Sunday, May 3
Shadow

Tag: breaking news

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਬਠਿੰਡਾ ਵਿੱਚ ਟਾਰਗੇਟ ਕਿਲਿੰਗ ਦੀ ਵਾਰਦਾਤ ਟਲ਼ੀ ; ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਵਿਅਕਤੀ 4 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਬਠਿੰਡਾ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਬਠਿੰਡਾ ਪੁਲਿਸ ਨਾਲ ਤਾਲਮੇਲ ਕਰਕੇ ਅਰਸ਼ ਡੱਲਾ ਗੈਂਗ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਚਾਰ ਗੈਰ-ਕਾਨੂੰਨੀ ਪਿਸਤੌਲਾਂ ਸਮੇਤ ਚਾਰ ਮੈਗਜ਼ੀਨ ਅਤੇ 26 ਜ਼ਿੰਦਾ ਕਾਰਤੂਸ ਨਾਲ ਗ੍ਰਿਫ਼ਤਾਰ ਕਰਕੇ ਮਿੱਥ ਕੇ ਕਤਲ ਕਰਨ ਦੀ ਇੱਕ ਵਾਰਦਾਤ ਨੂੰ ਟਾਲ ਦਿੱਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਠਿੰਡਾ ਦੇ ਗਿੱਲ ਪੱਤੀ ਦੇ ਵਸਨੀਕ ਕੁਲਦੀਪ ਸਿੰਘ, ਜੋ ਇਸ ਵੇਲੇ ਕੈਨੇਡਾ ਵਿੱਚ ਰਹਿ ਰਿਹਾ ਹੈ, ਬਠਿੰਡਾ ਦੇ ਕੋਟਸ਼ਮੀਰ ਦਾ ਵਸਨੀਕ ਗੁਰਵਿੰਦਰ ਸਿੰਘ ਅਤੇ ਬਠਿੰਡਾ ਦੇ ਪਿੰਡ ਭੋਖੜਾ ਦੇ ਵਸਨੀਕ ਗਗਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਗਲੌਕ, ਇੱਕ ਜ਼ਿਗਾਨਾ, ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸ਼ਾਮਲ ਹਨ। ਚਾਰ ਪਿਸਤੌਲਾਂ ਦੀ ਬਰਾਮਦਗੀ ਤੋਂ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਵਿਚ ਹੋਵੇਗਾ- ਜਸਪ੍ਰੀਤ ਸਿੰਘ

Punjab News
ਸ੍ਰੀ ਅਨੰਦਪੁਰ ਸਾਹਿਬ 06 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਸਬੰਧੀ ਸਮੂਹ ਵਿਭਾਗਾਂ/ਸਕੂਲ ਮੁੱਖੀਆਂ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਕਰਨ ਸਬੰਧੀ ਅੱਜ ਇੱਕ ਵਿਸ਼ੇਸ਼  ਮੀਟਿੰਗ  ਐਸ.ਡੀ.ਐਮ ਦਫਤਰ ਸ੍ਰੀ ਅਨੰਦਪੁਰ ਸਾਹਿਬ ਦੇ ਮੀਟਿੰਗ ਹਾਲ ਵਿੱਚ ਹੋਈ। ਜਿਸ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਸਕੂਲ ਮੁੱਖੀ ਇਸ ਮੀਟਿੰਗ  ਵਿੱਚ  ਸ਼ਾਮਿਲ ਹੋਏ।      ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ  ਦੀ ਅਗਵਾਈ ਹੇਠ ਹੋਈ ਇਸ ਮੀਟਿੰਗ  ਵਿਚ  ਗਣਤੰਤਰ ਦਿਵਸ ਸਮਾਰੋਹ ਦੇ ਕੀਤੇ ਗਏ ਪ੍ਰਬੰਧਾ ਬਾਰੇ ਡਿਊਟੀਆਂ ਲਗਾਈਆ ਗਈਆ। ਇਸ ਮੌਕੇ ਜਾਣਕਾਰੀ ਦਿੰਦਿਆ ਐਸ.ਡੀ.ਐਮ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਚ ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ।...
ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਂਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾਂ ਦੀ ਕੀਤੀ ਚੈਕਿੰਗ

