Sunday, May 3
Shadow

Tag: breaking news

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਕੀਤਾ ਗਿਆ ਮੁਫਤ ਟੀਕਾਕਰਨ

Punjab News
ਸ੍ਰੀ ਮੁਕਤਸਰ ਸਾਹਿਬ, 08  ਜਨਵਰੀ:     -ਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੁਐਲਿਟੀ ਟੂ ਐਨੀਮਲਜ ਅਭੀਜੀਤ ਕਪਿਲੇਸ਼ ਆਈ.ਏ.ਐੱਸ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਗੁਰਦਿੱਤ ਸਿੰਘ ਔਲਖ ਦੀ ਅਗਵਾਈ ਹੇਠ ਸਿਵਲ ਪਸ਼ੂ ਹਸਪਤਾਲ ਹਰੀਕੇ ਕਲਾਂ ਵਿਖੇ ਬਿਤੀ ਦਿਨੀ ਹਲਕਾਅ ਤੋਂ ਬਚਾਅ ਲਈ ਕੁੱਤਿਆਂ ਨੂੰ ਮੁਫਤ ਟੀਕਾਕਰਨ ਕੀਤਾ ਗਿਆ। ਇਸ ਕੈਂਪ ਵਿੱਚ ਡਾ ਪ੍ਰਸ਼ੋਤਮ ਕੁਮਾਰ ਵੈਟਨਰੀ ਅਫਸਰ ਹਰੀਕੇ ਕਲਾਂ ਨੇ 50 ਕੁੱਤਿਆਂ ਦਾ ਹਲਕਾਅ ਤੋਂ ਬਚਾਅ ਲਈ ਮੁਫਤ ਟੀਕਾਕਰਨ ਕੀਤਾ। ਉਨ੍ਹਾਂ ਦੱਸਿਆ ਕਿ 30 ਦੇ ਲੱਗਭਗ ਕੁੱਤਿਆ ਦੀ ਹੋਰ ਬਿਮਾਰੀਆਂ ਤੋਂ ਬਚਾਅ ਲਈ ਵੀ ਇਲਾਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸਦਾ ਲਗਭਗ 41 ਕੁਤੇ ਪਾਲਕਾਂ ਦੁਆਰਾ ਲਾਭ ਲਿਆ ਗਿਆ। ਇਸ ਕੈਂਪ ਵਿੱਚ ਵੈਟਨਰੀ ਫਾਰਮਾਸਿਸਟ ਰਵਿੰਦਰ ਕੁਮਾਰ, ਅਤੇ ਠਾਣਾ ਸਿੰਘ ਦਰਜਾਚਾਰ ਨੇ ਆਪਣਾ ਸਹਿਯੋਗ ਦਿੱਤਾ।  ...
ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

ਫਰੀਦਕੋਟ ਪੁਲਿਸ ਰੇਂਜ ਵੱਲੋਂ ਨਸ਼ਿਆਂ, ਗੈਂਗਸਟਰਾਂ ਤੇ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ, ਸਾਲ 2025 ਦੌਰਾਨ ਵੱਡੀਆਂ ਕਾਮਯਾਬੀਆਂ-ਨਿਲਾਂਬਰੀ ਜਗਦਲੇ

Punjab News
ਫ਼ਰੀਦਕੋਟ 08 ਜਨਵਰੀ- ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫਰੀਦਕੋਟ ਰੇਂਜ ਪੁਲਿਸ ਵੱਲੋਂ ਸਾਲ 2025 ਦੌਰਾਨ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਸ੍ਰੀਮਤੀ ਨਿਲਾਂਬਰੀ ਜਗਦਲੇ ਆਈ.ਜੀ. ਫ਼ਰੀਦਕੋਟ ਰੇਂਜ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਕੁੱਲ 3125 ਨਸ਼ਾ ਤਸਕਰੀ ਸਬੰਧੀ ਕੇਸ ਦਰਜ ਕਰਕੇ 4144 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ 95 ਕਿਲੋ ਤੋਂ ਵੱਧ ਹੈਰੋਇਨ, 106 ਕਿਲੋ ਅਫੀਮ, 11 ਹਜ਼ਾਰ ਕਿਲੋ ਤੋਂ ਵੱਧ ਭੁੱਕੀ ਚੂਰਾ, 13 ਲੱਖ ਤੋਂ ਵੱਧ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ ਲਗਭਗ 62 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਦੌਰਾਨ ਪਾਕਿਸਤਾਨ ਸਮਰਥਿਤ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ 12.1 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ। ਨਸ਼ਾ ਤਸਕਰਾਂ ਦੀ ਕਾਲੀ ਕਮਾਈ ਨਾਲ ਬਣੀ...
ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

