Tuesday, April 28
Shadow

Tag: breaking news

ਹਰਿਆਣਾ ਵਿੱਚ, ਪੋਰਟਲ ‘ਤੇ ਪੂਰਾ ਆਰਟੀਆਈ ਜਵਾਬ ਅਤੇ ਪਹਿਲੀ ਅਪੀਲ ਦੇ ਆਦੇਸ਼ ਨੂੰ ਅਪਲੋਡ ਕਰਨਾ ਹੈ ਲਾਜ਼ਮੀ

ਹਰਿਆਣਾ ਵਿੱਚ, ਪੋਰਟਲ ‘ਤੇ ਪੂਰਾ ਆਰਟੀਆਈ ਜਵਾਬ ਅਤੇ ਪਹਿਲੀ ਅਪੀਲ ਦੇ ਆਦੇਸ਼ ਨੂੰ ਅਪਲੋਡ ਕਰਨਾ ਹੈ ਲਾਜ਼ਮੀ

Haryana
ਚੰਡੀਗੜ੍ਹ, 23 ਦਸੰਬਰ – ਹਰਿਆਣਾ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਰਾਜ ਜਨਤਕ ਸੂਚਨਾ ਅਧਿਕਾਰੀ (SPIO) ਅਤੇ ਪਹਿਲੀ ਅਪੀਲੀ ਅਥਾਰਟੀਆਂ ਨੂੰ ਲਾਜ਼ਮੀ ਤੌਰ 'ਤੇ ਪੂਰੇ RTI ਜਵਾਬ ਅਤੇ ਪਹਿਲੀ ਅਪੀਲ ਦੇ ਆਦੇਸ਼, ਸਾਰੇ ਨਾਲ ਜੁੜੇ ਦਸਤਾਵੇਜ਼ਾਂ ਸਮੇਤ, RTI ਔਨਲਾਈਨ ਪੋਰਟਲ 'ਤੇ ਅਪਲੋਡ ਕਰਨ। ਜੇਕਰ ਦਸਤਾਵੇਜ਼ ਜਾਂ ਫਾਈਲ ਵੱਡੀ ਹੈ, ਤਾਂ ਇਸਨੂੰ ਨਿਰਧਾਰਤ ਫਾਈਲ ਆਕਾਰ ਸੀਮਾ ਨੂੰ ਪੂਰਾ ਕਰਨ ਲਈ ਢੁਕਵੇਂ ਢੰਗ ਨਾਲ ਸੰਕੁਚਿਤ ਕੀਤਾ ਜਾਣਾ ਚਾਹੀਦਾ ਹੈ। ਮੁੱਖ ਸਕੱਤਰ, ਸ਼੍ਰੀ ਅਨੁਰਾਗ ਰਸਤੋਗੀ ਨੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਮੁੱਖ ਪ੍ਰਸ਼ਾਸਕਾਂ/ਬੋਰਡਾਂ/ਕਾਰਪੋਰੇਸ਼ਨਾਂ ਦੇ ਪ੍ਰਬੰਧ ਨਿਰਦੇਸ਼ਕਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ, ਯੂਨੀਵਰਸਿਟੀਆਂ ਦੇ ਰਜਿਸਟਰਾਰ, ਮੰਡਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ। ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਬਹੁਤ ਸਾਰੇ ਮਾਮਲਿਆਂ ਵਿੱਚ, RTI ਔਨਲਾਈਨ ਪੋਰਟਲ 'ਤੇ ਜਵਾਬ ਜਮ੍ਹਾਂ ਕਰਦੇ ਸਮੇਂ, ਸਬੰਧਤ ਅਧਿਕਾਰੀ ਸਿਰਫ਼ "ਜਵਾਬ ਨਾਲ ਜੁੜਿਆ...
ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ

Local news
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।     ਇਸੇ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੇ ਸਹਿਤ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ — ਐਮਰਜੈਂਸੀ, ਲੇਬਰ ਰੂਮ, ਫ਼ਾਰਮੇਸੀ ਅਤੇ ਲੈਬ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰ...
ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

