Tuesday, August 11
Shadow

Tag: breaking news

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

ਕਿਸਾਨਾਂ ਦੀ ਫਾਰਮਰ ਆਈHਡੀHਬਣਾਉਣ ਦਾ ਕੋਈ ਪੈਸਾ ਨਾ ਵਸੂਲਿਆ ਜਾਵੇ- ਮੁੱਖ ਖੇਤੀਬਾੜੀ ਅਫਸਰ

Punjab News
ਫਰੀਦਕੋਟ 24 ਮਾਰਚ 2026 (    ) ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈHਡੀH ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾH ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈHਡੀH ਬਣਾਉਣਾ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਇਹਨਾਂ ਕੈਂਪਾਂ ਵਿੱਚ ਸੀHਐਸHਸੀH ਸੈਂਟਰਾਂ ਦੇ ਨੁਮਾਇੰਦਿਆਂ ਦੁਆਰਾ ਵੀ ਸ਼ਮੂਲੀਅਤ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਦੀਆਂ ਫਾਰਮਰ ਆਈH ਡੀH ਬਣਾਈਆਂ ਜਾ ਰਹੀ ਹਨ। ...
ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਲਿਖ਼ਤੀ ਪ੍ਰਵਾਨਗੀ ਲੈਣੀ ਜ਼ਰੂਰੀ:  ਜ਼ਿਲਾ ਮੈਜਿਸਟਰੇਟ

Punjab News
ਬਰਨਾਲਾ,  24 ਮਾਰਚ ਜ਼ਿਲਾ ਮੈਜਿਸਟਰੇਟ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਮੀਨ ਮਾਲਕਾਂ ਨੂੰ ਖੂਹ ਬੋਰ ਲਗਾਉਣ ਲਈ 15 ਦਿਨ ਪਹਿਲਾਂ ਡਿਪਟੀ ਕਮਿਸ਼ਨਰ ਵਿਕਾਸ ਬਰਨਾਲਾ ਤੋਂ ਲਿਖ਼ਤੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ। ਖੂਹ ਬੋਰ ਲਗਾਉਣ, ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਸਰਕਾਰੀ/ਅਰਧ-ਸਰਕਾਰੀ/ਪ੍ਰਾਈਵੇਟ ਵਗੈਰਾ, ਪੇਂਡੂ ਖੇਤਰ ਲਈ ਕਾਰਜਕਾਰੀ ਇੰਜੀਨੀਅਰ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸ਼ਹਿਰੀ ਖੇਤਰਾਂ ਵਿੱਚ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋ ਰਜਿਸਟਰੇਸ਼ਨ ਕਰਵਾਉਣੀ ਜ਼ਰੂਰੀ ਹੋਵੇਗੀ ਅਤੇ ਕੋਈ ਏਜੰਸੀ ਬਿਨਾਂ ਰਜਿਸਟਰੇਸ਼ਨ/ਲਿਖਤੀ ਪ੍ਰਵਾਨਗੀ ਤੋਂ ਬਗੈਰ ਖੂਹ ਬੋਰ ਨਹੀਂ ਲਗਾਵੇਗੀ। ਉਨਾਂ ਕਿਹਾ ਕਿ ਖੂਹ ਬੋਰ ਲਗਾਉਣ ਵਾਲੀ ਥਾਂ ਦੇ ਨਜ਼ਦੀਕ ਸਬੰਧਤ ਮਾਲਕ ਵੱਲੋਂ ਏਜੰਸੀ ਦਾ ਪਤਾ ਅਤੇ ਆਪਣਾ ਪਤਾ ਸਾਈਨ ਬੋਰਡ ’ਤੇ ਲਿਖਵਾਉਣਾ ਜ਼ਰੂਰੀ ਹੋਵੇਗਾ ਅਤੇ ਬੋਰ ਵਾਲੀ ਥਾਂ ’ਤੇ ਕੰਡਿਆਲੀ ਤਾਰ ਜਾਂ ਕੋਈ ਬੈਰੀਕੇਡ ਲਗਾਉਣਾ ਜ਼ਰੂਰੀ ਹੋਵੇਗਾ। ...
ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਸਮੱਸਿਆ ਦਾ ਨਿਪਟਾਰਾ ਕਰਦਿਆਂ ਗਲੀ ਬਣਾਉਣ ਦਾ ਨੀਂਹ ਪੱਥਰ ਰੱਖਿਆ

