Wednesday, July 29
Shadow

Tag: breaking news

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Breaking News
ਚੰਡੀਗੜ੍ਹ, 15 ਜੁਲਾਈ: ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਿਵੇਦਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ  ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ। ਸਾਬਕਾ ਸੰਸਦ ...
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 15 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਪਹਿਲਕਦਮੀ ਦੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਇਸ ਯੋਜਨਾ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਸਬੰਧੀ ਪੰਜਾਬ ਦੇ ਨਾਗਰਿਕਾਂ ਦੇ ਅਧਿਆਤਮਕ ਸੁਪਨਿਆਂ ਨੂੰ ਅਮਲੀ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਹੀ ਮਨੁੱਖੀ ਜੀਵਨ ਦਾ ਆਖਰੀ ਉਦੇਸ਼ ਹੈ ਅਤੇ ਇਹ ਪਹਿਲਕਦਮੀ ਪੰਜਾਬੀਆਂ ਲਈ ਪਰਮਾਤਮਾ ਦਾ ਆਸ਼ਿਰਵਾਦ ਪ੍ਰਾਪਤ ਕਰਨ ਦੇ ਇੱਕ ਅਹਿਮ ਜ਼ਰੀਏ ਵਜੋਂ ਕੰਮ ਕਰਦੀ ਹੈ। ਸਪੀਕਰ ਸੰਧਵਾਂ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।" ਉਨ੍ਹਾਂ ਕਿਹਾ, "ਸ਼ਾਸ਼ਨ ਦਾ ਅਰਥ ਸਿਰਫ਼ ਸਰਕਾਰ ਚਲਾਉਣਾ ਨਹੀਂ ਹੈ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਨੂੰ ਉ...
ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 176ਵਾਂ ਦਿਨ: ਪੰਜਾਬ ਪੁਲਿਸ ਵੱਲੋਂ 636 ਥਾਈਂ ਛਾਪੇਮਾਰੀ; 440 ਕਾਬੂ

Punjab News
ਚੰਡੀਗੜ੍ਹ, 15 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 636 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 176ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 440 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 49,270 ਹੋ ਗਈਆਂ। ਇਸ ਤੋਂ ਇਲਾਵਾ 422 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 20 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 15 ਜੁਲਾਈ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤ...
ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

Breaking News
ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ। ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।" ...
ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ

ਮੁਕੇਰੀਆਂ ਤੇ ਤਲਵਾੜਾ ‘ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ: ਦੀਪਕ ਬਾਲੀ

Punjab News
ਤਲਵਾੜਾ, 15 ਜੁਲਾਈ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁਕੇਰੀਆਂ ਅਤੇ ਤਲਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 18 ਜੁਲਾਈ ਨੂੰ ਮੁਕੇਰੀਆਂ ਦੇ ਐਸ.ਪੀ.ਐਨ. ਕਾਲਜ ਮੈਦਾਨ ਅਤੇ 19 ਜੁਲਾਈ ਨੂੰ ਤਲਵਾੜਾ ਦੇ ਨਰਸਰੀ ਗਰਾਊਂਡ ਵਿੱਚ ਸ਼ਾਮ 6:30 ਵਜੇ ਹੋਣ ਵਾਲੇ ਇਸ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦੇਸ਼ ਦੇ ਪ੍ਰਸਿੱਧ ਗਾਇਕ ਕੈਲਾਸ਼ ਖੇਰ ਆਪਣੀਆਂ ਭਗਤੀਮਈ ਪੇਸ਼ਕਾਰੀਆਂ ਰਾਹੀਂ ਸ਼ਰਧਾਲੂਆਂ ਨੂੰ ਸ਼ਿਵ ਭਗਤੀ ਦੇ ਰੰਗ ਵਿੱਚ ਰੰਗਣਗੇ।       ਵਿਧਾਇਕ ਕਰਮਵੀਰ ਸਿੰਘ ਘੁੰਮਣ ਅਤੇ ਸਨਾਤਨ ਸੇਵਾ ਸਮਿਤੀ ਦੇ ਰਾਸ਼ਟਰੀ ਪ੍ਰਧਾਨ ਵਿਜੈ ਸ਼ਰਮਾ ਨਾਲ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੀਪਕ ਬਾਲੀ ਨੇ ਦੱਸਿਆ ਕਿ ਇਸ ਖੇਤਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ 'ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਿੱਚ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਸਾਰੀਆਂ ਲੋੜੀਂਦੀਆਂ...
ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ 5 ਫ਼ੀਸਦੀ ਤੋਂ ਵੱਧ ਵਾਧੇ ‘ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ

Punjab News
ਚੰਡੀਗੜ੍ਹ/ਹੁਸ਼ਿਆਰਪੁਰ/ਗੜ੍ਹਸ਼ੰਕਰ, 15 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ। ਇਸੇ ਸੋਚ ਨੂੰ ਅਮਲ ਵਿੱਚ ਲਿਆਉਂਦਿਆਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਰਜ਼ੀ ਦੇ ਫੀਸ ਵਾਧੇ 'ਤੇ ਸਖ਼ਤ ਲਗਾਮ ਕੱਸ ਦਿੱਤੀ ਹੈ। ਹੁਣ ਸੂਬੇ ਦਾ ਕੋਈ ਵੀ ਪ੍ਰਾਈਵੇਟ ਸਕੂਲ ਬਿਨਾਂ ਨਿਯਮਾਂ ਦੇ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕੇਗਾ। ਡਿਪਟੀ ਸਪੀਕਰ ਰੌੜੀ ਨੇ ਦੱਸਿਆ ਕਿ ""ਪੰਜਾਬ ਗੈਰ-ਸਹਾਇਤਾ ਪ੍ਰਾਪਤ ਸਿੱਖਿਆ ਸੰਸਥਾਵਾਂ ਦੀ ਫੀਸ ਨਿਯਮ (ਸੋਧ) ਆਰਡੀਨੈਂਸ, 2026" ਨੂੰ ਰਾਜਪਾਲ ਵੱਲੋਂ ਮਨਜ਼ੂਰੀ ਮਿਲ ਚੁੱਕੀ ਹੈ। ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸੂਬੇ ਦੇ ਲੱਖਾਂ ਮਾਪਿਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ 'ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਸ. ਰੌੜੀ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਮਾਪੇ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਮੁਕੇਰੀਆਂ ਹਲਕੇ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ। ਭ...
ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

ਪੰਜਾਬ ਸਰਕਾਰ ਦੀ ਵੱਡੀ ਪ੍ਰਾਪਤੀ: ਪਿਛਲੇ 3 ਸਾਲਾਂ ‘ਚ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਅਤੇ ਪਿਆਰ ਭਰਿਆ ਪਰਿਵਾਰਕ ਮਾਹੌਲ

Punjab News
ਚੰਡੀਗੜ੍ਹ, 15 ਜੁਲਾਈ: ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ ਦਿਵਾਉਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣ ਵੱਲ ਇੱਕ ਵੱਡਾ ਕਦਮ ਪੁੱਟਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਅਧੀਨ ਸਟੇਟ ਅਡਾਪਸ਼ਨ ਰਿਸੋਰਸ ਏਜੰਸੀ (SARA), ਪੰਜਾਬ ਵੱਲੋਂ ਅੱਜ 'ਅਡਾਪਸ਼ਨ ਰੈਗੂਲੇਸ਼ਨਜ਼, 2022' ਸਬੰਧੀ ਇੱਕ ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਦਾ ਉਦਘਾਟਨ ਕਰਨ ਉਪਰੰਤ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਸੂਬੇ ਦਾ ਕੋਈ ਵੀ ਬੱਚਾ ਪਰਿਵਾਰ ਦੇ ਪਿਆਰ, ਦੇਖਭਾਲ ਅਤੇ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਵਚਨਬੱਧਤਾ ਨੂੰ ਇੱਕ ਵਧੇਰੇ ਮਜ਼ਬੂਤ, ਪਾਰਦਰਸ਼ੀ ਅ...
ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 914 ਮਰੀਜ਼ਾਂ ਨੂੰ 4.15 ਕਰੋੜ ਰੁਪਏ ਦਾ ਕੈਸ਼ਲੈੱਸ ਸਟ੍ਰੋਕ ਇਲਾਜ ਕੀਤਾ ਗਿਆ ਪ੍ਰਦਾਨ

