Sunday, May 3
Shadow

Tag: breaking news

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ, ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ 6.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Punjab News
ਚੰਡੀਗੜ੍ਹ, 7 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇਲਗਾਤਾਰ 312ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 296 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਾਲ ਸੂਬੇ ਭਰ ਵਿੱਚ 107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 82 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 312 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 43,544 ਹੋ ਗਈ ਹੈ। ਛਾਪੇਮਾਰੀਆਂ ਦੇ ਸਿੱਟੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 6.2 ਕਿਲੋ ਹੈਰੋਇਨ, 7 ਕਿਲੋ ਭੁੱਕੀ, 496 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 34,820 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰ...
ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 7 ਜਨਵਰੀ:- ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ ਅਤੇ ਸਾਲ 2023 ਵਿੱਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿਦਿਅਕ ਯੋਗਤਾ ਪੂਰਾ ਨਹੀਂ ਕਰਦੇ , ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ। ਜੰਗਲਾਤ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਤੋਂ ਸੇਧ ਲੈ ਕੇ ਵਿਭਾਗੀ ਕਾਮਿਆਂ ਨੂੰ ਲਾਭ ਦੇਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ। ਯੂਨੀਅਨ ਦੇ ਨੁਮਾਇੰਦਿਆਂ ਵੱਲੋਂ, ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਾਮਿਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸਬੰਧ ਵਿੱਚ, ਮੰਤਰੀ ਨੂੰ ਵਿਭਾਗ ਦੇ ...
ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

ਪੋਸ਼ਣ ਅਭਿਆਨ ਨੂੰ ਮਜ਼ਬੂਤ ਕਰਨ ਲਈ ਸੂਬਾ ਅਤੇ ਰਾਜ ਪੱਧਰੀ ਪਹਿਲਕਦਮੀਆਂ-ਡਾ ਬਲਜੀਤ ਕੌਰ

Punjab News
ਚੰਡੀਗੜ੍ਹ/ ਮਲੋਟ, 07 ਜਨਵਰੀ:-ਪੰਜਾਬ ਸਰਕਾਰ ਵੱਲੋਂ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਰੰਭਿਕ ਬਚਪਨ ਦੇਖਭਾਲ ਅਤੇ ਸਿੱਖਿਆ (ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ) ਅਤੇ ਸਮੱਗਰੀਕ ਪੋਸ਼ਣ ਯੋਜਨਾ (ਪੋਸ਼ਣ ਅਭਿਆਨ) ਦੇ ਤਹਿਤ ਸੂਬਾ ਅਤੇ ਰਾਜ ਪੱਧਰ ’ਤੇ ਵਿਸ਼ਾਲ ਪੱਧਰੀ ਸਮਰਥਾ ਵਿਕਾਸ ਅਤੇ ਜਾਗਰੂਕਤਾ ਪ੍ਰੋਗਰਾਮ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਤਾਂ ਜੋ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਸਿੱਖਣ ਦੇ ਨਤੀਜਿਆਂ ਨੂੰ ਮਜ਼ਬੂਤ ਕੀਤਾ ਜਾ ਸਕੇ। ਇਸੇ ਕੜੀ ਹੇਠ ਅੱਜ ਮਲੋਟ ਵਿਖੇ ਪੋਸ਼ਣ ਅਭਿਆਨ ਦੇ ਅਧੀਨ ਰਾਜ ਪੱਧਰੀ ਪੋਸ਼ਣ ਜਾਗਰੂਕਤਾ ਅਤੇ ਸਮਰਥਾ ਵਿਕਾਸ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਇਹ ਸਮਾਗਮ ਪੋਸ਼ਣ ਵੀ ਪੜਾਈ ਵੀ ਟਾਇਰ-2, ਫੇਜ਼ 2 ਟ੍ਰੇਨਿੰਗ ਪ੍ਰੋਗਰਾਮ ਤਹਿਤ ਕਰਵਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਜਮੀਨੀ ਪੱਧਰ ’ਤੇ ਕੰਮ ਕਰ ਰਹੇ ਕਰਮਚਾਰੀਆਂ ਦੀ ਸਮਰਥਾ ਨੂੰ ਮਜ਼ਬੂਤ ਕਰਨਾ ਅਤੇ ਪੋਸ਼ਣ ਸੰਬੰਧੀ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਕਾਰਗੁਜ਼ਾਰੀ ਯਕੀਨੀ ਬਣਾਉਣਾ ਸੀ। ਇਸ ਮੌਕੇ ਕੈਬਨਿਟ ਮੰਤ...
ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