ਹਲਕਾ ਵਿਧਾਇਕ ਅਤੇ ਚੇਅਰਮੈਨ ਵੱਲੋਂ ਥਾਂਦੇਵਾਲਾ ਦੇ ਸਰਕਾਰੀ ਸਕੂਲ ਵਿਖੇ ਬਹੁਮੰਤਵੀ ਸ਼ੈੱਡ ਦਾ ਉਦਘਾਟਨ

Local news
ਥਾਂਦੇਵਾਲਾ (ਸ੍ਰੀ ਮੁਕਤਸਰ ਸਾਹਿਬ), 23 ਦਸੰਬਰ:- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪਿੰਡ ਥਾਂਦੇਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਵੇਂ ਤਿਆਰ ਹੋਏ ਬਹੁਮੰਤਵੀ ਪਾਰਕਿੰਗ ਸ਼ੈੱਡ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਸ. ਜਗਦੀਪ ਸਿੰਘ ਕਾਕਾ ਬਰਾੜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਇਹ ਸ਼ੈੱਡ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜੋ ਕਿ ਸਕੂਲ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਵਿੱਚ ਇਕ ਮਹੱਤਵਪੂਰਨ ਵਾਧਾ ਹੈ। ਨਵੇਂ ਤਿਆਰ ਕੀਤੇ ਗਏ ਇਸ ਸ਼ੈੱਡ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ (ਮਾਰਨਿੰਗ ਅਸੈਂਬਲੀ) ਦੌਰਾਨ ਧੁੱਪ, ਮੀਂਹ ਅਤੇ ਠੰਢ ਵਰਗੀਆਂ ਮੌਸਮੀ ਸਮੱਸਿਆਵਾਂ ਤੋਂ ਬਚਾਅ ਹੋਵੇਗਾ। ਇਸ ਨਾਲ ਬੱਚੇ ਹੁਣ ਇੱਕ ਸੁਚੱਜੇ, ਸੁਰੱਖਿਅਤ ਅਤੇ ਅਨੁਸ਼ਾਸਿਤ ਮਾਹੌਲ ਵਿੱਚ ਸਭਾ ਵਿੱਚ ਭਾਗ ਲੈ ਸਕਣਗੇ, ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੀਟਿੰਗ

Local news
ਬਟਾਲਾ, 23 ਦਸੰਬਰ  (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਨੋਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਮੀਟਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਮਾਨਿਕ ਮਹਿਤਾ, ਜਿਲ੍ਹਾ ਕੁਆਰਡੀਨੇਟਰ 'ਨਸ਼ਾ ਮੁਕਤੀ ਮੋਰਚਾ' ਗੁਰਦਾਸਪੁਰ ਨੇ ਦੱਸਿਆ ਕਿ ਬਟਾਲਾ ਵਿਖੇ ਹਲਕਾ ਕੁਆਰਡੀਨੇਟਰ, ਵਾਇਸ ਅਤੇ ਬਲਾਕ ਕੋਆਰਡੀਨੇਟਰਾਂ ਨਾਲ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ। ਚੇਅਰਮੈਨ ਮਾਨਿਕ ਮਹਿਤਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਿੱਢਿਆ ‘ਯੁੱਧ ਨਸ਼ਿਆਂ ਵਿਰੁੱਧ’ ਫੈਸਲਾਕੁੰਨ ਦੌਰ ‘ਚ ਪੁੱਜ ਚੁੱਕਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਵਲੋਂ ਨਿਸ਼ਾਨਾ ਮਿੱਥ ਕੇ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲ ਰਹੇ ਸਾਰਥਿਕ ਨਤੀਜਿਆਂ ਤੋਂ ਮਾਵਾਂ ਨੂੰ ਆਪਣੇ ਪੁੱਤ, ਭੈਣਾਂ ...
 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

 ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ ਮਲੋਟ ਵਿਖੇ ਲਗਾਇਆ ਗਿਆ ਗਊ ਭਲਾਈ ਕੈਂਪ

Local news
ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਦਸੰਬਰ- ਸ. ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਰਹਿਨੁਮਾਈ ਹੇਠ, ਸ਼੍ਰੀ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਕਾਰ ਦੀ ਯੋਗ ਅਗਵਾਈ,  ਡਾ. ਪਰਮਦੀਪ ਸਿੰਘ ਵਾਲੀਆ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ. ਗੁਰਦਿੱਤ ਸਿੰਘ ਔਲਖ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਸ਼੍ਰੀ ਮੁਕਤਸਰ ਸਾਹਿਬ ਦੀ ਦੇਖਰੇਖ ਹੇਠ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਬੀਤੇ ਦਿਨੀਂ ਸ਼੍ਰੀ ਕ੍ਰਿਸ਼ਨ ਭਗਵਾਨ ਗਊਸ਼ਾਲਾ, ਮਲੋਟ ਸ਼ਹਿਰ ਵਿਖੇ ਗਊ ਭਲਾਈ ਕੈਂਪ ਲਗਾਇਆ ਗਿਆ ਅਤੇ ਇਸ ਕੈਂਪ ਦੌਰਾਨ 25000/- ਰੁਪਏ ਦੀ ਮੁਫ਼ਤ ਦਵਾਈਆਂ ਗਊਸ਼ਾਲਾ ਨੂੰ ਭੇਂਟ ਕੀਤੀਆਂ ਗਈਆਂ। ਇਸ ਮੌਕੇ ਡਾ. ਵਿਨੋਦ ਕੁਮਾਰ ਸੀਨੀਅਰ ਵੈਟਨਰੀ ਅਫ਼ਸਰ ਮਲੋਟ ਨੇ ਸਰਦੀ ਦੀ ਰੁੱਤ ਵਿੱਚ ਪਸ਼ੂਆਂ ਦੇ ਸਾਂਭ-ਸੰਭਾਲ ਬਾਰੇ ਜਾਣਕਾਰੀ ਦ...
ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

ਸਪੀਕਰ ਸੰਧਵਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ ਕੀਤੀ

Chandigarh
ਕੋਟਕਪੂਰਾ 23 ਦਸੰਬਰ (     ) ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਹਲਕੇ ਦੇ ਪਿੰਡ ਮੋਰਾਂਵਾਲੀ ਵਿਖੇ ਅੰਮ੍ਰਿਤਸਰ ਦੇ ਤੀਰਥ ਯਾਤਰਾ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਕੀਤੀ। ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੀ ਆਵਾਜਾਈ, ਰਹਿਣ-ਸਹਿਣ, ਭੋਜ...
ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” ਬਾਰੇ ਦਿੱਤੀ ਜਾਣਕਾਰੀ