Punjab News
ਬਟਾਲਾ, 24 ਮਾਰਚ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 33 ਵਿਖੇ ਲੋਕਾਂ ਦੀ ਮੌਜੂਦਗੀ ਵਿੱਚ ਗਲੀਆਂ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਨੀਲਾਹ ਚੌਹਾਨ ਅਤੇ ਵਾਰਡ ਵਾਸੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ ਅਤੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਇਥੋਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਦਿਆਂ ਗਲੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਪੱਤਰਕਾਰਾਂ ਦੇ ਸਵਾਲ ਦਾ ਜਵਾਬ ਦਿੰਦਿਆਂ ਵਿਧਾਇਕ ਸ਼ੈਰੀ ਕਲਸੀ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਮੁੱਖ ਮੰਤਰੀ ਪੰਜਾਬ ਵਲੋਂ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਬੀਤੇ ਕੱਲ੍ਹ ਹੀ ਬਟਾਲਾ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ 'ਤੇ ਲਾਈਟਾਂ ਲਗਾਈ...
ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

ਵਿਧਾਇਕ ਬੁੱਧ ਰਾਮ ਵੱਲੋਂ ਕੁਲਰੀਆਂ ਦੇ ਸਰਕਾਰੀ ਸਕੂਲ ਵਿਚ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ

Punjab News
ਬੁਢਲਾਡਾ/ਮਾਨਸਾ, 24 ਮਾਰਚ: ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਅੱਜ ਸਰਕਾਰੀ ਸੈਕੰਡਰੀ ਸਕੂਲ ਕੁਲਰੀਆਂ ਵਿਖੇ ਨਵੇਂ ਲਗਾਏ ਗਏ ਇੰਟਰਐਕਟਿਵ ਫਲੈਟ ਪੈਨਲ ਦਾ ਉਦਘਾਟਨ ਕੀਤਾ।  ਇਸ ਮੌਕੇ ਉਨ੍ਹਾਂ ਕਿਹਾ ਕਿ ਇੰਟਰਐਕਟਿਵ ਫਲੈਟ ਪੈਨਲ ਰਾਹੀਂ ਅਧਿਆਪਕ ਬੱਚਿਆਂ ਨੂੰ ਡਿਜ਼ੀਟਲ ਤਰੀਕੇ ਨਾਲ ਪਾਠ ਪੜ੍ਹਾ ਸਕਣਗੇ, ਜਿਸ ਨਾਲ ਵਿਦਿਆਰਥੀਆਂ ਦੀ ਸਮਝ ਵਧੇਗੀ ਅਤੇ ਪੜ੍ਹਾਈ ਹੋਰ ਵੀ ਦਿਲਚਸਪ ਬਣੇਗੀ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨਵੀਨ ਤਕਨਾਲੋਜੀ ਦੀ ਵਰਤੋਂ ਕਰਕੇ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਹਲਕਾ ਵਿਧਾਇਕ ਨੇ ਅਧਿਆਪਕਾਂ ਦੀ ਭੂਮਿਕਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੀ ਰੀੜ੍ਹ ਦੀ ਹੱਡੀ ਹਨ, ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਦਿੰਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਅਧਿਆਪਕ ਇਸ ਨਵੀਂ ਤਕਨਾਲੋਜੀ ਦਾ ਪੂਰਾ ਲਾਭ ਲੈਂਦੇ ਹੋਏ ਬੱਚਿਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ ਨੇ ਇਸ ਨਵੀਂ ਸਹੂਲਤ ਮਿਲਣ ‘ਤੇ ਖੁਸ਼ੀ ਪ੍ਰਗਟ ਕੀਤੀ ਅਤੇ ਇਸਨੂੰ ...
ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