ਭਗਵੰਤ ਸਿੰਘ ਮਾਨ ਸਰਕਾਰ ਨੇ ਕੰਢੀ ਖੇਤਰ ਵਿੱਚ 40 ਸਾਲਾਂ ਦਾ ਸੋਕਾ ਖ਼ਤਮ ਕੀਤਾ, ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ

Breaking News
*ਚੰਡੀਗੜ੍ਹ, 7 ਜਨਵਰੀ:*- ਪੰਜਾਬ ਦੇ ਕੰਢੀ ਖੇਤਰ ਦੇ ਚਾਰ ਦਹਾਕਿਆਂ ਦੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ’ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਸਫ਼ਲਤਾਪੂਰਵਕ ਬਹਾਲ ਕਰ ਦਿੱਤੀ ਹੈ, ਜਿਸ ਨਾਲ ਨੀਮ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰ ਦੇ ਕਿਸਾਨਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਵੱਡੀ ਰਾਹਤ ਮਿਲੀ ਹੈ। 238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਨੈਟਵਰਕ ਦਾ ਨਵੀਨੀਕਰਨ ਮੁਕੰਮਲ ਹੋਣ ਨਾਲ ਇਸ ਖੇਤਰ ਦੇ 433 ਪਿੰਡਾਂ ਦੀ 1.25 ਲੱਖ ਏਕੜ ਖੇਤੀਬਾੜੀ ਜ਼ਮੀਨ ਨੂੰ ਸਿੰਜਾਈ ਲਈ ਹੁਣ ਨਹਿਰੀ ਪਾਣੀ  ਮਿਲ ਰਿਹਾ ਹੈ। ਇਸ ਪ੍ਰਾਪਤੀ ਨਾਲ ਪੰਜਾਬ ਦੀ ਸਿੰਜਾਈ ਪ੍ਰਣਾਲੀ ਵਿੱਚ ਇੱਕ ਫ਼ੈਸਲਾਕੁੰਨ ਬਦਲਾਅ ਆਇਆ ਹੈ। ਇਸ ਪ੍ਰਾਪਤੀ ਸਬੰਧੀ ਵੇਰਵੇ ਸਾਂਝੇ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿੰਜਾਈ ਲਈ ਨਹਿਰੀ ਨੈਟਵਰਕ ਦੀ ਬਹਾਲੀ ਨੂੰ ਸਰਕਾਰ ਦੀ ਤਰਜੀਹ ਬਣਾਇਆ ਹੈ ਜਿਸ ਲਈ ਸਰਕਾਰ ਨੇ ਵੱਡੀ ਰਾਸ਼ੀ ਖ਼ਰਚ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ...
ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ ਪੰਜਾਬ ਵਿੱਚ 300 ਕਰੋੜ ਦੀ ਲਾਗਤ ਨਾਲ ਐਡਹੇਸਿਵ ਅਤੇ ਵਾਟਰਪ੍ਰੂਫਿੰਗ ਨਿਰਮਾਣ ਸਹੂਲਤ ਕੀਤੀ ਜਾਵੇਗੀ ਸਥਾਪਤ: ਸੰਜੀਵ ਅਰੋੜਾ