ਹੋਲਾ ਮਹੱਲਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ – ਡਿਪਟੀ ਕਮਿਸ਼ਨਰ

Punjab News
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ ()- ਹੋਲੇ ਮਹੱਲੇ ਦਾ ਤਿਉਹਾਰ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਇਹਨਾਂ ਤਿਆਰੀਆਂ ਦੀ ਰੂਪ ਰੇਖਾ ਤਹਿ ਕਰਨ ਅਤੇ ਇਹਨਾਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਆਈ.ਏ.ਐਸ.ਵੱਲੋਂ ਅੱਜ ਇੱਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫਤਰ ਦੇ ਮੀਟਿੰਗਾਂ ਹਾਲ ਵਿੱਚ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਰੱਖੀ ਗਈ ।ਜਿਸ ਵਿੱਚ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ।      ਉਨ੍ਹਾਂ ਨੇ ਕਿਹਾ ਕੀ ਹੋਲੇ ਮਹੱਲੇ ਦਾ ਤਿਉਹਾਰ ਪੰਜਾਬ ਦਾ ਇੱਕ ਬਹੁਤ ਹੀ ਇਤਿਹਾਸਿਕ ਤਿਉਹਾਰ ਹੈ ਤੇ ਇਸ ਮੌਕੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਪਹੁੰਚਦੀਆਂ ਹਨ। ਡਿਪਟੀ ਕਮਿਸ਼ਨਰ ਨੇ ਐੱਸ ਡੀ ਐਮ ਸ੍ਰੀ ਅਨੰਦਪੁਰ ਸਾਹਿਬ ਨੂੰ ਮੇਲਾ ਅਫ਼ਸਰ, ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਸਹਾਇਕ ਮੇਲਾ ਅਫਸਰ ਅਤੇ ਐਸ ਡੀ ਐਮ ਚਮਕੌਰ ਸਾਹਿ...
ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ ਜਿਲ੍ਹੇ ਅੰਦਰ 1035 ਕਿਲੋਮੀਟਰ ਸੜਕਾਂ ਦੇ ਨਿਰਮਾਣ ’ਤੇ 400 ਕਰੋੜ ਖ਼ਰਚ ਕਰੇਗੀ ਪੰਜਾਬ ਸਰਕਾਰ – ਡਾ.ਰਾਜ ਕੁਮਾਰ ਚੱਬੇਵਾਲ

Punjab News
ਹੁਸ਼ਿਆਰਪੁਰ, 8 ਜਨਵਰੀ :-          ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਾਸੀਆਂ ਲਈ ਵੱਡੀ ਖੁਸ਼ਖਬਰੀ ਸੁਣਾਉਂਦੇ ਹੋਏ ਦੱਸਿਆ ਕਿ ਜਲਦ ਹੀ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ 1035 ਕਿਲੋਮੀਟਰ ਲੰਬੀਆਂ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 400 ਕਰੋੜ ਰੁਪਏ ਖ਼ਰਚ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਡਾ. ਚੱਬੇਵਾਲ ਨੇ ਅੱਗੇ ਦੱਸਿਆ ਕਿ ਪੀ.ਡਬਲਿਊ.ਡੀ ਰਾਹੀਂ 344 ਕਰੋੜ ਨਾਲ 975 ਕਿਲੋਮੀਟਰ ਸੜਕਾਂ ਬਣਾਈਆਂ ਜਾਣਗੀਆਂ। ਇਸੇ ਤਰ੍ਹਾਂ ਪੰਜਾਬ ਮੰਡੀ ਬੋਰਡ ਵੱਲੋਂ 60.35 ਕਰੋੜ ਖ਼ਰਚ ਕਰਕੇ ਜ਼ਿਲ੍ਹੇ ਵਿੱਚ 74 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਦੱਸਿਆ ਕਿ ਜ਼ਰੂਰਤ ਮੁਤਾਬਿਕ ਜਿੱਥੇ ਨਵੀਆਂ ਸੜਕਾਂ ਦਾ ਨਿਰਮਾਣ ਹੋਵੇਗਾ, ਉੱਥੇ ਹੀ ਕੰਕਰੀਟ ਦੀਆਂ ਸੜਕਾਂ ਵੀ ਬਣਾਈਆਂ ਜਾਣਗੀਆਂ ਅਤੇ ਨਾਲ ਹੀ ਕਈ ਸੜਕਾਂ ਨੂੰ 18 ਫੁੱਟ ਚੌੜਾ ਕਰਕੇ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ ਅਤੇ ਕਈ ਥਾਵਾਂ ’ਤੇ ਲੋਕਾਂ...
ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