ਡਾ. ਬਲਜੀਤ ਕੌਰ ਵੱਲੋਂ ਮਲੋਟ ਵਿੱਚ ₹16.25 ਕਰੋੜ ਦਾ ਵਾਟਰ ਸਪਲਾਈ ਪ੍ਰੋਜੈਕਟ ਸ਼ੁਰੂ

Breaking News
ਚੰਡੀਗੜ੍ਹ/ਮਲੋਟ, 24 ਮਾਰਚ: ਮਲੋਟ ਹਲਕੇ ਦੀ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ ਸ਼ਹਿਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਰੂਤ 2 ਸਕੀਮ ਅਧੀਨ ₹16.25 ਕਰੋੜ ਦੀ ਲਾਗਤ ਨਾਲ ਮਲੋਟ ਸ਼ਹਿਰ ਲਈ ਵਾਟਰ ਸਪਲਾਈ ਪ੍ਰੋਜੈਕਟ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਲਗਭਗ ਇੱਕ ਲੱਖ ਆਬਾਦੀ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਸਰਹਿੰਦ ਫੀਡਰ ‘ਤੇ ਨਵੀਂ ਪੰਪਿੰਗ ਮਸ਼ੀਨਰੀ ਲਗਾਈ ਜਾਵੇਗੀ ਅਤੇ ਪੁਰਾਣੀ ਤੇ ਲੀਕੇਜ ਕਾਰਨ ਖਰਾਬ ਹੋ ਚੁੱਕੀ 8300 ਮੀਟਰ ਪਾਇਪ ਲਾਈਨ ਨੂੰ ਬਦਲ ਕੇ ਨਵੀਂ ਲਾਈਨ ਵਿਛਾਈ ਜਾਵੇਗੀ। ਇਸ ਦੇ ਨਾਲ ਹੀ ਸ਼ਹਿਰ ਦੇ ਹਰ ਨੁੱਕਰ ਤੱਕ ਪਾਣੀ ਪਹੁੰਚਾਉਣ ਲਈ ਕਰੀਬ 20 ਕਿਲੋਮੀਟਰ ਨਵੀਂ ਪਾਇਪ ਲਾਈਨ ਵੀ ਵਿਛਾਈ ਜਾਵੇਗੀ। ਉਨ੍ਹਾਂ ਨੇ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਲਗਭਗ 3000 ਘਰਾਂ ਨੂੰ ਨਵੇਂ ਹਾਊਸ ਕਨੈਕਸ਼ਨ ਮੁਹੱਈਆ ਕਰਵਾਏ ਜਾਣਗੇ, ਜਿਸ ਨਾਲ ਲੋਕਾਂ ਨੂੰ ਸਾਫ਼ ...
ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

