ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਤਹਿਤ ਵਿਕਾਸ ਕਾਰਜ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ, 4 ਮਈ 2026- ਸੂਬੇ ਦੇ ਵਿਕਾਸ ਨੂੰ ਤੇਜ਼ ਕਰਨ ਲਈ ਇੱਕ ਠੋਸ ਉਪਰਾਲੇ ਵਜੋਂ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲੈਣਾ ਸੀ, ਜਿਸ ਵਿੱਚ ਲੰਬਿਤ ਪਏ ਕੰਮਾਂ ਵਿੱਚ ਤੇਜ਼ੀ ਲਿਆਉਣ, ਰੋਜ਼ਾਨਾ ਨਿਗਰਾਨੀ ਯਕੀਨੀ ਬਣਾਉਣ ਅਤੇ ਬਿਨਾਂ ਕਿਸੇ ਦੇਰੀ ਦੇ ਵਿਕਾਸ ਦੇ ਅਗਲੇ ਪੜਾਅ ਨੂੰ ਸ਼ੁਰੂ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ।
ਇਸ ਵਿਆਪਕ ਸਮੀਖਿਆ ਮੀਟਿੰਗ ਦੌਰਾਨ, ਵਿੱਤ ਮੰਤਰੀ ਨੇ ਸਪੱਸ਼ਟ ਤੌਰ 'ਤੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਕੀਮ ਤਹਿਤ ਪਹਿਲੇ ਪੜਾਅ ਦੇ ਸਾਰੇ ਵਿਕਾਸ ਕਾਰਜਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ।ਸੂਬੇ ਭਰ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਦੀ ਲੋੜ 'ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਦਾਇਤ ਕੀਤੀ ਕਿ ਦੂਜੇ ਪੜਾਅ ਦੇ ਪ੍ਰੋਜੈਕਟਾਂ ਲਈ ਪ੍ਰਬੰਧਕੀ ਪ੍ਰਕਿਰਿਆਵਾਂ ਤ...