ਇਕਜੁਟ ਹੋ ਕੇ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟੇਗਾ ਪੰਜਾਬ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕੀਤੀ ਦੂਜੇ ਪੜਾਅ ਦੀ ਸ਼ੁਰੂਆਤ

Breaking News
*ਫਗਵਾੜਾ, 7 ਜਨਵਰੀ*- ਪੰਜਾਬ ਵਿੱਚ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੂਬੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।'ਆਪ' ਮੁਖੀ ਨੇ ਪਹਿਲੇ ਪੜਾਅ ਦੇ ਠੋਸ ਨਤੀਜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਤਸਕਰਾਂ ਵਿਰੁੱਧ ਵੱਡੇ ਪੱਧਰ 'ਤੇ ਕਾਰਵਾਈ ਕੀਤੀ, ਸਜ਼ਾ ਦਰ ਵਧਣ ਦੇ ਨਾਲ-ਨਾਲ ਯੁੱਧ ਨਸ਼ਿਆਂ ਵਿਰੁੱਧ ਵਿੱਚ ਲੋਕਾਂ ਦੀ ਸ਼ਮੂਲੀਅਤ ਵਧੀ। ਉਨ੍ਹਾਂ ਕਿਹਾ ਕਿ ਦੂਜਾ ਪੜਾਅ ਸੂਬੇ ਵਿੱਚ ਡਰੱਗ ਨੈੱਟਵਰਕ ਨੂੰ ਖਤਮ ਕਰਨ ਲਈ ਪੰਜਾਬ ਨੂੰ ਇਕਜੁਟ ਕਰੇਗਾ। ਇਕੱਠ ਨੂੰ ਸੰਬੋਧਨ ਕਰਦੇ ਹੋਏ, 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, ‘ਯੁੱਧ ਨਸ਼ਿਆਂ ਵਿਰੁੱਧ ਦੇ ਪਹਿਲੇ ਪੜਾਅ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਦੂਜਾ ਪੜਾਅ ਅੱਜ ਸ਼ੁਰੂ ਹੋ ਰਿਹਾ ਹੈ। ਪਹਿਲਾ ਪੜਾਅ 1 ਮਾਰਚ 2025 ਨੂੰ ਲਗਭਗ 10 ਮਹੀਨੇ ਪਹਿਲਾਂ ਸ਼ੁਰੂ ਕੀਤਾ...
ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

ਪਛੜੀਆਂ ਸ਼੍ਰੇਣੀਆਂ ਨੂੰ ਸਰਕਾਰੀ ਸਕੀਮਾਂ ਦਾ ਬਣਦਾ ਲਾਭ ਯਕੀਨੀ ਬਣਾਇਆ ਜਾਵੇ: ਚੇਅਰਮੈਨ ਮਲਕੀਤ ਥਿੰਦ

Local news
ਮਾਨਸਾ, 7 ਜਨਵਰੀ          ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਚੱਲ ਰਹੀਆਂ ਯੋਜਨਾਵਾਂ ਦਾ ਬਣਦਾ ਲਾਭ ਲੋੜਵੰਦਾਂ ਨੂੰ ਮੁਹੱਈਆ ਕਰਾਉਣਾ ਯਕੀਨੀ ਬਣਾਇਆ ਜਾਵੇ।        ਇਹ ਪ੍ਰਗਟਾਵਾ ਚੇਅਰਮੈਨ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਪੰਜਾਬ ਡਾ. ਮਲਕੀਤ ਸਿੰਘ ਥਿੰਦ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਐੱਸ ਐੱਸ ਪੀ ਭਾਗੀਰਥ ਸਿੰਘ ਮੀਨਾ ਵੀ ਮੌਜੂਦ ਸਨ।           ਇਸ ਮੌਕੇ ਚੇਅਰਮੈਨ ਥਿੰਦ ਨੇ ਵੱਖ ਵੱਖ ਵਿਭਾਗਾਂ ਦੀਆਂ ਪੱਛੜੀਆਂ ਸ਼੍ਰੇਣੀਆਂ ਦੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲਿਆ। ਮੀਟਿੰਗ ਦੌਰਾਨ ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਪੱਛੜੇ ਵਰਗ ਦੇ ਲੋੜਵੰਦ ਲੋਕਾਂ ਨੂੰ ਸਰਕਾਰ ਦੀ ਹਰੇਕ ਯੋਜਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਗ੍ਰਾਂਟ ਅਤ...
ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ

Punjab News
ਫਾਜ਼ਿਲਕਾ 7 ਜਨਵਰੀ- ਡਿਪਟੀ ਕਮਿਸ਼ਨਰ, ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਹੁਕਮਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਫਾਜ਼ਿਲਕਾ ਅਨੁਪ੍ਰਿਆ ਸਿੰਘ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲ਼ੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲ਼ੋ ਦੱਸਿਆ ਗਿਆ ਕਿ ਜਿਲ੍ਹਾ ਟਾਸਕ ਫੋਰਸ ਟੀਮ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ ਵੱਖ ਥਾਵਾ ਤੇ ਚੈਕਿੰਗ ਕੀਤੀ ਗਈ। ਭੀਖ ਮੰਗਣਾ ਅਤੇ ਬੱਚਿਆ ਤੋ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ। ਇਸ ਲਈ ਜੇਕਰ ਕਿਸੇ ਨੂੰ ਕੋਈ ਬੱਚਾ ਲੋੜਵੰਦ ਦਿੱਸਦਾ ਹੈ ਤਾਂ ਉਸ ਦੀ ਜਾਣਕਾਰੀ ਜਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵਿਖੇ ਦਿੱਤੀ ਜਾ ਸਕਦੀ ਹੈ ਜਾਂ ਇਸ ਸਬੰਧੀ ਸੂਚਨਾ ਚਾਇਲਡ ਹੈਲਪ ਲਾਇਨ ਨੰਬਰ 1098 ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ ।ਉਨਾ ਕਿਹਾ ਕਿ ਬੱਚਿਆ ਲਈ ਚਿਲਡਰਨ ਹੋਮ ਬਣਾਏ ਗਏ ਹਨ ਜਿੱਥੇ ਬੇਸਹਾਰਾ ਬੱਚਿਆ ਨੂੰ ਸਹਾਰਾ ਦਿੱਤਾ ਜਾਂਦਾ ਹੈ ਅਤੇ ਬੱਚਿਆ ਦੀ ਪੜਾਈ, ਖਾਣ-ਪੀਣ, ਮੈਡੀਕਲ ਅਤੇ ਕਾਊਂਸਲਿੰਗ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਜਾਂਦਾ ਹੈ ਜਿਲ੍ਹਾ ਟਾਸਕ ਫੋਰਸ ਟੀਮ ਵਿਚ ਨਿਸ...
ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

ਜ਼ਿਲ੍ਹਾ ਪੁਲਿਸ ਪ੍ਰਸਾਸਨ ਵੱਲੋਂ ਨਸ਼ਾ ਤਸਕਰਾਂ ਦੀ ਨਾਜਾਇਜ਼ ਉਸਾਰੀਆਂ ਕੀਤੀਆਂ ਨਸ਼ਟ

Punjab News
ਮਾਲੇਰਕੋਟਲਾ, 07 ਜਨਵਰੀ-                                 ਕਪਤਾਨ ਪੁਲਿਸ (ਸਥਾਨਕ) ਗੁਰਸ਼ਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੁਆਰਾ ਨਸ਼ੇ ਦੀ ਵਿਕਰੀ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕਰਨ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।                         ਉਨ੍ਹਾਂ ਦੱਸਿਆ ਕਿ ਇਸ ਕਾਰਵਾਈ ਦੌਰਾਨ ਸਿਵਲ ਪ੍ਰਸ਼ਾਸਨ ਅਤੇ ਨਗਰ ਕੌਂਸਲ ਦੇ ਸਹਿਯੋਗ ਨਾਲ ਸਮਸ਼ਾਦ ਪੁੱਤਰ ਸੁਲੇਮਾਨ ਅਤੇ ਮੁਹੰਮਦ ਮੁਨੀਰ ਪੁੱਤਰ ਸਲਾਮਦੀਨ, ਵਾਸੀ ਕਿਲ੍ਹਾ ਰਹਿਮਤਗੜ੍ਹ ਵੱਲੋਂ ਸਰਕਾਰੀ ਜਗ੍ਹਾ ’ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਧਵੰਸ ਕੀਤਾ ਗਿਆ। ਪੁਲਿਸ ਰਿਕਾਰਡ ਅਨੁਸਾਰ ਮੁਜਰਿਮ ਸਮਸ਼ਾਦ ਖ਼ਿਲਾਫ਼ 06 ਮੁਕੱਦਮੇ ਦਰਜ ਹਨ,&...
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ 15 ਜਨਵਰੀ ਤੋਂ ਹੋਵੇਗੀ ਸ਼ੁਰੂ

