Tuesday, April 28
Shadow

Tag: breaking news

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

ਸਮਾਜਿਕ ਸੁਰੱਖਿਆ ਤੋਂ ਸੰਕੇਤਿਕ ਵਿਧਾਨ ਸਭਾ ਤੱਕ: ਪੰਜਾਬ ਸਰਕਾਰ ਦੇ ਲੋਕ-ਪੱਖੀ ਅਤੇ ਇਤਿਹਾਸਕ ਕਦਮ

Punjab News
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨਿਰੰਤਰ ਲੋਕ-ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਦਿਵਿਆਂਗਜਨਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਲ 2025 (ਵਿੱਤੀ ਸਾਲ 2025-26) ਦੌਰਾਨ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਸਾਲ 2025 ਦੌਰਾਨ 6175 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ਨਵੰਬਰ 2025 ਤੱਕ 4683.94 ਕਰੋੜ ਰੁਪਏ ਦੀ ਰਾਸ਼ੀ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਤਹਿਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ 35 ਲੱਖ 29 ਹਜ਼ਾਰ 216 ਲਾਭਪਾਤਰੀਆਂ ਨੂੰ ਨਿਰੰਤਰ ਵਿੱਤੀ ਸਹਾਇਤਾ ਮਿਲ ਰਹੀ ਹੈ, ਜੋ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦਾ ਮਜ਼ਬੂਤ ਜਾਲ ਤਿਆਰ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ...
ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

ਸਾਲ 2025 ਦਾ ਲੇਖਾ-ਜੋਖਾ – ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ

Punjab News
ਚੰਡੀਗੜ੍ਹ, 19 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ-ਪੱਖੀ ਪਹੁੰਚ ਦੇ ਨਤੀਜੇ ਵਜੋਂ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸਾਲ 2025-26 ਦੌਰਾਨ ਕਣਕ ਅਤੇ ਝੋਨੇ ਦੇ ਖਰੀਦ ਸੀਜ਼ਨਾਂ ਦੀ ਸਫ਼ਲਤਾ ਨੂੰ ਯਕੀਨੀ ਬਣਾਇਆ। ਦੋਵਾਂ ਸੀਜ਼ਨਾਂ ਵਿੱਚ ਮੰਡੀਆਂ ਵਿੱਚ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਕਾਮਿਆਂ ਲਈ ਢੁਕਵੇਂ ਸਫ਼ਾਈ, ਪਾਣੀ ਅਤੇ ਬਾਰਦਾਨੇ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ, ਜਿਨ੍ਹਾਂ ਨੇ ਨਿਰਵਿਘਨ ਅਤੇ ਸੁਚਾਰੂ ਖਰੀਦ ਸੀਜ਼ਨਾਂ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਅਪ੍ਰੈਲ-ਮਈ ਦੌਰਾਨ ਕਣਕ ਦੇ ਖਰੀਦ ਸੀਜ਼ਨ ਵਿੱਚ 72 ਘੰਟਿਆਂ ਦੇ ਸਮੇਂ ਵਿੱਚ ਕਿਸਾਨਾਂ ਦੀ 130 ਲੱਖ ਮੀਟਰਿਕ ਟਨ ਤੋਂ ਵੱਧ ਉਪਜ ਦੀ ਖਰੀਦ ਅਤੇ ਚੁਕਾਈ ਕੀਤੀ ਗਈ। ਇਸ ਦੇ ਨਾਲ ਹੀ 27000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ। ਸੂਬੇ ਵਿੱਚ ਭਿਆਨਕ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋਣ ਦੇ ਬਾਵਜੂਦ ਝੋਨੇ ਦਾ ਖਰੀਦ ਸੀਜ਼ਨ (ਅਕਤੂਬਰ-...
ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

ਖੇਤੀ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਸੌਰ ਊਰਜਾ ਨਾਲ ਰੁਸ਼ਨਾਏਗਾ ਪੰਜਾਬ

Punjab News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਲ 2025 ਦੌਰਾਨ ਨਵਿਆਉਣਯੋਗ ਖੇਤਰ ਵਿੱਚ ਹੋਈ ਬੇਮਿਸਾਲ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਖੇਤੀ ਰਹਿੰਦ-ਖੂੰਹਦ ਅਤੇ ਸੌਰ ਊਰਜਾ ਦੀ ਵਰਤੋਂ ਜ਼ਰੀਏ ਪੰਜਾਬ ਨੂੰ ਸੁਹਾਵਣੇ ਤੇ ਸਿਹਤਮੰਦ ਭਵਿੱਖ ਵੱਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਸੂਰਜ ਤੋਂ ਘਰਾਂ ਅਤੇ ਖੇਤਾਂ ਨੂੰ ਊਰਜਾ ਮਿਲ ਰਹੀ ਹੈ; ਖੇਤੀ ਰਹਿੰਦ-ਖੂੰਹਦ ਤੋਂ ਸਾਫ਼-ਸੁਥਰੇ ਈਂਧਣ ਵਜੋਂ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੇਡਾ ਨੇ ਆਪਣੀਆਂ ਵਿਕਾਸ-ਮੁਖੀ ਨੀਤੀਆਂ ਨਾਲ ਪੰਜਾਬ ਦੇ ਟਿਕਾਊ ਭਵਿੱਖ ਦੀ ਸਿਰਜਣਾ ਵੱਲ ਇੱਕ ਵੱਡੀ ਪੁਲਾਂਘ ਪੁੱਟੀ ਹੈ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੌਰ ਊਰਜਾ ਨਾਲ ਪੰਜਾਬ ਦਾ ਰਿਸ਼ਤਾ ਇਸ ਸਾਲ ਹੋਰ ਵੀ ਗੂੜਾ ਹੋਇਆ ਹੈ ਕਿਉਂਕਿ ਜੁਲਾਈ 2025 ਵਿੱਚ ਬਠਿੰਡਾ ਦੇ ਪਿੰਡ ਭਾਗੀ ਬਾਂਦਰ ਵਿਖੇ 4 ਮੈਗਾਵਾਟ ਸਮਰੱਥਾ ਦਾ ਇੱਕ ਗਰਾਊਂਡ -ਮਾਊਂਟਿਡ ਸੋਲਰ ਪਾਵਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਬਠਿੰਡਾ ਦੇ ਕੋਠੇ ਮੱਲੂਆਣਾ ਅਤੇ ਸ਼ੇਰ...
ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦੀ ਇਜਾਰੇਦਾਰੀ ਖ਼ਤਮ ਕਰਨ ਲਈ ਮੁੱਖ ਮੰਤਰੀ ਦਾ ਵੱਡਾ ਕਦਮ, ‘ਰੋਜ਼ਗਾਰ ਕ੍ਰਾਂਤੀ ਯੋਜਨਾ’ ਅਧੀਨ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ

Breaking News
ਚੰਡੀਗੜ੍ਹ, 19 ਦਸੰਬਰ:- ਟਰਾਂਸਪੋਰਟ ਖੇਤਰ ਵਿੱਚ ਵੱਡੀਆਂ ਕੰਪਨੀਆਂ ਦਾ ਏਕਾਧਿਕਾਰ ਖ਼ਤਮ ਕਰਨ ਦੇ ਉਦੇਸ਼ ਨਾਲ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਰੋਜ਼ਗਾਰ ਕ੍ਰਾਂਤੀ ਸਕੀਮ’ ਤਹਿਤ ਸੂਬੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ 505 ਮਿੰਨੀ ਬੱਸ ਪਰਮਿਟ ਸੌਂਪੇ। ਇੱਥੇ ਮਗਸੀਪਾ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਮੀਲ ਪੱਥਰ ਹੈ ਕਿਉਂਕਿ ਸੂਬਾ ਸਰਕਾਰ ਨੇ ਇਸ ਸਵੈ-ਰੋਜ਼ਗਾਰ ਪਹਿਲਕਦਮੀ ਨਾਲ ‘ਰੋਜ਼ਗਾਰ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਨੇ ਮਾਰਚ 2022 ਤੋਂ ਹੁਣ ਤੱਕ ਕੁੱਲ 1165 ‘ਸਮਾਲ ਸਟੇਜ ਕੈਰਿਜ ਪਰਮਿਟ’ ਮਨਜ਼ੂਰ ਕੀਤੇ ਹਨ ਅਤੇ ਅੱਜ ਇਸ ਯੋਜਨਾ ਤਹਿਤ 505 ਨੌਜਵਾਨਾਂ ਨੂੰ ਪਰਮਿਟ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਰਮਿਟ ਆਮ ਪਰਿਵਾਰਾਂ ਦੇ ਇਨ੍ਹਾਂ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਨਿਰਪੱਖ ਢੰਗ ਨਾਲ ਦਿੱਤੇ ਗਏ ਹਨ। ਪਰਮਿਟ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਪੈਟਰੋਲ ਪੰਪ ਅਪਰੇਟਰਾਂ, ਬੱਸ ਅਪਰੇਟਰਾਂ ਅਤ...
ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