Punjab News
ਜਲਾਲਾਬਾਦ 6 ਜਨਵਰੀ- ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਸ਼੍ਰੀ ਮੁਕਤਸਰ ਸਾਹਿਬ ਅਤੇ ਨਗਰ ਕੌਂਸਲ ਜਲਾਲਾਬਾਦ ਦੀ ਸਾਝੀ ਟੀਮ ਵੱਲੋਂ ਜਲਾਲਾਬਾਦ ਸ਼ਹਿਰ ਦੇ ਬਜਾਰਾ ਵਿੱਚ ਚਾਇਨਾਂ ਡੌਰ ਅਤੇ ਸਿੰਗਲ ਯੂਲ ਪਲਾਸਟਿਕ ਦੀ ਚੈਕਿੰਗ ਕੀਤੀ ਗਈ ਅਤੇ ਚਲਾਨ ਕੀਤੇ ਗਏ ।ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਐਸ.ਡੀ.ਓ. ਅਤੇ ਕਾਰਜ ਸਾਧਕ ਅਫਸਰ, ਨਗਰ ਕੌਂਸਲ ਜਲਾਲਾਬਾਦ ਸ੍ਰੀ ਬਲਵਿੰਦਰ ਸਿੰਘ ਵੱਲੋਂ ਸ਼ਹਿਰ ਅੰਦਰ ਚਾਈਨਾਂ ਡੋਰ ਵੇਚਣ ਵਾਲੇ ਦੁਕਾਨਦਾਰਾਂ ਨੂੰ ਚਾਈਨਾਂ ਡੌਰ ਨਾ ਵਰਤਨ ਸਬੰਧੀ ਸਖਤ ਹਦਾਇਤ ਕੀਤੀ । ਪ੍ਰੋਗਰਾਮ ਕੁਆਰਡੀਨੇਟਰ ਸ਼੍ਰੀ ਅਮਨਦੀਪ ਨੇ ਸ਼ਹਿਰ ਵਾਸੀਆਂ ਨੂੰ ਚਾਇਨਾਂ ਡੌਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਚਾਈਨਾਂ ਡੋਰ ਜਾਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਪਾਇਆਂ ਗਿਆ ਤਾਂ ਉਸ ਦੇ ਖਿਲਾਫ ਸਰਕਾਰ ਦੇ ਰੂਲਾ ਅਤੇ ਹਦਾਇਤਾਂ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ।ਉਨ੍ਹਾਂ ਕਿਹਾ ਕਿ ਚਾਈਨਾਂ ਡੋਰ ਮਨੁਖ, ਪੰਛੀਆਂ ਲਈ ਕਾਫੀ ਘਾਤਕ ਹੈ ਤੇ ਅਨੇਕਾ ਘਟਨਾਵਾਂ ਦੇਖਣ ਨੂੰ ਮਿਲੀਆਂ ਹਨ, ਇਸੇ ਤਹਿਤ ਇਸਦੀ ਵਿਕਰੀ ਅਤੇ ਵਰਤੋਂ...
ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ ਲਈ ਅੰਤਰਰਾਸ਼ਟਰੀ ਸਹਿਯੋਗ ਜ਼ਰੂਰੀ- ਗੁਰਮੀਤ ਸਿੰਘ ਖੁੱਡੀਆਂ

Punjab News
ਸ੍ਰੀ ਮੁਕਤਸਰ ਸਾਹਿਬ, 6 ਜਨਵਰੀ- ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ਨੂੰ ਨਫ਼ੇਯੋਗ ਬਣਾਉਣ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤ ਕਰਨ ਲਈ ਅੰਤਰਰਾਸ਼ਟਰੀ ਤਜਰਬੇ ਅਤੇ ਅਧੁਨਿਕ ਤਕਨੀਕ ਦੀ ਅਹਿਮ ਭੂਮਿਕਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਬੀਤੇ ਦਿਨੀਂ ਪਿੰਡ ਦਿਉਣ ਦੇ ਜੰਮ ਪਲ ਅਤੇ ਹਾਲ ਵਿੱਚ ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਕੈਬਨਿਟ ਮੰਤਰੀ ਜਗਰੂਪ ਸਿੰਘ ਬਰਾੜ ਨਾਲ ਹੋਈ ਵਿਸਥਾਰਪੂਰਕ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਦੋਵਾਂ ਨੇ ਪੰਜਾਬ ਅਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚਕਾਰ ਖੇਤੀਬਾੜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ। ਇਸ ਦੌਰਾਨ ਖੇਤੀਬਾੜੀ ਨੂੰ ਵਪਾਰਕ ਅਤੇ ਨਫ਼ੇਯੋਗ ਬਣਾਉਣ, ਕਿਸਾਨੀ ਆਮਦਨ ਵਧਾਉਣ ਲਈ ਨਵੇਂ ਮਾਡਲ ਅਪਣਾਉਣ ਅਤੇ ਵਿਭਿੰਨਤਾ ‘ਤੇ ਖ਼ਾਸ ਧਿਆਨ ਕੇਂਦਰਿਤ ਕੀਤਾ ਗਿਆ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ, ਉੱਚ ਮੁੱਲ ਵਾਲੀਆਂ...
 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

