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਟੀਮ ਨੇ ਪੀੜਤ ਬੀਬੀ ਦੇ ਬਿਆਨ ਦਰਜ ਕੀਤੇ ਅਤੇ ਉਨ੍ਹਾਂ ਤੋਂ ਘਟਨਾਕ੍ਰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਟੀਮ ਨੇ ਉਨ੍ਹਾਂ ਸਾਰੀਆਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਪੀੜਤ ਬੀਬੀ ਨੂੰ ਕਥਿਤ ਤੌਰ ’ਤੇ ਠਹਿਰਾਇਆ ਗਿਆ ਜਾਂ ਰੋਕਿਆ ਗਿਆ ਸੀ। ਉਨ੍ਹਾਂ...
ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ 13 ਅਕਤੂਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ ਨੂੰ ਕਿਹਾ ਕਿ ਅਕਾਲੀ ਦਲ (ਬਾਦਲ) ਦੀ ਤਾਜ਼ਾ 'ਪੰਜਾਬ ਬਚਾਓ' ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇਕ ਹੋਰ ਕੋਸ਼ਿਸ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੇ ਪਾਰਟੀ ਦੇ ਸਰਕਾਰ ਦੌਰਾਨ ਰਿਕਾਰਡ, ਤਿੰਨ ਖੇਤੀ ਕਾਨੂੰਨਾਂ ਦੀ ਹਮਾਇਤ ਅਤੇ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਇਸ ਦੇ ਵਾਰ-ਵਾਰ ਯੂ-ਟਰਨਾਂ ਨੂੰ ਨਹੀਂ ਭੁਲਾਇਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਆਪਣੇ ਕੰਮਾਂ ਅਤੇ ਫ਼ੈਸਲਿਆਂ ਬਾਰੇ ਸਵਾਲਾਂ ਤੋਂ ਬਚਦਿਆਂ ਸਿਆਸੀ ਨਾਅਰਿਆਂ ਰਾਹੀਂ ਆਪਣੇ ਅਤੀਤ ਨੂੰ ਮਿਟਾ ਨਹੀਂ ਸਕਦੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, "2007 ਤੋਂ 2017 ਤੱਕ, ਜਦੋਂ ਅਕਾਲੀ-ਭਾਜਪਾ ਸਰਕਾਰ ਨੇ ਪੰਜਾਬ ਉੱਤੇ ਰਾਜ ਕੀਤਾ, ਤਾਂ ਸੂਬੇ ਵਿੱਚ ਚਿੱਟੇ ਦਾ ਫੈਲਾਅ, ਗੈਂਗਸਟਰਾਂ ਦਾ ਉਭਾਰ ਅਤੇ ਟਰਾਂਸਪੋਰਟ, ਕੇਬਲ ਅਤੇ ਰੇਤੇ ਦੇ ਮਾਫ਼ੀਆ ਦਾ ਵਾਧਾ ਦੇਖਣ ਨੂੰ ਮਿਲਿਆ। ਉਹੀ ਆਗੂ ਜੋ ਹੁਣ ਪੰਜਾਬ ਨ...
ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਨਾਲ ਹੁਨਰ ਪੰਜਾਬ ਪੋਰਟਲ ਹੋਇਆ ਲਾਈਵ

ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀ ਦਿਨ-ਰਾਤ ਦੀ ਅਣਥੱਕ ਮਿਹਨਤ ਨਾਲ ਹੁਨਰ ਪੰਜਾਬ ਪੋਰਟਲ ਹੋਇਆ ਲਾਈਵ

