ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ
ਚੰਡੀਗੜ੍ਹ, 12 ਅਕਤੂਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ' (ਏਐਫਪੀਆਈ) ਮੋਹਾਲੀ ਦੀਆਂ 17 ਮਹਿਲਾ ਕੈਡਿਟਾਂ ਨੇ ਐਨਡੀਏ ਦੀ ਲਿਖਤੀ ਪ੍ਰੀਖਿਆ ਪਾਸ ਕਰਕੇ ਰਾਸ਼ਟਰੀ ਪੱਧਰ 'ਤੇ ਇਤਿਹਾਸ ਰਚ ਦਿੱਤਾ ਹੈ। ਇਹ ਦੇਸ਼ ਦੀ ਕਿਸੇ ਵੀ ਸਰਕਾਰੀ ਸੰਸਥਾ, ਜਿਸ ਵਿੱਚ ਸੈਨਿਕ ਸਕੂਲ ਅਤੇ ਰਾਸ਼ਟਰੀ ਮਿਲਟਰੀ ਸਕੂਲ ਵੀ ਸ਼ਾਮਲ ਹੈ, ਵੱਲੋਂ ਐਨਡੀਏ ਪ੍ਰੀਖਿਆ ਪਾਸ ਕਰਨ ਵਾਲੀਆਂ ਮਹਿਲਾ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਗਿਣਤੀ ਹੈ।
ਵੱਡੀਆਂ ਚੁਣੌਤੀਆਂ ਦੇ ਬਾਵਜੂਦ ਇਹ ਸਫਲਤਾ ਹਾਸਲ ਕਰਨ ਵਾਲੀਆਂ 17 ਮਹਿਲਾ ਕੈਡਿਟਾਂ ਵਿੱਚ ਤਨਵੀ, ਉਰਵੀ, ਸਿਮਰਨਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਪਹੁਲਜੀਤ ਕੌਰ, ਜਸਮੀਤ ਕੌਰ, ਮੁਸਕਾਨਪ੍ਰੀਤ ਕੌਰ, ਗਰਿਮਾ, ਅਨੀਸ਼ਾ, ਪ੍ਰਣਯਾ ਕਾਰਗਵਾਲ, ਜਸ਼ਨਦੀਪ ਕੌਰ, ਸਮ੍ਰਿਧੀ, ਅਰਸ਼ਕਿਰਨ ਕੌਰ, ਸਹਿਜਪ੍ਰੀਤ ਕੌਰ, ਜਪਨੀਤ ਕੌਰ, ਖੁਸ਼ੀ ਅਤੇ ਜਸਲੀਨ ਕੌਰ ਸ਼ਾਮਲ ਹਨ। ਉਨ੍ਹਾਂ ਨੇ ਇਹ ਪ੍ਰੀਖਿਆ ਅਜਿਹੀ ਪ੍ਰਣਾਲੀ ਵਿੱਚ ਪਾਸ ਕੀਤੀ ਹੈ ਜਿੱਥੇ ਐਨਡੀਏ ਦੀਆਂ ਕੁੱਲ ਸੀਟਾਂ ਵਿੱਚੋਂ ਸਿਰਫ਼ 6 ਫ਼ੀਸਦ ਸੀਟਾਂ ਹੀ ਲੜਕੀਆਂ ਲਈ ਰਾਖਵੀਆਂ ਹਨ, ਜਦਕਿ 94 ਫ਼ੀਸਦ ਸੀਟਾਂ ਲੜਕਿਆਂ ਲਈ ਰ...