 ਪ੍ਰੋਜੈਕਟ ਜੀਵਨਜੋਤ-02 ਤਹਿਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਚੈਕਿੰਗ ਦੀ ਮੁਹਿੰਮ ਜਾਰੀ

Punjab News
ਫਰੀਦਕੋਟ 6 ਜਨਵਰੀ () ਜਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਅਫਸ ਅਮਨਦੀਪ ਸਿੰਘ ਸੋਢੀ ਅਤੇ ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭੀਖ ਮੰਗਦੇ ਬੱਚਿਆਂ/ ਰੈਗ ਪਿਕਿੰਗ ਕਰਦੇ ਬੱਚਿਆਂ ਨੂੰ ਰੈਸਕਿਊ ਕਰਨ ਲਈ ਫਰੀਦਕੋਟ ਵਿਖੇ ਵੱਖ -ਵੱਖ ਥਾਵਾਂ ਜਿਵੇਂ ਚਹਿਲ ਫਾਟਕ, ਨੇੜੇ  ਬ੍ਰਿਜਿੰਦਰਾ ਕਾਲਜ, ਬੱਸ ਸਟੈਡ, ਸਰਕੂਲਰ ਰੋਡ, ਮੇਨ ਬਜਾਰ, ਟਿੱਲਾ ਬਾਬਾ ਫਰੀਦ ਜੀ, ਫਿਰੋਜਪੁਰ ਰੋਡ, ਗਿਆਨੀ ਜੈਲ ਸਿੰਘ ਮਾਰਕੀਟ, ਨੇੜੇ ਮੈਡੀਕਲ ਕਾਲਜ ਰੈਸਟ ਹਾਊਸ ਆਦਿ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ 02 ਬੱਚਿਆਂ ਨੂੰ ਰੈਸਕਿਊ ਕਰਕੇ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਪ੍ਰੋਟੈਕਸ਼ਨ ਅਫਸਰ.ਆਈ.ਸੀ ਸੁਖਮੰਦਰ ਸਿੰਘ ਵੱਲੋਂ ਭਵਿੱਖ ਵਿੱਚ ਵੀ ਇਹ ਚੈਕਿੰਗਾਂ ਜਾਰੀ ਰਹਿਣਗੀਆ ਦਾ ਸੁਨੇਹਾ ਦਿੰਦਿਆਂ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਮੰਗਵਾਉਣਾ ਕਾਨੂੰਨੀ ਜੁਰਮ ਹੈ। ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਕਿ ...
ਅੱਖਾਂ ਕਿਉਂ ਹੁੰਦੀਆਂ ਹਨ ਲਾਲ? ਸਿਰਫ਼ ਥਕਾਵਟ ਹੀ ਨਹੀਂ, ਇਹ ਗੰਭੀਰ ਬਿਮਾਰੀਆਂ ਦਾ ਵੀ ਹੋ ਸਕਦਾ ਹੈ ਸੰਕੇਤ; ਇੰਝ ਰੱਖੋ ਖਿਆਲ

ਅੱਖਾਂ ਕਿਉਂ ਹੁੰਦੀਆਂ ਹਨ ਲਾਲ? ਸਿਰਫ਼ ਥਕਾਵਟ ਹੀ ਨਹੀਂ, ਇਹ ਗੰਭੀਰ ਬਿਮਾਰੀਆਂ ਦਾ ਵੀ ਹੋ ਸਕਦਾ ਹੈ ਸੰਕੇਤ; ਇੰਝ ਰੱਖੋ ਖਿਆਲ

Health
ਲਾਈਫਸਟਾਈਲ ਡੈਸਕ, ਨਵੀਂ ਦਿੱਲੀ। ਉਂਝ ਤਾਂ ਸਰੀਰ ਦੇ ਸਾਰੇ ਅੰਗ ਬੇਹੱਦ ਜ਼ਰੂਰੀ ਹਨ, ਪਰ ਜੇਕਰ ਅੱਖਾਂ ਦੀ ਗੱਲ ਕਰੀਏ ਤਾਂ ਇਹ ਸਿਰਫ਼ ਦੇਖਣ ਦਾ ਜ਼ਰੀਆ ਹੀ ਨਹੀਂ, ਸਗੋਂ ਸਾਡੀ ਸਿਹਤ ਦਾ ਸ਼ੀਸ਼ਾ ਵੀ ਹਨ। ਅਕਸਰ ਲੋਕ ਅੱਖਾਂ ਵਿੱਚ ਲਾਲੀ ਜਾਂ ਜਲਣ ਨੂੰ ਮਾਮੂਲੀ ਸਮੱਸਿਆ ਮੰਨ ਲੈਂਦੇ ਹਨ, ਪਰ ਅੱਖਾਂ ਦਾ ਲਾਲ ਹੋਣਾ ਕਈ ਵਾਰ ਗੰਭੀਰ ਸਮੱਸਿਆ ਦਾ ਸੰਕੇਤ ਵੀ ਹੋ ਸਕਦਾ ਹੈ। ਇਹ ਸਮੱਸਿਆ ਸਿਰਫ਼ ਥਕਾਵਟ ਜਾਂ ਨੀਂਦ ਦੀ ਕਮੀ ਕਾਰਨ ਨਹੀਂ ਹੁੰਦੀ, ਸਗੋਂ ਇਸ ਦੇ ਪਿੱਛੇ ਕਈ ਹੋਰ ਕਾਰਨ ਵੀ ਛੁਪੇ ਹੁੰਦੇ ਹਨ। ਨੀਂਦ ਦੀ ਕਮੀ ਅਤੇ ਥਕਾਵਟ: ਜ਼ਿਆਦਾਤਰ ਲੋਕ ਲੰਬੇ ਸਮੇਂ ਤੱਕ ਮੋਬਾਈਲ, ਕੰਪਿਊਟਰ ਜਾਂ ਟੀਵੀ ਸਕ੍ਰੀਨ ਦੇ ਸਾਹਮਣੇ ਰਹਿੰਦੇ ਹਨ। ਲਗਾਤਾਰ ਦੇਰ ਰਾਤ ਤੱਕ ਜਾਗਣਾ ਅਤੇ ਨੀਂਦ ਪੂਰੀ ਨਾ ਹੋਣਾ ਅੱਖਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਇਸ ਨਾਲ ਅੱਖਾਂ ਨਾ ਸਿਰਫ਼ ਲਾਲ ਹੁੰਦੀਆਂ ਹਨ, ਸਗੋਂ ਕਮਜ਼ੋਰ ਵੀ ਹੋ ਜਾਂਦੀਆਂ ਹਨ। ਧੂੜ ਅਤੇ ਐਲਰਜੀ: ਧੂੜ ਅਤੇ ਧੂੰਆਂ ਅੱਖਾਂ ਦੇ ਸਭ ਤੋਂ ਵੱਡੇ ਦੁਸ਼ਮਣ ਹਨ। ਐਲਰਜੀ ਕਾਰਨ ਅੱਖਾਂ ਵਿੱਚ ਖ਼ਾਰਸ਼, ਜਲਣ ਅਤੇ ਲਾਲੀ ਹੋ ਸਕਦੀ ਹੈ। ਲਗਾਤਾਰ ਐਲਰਜੀ ਰਹਿਣ ਨਾਲ ਅੱਖਾਂ ਦੀ ਰੌ...
ਸਾਵਧਾਨ! ਜੇ ਚਾਅ ਨਾਲ ਖਾਂਦੇ ਹੋ ਮੂਲੀ ਤਾਂ ਹੋ ਜਾਓ ਰੁਕੋ, ਇਹਨਾਂ 5 ਲੋਕਾਂ ਲਈ ਫ਼ਾਇਦੇਮੰਦ ਨਹੀਂ ਹੈ ਬਲਕਿ ਬਣ ਸਕਦੀ ਹੈ ਜ਼ਹਿਰ

ਸਾਵਧਾਨ! ਜੇ ਚਾਅ ਨਾਲ ਖਾਂਦੇ ਹੋ ਮੂਲੀ ਤਾਂ ਹੋ ਜਾਓ ਰੁਕੋ, ਇਹਨਾਂ 5 ਲੋਕਾਂ ਲਈ ਫ਼ਾਇਦੇਮੰਦ ਨਹੀਂ ਹੈ ਬਲਕਿ ਬਣ ਸਕਦੀ ਹੈ ਜ਼ਹਿਰ

Health
ਲਾਈਫਸਟਾਈਲ ਡੈਸਕ, ਨਵੀਂ ਦਿੱਲੀ। ਸਰਦੀਆਂ ਦਾ ਮੌਸਮ ਹੋਵੇ ਅਤੇ ਖਾਣੇ ਦੀ ਥਾਲੀ ਵਿੱਚ ਮੂਲੀ ਨਾ ਹੋਵੇ, ਅਜਿਹਾ ਤਾਂ ਹੋ ਹੀ ਨਹੀਂ ਸਕਦਾ। ਚਾਹੇ ਮੂਲੀ ਦੇ ਪਰੌਂਠੇ ਹੋਣ, ਸਲਾਦ ਹੋਵੇ ਜਾਂ ਫਿਰ ਅਚਾਰ—ਅਸੀਂ ਭਾਰਤੀ ਇਸ ਨੂੰ ਬਹੁਤ ਚਾਅ ਨਾਲ ਖਾਂਦੇ ਹਾਂ। ਮੂਲੀ ਨੂੰ ਸਿਹਤ ਦਾ ਖ਼ਜ਼ਾਨਾ ਮੰਨਿਆ ਜਾਂਦਾ ਹੈ ਕਿਉਂਕਿ ਇਹ ਪਾਚਨ ਨੂੰ ਦਰੁਸਤ ਕਰਦੀ ਹੈ ਅਤੇ ਇਮਿਊਨਿਟੀ ਵਧਾਉਂਦੀ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਹਰ ਕਿਸੇ ਲਈ ਮੂਲੀ ਫ਼ਾਇਦੇਮੰਦ ਨਹੀਂ ਹੁੰਦੀ? ਕੁਝ ਖ਼ਾਸ ਸਿਹਤ ਸਥਿਤੀਆਂ ਵਿੱਚ ਮੂਲੀ ਖਾਣਾ ਸਿਹਤ 'ਤੇ ਭਾਰੀ ਪੈ ਸਕਦਾ ਹੈ। ਆਓ ਜਾਣਦੇ ਹਾਂ ਉਹਨਾਂ 5 ਤਰ੍ਹਾਂ ਦੇ ਲੋਕਾਂ ਬਾਰੇ ਜਿਨ੍ਹਾਂ ਨੂੰ ਮੂਲੀ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਇਹਨਾਂ ਲੋਕਾਂ ਨੂੰ ਮੂਲੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ: ਲੋਅ ਬਲੱਡ ਪ੍ਰੈਸ਼ਰ ਦੇ ਮਰੀਜ਼: ਜੇਕਰ ਤੁਹਾਡਾ ਬੀ.ਪੀ. ਅਕਸਰ ਘੱਟ ਰਹਿੰਦਾ ਹੈ, ਤਾਂ ਮੂਲੀ ਤੁਹਾਡੇ ਲਈ ਮੁਸੀਬਤ ਖੜ੍ਹੀ ਕਰ ਸਕਦੀ ਹੈ। ਮੂਲੀ ਵਿੱਚ ਪੋਟਾਸ਼ੀਅਮ ਜ਼ਿਆਦਾ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਨੂੰ ਹੋਰ ਘਟਾ ਸਕਦਾ ਹੈ, ਜਿਸ ਨਾਲ ਚੱਕਰ ਆਉਣ ਜਾਂ ਕਮਜ਼ੋਰੀ ਦੀ ਸਮੱਸਿਆ ਹੋ ਸਕ...
ILT20 Final: ਸੈਮ ਕਰਨ ਦੀ ਕਪਤਾਨੀ ਵਾਲੀ ਟੀਮ ਬਣੀ ਚੈਂਪੀਅਨ, 16 ਸਾਲਾਂ ਬਾਅਦ ਫਾਈਨਲ ਹਾਰੀ ਮੁੰਬਈ ਇੰਡੀਅਨਜ਼