Punjab News
ਚੰਡੀਗੜ੍ਹ, 13 ਅਕਤੂਬਰ, 2026: ਹੁਨਰ ਪੰਜਾਬ ਪੋਰਟਲ ਦੀ ਸਫਲ ਸ਼ੁਰੂਆਤ ਐਨ.ਆਈ.ਸੀ. ਪੰਜਾਬ ਡਿਵੀਜ਼ਨ 6 ਦੀ ਟੀਮ ਦੀਆਂ ਲਗਾਤਾਰ ਕੋਸ਼ਿਸ਼ਾਂ, ਤਕਨੀਕੀ ਮੁਹਾਰਤ ਅਤੇ ਟੀਮ ਵਰਕ ਦਾ ਪ੍ਰਤੀਬਿੰਬ ਹੈ, ਜਿਸ ਨੇ ਇਸ ਸੂਬਾ-ਵਿਆਪੀ ਡਿਜੀਟਲ ਪਲੇਟਫਾਰਮ ਨੂੰ ਹਕੀਕਤ ਬਣਾਇਆ। ਸ੍ਰੀ ਅਨਿਲ ਡੋਗਰਾ, ਸ੍ਰੀ ਸੰਜੀਵ, ਸ੍ਰੀ ਕਾਸ਼ਿਫ਼, ਸ੍ਰੀ ਗੁਰਤਰਨ, ਸ੍ਰੀ ਹਰਮੀਤ, ਸ੍ਰੀ ਤੁਸ਼ਾਰ ਅਤੇ ਸ੍ਰੀ ਹਰਬੰਸ ਨੇ ਪੋਰਟਲ ਨੂੰ ਥੋੜ੍ਹੇ ਸਮੇਂ ਵਿੱਚ ਲਾਈਵ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਦੇ ਸਾਂਝੇ ਯਤਨਾਂ ਸਦਕਾ ਪੂਰੇ ਪੰਜਾਬ ਵਿੱਚ ਪਹੁੰਚ ਰੱਖਣ ਵਾਲਾ ਇੱਕ ਡਿਜੀਟਲ ਪਲੇਟਫਾਰਮ ਸਥਾਪਿਤ ਹੋ ਸਕਿਆ ਹੈ। ਇਸ ਪੋਰਟਲ ਨਾਲ ਹੁਣ ਤੱਕ ਸੂਬੇ ਭਰ ਦੀਆਂ 1,750 ਤੋਂ ਵੱਧ ਸੰਸਥਾਵਾਂ ਜੁੜ ਚੁੱਕੀਆਂ ਹਨ, ਜਿਸ ਨਾਲ ਟ੍ਰੇਨਿੰਗ ਐਂਡ ਪਲੇਸਮੈਂਟ ਅਫ਼ਸਰ (ਟੀ.ਪੀ.ਓ.), ਫੈਕਲਟੀ ਮੈਂਬਰ ਅਤੇ ਹਜ਼ਾਰਾਂ ਵਿਦਿਆਰਥੀ ਇੱਕੋ ਡਿਜੀਟਲ ਈਕੋਸਿਸਟਮ ਹੇਠ ਆ ਗਏ ਹਨ। ਹੁਨਰ ਪੰਜਾਬ ਨੂੰ ਵਿੱਦਿਅਕ ਸੰਸਥਾਵਾਂ, ਵਿਦਿਆਰਥੀਆਂ ਅਤੇ ਉਦਯੋਗ ਵਿਚਕਾਰ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ, ਨਾਲ ਹੀ ਇਹ ਹੁਨਰ ਵਿਕਾਸ, ਸਿਖਲਾਈ ਅ...
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

Punjab News
ਚੰਡੀਗੜ੍ਹ, 13 ਅਕਤੂਬਰ: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਰਸੋਈਆਂ ਦੀ ਸਾਫ਼-ਸਫਾਈ, ਸੈਨੀਟੇਸ਼ਨ ਸਬੰਧੀ ਢੁੱਕਵੀਂਆਂ ਸਹੂਲਤਾਂ ਅਤੇ ਸਾਫ਼-ਸੁਥਰੇ ਪਖਾਨਿਆਂ 'ਤੇ ਵੀ ਵਿਸ਼ੇਸ਼ ਧਿਆਨ ਦੇਣ ਦੀ ਵਕਾਲਤ ਕੀਤੀ ਹੈ। ਅੱਜ ਇੱਥੇ ਹੋਈ ਇੱਕ ਮੀਟਿੰਗ ਦੌਰਾਨ, ਕਮਿਸ਼ਨ ਦੇ ਕਾਰਜਕਾਰੀ ਚੇਅਰਮੈਨ ਵਿਜੇ ਦੱਤ ਨੇ ਕਿਹਾ ਕਿ ਅਜਿਹੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜਿਸ ਕਾਰਨ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਕੋਈ ਰੁਕਾਵਟ ਪੈਦਾ ਹੋਵੇ। ਇਸ ਮੌਕੇ ਮਿਡ-ਡੇ-ਮੀਲ ਸਕੀਮ ਦੇ ਜਨਰਲ ਮੈਨੇਜਰ ਵਰਿੰਦਰ ਸਿੰਘ ਬਰਾੜ ਨੇ ਚੇਅਰਮੈਨ ਨੂੰ ਜਾਣੂੰ ਕਰਵਾਇਆ ਕਿ 31 ਅਗਸਤ, 2026 ਤੱਕ ਸਕੀਮ ਦੀਆਂ ਪੁਰਾਣੀਆਂ ਬਕਾਇਆ ਦੇਣਦਾਰੀਆਂ ਦੀ ਅਦਾਇਗੀ ਲਈ 40 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਚੇਅਰਮੈਨ ਨੇ ਕਿਹਾ ਕਿ ਮਿਡ-ਡੇਅ ਮੀਲ ਦੀ ਤਿਆਰੀ ਵਿੱਚ ਲੱਗੇ ਰਸੋਈਏ ਸਾਫ਼-ਸਫ਼ਾਈ ਦਾ ਪੂ...
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

Punjab News
ਚੰਡੀਗੜ੍ਹ, 13 ਅਕਤੂਬਰ: ਪੰਜਾਬ ਨੂੰ ਸਾਲ 2022 ਤੋਂ ਲੈ ਕੇ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 6.5 ਲੱਖ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਪੰਜਾਬ ਸੂਬਾ ਹੁਣ ਸਮਾਂਬੱਧ ਪ੍ਰਵਾਨਗੀਆਂ ਦੇ ਨਾਲ 125 ਫੀਸਦ ਤੱਕ ਵਿੱਤੀ ਪ੍ਰੋਤਸਾਹਨਾਂ ਦੀ ਪੇਸ਼ਕਸ਼ ਕਰ ਰਿਹਾ ਹੈ। ਇਹ ਆਖਦਿਆਂ ਕਿ "ਪੰਜਾਬ ਸਰਕਾਰ ਇੰਡਸਟਰੀ ਦੇ ਨਾਲ ਹੈ" ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਹੋਰ ਕਿਸੇ ਵੀ ਸੂਬੇ ਕੋਲ ਅਜਿਹੀ ਉਦਯੋਗ-ਪੱਖੀ ਨੀਤੀ ਨਹੀਂ ਹੈ।ਸ੍ਰੀ ਅਮਨ ਅਰੋੜਾ, ਜਿਨ੍ਹਾਂ ਨਾਲ ਹਵਾਈ ਸੈਨਾ ਦੇ ਸਾਬਕਾ ਮੁਖੀ ਏਅਰ ਚੀਫ਼ ਮਾਰਸ਼ਲ ਬੀ.ਐਸ. ਧਨੋਆ (ਸੇਵਾਮੁਕਤ) ਮੌਜੂਦ ਸਨ, ਨੇ ਇਥੇ ਚੰਡੀਗੜ੍ਹ ਵਿਖੇ 9ਵੀਂ ਸੀਆਈਆਈ ਮੈਨੂਫੈਕਚਰਿੰਗ ਐਕਸੀਲੈਂਸ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਨੂੰ ਮੌਜੂਦਾ ਵਿੱਤੀ ਵਰ੍ਹੇ ਦੇ ਪਹਿਲੇ ਛੇ ਮਹੀਨਿਆਂ (1 ਅਪ੍ਰੈਲ ਤੋਂ 30 ਸਤੰਬਰ) ਦੌਰਾਨ ਹੀ 32,110 ਕਰੋੜ ਰੁਪਏ ਦੇ 1,626 ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚ 91,236 ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ। ਸ੍ਰੀ ਅਰੋੜਾ ਨੇ ਕਿ...
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

