ਸ਼ਹੀਦੀ ਸਭਾ: ਫਤਹਿਗੜ੍ਹ ਸਾਹਿਬ ਵਿੱਚ ਮੱਥਾ ਟੇਕਣ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ 3400 ਪੁਲਿਸ ਕਰਮੀਆਂ, 22 ਪਾਰਕਿੰਗ ਸਥਾਨ, ਸ਼ਟਲ ਬੱਸਾਂ
ਚੰਡੀਗੜ੍ਹ/ਫਤਹਿਗੜ੍ਹ ਸਾਹਿਬ, 23 ਦਸੰਬਰ:-ਸ਼ਹੀਦੀ ਸਭਾ ਦੇ ਮੱਦੇਨਜ਼ਰ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਮਾਗਮ ਯਕੀਨੀ ਬਣਾਇਆ ਜਾ ਸਕੇ।
ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ - ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ, ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਦੇਣ ਲਈ ਤਿੰਨ ਦਿਨਾਂ ਸਾਲਾਨਾ ਸ਼ਹੀਦੀ ਸਭਾ 25 ਦਸੰਬਰ ਤੋਂ 27 ਦਸੰਬਰ, 2025 ਤੱਕ ਫਤਿਹਗੜ੍ਹ ਸਾਹਿਬ ਵਿਖੇ ਹੋਵੇਗੀ।
ਜ਼ਿਕਰਯੋਗ ਹੈ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ ਛੇ ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਦੁਨੀਆ ਭਰ ਤੋਂ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸੁਰੱਖਿਆ, ਸੁਚੱਜੀ ਆਵਾਜਾਈ ਅਤੇ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਛੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਅਤੇ 24 ਡੀ.ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 3400 ਤੋਂ ਵੱਧ ਪੁਲਿਸ ਕਰਮੀਆਂ ...