ILT20 Final: ਸੈਮ ਕਰਨ ਦੀ ਕਪਤਾਨੀ ਵਾਲੀ ਟੀਮ ਬਣੀ ਚੈਂਪੀਅਨ, 16 ਸਾਲਾਂ ਬਾਅਦ ਫਾਈਨਲ ਹਾਰੀ ਮੁੰਬਈ ਇੰਡੀਅਨਜ਼

Sports
ILT20 2026 ਦਾ ਫਾਈਨਲ ਮੈਚ ਕ੍ਰਿਕਟ ਪ੍ਰੇਮੀਆਂ ਲਈ ਯਾਦਗਾਰ ਪਲ ਬਣ ਗਿਆ, ਜਿੱਥੇ ਸੈਮ ਕਰਨ ਦੀ ਕਪਤਾਨੀ ਹੇਠ ਖੇਡ ਰਹੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖਿਤਾਬ ਆਪਣੇ ਨਾਮ ਕਰ ਲਿਆ। ਦੂਜੇ ਪਾਸੇ, ਮੁੰਬਈ ਇੰਡੀਅਨਜ਼ ਨੂੰ 16 ਸਾਲਾਂ ਬਾਅਦ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜੋ ਟੀਮ ਅਤੇ ਉਸਦੇ ਸਮਰਥਕਾਂ ਲਈ ਨਿਰਾਸ਼ਾਜਨਕ ਪਲ ਸੀ। ਫਾਈਨਲ ਮੁਕਾਬਲਾ ਰੋਮਾਂਚ ਨਾਲ ਭਰਪੂਰ ਰਿਹਾ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੇ ਨਿਰਧਾਰਤ 20 ਓਵਰਾਂ ਵਿੱਚ ਮਜ਼ਬੂਤ ਸਕੋਰ ਖੜਾ ਕੀਤਾ। ਟੀਮ ਦੇ ਟਾਪ ਆਰਡਰ ਨੇ ਜ਼ਿੰਮੇਵਾਰ ਬੱਲੇਬਾਜ਼ੀ ਕੀਤੀ ਅਤੇ ਮੱਧ ਕ੍ਰਮ ਨੇ ਤੇਜ਼ ਰਨਾਂ ਨਾਲ ਸਕੋਰ ਨੂੰ ਹੋਰ ਮਜ਼ਬੂਤ ਬਣਾਇਆ। ਹਾਲਾਂਕਿ, ਸੈਮ ਕਰਨ ਦੀ ਅਗਵਾਈ ਹੇਠ ਗੇਂਦਬਾਜ਼ੀ ਕਰ ਰਹੀ ਟੀਮ ਨੇ ਆਖ਼ਰੀ ਓਵਰਾਂ ਵਿੱਚ ਕਮਾਲ ਦੀ ਵਾਪਸੀ ਕਰਦਿਆਂ ਰਨ ਰੇਟ ਨੂੰ ਕਾਬੂ ਵਿੱਚ ਰੱਖਿਆ। ਜਵਾਬ ਵਿੱਚ ਚੈਂਪੀਅਨ ਟੀਮ ਦੀ ਸ਼ੁਰੂਆਤ ਸੰਭਲ ਕੇ ਰਹੀ। ਸੈਮ ਕਰਨ ਨੇ ਨਾ ਸਿਰਫ਼ ਕਪਤਾਨੀ ਵਿੱਚ ਸਿਆਣਪ ਦਿਖਾਈ, ਸਗੋਂ ਖੁਦ ਵੀ ਆਲਰਾਊਂਡ ਪ੍ਰਦਰਸ਼ਨ ਨਾਲ ਟੀਮ ਨੂੰ ਅੱਗੇ ਵਧਾਇਆ। ਮੱਧ ਕ੍ਰਮ ਦੇ ਬੱਲੇਬਾਜ...
ਇਨ੍ਹਾਂ 5 ਖਿਡਾਰੀਆਂ ਲਈ ਹੋ ਸਕਦੈ ਆਖਰੀ T-20 ਵਿਸ਼ਵ ਕੱਪ, ਕਰ ਸਕਦੇ ਹਨ ਸੰਨਿਆਸ ਦਾ ਐਲਾਨ

