ਹੁਣ ਸਰਕਾਰੀ ਸੇਵਾਵਾਂ ਲਈ ਦਫ਼ਤਰਾਂ ਦੇ ਚੱਕਰ ਨਹੀਂ-ਸੇਵਾ ਕੇਂਦਰ ਬਣੇ “ਵਨ ਸਟਾਪ ਸੋਲਿਊਸ਼ਨ”
ਮਾਲੇਰਕੋਟਲਾ 10 ਜਨਵਰੀ:- ਜ਼ਿਲ੍ਹਾ ਵਾਸੀਆਂ ਨੂੰ ਸੁਵਿਧਾਜਨਕ, ਪਾਰਦਰਸ਼ੀ ਅਤੇ ਤੇਜ਼ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦਾ ਦਾਇਰਾ ਅਤੇ ਭੂਮਿਕਾ ਹੋਰ ਵਧਾਈ ਗਈ ਹੈ। ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਆਰ.ਟੀ.ਓ ਦਫ਼ਤਰ ਅਤੇ ਮਾਲ ਵਿਭਾਗ ਦੀਆਂ ਸੇਵਾਵਾਂ ਦੇ ਨਾਲ-ਨਾਲ ਪੈਨਸ਼ਨਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵੀ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਾਹਨ ਅਤੇ ਆਰ.ਸੀ ਨਾਲ ਸਬੰਧਿਤ ਸਾਰੀਆਂ ਸੇਵਾਵਾਂ ਹੁਣ ਸਿੱਧੇ ਸੇਵਾ ਕੇਂਦਰਾਂ ਤੋਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ। ਇਸ ਤੋਂ ਇਲਾਵਾ ਪੈਨਸ਼ਨਰਾਂ ਲਈ ਛੇ ਅਹੰਕਾਰਪੂਰਨ ਸੇਵਾਵਾਂ- ਜਿਵੇਂ ਕਿ ਈ-ਕੇਵਾਈਸੀ, ਜੀਵਨ ਪ੍ਰਮਾਣ ਪੱਤਰ, ਪ੍ਰੋਫਾਈਲ ਅਪਡੇਟ, ਸ਼ਿਕਾਇਤ ਦਰਜ ਕਰਵਾਉਣਾ ਆਦਿ ਹੁਣ ਕਿਸੇ ਵੀ ਨਜ਼ਦੀਕੀ ਸੇਵਾ ਕੇਂਦਰ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ...








