ਕਬੱਡੀ ਪ੍ਰਮੋਟਰ ਕਤਲ ਕੇਸ ਦਾ ਆਖਰੀ ਸ਼ੂਟਰ ਤ੍ਰਿਪੁਰਾ ਤੋਂ ਗ੍ਰਿਫ਼ਤਾਰ
ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਕੇਂਦਰੀ ਏਜੰਸੀਆਂ ਅਤੇ ਤ੍ਰਿਪੁਰਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਸ਼ੂਟਰਾਂ ਵਿੱਚੋਂ ਇੱਕ ਆਦਿੱਤਿਆ ਉਰਫ਼ ਮੱਖਣ ਨੂੰ ਤ੍ਰਿਪੁਰਾ ਦੇ ਅਗਰਤਲਾ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਦਿੱਤਿਆ ਉਰਫ਼ ਮੱਖਣ, ਜੋ ਕਿ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਦਾ ਅਪਰਾਧਕ ਪਿਛੋਕੜ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ, ਹਥਿਆਰ ਦੀ ਨੋਕ 'ਤੇ ਲੁੱਟ-ਖੋਹ, ਐਨਡੀਪੀਐਸ, ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ 14 ਮਾਮਲੇ ਦਰਜ ਹਨ।
ਇਹ ਸਫਲਤਾ ਦੋ ਹੋਰ ਸ਼ੂਟਰਾਂ— ਕਰਨ ਪਾਠਕ ਉਰਫ਼ ਕਰਨ ਡਿਫਾਲਟਰ ਅਤੇ ਤਰਨਦੀਪ ...