ਇਨ੍ਹਾਂ 5 ਖਿਡਾਰੀਆਂ ਲਈ ਹੋ ਸਕਦੈ ਆਖਰੀ T-20 ਵਿਸ਼ਵ ਕੱਪ, ਕਰ ਸਕਦੇ ਹਨ ਸੰਨਿਆਸ ਦਾ ਐਲਾਨ

Sports
ਅੰਤਰਰਾਸ਼ਟਰੀ ਕ੍ਰਿਕਟ ਵਿੱਚ T-20 ਵਿਸ਼ਵ ਕੱਪ ਸਿਰਫ਼ ਇੱਕ ਟੂਰਨਾਮੈਂਟ ਨਹੀਂ, ਸਗੋਂ ਖਿਡਾਰੀਆਂ ਦੇ ਕਰੀਅਰ ਦਾ ਮਹੱਤਵਪੂਰਨ ਮੋੜ ਵੀ ਹੁੰਦਾ ਹੈ। ਇਸ ਵਾਰ ਦਾ T-20 ਵਿਸ਼ਵ ਕੱਪ ਕਈ ਦਿੱਗਜ ਖਿਡਾਰੀਆਂ ਲਈ ਖਾਸ ਹੋ ਸਕਦਾ ਹੈ, ਕਿਉਂਕਿ ਕ੍ਰਿਕਟ ਜਗਤ ਵਿੱਚ ਚਰਚਾ ਹੈ ਕਿ ਕੁਝ ਤਜਰਬੇਕਾਰ ਸਿਤਾਰੇ ਇਸ ਟੂਰਨਾਮੈਂਟ ਤੋਂ ਬਾਅਦ T-20 ਫਾਰਮੈਟ ਜਾਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ ਕਰ ਸਕਦੇ ਹਨ। ਸਭ ਤੋਂ ਪਹਿਲਾਂ ਗੱਲ ਕਰੀਏ ਰੋਹਿਤ ਸ਼ਰਮਾ ਦੀ। ਭਾਰਤੀ ਟੀਮ ਦੇ ਕਪਤਾਨ ਰਹੇ ਰੋਹਿਤ ਨੇ T-20 ਕ੍ਰਿਕਟ ਵਿੱਚ ਕਈ ਇਤਿਹਾਸਕ ਰਿਕਾਰਡ ਬਣਾਏ ਹਨ। ਉਮਰ ਅਤੇ ਕੰਮਭਾਰ ਨੂੰ ਧਿਆਨ ਵਿੱਚ ਰੱਖਦੇ ਹੋਏ, ਇਹ ਮੰਨਿਆ ਜਾ ਰਿਹਾ ਹੈ ਕਿ ਇਹ ਵਿਸ਼ਵ ਕੱਪ ਉਨ੍ਹਾਂ ਦਾ ਆਖਰੀ T-20 ਟੂਰਨਾਮੈਂਟ ਹੋ ਸਕਦਾ ਹੈ। ਵਿਰਾਟ ਕੋਹਲੀ ਦਾ ਨਾਮ ਵੀ ਇਸ ਸੂਚੀ ਵਿੱਚ ਸ਼ਾਮਲ ਹੈ। ਭਾਵੇਂ ਕੋਹਲੀ ਅਜੇ ਵੀ ਸ਼ਾਨਦਾਰ ਫਾਰਮ ਵਿੱਚ ਹਨ, ਪਰ ਉਹ ਪਹਿਲਾਂ ਹੀ T-20 ਕਪਤਾਨੀ ਛੱਡ ਚੁੱਕੇ ਹਨ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਉਹ ਵੱਡੇ ਟੂਰਨਾਮੈਂਟ ਤੋਂ ਬਾਅਦ ਸੀਮਿਤ ਓਵਰਾਂ ਦੇ ਫਾਰਮੈਟ ਤੋਂ ਹੌਲੀ-ਹੌਲੀ ਦੂਰ ਹੋ ਸਕਦੇ ਹਨ। ਤੀਸ...
ਵਿਆਹ ਦੇ ਬੰਧਨ ‘ਚ ਬੱਝੀ ਆਪ ਵਿਧਾਇਕ ਅਤੇ ਗਾਇਕ ਬਲਕਾਰ ਸਿੱਧੂ ਦੀ ਬੇਟੀ, ਪਰਿਵਾਰਕ ਸਮਾਗਮ ਬਣਿਆ ਖਾਸ ਆਕਰਸ਼ਣ