Punjab News
ਚੰਡੀਗੜ੍ਹ; 13 ਅਕਤੂਬਰ, 2026: ਸੂਬੇ ਦੇ ਮੁਲਾਜ਼ਮਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦਾਂ ਦੀਆਂ ਗੱਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਮੰਗ ਪੱਤਰਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਯੂਨੀਅਨ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ, "ਭਗਵੰਤ ਮਾਨ ਸਰਕਾਰ ਤੁਹਾਡੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰ੍ਹਾਂ ਹਮਦਰਦੀ ਰੱਖਦੀ ਹੈ ਅਤੇ ਉਨ੍ਹਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ।" ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਯੂਨੀਅਨਾਂ ਦੁਆਰਾ ਉਠਾਈਆਂ ਗਈਆਂ ਜ਼ਿਆਦਾਤਰ ਪ੍ਰਮੁੱਖ ਮੰਗਾਂ ਪਹਿਲਾਂ ਹੀ ਪੂਰਾ ਹੋਣ ਦੇ ਅੰਤਿਮ ਪੜਾਅ 'ਤੇ ਹਨ ਅਤੇ ਜਲਦੀ ਹੀ ਇਨ੍ਹਾਂ ਦਾ ਸਕਾਰਾਤਮਕ ਹੱਲ ਹੋਵੇਗਾ।" ਮੰਤਰੀ ਹਰਪਾਲ ਸ...
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

Breaking News
ਚੰਡੀਗੜ੍ਹ; 13 ਅਕਤੂਬਰ, 2026: ਕਿਸਾਨ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਦੇ ਸਮੂਹ ਅਤੇ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਿਚਾਲੇ ਅੱਜ ਇੱਥੇ ਉੱਚ ਪੱਧਰੀ ਮੀਟਿੰਗ ਹੋਈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਿਦਾਇਤਾਂ  'ਤੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ 'ਤੇ ਅਧਾਰਤ ਮੰਤਰੀਆਂ ਦੇ ਸਮੂਹ ਨੇ ਕਿਸਾਨ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੰਤਰੀਆਂ ਦੇ ਇਸ ਵਫ਼ਦ ਦੇ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ। ਯੂਨੀਅਨ ਵੱਲੋਂ ਸੌਂਪੇ ਗਏ ਮੰਗ ਪੱਤਰ 'ਤੇ ਅਧਾਰਤ ਲੰਬੀ ਚਰਚਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਗੱਲਬਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਇਸ ਦੇ ਨਤੀਜੇ ਵਜੋਂ ਕਈ ਅਹਿਮ ਮਸਲਿਆਂ 'ਤੇ ਮਜ਼ਬੂਤ ਸਹਿਮਤੀ ਬਣੀ ਹੈ।"ਕਿਸਾਨਾਂ ਨੂੰ ਪੰਜਾਬ ਦ...
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

Punjab News
ਚੰਡੀਗੜ੍ਹ, 13 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 266ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 521 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 266ਵੇਂ ਦਿਨ, ਪੁਲਿਸ ਟੀਮਾਂ ਨੇ ਦੋ ਹਥਿਆਰਾਂ ਸਮੇਤ 188 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,181 ਹੋ ਗਈ ਹੈ। ਇਸ ਤੋਂ ਇਲਾਵਾ 161 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀ...