“ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਤਹਿਤ ਜਾਗਰੂਕਤਾ ਰੈਲੀ ਦਾ ਆਯੋਜਨ
ਮਾਲੇਰਕੋਟਲਾ, 12 ਜਨਵਰੀ – ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਿੰਦਰ ਕੌਰ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਅਭਿਆਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤਹਿਤ ਪਿੰਡ ਢੰਡੋਗਲ ਵਿੱਚ ਨਸ਼ਿਆਂ ਖ਼ਿਲਾਫ਼ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦਾ ਮੁੱਖ ਉਦੇਸ਼ ਨਸ਼ਿਆਂ ਦੇ ਵਧਦੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਸਚੇਤ ਕਰਨਾ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਲਈ ਸਾਂਝੀ ਕੋਸ਼ਿਸ਼ਾਂ ਨੂੰ ਮਜ਼ਬੂਤ ਕਰਨਾ ਹੈ।
ਇਸ ਦੌਰਾਨ “ਨਸ਼ਿਆਂ ਨੂੰ ਨਾ ਕਰੋ”, “ਸਿਹਤਮੰਦ ਜੀਵਨ – ਖੁਸ਼ਹਾਲ ਪਿੰਡ” ਅਤੇ “ਨਸ਼ਾ ਛੱਡੋ, ਭਵਿੱਖ ਬਣਾਓ” ਵਰਗੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੀ ਅਲਾਮਤ ਪ੍ਰਤੀ ਜਾਗਰੂਕ ਕੀਤਾ ਗਿਆ। ਪਿੰਡ ਦੀਆਂ ਗਲੀਆਂ ਅਤੇ ਮੁੱਖ ਸੜਕਾਂ ਰਾਹੀਂ ਨ...