ਵਿਆਹ ਦੇ ਬੰਧਨ ‘ਚ ਬੱਝੀ ਆਪ ਵਿਧਾਇਕ ਅਤੇ ਗਾਇਕ ਬਲਕਾਰ ਸਿੱਧੂ ਦੀ ਬੇਟੀ, ਪਰਿਵਾਰਕ ਸਮਾਗਮ ਬਣਿਆ ਖਾਸ ਆਕਰਸ਼ਣ

Entertainment
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮਸ਼ਹੂਰ ਪੰਜਾਬੀ ਗਾਇਕ ਬਲਕਾਰ ਸਿੱਧੂ ਦੇ ਘਰ ਖੁਸ਼ੀਆਂ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦੀ ਲਾਡਲੀ ਬੇਟੀ ਵਿਆਹ ਦੇ ਪਵਿੱਤਰ ਬੰਧਨ ‘ਚ ਬੱਝ ਗਈ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਪਰਿਵਾਰ, ਰਿਸ਼ਤੇਦਾਰਾਂ ਅਤੇ ਕਰੀਬੀ ਦੋਸਤਾਂ ਨੇ ਇਕੱਠੇ ਹੋ ਕੇ ਵਿਆਹ ਦੀਆਂ ਰਸਮਾਂ ਨੂੰ ਧੂਮਧਾਮ ਨਾਲ ਮਨਾਇਆ। ਵਿਆਹ ਸਮਾਰੋਹ ਦੀਆਂ ਖੂਬਸੂਰਤ ਤਸਵੀਰਾਂ ਸਾਹਮਣੇ ਆਉਂਦਿਆਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਵਿਆਹ ਦੀਆਂ ਰਸਮਾਂ ਪੰਜਾਬੀ ਰਿਵਾਇਤਾਂ ਅਨੁਸਾਰ ਪੂਰੇ ਰੰਗ-ਰੌਣਕ ਨਾਲ ਨਿਭਾਈਆਂ ਗਈਆਂ। ਮੇਹੰਦੀ ਤੋਂ ਲੈ ਕੇ ਸੰਗੀਤ ਅਤੇ ਲਾਵਾਂ ਤੱਕ ਹਰ ਸਮਾਗਮ ਵਿੱਚ ਖੁਸ਼ੀ ਅਤੇ ਪਿਆਰ ਦੀ ਝਲਕ ਸਾਫ਼ ਦਿਖਾਈ ਦਿੱਤੀ। ਦੁਲਹਨ ਨੇ ਸ਼ਾਨਦਾਰ ਪੰਜਾਬੀ ਲਿਬਾਸ ਪਹਿਨ ਕੇ ਸਭ ਦਾ ਦਿਲ ਜਿੱਤ ਲਿਆ, ਜਦਕਿ ਦੁਲਹਾ ਵੀ ਰਵਾਇਤੀ ਪਹਿਰਾਵੇ ‘ਚ ਬਹੁਤ ਹੀ ਸੋਹਣਾ ਲੱਗ ਰਿਹਾ ਸੀ। ਦੋਵਾਂ ਦੀ ਜੋੜੀ ਨੂੰ ਵੇਖ ਕੇ ਮਹਿਮਾਨਾਂ ਨੇ ਖੂਬ ਸ਼ਲਾਘਾ ਕੀਤੀ। ਬਲਕਾਰ ਸਿੱਧੂ, ਜੋ ਆਪਣੇ ਸੰਗੀਤਕ ਕਰੀਅਰ ਅਤੇ ਰਾਜਨੀਤਿਕ ਸਰਗਰਮੀਆਂ ਲਈ ਜਾਣੇ ਜਾਂਦੇ ਹਨ, ਇਸ ਖਾਸ ਮੌਕੇ ‘ਤੇ ਕਾਫ਼ੀ ਭਾਵੁਕ ਨਜ਼ਰ ਆਏ। ਉਨ...