ਸਾਲ 2025 ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਅਤੇ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਸਮਰਪਿਤ ਰਿਹਾ
ਚੰਡੀਗੜ੍ਹ, ਦਸੰਬਰ 31- ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ।
ਮੰਤਰੀ ਨੇ ਦੱਸਿਆ ਕਿ...