Breaking News
ਚੰਡੀਗੜ੍ਹ 7 ਜਨਵਰੀ 2026:- ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਨਾਲ ਸਬੰਧਤ ਰਸਾਇਣਾਂ ਦੇ ਉਤਪਾਦਨ ਵਿੱਚ ਮੋਹਰੀ ਕੰਪਨੀ ਪਿਡੀਲਾਈਟ ਇੰਡਸਟਰੀਜ਼ ਲਿਮਟਿਡ ਵੱਲੋਂ 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ ਸਥਾਪਤ ਕੀਤੀ ਜਾਵੇਗੀ। ਇਹ ਪ੍ਰਸਤਾਵਿਤ ਪ੍ਰੋਜੈਕਟ ਪਿੰਡ ਮਾਜਰੀ ਫਕੀਰਾਂ ਅਤੇ ਪਿੰਡ ਸੋਹਣੇ ਮਾਜਰਾ, ਸਬ-ਤਹਿਸੀਲ ਘਨੌਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ 31 ਏਕੜ ਜ਼ਮੀਨ ਵਿੱਚ ਸਥਾਪਤ ਕੀਤਾ ਜਾਵੇਗਾ। ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਹੂਲਤ ਪਾਣੀ-ਅਧਾਰਤ ਐਡਹੇਸਿਵ ਪਦਾਰਥਾਂ ਅਤੇ ਵਾਟਰਪ੍ਰੂਫਿੰਗ ਉਤਪਾਦਾਂ ਦੇ ਮਿਸ਼ਰਣ ਅਤੇ ਬਲੈਂਡਿੰਗ 'ਤੇ ਕੇਂਦ੍ਰਤ ਹੋਵੇਗੀ, ਜਿਸਦੀ ਕੁੱਲ ਪ੍ਰਸਤਾਵਿਤ ਸਮਰੱਥਾ ਸਾਲਾਨਾ 2,00,000 ਮੀਟ੍ਰਿਕ ਟਨ ਹੋਵੇਗੀ ਅਤੇ ਇਸ ਵਿੱਚ 1,40,000 ਮੀਟ੍ਰਿਕ ਟਨ ਪਾਣੀ-ਅਧਾਰਤ ਐਡਹੇਸਿਵ ਪਦਾਰਥ ਅਤੇ 60,000 ਮੀਟ੍ਰਿਕ ਟਨ ਵਾਟਰਪ੍ਰੂਫਿੰਗ ਉਤਪਾਦ ਸ਼ਾਮਲ ਹਨ। ਇਹ ਸਹੂਲਤ ਮੁੱਖ...
ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ 84ਵੇਂ ਫਾਊਂਡੇਸ਼ਨ ਦਿਵਸ ਮੌਕੇ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ 

Local news
ਰੂਪਨਗਰ, 07 ਜਨਵਰੀ: ਯੂਕੋ ਬੈਂਕ ਦੇ 84ਵੇਂ ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਯੂਕੋ ਬੈਂਕ ਨੂੰਹੋਂ ਸ਼ਾਖਾ ਵੱਲੋਂ ਇੱਕ ਵਿਸ਼ੇਸ਼ ਸਿਹਤ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਬੈਂਕ ਦੇ ਗਾਹਕਾਂ ਦੇ ਨਾਲ-ਨਾਲ ਨੇੜਲੇ ਪਿੰਡਾਂ ਦੇ ਲੋਕਾਂ ਨੇ ਵੀ ਭਾਗ ਲਿਆ। ਸਿਹਤ ਕੈਂਪ ਦੌਰਾਨ ਮੈਕਸ ਹਸਪਤਾਲ ਮੋਹਾਲੀ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤ ਸੰਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਲੋਕਾਂ ਨੇ ਇਸ ਪਹਿਲ ਦੀ ਖੂਬ ਪ੍ਰਸ਼ੰਸਾ ਕੀਤੀ। ਫਾਊਂਡੇਸ਼ਨ ਦਿਵਸ ਦੇ ਮੌਕੇ ‘ਤੇ ਬੈਂਕ ਵਿੱਚ ਆਏ ਮਹਿਮਾਨਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਸਮਾਗਮ ਵਿੱਚ ਇਲਾਕੇ ਦੇ ਕਈ ਮੋਹਤਬਰ ਵਿਅਕਤੀ ਮੌਜੂਦ ਰਹੇ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਦੇ ਚੇਅਰਮੈਨ ਅਤੇ ਹੋਰ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਸਮਾਗਮ ਦੌਰਾਨ ਯੂਕੋ ਬੈਂਕ ਨੂੰਹੋਂ ਸ਼ਾਖਾ ਦੇ ਮੈਨੇਜਰ ਸ਼੍ਰੀ ਜੀ. ਐਸ. ਰੈਣੀ ਵੱਲੋਂ ਬੈਂਕ ਦੇ ਵੱਖ-ਵੱਖ ਉਤਪਾਦਾਂ ਅਤੇ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਬੈਂਕਿੰਗ ...
ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ

Punjab News
ਫਿਰੋਜ਼ਪੁਰ, 7 ਜਨਵਰੀ (                  )  ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ  ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।                     ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹ...
ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

ਸਪੀਕਰ ਸ. ਸੰਧਵਾਂ ਵੱਲੋਂ ਵਿਕਾਸ ਕਾਰਜਾਂ ਦੀ ਸਮੀਖਿਆ, 

Local news
ਕੋਟਕਪੂਰਾ 7 ਜਨਵਰੀ ()- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਸੰਧਵਾਂ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।  ਮੀਟਿੰਗ ਦੌਰਾਨ ਸਪੀਕਰ ਸ ਸੰਧਵਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਹਨਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮਿੱਠ ਨਾ ਵਰਤੀ ਜਾਵੇ ਅਤੇ ਚੱਲ ਰਹੇ ਕੰਮਾਂ ਵਿੱਚ ਹੋਰ ਤੇਜ਼ੀ ਲਿਆਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਕਿਸੇ ਵੀ ਸਰਕਾਰੀ ਕੰਮ ਸਬੰਧੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਲੋਕ-ਹਿਤ ਨੂੰ ਮੁੱਖ ਰੱਖਦਿਆਂ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਆਰੇਵਾਲਾ, ਤਹਿਸੀ...
ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