ਮੁੱਖ ਮੰਤਰੀ ਵੱਲੋਂ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਕੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ

Breaking News
ਸਤੌਜ (ਸੰਗਰੂਰ), 19 ਦਸੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ...
ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ

Breaking News
ਚੰਡੀਗੜ੍ਹ, 19 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ। ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍...
ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

ਪੰਜਾਬ ਸਰਕਾਰ ਵੱਲੋਂ ਸਹਿਕਾਰੀ ਖੇਤਰ ਨੂੰ ਵੱਡਾ ਹੁਲਾਰਾ

Punjab News
ਚੰਡੀਗੜ੍ਹ, 19 ਦਸੰਬਰ - ਸਹਿਕਾਰੀ ਖੇਤਰ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਖੇਤੀਬਾੜੀ, ਡੇਅਰੀ ਅਤੇ ਮੱਛੀ ਪਾਲਣ ਸਹਿਕਾਰੀ ਸਭਾਵਾਂ ਲਈ ਰਜਿਸਟ੍ਰੇਸ਼ਨ ਫੀਸ, ਜੋ ਪਹਿਲਾਂ 10,000/- ਰੁਪਏ ਨਿਰਧਾਰਿਤ ਸੀ, ਨੂੰ ਘਟਾ ਕੇ ਹੁਣ ਸਿਰਫ਼ 1,000 ਰੁਪਏ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਨਾਲ ਰਾਜ ਭਰ ਦੇ ਉਤਪਾਦਕਾਂ ਲਈ ਸਹਿਕਾਰੀ ਸਭਾਵਾਂ ਦਾ ਗਠਨ ਕਰਨਾ ਕਾਫ਼ੀ ਆਸਾਨ ਹੋ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਕਿਸਾਨ-ਪੱਖੀ ਫੈਸਲੇ ਨਾਲ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਉਹ ਇਕੱਠੇ ਹੋ ਕੇ ਉੱਚ ਸ਼ੁਰੂਆਤੀ ਲਾਗਤਾਂ ਦੇ ਬੋਝ ਦਾ ਸਾਹਮਣਾ ਕੀਤੇ ਬਿਨਾਂ ਸਹਿਕਾਰੀ ਸਭਾਵਾਂ ਦਾ ਗਠਨ ਕਰ ਸਕਣਗੇ। ਸਹਿਕਾਰੀ ਖੇਤਰ ਦਾ ਵਿਸਥਾਰ ਕਰਨ ਵਾਲਾ ਇਹ ਨ...
ਸਰ੍ਹੋਂ ਦੇ ਸਾਗ ਵਿੱਚ ਮਿਲਾਓ ਇਹ ਦੇਸੀ ਸਾਗ, ਮੱਛੀ ਵੀ ਲੱਗੇਗੀ ਫਿੱਕੀ!ਸੁਆਦ ਅਤੇ ਸਿਹਤ ਦੋਵਾਂ ਲਈ ਕਰੇਗਾ ਕਮਾਲ

ਸਰ੍ਹੋਂ ਦੇ ਸਾਗ ਵਿੱਚ ਮਿਲਾਓ ਇਹ ਦੇਸੀ ਸਾਗ, ਮੱਛੀ ਵੀ ਲੱਗੇਗੀ ਫਿੱਕੀ!ਸੁਆਦ ਅਤੇ ਸਿਹਤ ਦੋਵਾਂ ਲਈ ਕਰੇਗਾ ਕਮਾਲ

Health
ਪੰਜਾਬ ਦੀ ਰਸੋਈ ਦੀ ਸ਼ਾਨ ਮੰਨੇ ਜਾਂਦੇ ਸਰ੍ਹੋਂ ਦੇ ਸਾਗ ਨੂੰ ਜੇਕਰ ਕੁਝ ਖਾਸ ਦੇਸੀ ਸਾਗਾਂ ਨਾਲ ਮਿਲਾ ਕੇ ਬਣਾਇਆ ਜਾਵੇ ਤਾਂ ਇਸ ਦਾ ਸੁਆਦ ਕਈ ਗੁਣਾ ਵੱਧ ਜਾਂਦਾ ਹੈ। ਰਸੋਈ ਮਾਹਿਰਾਂ ਅਤੇ ਸਿਹਤ ਵਿਸ਼ੇਸ਼ਗਿਆਨਾਂ ਦਾ ਕਹਿਣਾ ਹੈ ਕਿ ਸਰ੍ਹੋਂ ਦੇ ਸਾਗ ਵਿੱਚ ਬਥੂਆ, ਚਨੇ ਦਾ ਸਾਗ ਜਾਂ ਪਾਲਕ ਵਰਗੇ ਦੇਸੀ ਸਾਗ ਸ਼ਾਮਲ ਕਰਨ ਨਾਲ ਨਾ ਸਿਰਫ਼ ਸਵਾਦ ਲਾਜਵਾਬ ਬਣਦਾ ਹੈ, ਸਗੋਂ ਪੋਸ਼ਣ ਗੁਣਾਂ ਵਿੱਚ ਵੀ ਬੇਹੱਦ ਵਾਧਾ ਹੁੰਦਾ ਹੈ। ਸਰ੍ਹੋਂ ਦਾ ਸਾਗ ਆਪਣੇ ਆਪ ਵਿੱਚ ਹੀ ਲੋਹੇ, ਫਾਈਬਰ ਅਤੇ ਵਿਟਾਮਿਨ ਏ ਨਾਲ ਭਰਪੂਰ ਹੁੰਦਾ ਹੈ। ਜਦੋਂ ਇਸ ਵਿੱਚ ਬਥੂਆ ਮਿਲਾਇਆ ਜਾਂਦਾ ਹੈ ਤਾਂ ਇਹ ਪਚਨ ਤੰਤਰ ਨੂੰ ਮਜ਼ਬੂਤ ਕਰਦਾ ਹੈ ਅਤੇ ਸਰੀਰ ਨੂੰ ਡਿਟੌਕਸ ਕਰਨ ਵਿੱਚ ਮਦਦ ਕਰਦਾ ਹੈ। ਇਸੇ ਤਰ੍ਹਾਂ ਚਨੇ ਦੇ ਸਾਗ ਵਿੱਚ ਪ੍ਰੋਟੀਨ ਅਤੇ ਕੈਲਸ਼ੀਅਮ ਵੱਧ ਮਾਤਰਾ ਵਿੱਚ ਹੁੰਦਾ ਹੈ, ਜੋ ਹੱਡੀਆਂ ਅਤੇ ਮਾਸਪੇਸ਼ੀਆਂ ਲਈ ਫਾਇਦੇਮੰਦ ਹੈ। ਖਾਣੇ ਦੇ ਸ਼ੌਕੀਨਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਤਿਆਰ ਕੀਤਾ ਗਿਆ ਮਿਲਿਆ-ਜੁਲਿਆ ਸਾਗ ਇੰਨਾ ਸੁਆਦਿਸ਼ਟ ਹੁੰਦਾ ਹੈ ਕਿ ਮੱਛੀ ਜਾਂ ਹੋਰ ਮਹਿੰਗੇ ਵਿਅੰਜਨ ਵੀ ਫਿੱਕੇ ਲੱਗਣ ਲੱਗ ਪੈਂਦੇ ਹਨ। ਮੱਕੀ ...
ਕੀ ਤੁਹਾਨੂੰ ਵੀ ਹੋਰਾਂ ਨਾਲੋਂ ਵੱਧ ਠੰਡ ਲੱਗਦੀ ਹੈ? ਸਰੀਰ ਵਿੱਚ ਇਸ ਚੀਜ਼ ਦੀ ਕਮੀ ਹੋ ਸਕਦੀ ਹੈ ਕਾਰਨ – ਜਾਣੋ ਕੀ ਕਹਿੰਦੇ ਹਨ ਡਾਕਟਰ

ਕੀ ਤੁਹਾਨੂੰ ਵੀ ਹੋਰਾਂ ਨਾਲੋਂ ਵੱਧ ਠੰਡ ਲੱਗਦੀ ਹੈ? ਸਰੀਰ ਵਿੱਚ ਇਸ ਚੀਜ਼ ਦੀ ਕਮੀ ਹੋ ਸਕਦੀ ਹੈ ਕਾਰਨ – ਜਾਣੋ ਕੀ ਕਹਿੰਦੇ ਹਨ ਡਾਕਟਰ

Health
ਸਰਦੀ ਦੇ ਮੌਸਮ ਵਿੱਚ ਜ਼ਿਆਦਾਤਰ ਲੋਕਾਂ ਨੂੰ ਠੰਡ ਮਹਿਸੂਸ ਹੁੰਦੀ ਹੈ, ਪਰ ਕਈ ਵਾਰ ਕੁਝ ਲੋਕਾਂ ਨੂੰ ਹੋਰਾਂ ਨਾਲੋਂ ਕਾਫ਼ੀ ਵੱਧ ਠੰਡ ਲੱਗਦੀ ਹੈ। ਡਾਕਟਰਾਂ ਮੁਤਾਬਕ ਇਹ ਸਿਰਫ਼ ਮੌਸਮ ਦਾ ਅਸਰ ਨਹੀਂ, ਸਗੋਂ ਸਰੀਰ ਵਿੱਚ ਕੁਝ ਜ਼ਰੂਰੀ ਪੋਸ਼ਕ ਤੱਤਾਂ ਦੀ ਕਮੀ ਦਾ ਸੰਕੇਤ ਵੀ ਹੋ ਸਕਦਾ ਹੈ। ਚਿਕਿਤਸਕ ਵਿਸ਼ੇਸ਼ਗਿਆਨ ਕਹਿੰਦੇ ਹਨ ਕਿ ਜੇਕਰ ਵਿਅਕਤੀ ਨੂੰ ਆਮ ਤਾਪਮਾਨ ਵਿੱਚ ਵੀ ਠੰਡ ਮਹਿਸੂਸ ਹੁੰਦੀ ਰਹੇ, ਹੱਥ-ਪੈਰ ਠੰਢੇ ਰਹਿਣ ਜਾਂ ਸਰੀਰ ਕਾਂਪਣ ਲੱਗ ਪਵੇ, ਤਾਂ ਇਹ ਲੱਛਣ ਅਨੀਮੀਆ (ਖੂਨ ਦੀ ਕਮੀ) ਵੱਲ ਇਸ਼ਾਰਾ ਕਰ ਸਕਦੇ ਹਨ। ਖਾਸ ਤੌਰ ‘ਤੇ ਆਇਰਨ ਦੀ ਕਮੀ ਕਾਰਨ ਖੂਨ ਵਿੱਚ ਹਿਮੋਗਲੋਬਿਨ ਘਟ ਜਾਂਦਾ ਹੈ, ਜਿਸ ਨਾਲ ਸਰੀਰ ਤਾਪਮਾਨ ਨੂੰ ਠੀਕ ਤਰੀਕੇ ਨਾਲ ਬਣਾਈ ਨਹੀਂ ਰੱਖ ਪਾਂਦਾ। ਡਾਕਟਰਾਂ ਅਨੁਸਾਰ ਵਿਟਾਮਿਨ ਬੀ-12 ਦੀ ਕਮੀ ਵੀ ਵੱਧ ਠੰਡ ਲੱਗਣ ਦਾ ਇੱਕ ਮੁੱਖ ਕਾਰਨ ਹੋ ਸਕਦੀ ਹੈ। ਇਸ ਦੀ ਕਮੀ ਨਾਲ ਨਰਵਸ ਸਿਸਟਮ ਪ੍ਰਭਾਵਿਤ ਹੁੰਦਾ ਹੈ ਅਤੇ ਸਰੀਰ ਦੀ ਤਾਪਮਾਨ ਸੰਵੇਦਨਾ ਕਮਜ਼ੋਰ ਪੈ ਸਕਦੀ ਹੈ। ਇਸ ਤੋਂ ਇਲਾਵਾ ਥਾਇਰਾਇਡ ਗਲੈਂਡ ਦੀ ਗੜਬੜ, ਖਾਸ ਕਰਕੇ ਹਾਈਪੋਥਾਇਰਾਇਡਿਜ਼ਮ, ਵਿੱਚ ਵੀ ਵਿਅਕਤੀ ਨੂੰ ਸਧਾਰਣ ...
IPL 2026: ਬਾਲੀਵੁੱਡ ਦੇ ਕਿਹੜੇ-ਕਿਹੜੇ ਸਿਤਾਰਿਆਂ ਕੋਲ IPL ਦੀ ਟੀਮ? ਜਾਣੋ ਕਿਹੜੀ ਟੀਮ ‘ਚ ਕਿੰਨਾ ਹਿੱਸਾ

IPL 2026: ਬਾਲੀਵੁੱਡ ਦੇ ਕਿਹੜੇ-ਕਿਹੜੇ ਸਿਤਾਰਿਆਂ ਕੋਲ IPL ਦੀ ਟੀਮ? ਜਾਣੋ ਕਿਹੜੀ ਟੀਮ ‘ਚ ਕਿੰਨਾ ਹਿੱਸਾ

Sports
ਮੁੰਬਈ:ਇੰਡਿਅਨ ਪ੍ਰੀਮੀਅਰ ਲੀਗ (IPL) ਸਿਰਫ਼ ਕ੍ਰਿਕਟ ਦਾ ਮਹਾਕੁੰਭ ਹੀ ਨਹੀਂ, ਸਗੋਂ ਬਾਲੀਵੁੱਡ ਅਤੇ ਕਾਰੋਬਾਰ ਦੀ ਦੁਨੀਆ ਦਾ ਵੀ ਵੱਡਾ ਮੰਚ ਬਣ ਚੁੱਕਾ ਹੈ। IPL 2026 ਤੋਂ ਪਹਿਲਾਂ ਪ੍ਰਸ਼ੰਸਕਾਂ ਵਿੱਚ ਇਹ ਜਾਣਨ ਦੀ ਉਤਸੁਕਤਾ ਹੈ ਕਿ ਕਿਹੜੇ ਬਾਲੀਵੁੱਡ ਸਿਤਾਰੇ ਕਿਹੜੀਆਂ ਟੀਮਾਂ ਦੇ ਮਾਲਕ ਹਨ ਅਤੇ ਉਨ੍ਹਾਂ ਦੀ ਹਿਸੇਦਾਰੀ ਕਿੰਨੀ ਹੈ। ਕੋਲਕਾਤਾ ਨਾਈਟ ਰਾਈਡਰਜ਼ (KKR):ਬਾਲੀਵੁੱਡ ਦੇ ਕਿੰਗ ਖਾਨ ਸ਼ਾਹਰੁਖ ਖਾਨ IPL ਦੀ ਸਭ ਤੋਂ ਚਮਕਦਾਰ ਟੀਮਾਂ ਵਿੱਚੋਂ ਇੱਕ ਕੋਲਕਾਤਾ ਨਾਈਟ ਰਾਈਡਰਜ਼ ਦੇ ਮੁੱਖ ਮਾਲਕ ਹਨ। ਇਹ ਟੀਮ ਸ਼ਾਹਰੁਖ ਖਾਨ ਦੀ ਕੰਪਨੀ ਰੇਡ ਚਿਲੀਜ਼ ਐਂਟਰਟੇਨਮੈਂਟ ਅਤੇ ਜੂਹੀ ਚਾਵਲਾ ਦੇ ਪਰਿਵਾਰ ਦੀ ਸਾਂਝੀ ਮਲਕੀਅਤ ਹੈ। ਸ਼ਾਹਰੁਖ ਖਾਨ (ਰੇਡ ਚਿਲੀਜ਼ ਐਂਟਰਟੇਨਮੈਂਟ): ਲਗਭਗ 55% ਜੂਹੀ ਚਾਵਲਾ ਅਤੇ ਉਨ੍ਹਾਂ ਦੇ ਪਤੀ ਜੈ ਮਹਤਾ ਦਾ ਮਹਤਾ ਗਰੁੱਪ: ਲਗਭਗ 45%ਜੂਹੀ ਚਾਵਲਾ ਖੁਦ ਵੀ ਇਸ ਟੀਮ ਦੀ ਸਹਿ-ਮਾਲਕ ਹਨ ਅਤੇ ਮੈਚਾਂ ਦੌਰਾਨ ਅਕਸਰ ਟੀਮ ਦਾ ਹੌਸਲਾ ਵਧਾਉਂਦੀਆਂ ਨਜ਼ਰ ਆਉਂਦੀਆਂ ਹਨ। ਪੰਜਾਬ ਕਿੰਗਜ਼ (PBKS):ਬਾਲੀਵੁੱਡ ਅਦਾਕਾਰਾ ਪ੍ਰੀਤੀ ਜਿੰਟਾ ਪੰਜਾਬ ਕਿੰਗਜ਼ ਦੀ ਸਭ ਤੋਂ ਪ੍ਰਮ...