Punjab News
ਤਰਨ ਤਾਰਨ, 07 ਜਨਵਰੀ (       ) - ਨਗਰ ਸੁਧਾਰ ਟਰੱਸਟ ਤਰਨ ਤਾਰਨ ਦੇ ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲੇਗਾ। ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਅਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ ‘ਤੇ ਆਗਾਜ਼ ਕਰਨਗੇ। ਚੇਅਰਮੈਨ ਸ. ਰਾਜਿੰਦਰ ਸਿੰਘ ਉਸਮਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਚਲਾਈਆਂ ਸਿਹਤ ਯੋਜਨਾਵਾਂ ਵਿੱਚ ਕੇਵਲ 5 ਲੱਖ ਰੁਪਏ ਤੱਕ ਦੀ ਕਵਰੇਜ ਮਿਲਦੀ ਸੀ, ਪਰ ਮਾਨ ਸਰਕਾਰ ਨੇ ਇਤਿਹਾਸਕ ਫੈਸਲਾ ਲੈਂਦੇ ਹੋਏ ਇਸ ਸੀਮਾ ਨੂੰ ਦੋਗੁਣਾ ਕਰਕੇ 10 ਲੱਖ ਰੁਪਏ ਕਰ ਦ...
ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

ਐਸ.ਸੀ.ਕਮਿਸ਼ਨ ਵਲੋਂ ਵੱਖ ਵੱਖ ਮਾਮਲਿਆਂ ਵਿੱਚ ਪਟਿਆਲਾ ਦੇ ਐਸ.ਪੀ. ਅਤੇ ਡੀ.ਐਸ.ਪੀ ਸਿਟੀ 1 ਤਲਬ

Punjab News
ਚੰਡੀਗੜ੍ਹ, 07 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਦੋ ਵੱਖ ਵੱਖ ਮਾਮਲਿਆਂ ਵਿਚ ਪਟਿਆਲਾ ਦੇ ਐਸ.ਪੀ.  ਅਤੇ ਡੀ.ਐਸ.ਪੀ ਸਿਟੀ 1 ਨੂੰ  ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਰਾਮ ਪ੍ਰਸ਼ਾਦ ਪੁੱਤਰ ਸ਼੍ਰੀ ਵਾਸਦੇਵ ਉਮਰ 70 ਸਾਲ ਵਾਸੀ ਪਿੰਡ ਬਲਬੇੜਾ ਜਿਲ੍ਹਾ ਅਤੇ ਤਹਿਸੀਲ ਪਟਿਆਲਾ ਨੇ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦਾ  ਲੜਕਾ ਗੁਰਤੇਜ ਸਿੰਘ ਦੁਕਾਨ ਤੇ ਕੰਮ ਕਰਦਾ ਅਤੇ ਮਿਤੀ 13-12-2025 ਨੂੰ ਉਹ  ਕੰਮ ਤੇ ਗਿਆ ਅਤੇ ਉਨ੍ਹਾਂ ਨੂੰ ਉਸੇ ਦਿਨ ਸਵੇਰੇ 11 ਵਜੇ  ਫੋਨ ਆਇਆ ਕਿ ਗੁਰਤੇਜ ਸਿੰਘ ਦੀ ਮੌਤ ਹੋ ਗਈ ਹੈ।  ਪੁਲਿਸ ਨੇ ਮ੍ਰਿਤਕ ਦੇਹ ਮੋਰਚੂਰੀ ਵਿੱਚ ਰਖਵਾ ਦਿੱਤੀ ਸੀ।  ਥਾਣਾ ਸਿਵਲ ਲਾਈਨ ਪਟਿਆਲਾ ਨੇ ਸਾਡੀ ਕਿਸੇ ਤਰ੍ਹਾਂ ਦੀ ਕੋਈ ਸੁਣਵਾਈ ਨਹੀ ਕੀਤੀ, ਉਲਟ 174 ਦੀ ਕਾਰਵਾਈ ਕਰਕੇ ਸਾਨੂੰ ਕਿਹਾ ਕਿ ਇਨ੍ਹਾਂ ਦਾ ਸੰਸਕਾਰ ਕਰ ਦਿਓ। ਜਦੋ ਅਸੀ ਆਪ ਲੜਕੇ ਦੀ ਮ੍ਰਿਤਕ ਦੇਹ ਨੂੰ...