Punjab News
ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ ਨਹੀਂ ਦਿੰਦਾ। ਇੱਕ ਪਲ ਪਹਿਲਾਂ ਵਿਅਕਤੀ ਆਮ ਤੌਰ ’ਤੇ ਚੱਲ-ਫਿਰ ਰਿਹਾ ਹੁੰਦਾ ਹੈ, ਗੱਲ ਕਰ ਰਿਹਾ ਹੁੰਦਾ ਹੈ ਅਤੇ ਆਪਣਾ ਕੰਮ ਕਰ ਰਿਹਾ ਹੁੰਦਾ ਹੈ; ਪਰ ਅਗਲੇ ਹੀ ਪਲ ਕਿਸੇ ਧਮਨੀ ਵਿੱਚ ਬਲਾਕੇਜ਼ ਜਾਂ ਦਿਮਾਗ ਦੀ ਖ਼ੂਨ ਦੀ ਨਲੀ ਫ਼ਟਣ ਕਾਰਨ ਇੱਕ ਆਮ ਦਿਨ ਗੰਭੀਰ ਮੈਡੀਕਲ ਐਮਰਜੈਂਸੀ ਵਿੱਚ ਬਦਲ ਸਕਦਾ ਹੈ। ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਟ੍ਰੋਕ ਇਲਾਜ ਨਾਲ ਜੁੜੇ ਅੰਕੜੇ ਦਰਸਾਉਂਦੇ ਹਨ ਕਿ ਰਾਜ ਦੀ ਸਿਹਤ ਯੋਜਨਾ ਆਮ ਸਟ੍ਰੋਕ ਪ੍ਰਬੰਧਨ ਤੋਂ ਲੈ ਕੇ ਆਧੁਨਿਕ ਇਮੇਜਿੰਗ, ਇੰਟੈਂਸਿਵ ਕੇਅਰ ਅਤੇ ਲੰਬੇ ਸਮੇਂ ਤੱਕ ਚੱਲਣ ਵਾਲੇ ਇਲਾਜ ਤੱਕ ਦਿਮਾਗੀ ਐਮਰਜੈਂਸੀ ਵਾਲੇ ਮਰੀਜ਼ਾਂ ਦੀ ਮਦਦ ਕਰ ਰਹੀ ਹੈ। ਸਟ੍ਰੋਕ, ਜਿਸ ਨੂੰ ਅਕਸਰ ‘ਬ੍ਰੇਨ ਅਟੈਕ’ ਕਿਹਾ ਜਾਂਦਾ ਹੈ, ਉਸ ਸਮੇਂ ਹੁੰਦਾ ਹੈ ਜਦੋਂ ਦਿਮਾਗ ਦੇ ਕਿਸੇ ਹਿੱਸੇ ਨੂੰ ਖ਼ੂਨ ਦੀ ਸਪਲਾਈ ਰੁਕ ਜਾਂਦੀ ਹੈ ਜਾਂ ਕੋਈ ਖ਼ੂਨ ਦੀ ਨਲੀ ਫ਼ਟ ਜਾਂਦੀ ਹੈ। ਆਕਸੀਜਨ ਦੀ ਕਮੀ ਕਾਰਨ ਦਿਮਾਗ ਦੀਆਂ ਕੋਸ਼ਿਕਾਵਾਂ ਨੂੰ ਨੁਕਸਾਨ ਪਹੁੰਚਣਾ ਸ਼ੁਰੂ ਹੋ ਜਾਂਦਾ ...