Punjab News
ਭਵਾਨੀਗੜ੍ਹ/ਸੰਗਰੂਰ, 23 ਦਸੰਬਰ (000) - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ-ਫਾਰਮ ਸਲਾਹਕਾਰ ਸੇਵਾ ਕੇਂਦਰ ਸੰਗਰੂਰ ਨੇ ਭਵਾਨੀਗੜ੍ਹ ਸੰਗਰੂਰ ਦੇ ਨੇੜੇ ਪਿੰਡ ਤੁਰੀ ਵਿਖੇ “ਕਣਕ ਵਿੱਚ ਖੁਰਾਕੀ ਤੱਤਾਂ ਅਤੇ ਨਦੀਨਾਂ ਦੇ ਪ੍ਰਬੰਧਨ” 'ਤੇ ਕੇਂਦ੍ਰਿਤ ਇੱਕ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ। ਡਾ. ਅਸ਼ੋਕ ਕੁਮਾਰ, ਜ਼ਿਲ੍ਹਾ ਪਸਾਰ ਵਿਗਿਆਨੀ ਅਤੇ ਇੰਚਾਰਜ, ਸੰਗਰੂਰ ਨੇ ਕਿਸਾਨਾਂ ਨੂੰ ਕਣਕ ਵਿੱਚ ਨਦੀਨਾਂ ਖਾਸ ਕਰਕੇ ਗੁੱਲੀ ਡੰਡਾ ਦੇ ਪ੍ਰਬੰਧਨ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ। ਉਹਨਾਂ ਕਿਹਾ ਕਿ ਪਹਿਲੇ ਪਾਣੀ ਤੋਂ ਬਾਅਦ ਸਿਫਾਰਸ਼ ਵੱਖ-ਵੱਖ ਨਦੀਨਨਾਸ਼ਕਾਂ ਜਿਵੇਂ ਕਿ ਆਈਸੋਪ੍ਰੋਟਿਊਰੋਨ 75 ਡਬਲਯੂਪੀ, ਟੋਪਿਕ, ਐਕਸੀਅਲ 5 ਈਸੀ (ਪਿਨੋਕਸੈਡੇਨ) ਅਤੇ ਲੋੜੀਂਦੀ ਮਾਤਰਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕਣਕ ਵਿੱਚ ਮੈਂਗਨੀਜ਼ ਦੀ ਘਾਟ ਨੂੰ ਪੂਰਾ ਕਰਨ 'ਤੇ ਜ਼ੋਰ ਦਿੱਤਾ। ਮੈਂਗਨੀਜ਼ ਦੀ ਘਾਟ ਖਾਸ ਕਰਕੇ ਹਲਕੀਆਂ ਜ਼ਮੀਨਾਂ ਵਿੱਚ ਦੇਖਣ ਨੂੰ ਮਿਲਦੀ ਹੈ। ਇਸ ਤੋਂ ਇਲਾਵਾ, ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ 'ਤੇ ਪਹਿਲੀ ਸਿੰਚਾਈ ਤੋਂ ਬਾਅਦ ਲੋੜੀਂਦੀ ਯੂਰੀਆ ਦੀਆਂ ਸਿਫ਼ਾਰਸ਼ ਕੀਤੀ ਮਾਤਰਾ 'ਤੇ ...
ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

ਤਕਨੀਕ-ਸੰਚਾਲਿਤ ਜਣੇਪਾ ਦੇਖਭਾਲ ਦਾ ਵਿਸਤਾਰ ਕਰੇਗਾ ਪੰਜਾਬ, ਜਣੇਪਾ ਮੌਤ ਦਰ ਨੂੰ ਘਟਾਉਣ ਲਈ ਟੀਚਾ ਕੀਤਾ ਨਿਰਧਾਰਤ 

