ਨਗਰ ਕੌਂਸਲ ਚੋਣਾਂ ਤੋਂ ਬਾਅਦ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ -ਹਰਜੋਤ ਬੈਂਸ
ਨੰਗਲ 4 ਜਨਵਰੀ : ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਿਹਾ ਹੈ ਕਿ ਨਗਰ ਕੌਂਸਲ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿੱਤਾ ਕੇ ਨੰਗਲ ਸ਼ਹਿਰ ਦੀ ਕਾਇਆ ਕਲਪ ਕਰਾਂਗੇ, ਸਾਡੇ ਆਮ ਆਦਮੀ ਪਾਰਟੀ ਦੇ ਵਰਕਰ, ਕੌਂਸਲਰ ਨਹੀ ਸਗੋਂ ਸੇਵਾਦਾਰ ਦੀ ਤਰ੍ਹਾਂ ਕੰਮ ਕਰਨਗੇ। ਉਹਨਾਂ ਨੇ ਕਿਹਾ ਕਿ ਨੰਗਲ ਵਿੱਚ ਸੈਰ ਸਪਾਟਾ ਦੀਆਂ ਸੰਭਾਵਨਾਵਾਂ ਲਈ ਜ਼ਮੀਨੀ ਪੱਧਰ ਤੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਲਦੀ ਹੀ ਨੰਗਲ ਵਿੱਚ ਕਦੰਬਾ ਟੂਰਿਜਮ ਕੰਪਲੈਕਸ ਨੂੰ ਕਾਰਜਸ਼ੀਲ ਕੀਤਾ ਜਾਵੇਗਾ ਅਤੇ ਇਸ ਇਲਾਕੇ ਨੂੰ ਸੈਰ ਸਪਾਟਾ ਸੰਨਤ ਵਜੋਂ ਪ੍ਰਫੁੱਲਤ ਕੀਤਾ ਜਾਵੇਗਾ, ਜਿਸ ਦੇ ਲਈ ਪਿਛਲੇ ਢਾਈ ਸਾਲ ਦੌਰਾਨ ਸਾਰੇ ਅੜਿੱਕੇ ਦੂਰ ਕਰ ਲਏ ਗਏ ਹਨ। ਅੱਜ ਨੰਗਲ ਵਿੱਚ ਆਪਣੀ ਰਿਹਾਇਸ਼ 2 ਆਰ ਵੀ ਆਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਸਮੱਸਿਆਵਾਂ ਹੱਲ ਕਰਨ ਲਈ ਪਿਛਲੇ ਚਾਰ ਸਾਲ ਤੋਂ ਲਗਾਤਾਰ ਚੱਲ ਰਹੇ ਪ੍ਰੋਗਰਾਮ ਸਾਡਾ ਐਮਐਲਏ ਸਾਡੇ ਵਿੱਚ ਤਹਿਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ.ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ...