ਲੁਧਿਆਣਾ ਜ਼ਿਲ੍ਹੇ ਵਿੱਚ ਸਫ਼ਾਈ ਸਹੂਲਤਾਂ ਵਿੱਚ ਸੁਧਾਰ ਅਤੇ ਪ੍ਰਸ਼ਾਸਨਿਕ ਕਾਰਗੁਜ਼ਾਰੀ ਨੂੰ ਮਜ਼ਬੂਤੀ ਦੇਣਗੇ ਪ੍ਰਾਜੈਕਟ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ/ਲੁਧਿਆਣਾ, 24 ਮਾਰਚ:* ਪਿੰਡਾਂ ਦੇ ਬੁਨਿਆਦੀ ਢਾਂਚੇ ਅਤੇ ਲੋਕ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਲੁਧਿਆਣਾ ਜ਼ਿਲ੍ਹੇ ਦੇ ਸਾਹਨੇਵਾਲ ਹਲਕੇ ਲਈ 23.99 ਕਰੋੜ ਰੁਪਏ ਦੇ ਦੋ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਇਤਿਹਾਸਕ ਪਿੰਡ ਸ੍ਰੀ ਭੈਣੀ ਸਾਹਿਬ ਲਈ ਮੈਗਾ ਸੀਵਰੇਜ ਯੋਜਨਾ ਅਤੇ ਸਾਹਨੇਵਾਲ ਲਈ ਆਧੁਨਿਕ ਸਬ-ਤਹਿਸੀਲ ਕੰਪਲੈਕਸ ਦੀ ਉਸਾਰੀ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਅਤੇ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸ੍ਰੀ ਭੈਣੀ ਸਾਹਿਬ ਪਿੰਡ ਲਈ 13.36 ਕਰੋੜ ਰੁਪਏ ਦੀ ਸੀਵਰੇਜ ਯੋਜਨਾ ਮਨਜ਼ੂਰ ਕੀਤੀ ਗਈ ਹੈ। ਇਸ ਪ੍ਰਾਜੈਕਟ ਤਹਿਤ 1.80 ਕਿ.ਮੀ. ਲੰਮਾ ਮੁੱਖ ਜਾਂ ਇੰਟਰਸੈਪਟਿੰਗ ਸੀਵਰ ਅਤੇ 18.13 ਕਿ.ਮੀ. ਲੈਟਰਲ ਸੀਵਰ ਨੈੱਟਵਰਕ ਵਿਛਾਇਆ ਜਾਵੇਗਾ ਅਤੇ 670 ਘਰਾਂ ਨੂੰ ਕੁਨੈਕਸਨ ਦਿੱਤੇ ਜਾਣਗੇ। ਇਸ ਦੇ ਨਾਲ ਇੱਕ ਮੁੱਖ ਪੰਪਿੰਗ ਸਟੇਸ਼ਨ ਦੀ ਉਸਾਰੀ ਅਤੇ 1.0 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟ੍ਰੀਟਮੈਂਟ ਪਲਾਂਟ ਵੀ ਲਗਾਇਆ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ...
ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 14 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 24 ਮਾਰਚ:* ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਵਿਭਾਗ ਵਿੱਚ ਤਰਸ ਦੇ ਅਧਾਰ ‘ਤੇ 14 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਸ਼ਾਮਲ ਹੋਏ ਨਵੇਂ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਵਿੱਚ ਗਰੁੱਪ ‘ਸੀ’ ਅਤੇ ‘ਡੀ’ ਦੀਆਂ ਇਹ ਨਿਯੁਕਤੀਆਂ ਸੂਬਾ ਸਰਕਾਰ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਜੋ ਪ੍ਰਭਾਵਿਤ ਪਰਿਵਾਰਾਂ ਨੂੰ ਸਹਾਇਤਾ ਦੇਣ ਅਤੇ ਇਨ੍ਹਾਂ ਪਰਿਵਾਰਾਂ ਦੇ ਯੋਗ ਆਸ਼ਰਿਤਾਂ ਨੂੰ ਸਮੇਂ ਸਿਰ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਆਧਾਰਤ ਹੈ। ਉਨ੍ਹਾਂ ਦੱਸਿਆ ਕਿ ਕੁੱਲ 14 ਉਮੀਦਵਾਰਾਂ ਵਿੱਚੋਂ ਦੋ ਨੂੰ ਕਲਰਕ, 9 ਨੂੰ ਸੇਵਾਦਾਰ, ਇੱਕ ਨੂੰ ਸਹਾਇਕ ਸੇਵਾਦਾਰ, ਇੱਕ ਨੂੰ ਜੂਨੀਅਰ ਟੈਕਨੀਸ਼ੀਅਨ ਅਤੇ ਇੱਕ ਨੂੰ ਸਹਾਇਕ (ਤਕਨੀਕੀ) ਵਜੋਂ ਨਿਯੁਕਤ ਕੀਤਾ ਗਿਆ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹਤਾ ਨਾਲ ਵਚਨਬੱਧ ਹੈ ਅਤੇ ਸਮੁੱਚਿਤ ਵਿਕਾਸ ਲਈ ਨਿਰੰਤਰ ਕੰ...
15 ਸਾਲ ਦੀ ਬੱਲੇਬਾਜ਼ ਨੇ ਰਚਿਆ ਇਤਿਹਾਸ, T20I ਦੇ ਆਪਣੇ ਪਹਿਲੇ ਮੈਚ ‘ਤੇ ਹੀ ਜੜਿਆ ਸੈਂਕੜਾ

15 ਸਾਲ ਦੀ ਬੱਲੇਬਾਜ਼ ਨੇ ਰਚਿਆ ਇਤਿਹਾਸ, T20I ਦੇ ਆਪਣੇ ਪਹਿਲੇ ਮੈਚ ‘ਤੇ ਹੀ ਜੜਿਆ ਸੈਂਕੜਾ

Sports
ਹੈਦਰਾਬਾਦ: ਕ੍ਰਿਕਟ ਰਿਕਾਰਡ ਹਰ ਰੋਜ਼ ਬਣਦੇ ਅਤੇ ਟੁੱਟਦੇ ਰਹਿੰਦੇ ਹਨ ਪਰ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਇੱਕ ਨਵਾਂ ਰਿਕਾਰਡ ਟੁੱਟਿਆ। 15 ਸਾਲਾ ਰਵਾਂਡਾ ਦੀ ਬੱਲੇਬਾਜ਼ ਫੈਨੀ ਉਟਾਗੁਸ਼ੀਮਾਨਿੰਦੇ ਨੇ ਇੱਕ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਸੈਂਕੜਾ ਲਗਾ ਕੇ ਇਤਿਹਾਸ ਰਚ ਦਿੱਤਾ। ਉਸ ਨੇ ਲਾਗੋਸ ਦੇ ਤਾਫਾਵਾ ਬਾਲੇਵਾ ਸਕੁਏਅਰ ਕ੍ਰਿਕਟ ਓਵਲ ਵਿੱਚ ਨਾਈਜੀਰੀਆ ਇਨਵੀਟੇਸ਼ਨਲ ਮਹਿਲਾ ਟੀ-20 ਅੰਤਰਰਾਸ਼ਟਰੀ ਟੂਰਨਾਮੈਂਟ ਵਿੱਚ ਘਾਨਾ ਦੇ ਖਿਲਾਫ ਇਹ ਉਪਲਬਧੀ ਹਾਸਲ ਕੀਤੀ। ਸਿਰਫ਼ 15 ਸਾਲ ਅਤੇ 223 ਦਿਨ ਦੀ ਉਮਰ ਵਿੱਚ, ਫੈਨੀ ਨੇ ਯੂਗਾਂਡਾ ਦੀ ਪ੍ਰੋਸਕੋਵੀਆ ਅਲਾਕੋ ਦਾ ਰਿਕਾਰਡ ਤੋੜ ਦਿੱਤਾ। ਅਲਾਕੋ ਨੇ 2019 ਵਿੱਚ ਕਿਗਾਲੀ ਵਿੱਚ ਮਾਲੀ ਵਿਰੁੱਧ 16 ਸਾਲ ਅਤੇ 233 ਦਿਨ ਦੀ ਉਮਰ ਵਿੱਚ 116 ਦੌੜਾਂ ਬਣਾਈਆਂ ਸਨ। ਫੈਨੀ ਉਟਾਗੁਸ਼ੀਮਾਨਿੰਦੇ ਨੇ ਸਿਰਫ਼ 65 ਗੇਂਦਾਂ ਵਿੱਚ 111 ਦੌੜਾਂ ਬਣਾਈਆਂ, ਜਿਸ ਵਿੱਚ 17 ਚੌਕੇ ਸ਼ਾਮਲ ਸਨ। ਮਹਿਲਾ ਟੀ-20ਆਈ ਇਤਿਹਾਸ' ਹਾਲਾਂਕਿ ਪੁਰਸ਼ ਕ੍ਰਿਕਟ ਵਿੱਚ ਸਭ ਤੋਂ ਘੱਟ ਉਮਰ ਦੇ ਟੀ-20ਆਈ ਸੈਂਕੜੇ ਦਾ ਰਿਕਾਰਡ ਫਰਾਂਸ ਦੇ ਗੁਸਤਾਵ ਮੈਕੋਨ ਦੇ ਕੋਲ ਹੈ। ਉਸ ਨੇ 20...
ਕੀ ਤੁਸੀਂ ਵੀ ਪਰੇਸ਼ਾਨ ਹੋ ਰਸੋਈ ਅਤੇ ਬਾਥਰੂਮ ‘ਚ ਉਡਣ ਵਾਲੇ ਕੀੜਿਆਂ ਤੋਂ ?, ਤਾਂ ਅਪਣਾਓ ਇਹ ਨੁਸਖਾ

ਕੀ ਤੁਸੀਂ ਵੀ ਪਰੇਸ਼ਾਨ ਹੋ ਰਸੋਈ ਅਤੇ ਬਾਥਰੂਮ ‘ਚ ਉਡਣ ਵਾਲੇ ਕੀੜਿਆਂ ਤੋਂ ?, ਤਾਂ ਅਪਣਾਓ ਇਹ ਨੁਸਖਾ

Health
Flying insects: ਬਹੁਤ ਸਾਰੇ ਲੋਕਾਂ ਨੇ ਆਪਣੇ ਬਾਥਰੂਮਾਂ ਵਿੱਚ ਵੱਡੀ ਗਿਣਤੀ ਵਿੱਚ ਛੋਟੇ ਉੱਡਣ ਵਾਲੇ ਕੀੜੇ ਦੇਖੇ ਹੋਣਗੇ। ਆਮ ਤੌਰ 'ਤੇ, ਇਹ ਕੀੜੇ ਮਨੁੱਖਾਂ ਲਈ ਕੋਈ ਸਿੱਧਾ ਖ਼ਤਰਾ ਨਹੀਂ ਬਣਾਉਂਦੇ, ਕਿਉਂਕਿ ਇਹ ਨਾ ਤਾਂ ਕੱਟਦੇ ਹਨ ਅਤੇ ਨਾ ਹੀ ਸਿੱਧੇ ਤੌਰ 'ਤੇ ਬਿਮਾਰੀ ਫੈਲਾਉਂਦੇ ਹਨ। ਇਹ ਕੀੜੇ ਆਮ ਤੌਰ 'ਤੇ ਛੋਟੇ ਹੁੰਦੇ ਹਨ ਅਤੇ ਉਨ੍ਹਾਂ ਦੇ ਖੰਭ ਕਾਲੇ ਹੁੰਦੇ ਹਨ। ਇਹ ਅਕਸਰ ਭਾਂਡੇ ਧੌਣ ਵਾਲੇ ਸਿੰਕ, ਨਾਲੀਆਂ ਜਾਂ ਗਿੱਲੀਆਂ ਥਾਵਾਂ ਦੇ ਆਲੇ-ਦੁਆਲੇ ਦੇਖੇ ਜਾਂਦੇ ਹਨ। ਇਨ੍ਹਾਂ ਨੂੰ ਆਮ ਤੌਰ 'ਤੇ "ਡਰੇਨ ਫਲਾਈਜ਼" ਜਾਂ "ਸੀਵਰ ਫਲਾਈਜ਼" ਵੀ ਕਿਹਾ ਜਾਂਦਾ ਹੈ। ਵੱਡੀ ਸਮੱਸਿਆ ਬਣ ਸਕਦੇ ਹਨ ਕੀੜੇ ਇਹ ਛੋਟੇ ਉੱਡਣ ਵਾਲੇ ਕੀੜੇ,ਜੈਵਿਕ ਰਹਿੰਦ-ਖੂੰਹਦ ਅਤੇ ਨਮੀ 'ਤੇ ਵਧਦੇ-ਫੁੱਲਦੇ ਹਨ ਜੋ ਨਾਲੀਆਂ ਵਿੱਚ ਇਕੱਠਾ ਹੁੰਦਾ ਹੈ। ਇਨ੍ਹਾਂ ਨੂੰ "ਡਰੇਨ ਫਲਾਈਜ਼" ਕਿਹਾ ਜਾਂਦਾ ਹੈ, ਹਾਲਾਂਕਿ ਕਈ ਵਾਰ ਇਨ੍ਹਾਂ ਨੂੰ "ਮੌਥ ਫਲਾਈਜ਼" ਵੀ ਕਿਹਾ ਜਾਂਦਾ ਹੈ। ਇਹ ਬਹੁਤ ਛੋਟੇ ਅਤੇ ਫਰੀ ਹੁੰਦੇ ਹਨ, ਆਮ ਤੌਰ 'ਤੇ ਕੰਧਾਂ 'ਤੇ ਬੈਠਦੇ ਹਨ ਜਾਂ ਹਵਾ ਵਿੱਚ ਹੌਲੀ-ਹੌਲੀ ਤੈਰਦੇ ਹਨ। ਬਾਥਰੂਮ ਇਨ੍ਹਾਂ ਛੋਟੇ...
स्टार्टअप इको सिस्टम पर कार्यशाला आयोजित, युवाओं ने प्रस्तुत किए नवाचार

स्टार्टअप इको सिस्टम पर कार्यशाला आयोजित, युवाओं ने प्रस्तुत किए नवाचार

Himachal
मंडी, 23 मार्च। जिला उद्योग केंद्र मंडी में आज स्टार्टअप इको सिस्टम पर एक कार्यशाला आयोजित की गई। कार्यशाला का मुख्य उद्देश्य स्टार्टअप के दृष्टिगत विभिन्न विभागों के समक्ष आ रही समस्याओं की पहचान कर उन्हें संकलित करना एवं उद्योग विभाग के माध्यम से उनका निराकरण करना रहा। साथ ही स्टार्टअप्स को अपने नवाचार प्रस्तुत करने तथा विभागों के साथ संभावित सहयोग के अवसर तलाशने के लिए मंच भी प्रदान किया गया। कार्यक्रम के दौरान विभिन्न स्टार्टअप्स ने अपने विचार प्रस्तुत किए। आईओटीएस द्वारा भूस्खलन निगरानी एवं पूर्व चेतावनी प्रणाली पर प्रस्तुति दी गई, जिसे लूनर टेक्नोलॉजी एवं आईआईटी मद्रास के सहयोग से विकसित किया गया है। यह प्रणाली आसपास के लोगों एवं जिला आपदा प्रबंधन को समय रहते सचेत करने में सक्षम है। सुकेई फिल्म्ज़ ने वाहनों के लिए एक ओटीटी आधारित एप्लिकेशन प्रस्तुत की,&nbs...