Tuesday, August 11
Shadow

Tag: breaking news

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

Punjab News
ਚੰਡੀਗੜ੍ਹ, 22 ਮਾਰਚ:  ਪੰਜਾਬ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਨਿਰੰਤਰ ਬਦਲਾਅ ਦੀ ਗਵਾਹੀ ਭਰ ਰਿਹਾ ਹੈ ਕਿਉਂਕਿ ਭਗਵੰਤ ਮਾਨ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ ਮੁਹਿੰਮ' ਦੇ ਲਾਗੂਕਰਨ ਨੂੰ ਹੁਣ ਮੁੜ ਵਸੇਬੇ ਅਤੇ ਪੁਨਰ ਏਕੀਕਰਨ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਸਰਕਾਰ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਰੁਜ਼ਗਾਰ ਲਈ ਢਾਂਚਾਗਤ ਸਹਾਇਤਾ ਮੁਹੱਈਆ ਕਰਕੇ ਉਨ੍ਹਾਂ ਨੂੰ ਸਥਿਰ ਅਤੇ ਬਿਹਤਰ ਜੀਵਨ ਵੱਲ ਵਾਪਸ ਲਿਆਉਣ ਵਿੱਚ ਮਦਦ ਕਰ ਰਹੀ ਹੈ। ਜੁਗਰਾਜ ਸਿੰਘ (ਬਦਲਿਆ ਹੋਇਆ ਨਾਮ) ਇਸ ਬਦਲਾਅ ਨੂੰ ਦਰਸਾਉਂਦਾ ਹੈ। ਕਾਲਜ ਦੇ ਸਾਲਾਂ ਦੌਰਾਨ ਉਹ ਆਪਣੇ ਸਾਥੀਆਂ ਨਾਲ ਨਸ਼ਿਆਂ ਦੇ ਪ੍ਰਭਾਵ ਹੇਠ ਆ ਗਿਆ ਸੀ, ਜਿਸ ਨੇ ਸਿਰਫ਼ ਸੁਆਦ ਲਈ ਇਸ ਨੂੰ ਚੱਖਿਆ ਸੀ ਪਰ ਜਲਦ ਹੀ ਇਹ ਸੁਆਦ ਨਿਰਭਰਤਾ ਵਿੱਚ ਬਦਲ ਗਿਆ। ਅੱਜ ਉਸ ਦਾ ਸਾਰਾ ਧਿਆਨ ਆਪਣੀ ਪੜ੍ਹਾਈ ਪੂਰੀ ਕਰਨ ਅਤੇ ਆਪਣੇ ਭਵਿੱਖ 'ਤੇ ਕੇਂਦ੍ਰਿਤ ਹੈ। ਉਸਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਮੈਂ ਇੱਕ ਬਿਹਤਰ ਵਿਅਕਤੀ ਬਣ ਗਿਆ ਹਾਂ। ਯੁੱਧ ਨਸ਼ਿਆਂ ਵਿਰੁੱਧ ਨਾਲ ਦਿੱਤੀਆਂ ਜਾਣ ਵਾਲੀਆਂ ਮੁੜ ਵਸੇਬਾ ਸੇਵਾ...
ਰਾਦੌਰ ਵਿੱਚ ਮਿੰਨੀ ਸਕੱਤਰੇਤ ਬਣਨ ਨਾਲ ਆਮ ਨਾਗਰਿਕਾਂ ਨੂੰ ਇੱਕੋ ਥਾਂ ‘ਤੇ ਉਪਲਬਧ ਹੋਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ – ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

ਰਾਦੌਰ ਵਿੱਚ ਮਿੰਨੀ ਸਕੱਤਰੇਤ ਬਣਨ ਨਾਲ ਆਮ ਨਾਗਰਿਕਾਂ ਨੂੰ ਇੱਕੋ ਥਾਂ ‘ਤੇ ਉਪਲਬਧ ਹੋਣਗੀਆਂ ਵੱਖ-ਵੱਖ ਸਰਕਾਰੀ ਸੇਵਾਵਾਂ – ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ

Haryana
ਚੰਡੀਗੜ੍ਹ, 22 ਮਾਰਚ - ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਮੱਛੀ ਪਾਲਣ ਅਤੇ ਪਸ਼ੂ ਪਾਲਣ ਮੰਤਰੀ ਸ਼੍ਰੀ ਸ਼ਿਆਮ ਸਿੰਘ ਰਾਣਾ ਨੇ ਅੱਜ ਉਪ-ਮੰਡਲ ਰਾਦੌਰ ਵਿੱਚ ਲਗਭਗ 40 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਮਿੰਨੀ ਸਕੱਤਰੇਤ ਇਮਾਰਤ ਦਾ ਵਿਧੀਵਤ ਪੂਜਾ ਪਾਠ ਅਤੇ ਨਾਰੀਅਲ ਤੋੜ ਕੇ ਨੀਂਹ ਪੱਥਰ ਰੱਖਦੇ ਹੋਏ ਕਿਹਾ ਕਿ ਇਸ ਨਾਲ ਖੇਤਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮਿੰਨੀ ਸਕੱਤਰੇਤ ਦੇ ਬਣਨ ਨਾਲ ਆਮ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਇੱਕੋ ਥਾਂ 'ਤੇ ਉਪਲਬਧ ਹੋਣਗੀਆਂ, ਜਿਸ ਨਾਲ ਸਮੇਂ ਅਤੇ ਸਾਧਨਾਂ ਦੀ ਬਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਹ ਇਮਾਰਤ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ ਅਤੇ ਇਸ ਵਿੱਚ ਵੱਖ-ਵੱਖ ਵਿਭਾਗਾਂ ਦੇ ਦਫ਼ਤਰ ਇੱਕੋ ਕੰਪਲੈਕਸ ਵਿੱਚ ਚਲਾਏ ਜਾਣਗੇ। ਹਲਕੇ ਦੀ ਜਨਤਾ ਨੂੰ ਪ੍ਰਸ਼ਾਸਨ ਨਾਲ ਸਬੰਧਤ ਆਪਣੇ ਬਹੁਤੇ ਕੰਮ ਕਰਵਾਉਣ ਲਈ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ 'ਤੇ ਜਾਣ ਦੀ ਲੋੜ ਨਹੀਂ ਪਵੇਗੀ, ਅਜਿਹਾ ਹੋਣ ਨਾਲ ਪੈਸੇ ਅਤੇ ਸਮੇਂ ਦੋਵਾਂ ਦੀ ਬਚਤ ਹੋਵੇਗੀ। ਕੈਬ...
ਜਨਕਲਿਆਣਕਾਰੀ ਯੋਜਨਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ— ਕ੍ਰਿਸ਼ਨ ਕੁਮਾਰ ਬੇਦੀ

ਜਨਕਲਿਆਣਕਾਰੀ ਯੋਜਨਾਵਾਂ ਦਾ ਲਾਭ ਅੰਤਿਮ ਵਿਅਕਤੀ ਤੱਕ ਪਹੁੰਚਾਉਣਾ ਸਰਕਾਰ ਦੀ ਤਰਜੀਹ— ਕ੍ਰਿਸ਼ਨ ਕੁਮਾਰ ਬੇਦੀ