ਸੰਦੋੜ ਦਾ ਕਿਸਾਨ ਤੀਰਥ ਸਿੰਘ ਬਣਿਆ ਫਸਲੀ ਵਿਭਿੰਨਤਾ ਦਾ ਚਾਨਣ ਮੁਨਾਰਾ

Punjab News
ਮਾਲੇਰਕੋਟਲਾ 07 ਜਨਵਰੀ -                     ਰਵਾਇਤੀ ਕਣਕ-ਝੋਨੇ ਦੀ ਖੇਤੀ ਤੋਂ ਇਲਾਵਾ ਫਸਲੀ ਵਿਭਿੰਨਤਾ ਨੂੰ ਅਪਣਾ ਕੇ ਖੇਤੀ ਨੂੰ ਵਧੇਰੇ ਲਾਹੇਵੰਦ ਬਣਾਇਆ ਜਾ ਸਕਦਾ ਹੈ, ਇਸ ਦੀ ਜਿਉਂਦੀ ਜਾਂਗਦੀ ਮਿਸਾਲ ਹੈ, ਪਿੰਡ ਸੰਦੋੜ ਦਾ ਅਗਾਂਹਵਧੂ ਕਿਸਾਨ ਤੀਰਥ ਸਿੰਘ ਜੋ ਪਿਛਲੇ ਕਰੀਬ 18 ਸਾਲਾਂ ਤੋਂ ਬਾਗਬਾਨੀ ਵਿਭਾਗ ਤੋਂ ਪ੍ਰੇਰਨਾ ਲੈ ਕੇ ਲਗਾਤਾਰ ਸਬਜੀਆਂ ਦੀ ਪਨੀਰੀ (ਨਰਸਰੀ) ਤਿਆਰ ਕਰ ਰਿਹਾ ਹੈ ਅਤੇ ਲਗਭਗ 04 ਏਕੜ ਜ਼ਮੀਨ ਵਿੱਚ ਪਿਆਜ,ਮਿਰਚ,ਸ਼ਿਮਲਾ ਮਿਰਚ ਅਤੇ ਫੁੱਲ ਗੋਭੀ ਦੀ ਪਨੀਰੀ ਲਗਾ ਕੇ ਚੰਗੀ ਆਮਦਨ ਹਾਸਲ ਕਰ ਰਿਹਾ ਹੈ। ਜਿਕਰਯੋਗ ਹੈ ਕਿ ਅਗਾਂਹਵਧੂ ਕਿਸਾਨ ਨੂੰ ਪੰਜਾਬ ਸਰਕਾਰ ਵੱਲ਼ੋਂ ਮੁੱਖ ਮੰਤਰੀ ਅਵਾਰਡ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਮੌਕੇ ਸਨਮਾਨ ਚਿੰਨ੍ਹ ਅਤੇ ਪੂਸਾ ਖੋਜ ਸੰਸਥਾ ਨਵੀਂ ਦਿੱਲੀ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ।                     ਤੀਰਥ ਸਿੰਘ ਨੇ ਦੱਸਿਆ ਕਿ ਜਿੱਥੇ ਰਵਾਇਤੀ ਫਸਲਾਂ ਦੀ ਉਪਜਾਊ ਲਾਗਤ ਵਧਦੀ ਜਾ ਰਹੀ ਹੈ ਉੱਥੇ ਹੀ ...
ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਹਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 6 ਜਨਵਰੀ – ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਸਿਹਤਮੰਦ ਵਿਅਕਤੀ ਨਾ ਸਿਰਫ਼ ਆਪਣੇ ਪਰਿਵਾਰ ਦੇ ਵਿਕਾਸ ਵਿੱਚ ਯੋਗਦਾਨ ਪਾਉਂਦਾ ਹੈ, ਸਗੋਂ ਸਮਾਜ ਦੇ ਵਿਕਾਸ ਵਿੱਚ ਵੀ ਯੋਗਦਾਨ ਪਾਉਂਦਾ ਹੈ। ਸਿਹਤਮੰਦ ਨਾਗਰਿਕ ਇੱਕ ਮਜ਼ਬੂਤ ​​ਸਮਾਜ, ਇੱਕ ਮਜ਼ਬੂਤ ​​ਅਰਥਵਿਵਸਥਾ ਅਤੇ ਇੱਕ ਸਵੈ-ਨਿਰਭਰ ਰਾਸ਼ਟਰ ਦੀ ਨੀਂਹ ਰੱਖਦੇ ਹਨ। ਇਸ ਦ੍ਰਿਸ਼ਟੀਕੋਣ ਨਾਲ, ਹਰਿਆਣਾ ਸਰਕਾਰ ਨੇ ਆਧੁਨਿਕ ਡਾਇਗਨੌਸਟਿਕ ਅਤੇ ਇਲਾਜ ਸਹੂਲਤਾਂ ਨੂੰ ਜਨਤਾ ਲਈ ਪਹੁੰਚਯੋਗ ਬਣਾਇਆ ਹੈ, ਅਤੇ ਰਾਜ ਵਿੱਚ ਸੀਟੀ ਸਕੈਨ, ਐਮਆਰਆਈ, ਹੀਮੋਡਾਇਲਿਸਸ ਅਤੇ ਕੈਥ ਲੈਬ ਵਰਗੀਆਂ ਉੱਨਤ ਸੇਵਾਵਾਂ ਜਨਤਕ-ਨਿੱਜੀ ਭਾਈਵਾਲੀ ਮਾਡਲ ਦੇ ਤਹਿਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਸੋਵਾਕਾ ਲੈਬ ਦੇ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਬੋਲ ਰਹੇ ਸਨ। ਡਾ. ਲਾਲ ਪਾਥ ਲੈਬ ਦੇ ਚੇਅਰਮੈਨ ਪਦਮਸ਼੍ਰੀ ਬ੍ਰਿਗੇਡੀਅਰ ਡਾ. ਅਰਵਿੰਦ ਲਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਵਧਾਈ ਦਿੱਤੀ। ਇਸ ਮੌਕੇ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿਹਤ ...