Monday, May 4
Shadow

Tag: breaking news

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Punjab News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ...
5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ

Punjab News
ਚੰਡੀਗੜ੍ਹ/ਜਲੰਧਰ, 11 ਜਨਵਰੀ :- ਬੇਟੀ ਬਚਾਓ–ਬੇਟੀ ਪੜ੍ਹਾਓ ਦੇ ਉਦੇਸ਼ ਨੂੰ ਹੋਰ ਮਜ਼ਬੂਤ ਕਰਦੇ ਹੋਏ ਪਿੰਡ ਘੁੜਕਾ ਦੇ ਜੋਹਲ ਫਾਰਮ ਵਿਖੇ 5100 ਨਵਜੰਮੀਆਂ ਧੀਆਂ ਦੇ ਸਨਮਾਨ ਵਿੱਚ ਲੋਹੜੀ ਦਾ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਅਤੇ ਪੰਜਾਬ ਐਗਰੀ ਫੂਡ ਕਾਰਪੋਰੇਸ਼ਨ ਲਿਮਿਟੇਡ ਦੇ ਚੇਅਰਮੈਨ ਮੰਗਲ ਸਿੰਘ ਬੱਸੀ  ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ, ਜਿਨ੍ਹਾਂ ਨੇ ਧੀ ਬਚਾਓ–ਬੇਟੀ ਪੜ੍ਹਾਓ ਦੇ ਸੰਦੇਸ਼ ਨੂੰ ਸਮਾਜ ਤੱਕ ਹੋਰ ਮਜ਼ਬੂਤੀ ਨਾਲ ਪਹੁੰਚਾਇਆ। ਇਸ ਮੌਕੇ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਿਹਾ ਕਿ 5100 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣਾ ਸਮਾਜ ਵਿੱਚ ਧੀ ਪ੍ਰਤੀ ਬਦਲ ਰਹੀ ਸਕਾਰਾਤਮਕ ਸੋਚ ਦਾ ਸਪੱਸ਼ਟ ਪ੍ਰਤੀਕ ਹੈ। ਉਨ੍ਹਾਂ ਨਵਜੰਮੀਆਂ ਧੀਆਂ ਦੇ ਮਾਪਿਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Breaking News
ਜਲੰਧਰ, 11 ਜਨਵਰੀ:- ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ। ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ। ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ...
ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Crime News
ਚੰਡੀਗੜ੍ਹ, 11 ਜਨਵਰੀ 2026 :- ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ...
ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

ਮਾਘੀ ਮੇਲਾ: ਪਸ਼ੂ ਪ੍ਰੇਮੀਆਂ ਦੇ ਭਾਰੀ ਇਕੱਠ ਨਾਲ ਗੂੰਜੇਗੀ ਸ੍ਰੀ ਮੁਕਤਸਰ ਸਾਹਿਬ ਦੀ ‘ਘੋੜਾ ਮੰਡੀ

Punjab News
ਚੰਡੀਗੜ੍ਹ, 11 ਜਨਵਰੀ:- ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਦੀਆਂ ਸੱਭਿਆਚਾਰਕ ਪਰੰਪਰਾਵਾਂ ਦੀ ਸੰਭਾਲ ਅਤੇ ਪਸ਼ੂਧਨ ਨਾਲ ਸਬੰਧਤ ਆਰਥਿਕਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਾਲ ਰਵਾਇਤੀ ਪਸ਼ੂ ਅਤੇ ਘੋੜਿਆਂ ਦੇ ਮੇਲੇ "ਘੋੜਾ ਮੰਡੀ" ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਹ ਜੀਵੰਤ ਸਮਾਗਮ ਪੰਜਾਬ ਦੇ ਅਮੀਰ ਪੇਂਡੂ ਵਿਰਸੇ ਨੂੰ ਪ੍ਰਦਰਸ਼ਿਤ ਕਰੇਗਾ, ਜਿਸ ਵਿੱਚ ਘੋੜਿਆਂ ਅਤੇ ਹੋਰ ਪਸ਼ੂਆਂ ਦੀਆਂ ਉੱਚ-ਪੱਧਰੀ ਨਸਲਾਂ ਸ਼ਾਮਲ ਹੋਣਗੀਆਂ। ਪਸ਼ੂ ਪਾਲਣ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਲੰਬੀ ਢਾਬ ਵਿਖੇ ਸਥਿਤ ਉਦਯੋਗਿਕ ਫੋਕਲ ਪੁਆਇੰਟ ਵਿੱਚ 70 ਏਕੜ ਰਕਬੇ ਵਿੱਚ ਵਿਸ਼ਾਲ ਮੰਡੀ ਲਗਾਈ ਗਈ ਹੈ। ਇਸ ਮੇਲੇ ਵਿੱਚ ਪੂਰੇ ਖੇਤਰ ਤੋਂ ਵੱਡੀ ਗਿਣਤੀ ਵਿੱਚ ਬਰੀਡਰਾਂ, ਵਪਾਰੀਆਂ ਅਤੇ ਪਸ਼ੂ ਪ੍ਰੇਮੀਆਂ ਦੇ ਆਉਣ ਦੀ ਉਮੀਦ ਹੈ। ਘੋੜਾ ਮੰਡੀ ਦੌਰਾਨ ਘੋੜਿਆਂ ਦਾ ਸ਼ਾਨਦਾ...
ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਨੇ 3 ਸਾਲਾਂ ਵਿੱਚ ਪਹਿਲੀ ਵਾਰ ਕੀਮਤ-ਆਧਾਰਤ ਮਾਈਨਿੰਗ ਆਕਸ਼ਨਜ਼ ਕੀਤੀ ਸ਼ੁਰੂ; ਕੈਬਨਿਟ ਵੱਲੋਂ ਮਾਲੀਏ ਵਿੱਚ ਵਾਧੇ ਅਤੇ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕੀਮਤ-ਅਧਾਰਤ ਬੋਲੀ ਲਾਉਣ ਨੂੰ ਪ੍ਰਵਾਨਗੀ

Breaking News
*ਚੰਡੀਗੜ੍ਹ, 11 ਜਨਵਰੀ:*- ਪਾਰਦਰਸ਼ਤਾ ਅਤੇ ਜ਼ਿੰਮੇਵਾਰਾਨਾ ਢੰਗ ਨਾਲ ਸਰੋਤਾਂ ਦੇ ਪ੍ਰਬੰਧਨ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਮਾਈਨਿੰਗ ਸਾਈਟਾਂ ਲਈ ਨਵੀਂ ਨਿਲਾਮੀ ਸ਼ੁਰੂ ਕੀਤੀ ਗਈ ਹੈ ਅਤੇ ਸੋਧੇ ਹੋਏ ਪੰਜਾਬ ਮਾਈਨਰ ਮਿਨਰਲ ਨਿਯਮਾਂ ਤਹਿਤ ਨਿਲਾਮੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਸੁਧਾਰਾਂ 'ਤੇ ਹੋਰ ਚਾਨਣਾ ਪਾਉਂਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, "ਸਾਡੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਖਣਨ ਖੇਤਰ ਵਿੱਚ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਕੁਦਰਤੀ ਸਰੋਤਾਂ ਦੀ ਵਰਤੋਂ ਲੋਕਾਂ ਦੇ ਹਿੱਤਾਂ ਲਈ ਕੀਤੀ ਜਾਵੇ। ਪਾਰਦਰਸ਼ੀ ਆਨਲਾਈਨ ਨਿਲਾਮੀ ਪ੍ਰਣਾਲੀ ਨੂੰ ਅਪਣਾ ਕੇ ਅਸੀਂ ਸੂਬੇ ਦੇ ਮਾਲੀਏ ਦੀ ਰੱਖਿਆ ਤਾਂ ਕਰ ਹੀ ਰਹੇ ਹਾਂ, ਨਾਲ-ਨਾਲ ਯੋਗ ਆਪ੍ਰੇਟਰਾਂ ਲਈ ਬਰਾਬਰ ਦੇ ਮੌਕੇ ਪ੍ਰਦਾਨ ਕਰ ਰਹੇ ਹਾਂ ਅਤੇ ਅਤੇ ਗ਼ੈਰ-ਕਾਨੂੰਨੀ ਖਣਨ ‘ਤੇ ਨਕੇਲ ਕਸ ਰਹੇ ਹਾਂ।" ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਸਰਕਾਰ ਵੱਲੋਂ ਇੱਕ ਖੁੱਲ੍ਹੀ ਅਤੇ ਪ੍ਰਤੀਯੋਗੀ ਆਨਲਾਈਨ ਬੋਲੀ ਪ੍ਰਕ...
ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 11 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ ਗਈ ਹੈ, ਜਿਸ ਤਹਿਤ ਹੁਣ ਤੱਕ ਸੂਬੇ ਦੇ ਕੁੱਲ 64,24,336 ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾ ਦਿੱਤੀਆ ਗਈਆਂ ਹਨ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ‘ਚ ਰਜਿਸਟਰਡ ਵਾਹਨਾਂ 'ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚ.ਐਸ.ਆਰ.ਪੀ.) ਲਗਾਉਣ ਦਾ ਕੰਮ ਐਮ/ਐਸ ਐਗਰੋਸ ਇੰਪੈਕਸ਼ ਇੰਡੀਆ ਪ੍ਰਾਈਵੇਟ ਲਿਮਟਿਡ ਵੱਲੋਂ ਆਨਲਾਈਨ ਪ੍ਰਕਿਰਿਆ ਰਾਹੀਂ ਕੀਤਾ ਜਾਂਦਾ ਸੀ, ਜਿਸ ਦਾ ਟੈਂਡਰ 8 ਜਨਵਰੀ, 2026 ਨੂੰ ਖਤਮ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਲਈ ਤੁਰੰਤ ਪਹਿਲਕਦਮੀ ਕਰਦੇ ਹੋਏ, ਉਸੇ ਆਨਲਾਈਨ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਆਮ ਲੋਕਾਂ ਨੂੰ ਸਹੂਲਤ ਦੇਣ ਲਈ ਸੁਸਾਇਟੀ ਆਫ਼ ਇੰਡੀਅਨ ਆਟੋਮੋਬਾਈਲ ਮੈਨੂਫੈਕਚਰਰਜ (ਐਸ.ਆਈ.ਏ.ਐਮ.) ਨੂੰ ਕੰਮ ਸੌਂਪਿਆ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ...
ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ, 11 ਜਨਵਰੀ:- ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ। ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹ...
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਪਦ ਯਾਤਰਾ ਸ਼ੁਰੂ

Local news
ਬਰਨਾਲਾ, 11 ਜਨਵਰੀ- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਨਿਮਵਾਲਾ ਮੌੜ, ਧਰਮਪੁਰਾ ਅਤੇ ਰਾਮਗੜ੍ਹ ਵਿੱਚ ਯੁੱਧ ਨਸ਼ਿਆਂ ਵਿਰੁੱਧ ਪਦ ਯਾਤਰਾਵਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗੂਰਕ ਕੀਤਾ ਗਿਆ। ਇਸ ਪਦ ਯਾਤਰਾ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜਿੱਥੇ ਨਸ਼ਿਆਂ ਦੇ ਸੁਦਾਗਰਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਇਸ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਵੱਡੀ ਪੱਧਰ ਤੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇਲਾਜ ਕਰਵਾ ਕੇ ਉਨ੍ਹਾਂ ਨੂੰ ਮੁੜ ਤੋਂ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਇਆ ਜਾ ਸਕੇ। ਉਹਨਾਂ ਦੱਸਿਆ ਕਿ ਇਸ ਮੁਹਿੰਮ ਵਿੱਚ ਲੱਗੇ ਪਿੰਡ ਦੇ ਪਹਿਰੇਦਾਰ, ਅਧਿਕਾਰੀਆਂ/ਕਰਮਚਾਰੀ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸ਼ਾਮ ਲਾਲ ਗੋਇਲ ਨੂੰ ਸ਼ਰਧਾ ਪੁਸ਼ਪ ਅਰਪਿਤ

Punjab News
ਖਨੌਰੀ/ਸੁਨਾਮ, 11 ਜਨਵਰੀ- ਜਿਹੜਾ ਵੀ ਇਨਸਾਨ ਦੁਨੀਆਂ ਵਿੱਚ ਆਇਆ ਹੈ, ਉਸ ਨੇ ਇੱਕ ਦਿਨ ਇੱਥੋਂ ਜਾਣਾ ਹੀ ਜਾਣਾ ਹੈ। ਪਰ ਕੁਝ ਲੋਕ ਅਜਿਹੇ ਹੁੰਦੇ ਹਨ, ਜਿਹੜੇ ਆਪਣੇ ਗੁਣਾਂ ਨਾਲ ਸਮਾਜ ਵਿੱਚ ਅਜਿਹੀ ਮਹਿਕ ਛੱਡ ਜਾਂਦੇ ਹਨ ਕਿ ਦੁਨੀਆਂ ਤੋਂ ਜਾਣ ਤੋਂ ਬਾਅਦ ਵੀ ਉਹ ਖੁਸ਼ਬੂ ਸਮਾਜ ਵਿੱਚ ਕਾਇਮ ਰਹਿੰਦੀ ਹੈ ਤੇ ਲੋਕ ਅਜਿਹੇ ਲੋਕਾਂ ਨੂੰ ਸਦਾ ਯਾਦ ਰੱਖਦੇ ਹਨ। ਸਵਰਗੀ ਸ਼੍ਰੀ ਸ਼ਾਮ ਲਾਲ ਗੋਇਲ ਪੁੱਤਰ ਸ਼੍ਰੀ ਬਾਬੂ ਰਾਮ ਗੋਇਲ ਵੀ ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਤੇ ਉਹਨਾਂ ਵੱਲੋਂ ਸਮਾਜ ਦੀ ਬਿਹਤਰੀ ਲਈ ਪਾਏ ਯੋਗਦਾਨ ਨੂੰ ਸਦਾ ਯਾਦ ਰੱਖਿਆ ਜਾਵੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਸ਼ਾਮ ਲਾਲ ਗੋਇਲ ਨਮਿਤ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦਾ ਭੋਗ ਅਤੇ ਰਸਮ ਪਗੜੀ ਸਮਾਰੋਹ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕੀਤਾ। ਇਸ ਮੌਕੇ ਉਹਨਾਂ ਨੇ ਪ੍ਰਾਰਥਨਾ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਜ਼ਿਕਰਯੋਗ ਹੈ ਕਿ ਸ਼੍ਰੀ ਸ਼ਾਮ ਲਾਲ ਗੋਇਲ, ਕੈਬਨਿਟ ...