Haryana
ਚੰਡੀਗੜ੍ਹ, 22 ਮਾਰਚ - ਹਰਿਆਣਾ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ਼੍ਰੀ ਕ੍ਰਿਸ਼ਨ ਕੁਮਾਰ ਬੇਦੀ ਨੇ ਅੱਜ ਨਰਵਾਣਾ ਸਥਿਤ ਆਪਣੀ ਰਿਹਾਇਸ਼ 'ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਨਿਰਦੇਸ਼ ਦਿੱਤੇ। ਇਸ ਦੌਰਾਨ ਇਲਾਕੇ ਦੇ ਕਈ ਲੋਕ ਆਪਣੀਆਂ ਸਮੱਸਿਆਵਾਂ ਲੈ ਕੇ ਮੰਤਰੀ ਨੂੰ ਮਿਲਣ ਪਹੁੰਚੇ। ਮੰਤਰੀ ਨੇ ਕਿਹਾ ਕਿ ਜਨਸੇਵਾ ਹੀ ਸੱਚੀ ਸੇਵਾ ਹੈ ਅਤੇ ਜਨਤਾ ਦੀਆਂ ਸਮੱਸਿਆਵਾਂ ਦਾ ਉਚਿਤ ਹੱਲ ਕਰਨਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਨਤਾ ਨੂੰ ਸੁਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਵੀ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਆਪਣਾ ਫਰਜ਼ ਸਮਝਣ ਅਤੇ ਇਸ ਨੂੰ ਗੰਭੀਰਤਾ ਨਾਲ ਨਿਭਾਉਣ। ਇਸ ਵਿੱਚ ਲਾਪਰਵਾਹੀ ਜਾਂ ਟਾਲ-ਮਟੋਲ ਵਾਲਾ ਰਵੱਈਆ ਨਾ ਅਪਣਾਉਣ। ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਮਾਜ ਦੇ ਹਰ ਵਰਗ ਦੇ ਉਥਾਨ ਲਈ ਵਚਨਬੱਧ ਹੈ। ਖਾਸ ਕਰਕੇ ਕਮਜ਼ੋਰ, ਵਾਂਝੇ ਅਤੇ ਪਛੜੇ ਵਰਗਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਅ...
ਅੱਤਵਾਦ ਅਤੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

ਅੱਤਵਾਦ ਅਤੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ

Haryana
ਚੰਡੀਗੜ੍ਹ, 22 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਅੱਤਵਾਦ ਅਤੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਦੰਤੇਵਾੜਾ ਵਰਗੀਆਂ ਘਟਨਾਵਾਂ ਸਾਨੂੰ ਇਹ ਯਾਦ ਦਿਵਾਉਂਦੀਆਂ ਹਨ ਕਿ ਇਹ ਲੜਾਈ ਅਜੇ ਜਾਰੀ ਹੈ, ਪਰ ਸਾਡੇ ਬਹਾਦਰ ਜਵਾਨ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਹਨ। ਹਰਿਆਣਾ ਵੀਰਾਂ ਦੀ ਧਰਤੀ ਹੈ, ਇੱਥੋਂ ਦੇ ਨੌਜਵਾਨਾਂ ਵਿੱਚ ਦੇਸ਼ ਸੇਵਾ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਹੈ। ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਹੋਮ ਡਿਵੈਲਪਰਜ਼ ਐਸੋਸੀਏਸ਼ਨ ਵੱਲੋਂ ਛੱਤੀਸਗੜ੍ਹ ਦੇ ਦੰਤੇਵਾੜਾ ਵਿੱਚ ਸੀਆਰਪੀਐਫ (CRPF) ਦੇ ਸ਼ਹੀਦ ਜਵਾਨਾਂ ਦੇ ਸਨਮਾਨ ਵਿੱਚ ਆਯੋਜਿਤ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਲੇਜ਼ਰਵੈਲੀ ਪਾਰਕ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦ...
ਵਿਕਸਿਤ ਭਾਰਤ 2047 ਦੇ ਰਾਸ਼ਟਰੀ ਸੰਕਲਪ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਨਿਭਾ ਰਿਹਾ ਮੋਹਰੀ ਭੂਮਿਕਾ –  ਸ੍ਰੀ ਨਾਇਬ ਸਿੰਘ ਸੈਣੀ

ਵਿਕਸਿਤ ਭਾਰਤ 2047 ਦੇ ਰਾਸ਼ਟਰੀ ਸੰਕਲਪ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਨਿਭਾ ਰਿਹਾ ਮੋਹਰੀ ਭੂਮਿਕਾ –  ਸ੍ਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 22 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ‘ਵਿਕਸਿਤ ਭਾਰਤ 2047’ ਦੇ ਰਾਸ਼ਟਰੀ ਸੰਕਲਪ ਨੂੰ ਸਾਕਾਰ ਕਰਨ ਵਿੱਚ ਹਰਿਆਣਾ ਮੋਹਰੀ ਭੂਮਿਕਾ ਨਿਭਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੇਸ਼ ਕੀਤਾ ਗਿਆ ਇਹ ਵਿਜ਼ਨ 140 ਕਰੋੜ ਦੇਸ਼ ਵਾਸੀਆਂ ਦੀਆਂ ਉਮੀਦਾਂ ਦਾ ਪ੍ਰਤੀਬਿੰਬ ਹੈ, ਜਿਸ ਨੂੰ ਜ਼ਮੀਨ 'ਤੇ ਉਤਾਰਨ ਲਈ ਸੂਬਾ ਸਰਕਾਰ ਲਗਾਤਾਰ ਕਾਰਜ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਾਦਸ਼ਾਹਪੁਰ ਖੇਤਰ ਇਸ ਵਿਕਾਸ ਯਾਤਰਾ ਦੀ ਇੱਕ ਮਜ਼ਬੂਤ ਮਿਸਾਲ ਬਣ ਕੇ ਉੱਭਰਿਆ ਹੈ, ਜਿੱਥੇ ਕੀਤੇ ਗਏ ਵਾਅਦਿਆਂ ਨੂੰ ਯੋਜਨਾਵਾਂ ਅਤੇ ਕਾਰਜਾਂ ਰਾਹੀਂ ਸਫਲਤਾਪੂਰਵਕ ਸਾਕਾਰ ਕੀਤਾ ਗਿਆ ਹੈ। ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਦੇ ਬਾਦਸ਼ਾਹਪੁਰ ਵਿਧਾਨ ਸਭਾ ਖੇਤਰ ਦੇ ਪਿੰਡ ਕਾਕਰੋਲਾ ਵਿਖੇ ਆਯੋਜਿਤ ਵਿਕਸਿਤ ਬਾਦਸ਼ਾਹਪੁਰ ਮਹਾਰੈਲੀ ਅਤੇ ਮੁੱਖ ਮੰਤਰੀ ਸ਼ਹਿਰੀ ਆਵਾਸ ਯੋਜਨਾ ਦੇ ਆਵਾਸ ਅਲਾਟਮੈਂਟ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।...
ਆਈਪੀਐਲ 2026: 2-3 ਹਜ਼ਾਰ ਦੌੜਾਂ ਬਣਾ ਦੇਵਾਂਗਾ, ਵੈਭਵ ਸੂਰਿਆਵੰਸ਼ੀ ਦੇ ਜਵਾਬ ਨੇ ਲੁੱਟੀ ਮਹਿਫਲ

ਆਈਪੀਐਲ 2026: 2-3 ਹਜ਼ਾਰ ਦੌੜਾਂ ਬਣਾ ਦੇਵਾਂਗਾ, ਵੈਭਵ ਸੂਰਿਆਵੰਸ਼ੀ ਦੇ ਜਵਾਬ ਨੇ ਲੁੱਟੀ ਮਹਿਫਲ

Sports
ਨਵੀਂ ਦਿੱਲੀ: ਰਾਜਸਥਾਨ ਰਾਇਲਜ਼ (RR) ਇੰਡੀਅਨ ਪ੍ਰੀਮੀਅਰ ਲੀਗ (IPL 2026) ਦੇ 19ਵੇਂ ਸੀਜ਼ਨ ਵਿੱਚ ਇੱਕ ਨਵੇਂ ਕਪਤਾਨ ਅਤੇ ਇੱਕ ਨਵੇਂ ਕੋਚ ਨਾਲ ਪ੍ਰਵੇਸ਼ ਕਰ ਰਿਹਾ ਹੈ। ਟੀਮ ਵਿੱਚ ਕਈ ਨਵੇਂ ਖਿਡਾਰੀ ਵੀ ਸ਼ਾਮਲ ਕੀਤੇ ਗਏ ਹਨ। 2018 ਤੋਂ ਬਾਅਦ ਪਹਿਲੀ ਵਾਰ, ਟੀਮ ਸੰਜੂ ਸੈਮਸਨ ਤੋਂ ਬਿਨਾਂ ਹੋਵੇਗੀ। ਇਨ੍ਹਾਂ ਤਬਦੀਲੀਆਂ ਦੇ ਬਾਵਜੂਦ, ਟੀਮ ਦਾ ਓਪਨਿੰਗ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਸਭ ਤੋਂ ਉਤਸੁਕ ਖਿਡਾਰੀ ਬਣਿਆ ਹੋਇਆ ਹੈ। IPL 2025 ਵਿੱਚ ਆਪਣਾ ਡੈਬਿਊ ਕਰਨ ਵਾਲੇ ਵੈਭਵ ਨੇ ਉਸ ਸੀਜ਼ਨ ਵਿੱਚ ਸੈਂਕੜਾ ਲਗਾਇਆ, ਜਿਸ ਨਾਲ ਲੀਗ ਦੇ ਇਤਿਹਾਸ ਵਿੱਚ ਸੈਂਕੜਾ ਲਗਾਉਣ ਵਾਲਾ ਸਭ ਤੋਂ ਘੱਟ ਉਮਰ ਦਾ ਬੱਲੇਬਾਜ਼ (14 ਸਾਲ ਦਾ) ਬਣ ਗਿਆ। IPL ਤੋਂ ਬਾਅਦ, ਉਸਨੇ ਅੰਡਰ-19 ਵਿਸ਼ਵ ਕੱਪ ਅਤੇ A ਟੀਮ ਨਾਲ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕ੍ਰਿਕਟ ਪ੍ਰਸ਼ੰਸਕ IPL 2026 ਵਿੱਚ ਵੈਭਵ ਦੇ ਪ੍ਰਦਰਸ਼ਨ ਨੂੰ ਉਤਸੁਕਤਾ ਨਾਲ ਦੇਖ ਰਹੇ ਹਨ। ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਰਾਜਸਥਾਨ ਰਾਇਲਜ਼ ਦੇ ਇੱਕ ਪ੍ਰੋਗਰਾਮ ਨਾਲ ਸਬੰਧਤ ਹੈ। ਇਸ ਵੀਡੀਓ ਵਿੱਚ ਵੈਭਵ ਨੇ ਇੱਕ ਰਿਪੋਰਟ...
ਗਰਮੀਆਂ ਵਿੱਚ ਕਿਹੜੀ ਸਨਸਕ੍ਰੀਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ? ਜਾਣੋ ਵਰਤੋ ਕਰਨਾ ਦਾ ਸਹੀਂ ਸਮੇਂ ਅਤੇ ਤਰੀਕਾ

ਗਰਮੀਆਂ ਵਿੱਚ ਕਿਹੜੀ ਸਨਸਕ੍ਰੀਨ ਦਾ ਇਸਤੇਮਾਲ ਕਰਨਾ ਚਾਹੀਦਾ ਹੈ? ਜਾਣੋ ਵਰਤੋ ਕਰਨਾ ਦਾ ਸਹੀਂ ਸਮੇਂ ਅਤੇ ਤਰੀਕਾ

