ਸ਼ੋਰ ਪ੍ਰਦੂਸ਼ਣ ਸਬੰਧੀ ਨਿਯਮਾਂ ਦੀ ਉਲੰਘਣਾ ‘ਤੇ ਹੋਵੇਗੀ ਸਖ਼ਤ ਕਾਰਵਾਈ
ਸੰਗਰੂਰ, 04 ਅਪ੍ਰੈਲ ਸ਼ਹਿਰ ਵਿੱਚ ਲਾਊਡਸਪੀਕਰਾਂ ਰਾਹੀਂ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਪ੍ਰਾਪਤ ਹੋ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਉਪ-ਮੰਡਲ ਮੈਜਿਸਟ੍ਰੇਟ ਸੰਗਰੂਰ ਸਤੀਸ਼ ਚੰਦਰ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਵਿੱਚ ਡੀ.ਐਸ.ਪੀ. ਸੰਗਰੂਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਪ੍ਰਤੀਨਿਧੀ ਅਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਹਾਜ਼ਰੀ ਭਰੀ ਗਈ।
ਮੀਟਿੰਗ ਦੌਰਾਨ ਲਾਊਡਸਪੀਕਰਾਂ ਦੀ ਵਰਤੋਂ ਕਾਰਨ ਪੈਦਾ ਹੋ ਰਹੇ ਸ਼ੋਰ ਪ੍ਰਦੂਸ਼ਣ ਸਬੰਧੀ ਆਮ ਅਤੇ ਵਿਸ਼ੇਸ਼ ਸ਼ਿਕਾਇਤਾਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਉਪ-ਮੰਡਲ ਮੈਜਿਸਟ੍ਰੇਟ ਵੱਲੋਂ ਦੱਸਿਆ ਗਿਆ ਕਿ ਉੱਚ ਧੁਨੀ ਤੀਵਰਤਾ ਕਾਰਨ ਆਵਾਜ਼ ਦੂਰ-ਦੂਰ ਤੱਕ ਫੈਲਦੀ ਹੈ, ਜਿਸ ਨਾਲ ਨੇੜਲੇ ਰਹਾਇਸ਼ੀ ਇਲਾਕਿਆਂ ਵਿੱਚ ਰਹਿੰਦੇ ਬਜ਼ੁਰਗਾਂ, ਬਿਮਾਰ ਵਿਅਕਤੀਆਂ ਅਤੇ ਵਿਦਿਆਰਥੀਆਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਜਨਤਕ ਸ਼ਾਂਤੀ ਪ੍ਰਭਾਵਿਤ ਹੁੰਦੀ ਹੈ।
ਇਸ ਮੌਕੇ 'ਤੇ Environment (Protection) Act, 1986 ਅਤੇ Noise Pollution (Regulation...