Uncategorized
ਚੰਡੀਗੜ੍ਹ, 23 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਔਰਤਾਂ ਦੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਵਿੱਚ ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਨੂੰ ਘਟਾਉਣ ਲਈ ਸਰਕਾਰੀ ਸਿਹਤ ਸਹੂਲਤਾਂ ’ਤੇ ਪ੍ਰਮਾਣਿਤ ਤਕਨਾਲੋਜੀ-ਅਧਾਰਤ ਦਖਲ ਦੇ ਰਾਜ ਵਿਆਪੀ ਵਿਸਥਾਰ ਦਾ ਐਲਾਨ ਕੀਤਾ। ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਵਾਤਾਵਰਣ ਅਤੇ ਜਲਵਾਯੂ ਪਰਿਵਰਤਨ ਡਾਇਰੈਕਟੋਰੇਟ ਦੇ ਸਹਿਯੋਗ ਨਾਲ ‘ਜਣੇਪੇ ਦੌਰਾਨ ਮਾਵਾਂ ਦੀ ਮੌਤ ਦਰ (ਐਮ.ਐਮ.ਆਰ.) ਘਟਾਉਣ ਲਈ ਤਕਨੀਕੀ ਦਖਲਅੰਦਾਜ਼ੀ’ ਵਿਸ਼ੇ ’ਤੇ ਕਰਵਾਈ ਰਾਜ ਪੱਧਰੀ ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ, ਸਿਹਤ ਮੰਤਰੀ ਨੇ ਕਿਹਾ ਕਿ ਸੂਬੇ ਵੱਲੋਂ ਮਾਵਾਂ ਦੀ ਮੌਤ, ਖਾਸ ਕਰਕੇ ਪੋਸਟ –ਪਾਰਟਮ ਹੈਮਰੇਜ(ਪੀ.ਪੀ.ਐਚ.) ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਲਈ ਹਰ ਢੁਕਵੇਂ ਤਕਨੀਕੀ ਹੱਲ ਅਪਣਾਏ ਜਾਣਗੇ। ਪੰਜਾਬ ਵਿੱਚ ਇਸ ਵੇਲੇ ਪ੍ਰਤੀ ਇੱਕ ਲੱਖ ਜੀਵਤ ਜਣੇਪਿਆਂ ਵਿੱਚ 95 ਐਮ.ਐਮ.ਆਰ. ਦਰਜ ਹੈ, ਜਦੋਂ ਕਿ ਰਾਸ਼ਟਰੀ ਔਸਤ 88 ਹੈ...
‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 297ਵੇਂ ਦਿਨ ਪੰਜਾਬ ਪੁਲਿਸ ਵੱਲੋਂ 12.8 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 23 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 297ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 321 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 297 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,449 ਹੋ ਗਈ ਹੈ। ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 12.8 ਕਿਲੋਗ੍ਰਾਮ ਹੈਰੋਇਨ, 3667 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 30,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ...
ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ – ਈ.ਟੀ.ਓ.

Punjab News
ਚੰਡੀਗੜ੍ਹ/ਅੰਮ੍ਰਿਤਸਰ 23 ਦਸੰਬਰ:- ਪੰਜਾਬ ਸਰਕਾਰ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੇ  ਮਨਾਏ ਗਏ ਰਾਜ ਪੱਧਰੀ ਸਮਾਗਮ  ਦੇ ਮੁੱਖ ਮਹਿਮਾਨ ਸ: ਹਰਭਜਨ ਸਿੰਘ ਈ.ਟੀ.ਓ. ਕੈਬਨਿਟ ਮੰਤਰੀ ਪੰਜਾਬ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਆਈ.ਟੀ.ਆਈ. ਬਾਬਾ ਬਕਾਲਾ ਸਾਹਿਬ ਦਾ ਨਾਮ ਭਾਈ ਜੈਤਾ ਜੀ ਦੇ ਨਾਂ ਤੇ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਸ: ਈ.ਟੀ.ਓ. ਨੇ ਸਮਾਗਮ ਵਿੱਚ ਹਾਜ਼ਰ ਵੱਡੀ ਗਿਣਤੀ ਵਿੱਚ ਆਈਆਂ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੇ ਸਮਾਰਕ ਵਿਖੇ ਵਿਧਾਨ ਸਭਾ ਦਾ ਸ਼ੈਸ਼ਨ ਹੋਇਆ ਹੈ। ਉਨਾਂ ਕਿਹਾ ਕਿ ਬੜੇ ਮਾਨ ਵਾਲੀ ਗੱਲ ਹੈ ਕਿ ਮਾਨ ਸਰਕਾਰ ਵਲੋਂ 21 ਕਰੋੜ ਰੁਪਏ ਦੀ ਲਾਗਤ ਨਾਲ ਭਾਈ ਜੈਤਾ ਜੀ ਦਾ ਸਮਾਰਕ ਉਸਾਰਿਆ ਗਿਆ ਹੈ। ਉਨਾਂ ਕਿਹਾ ਕਿ ਭਾਈ ਜੈਤਾ ਜੀ ਇਕੋ ਇਕ ਸਿੱਖ ਸਨ ਜਿਨਾਂ ਦੇ ਦੋ ਨਾਮ ਦੋ ਗੁਰੂ ਸਾਹ...