Health
ਗਰਮੀਆਂ ਦੀ ਸ਼ੁਰੂਆਤ ਹੋ ਗਈ ਹੈ ਅਤੇ ਇਸਦੇ ਨਾਲ ਹੀ ਸੂਰਜ ਦੀ ਗਰਮੀ ਵੀ ਕਾਫ਼ੀ ਵੱਧ ਗਈ ਹੈ। ਇਸ ਲਈ ਲੋਕਾਂ ਨੂੰ ਆਪਣੀ ਚਮੜੀ ਨੂੰ ਤੇਜ਼ ਧੁੱਪ ਤੋਂ ਬਚਾਉਣਾ ਚਾਹੀਦਾ ਹੈ। ਗਰਮੀਆਂ ਦੀ ਸ਼ੁਰੂਆਤ ਦੇ ਨਾਲ ਤੇਜ਼ ਧੁੱਪ ਅਤੇ ਵਧਦੇ ਤਾਪਮਾਨ ਦਾ ਸਾਡੀ ਚਮੜੀ 'ਤੇ ਸਿੱਧਾ ਅਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ। ਇਸ ਲਈ ਮਾਹਰ ਗਰਮੀਆਂ ਦੇ ਮੌਸਮ ਦੌਰਾਨ ਸਿਹਤਮੰਦ ਚਮੜੀ ਨੂੰ ਬਣਾਈ ਰੱਖਣ ਲਈ ਸਨਸਕ੍ਰੀਨ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਬਹੁਤ ਸਾਰੇ ਲੋਕ ਮੰਨਦੇ ਹਨ ਕਿ ਸਨਸਕ੍ਰੀਨ ਦੀ ਵਰਤੋਂ ਸਿਰਫ ਸੁੰਦਰਤਾ ਵਧਾਉਣ ਲਈ ਕੀਤੀ ਜਾਂਦੀ ਹੈ ਪਰ ਅਸਲ ਵਿੱਚ ਇਹ ਚਮੜੀ ਦੀ ਸਿਹਤ ਲਈ ਬਹੁਤ ਜ਼ਰੂਰੀ ਹੈ। ਸੂਰਜ ਦੀ ਰੌਸ਼ਨੀ ਵਿੱਚ ਅਲਟਰਾਵਾਇਲਟ (ਯੂਵੀ) ਕਿਰਨਾਂ ਹੁੰਦੀਆਂ ਹਨ, ਜਿਨ੍ਹਾਂ ਦਾ ਸਾਡੀ ਚਮੜੀ 'ਤੇ ਸਿੱਧਾ ਅਤੇ ਨੁਕਸਾਨਦੇਹ ਪ੍ਰਭਾਵ ਪੈਂਦਾ ਹੈ। ਇਸ ਨਾਲ ਸਨਬਰਨ ਜਾਂ ਚਮੜੀ ਦੇ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਚਮੜੀ ਦੇ ਮਾਹਿਰ ਕਹਿੰਦੇ ਹਨ ਕਿ ਸਨਸਕ੍ਰੀਨ ਇੱਕ ਸੁਰੱਖਿਆ ਢਾਲ ਵਜੋਂ ਕੰਮ ਕਰਦੀ ਹੈ, ਜੋ ਚਮੜੀ ਨੂੰ ਇਨ੍ਹਾਂ ਕਿਰਨਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਂਦੀ ਹੈ। ਗਰਮੀਆਂ ਦੌਰਾ...
ਪਾਲੀਵੁੱਡ ਅਦਾਕਾਰ ਟਾਈਗਰ ਹਰਮੀਕ, ਇਸ ਹਿੰਦੀ ਹਾਰਰ ਫ਼ਿਲਮ ‘ਚ ਆਉਣਗੇ ਨਜ਼ਰ

ਪਾਲੀਵੁੱਡ ਅਦਾਕਾਰ ਟਾਈਗਰ ਹਰਮੀਕ, ਇਸ ਹਿੰਦੀ ਹਾਰਰ ਫ਼ਿਲਮ ‘ਚ ਆਉਣਗੇ ਨਜ਼ਰ

Entertainment
Pollywood:- ਚਰਚਿਤ ਪਾਲੀਵੁੱਡ ਅਤੇ ਟੈਲੀਵਿਜ਼ਨ ਅਦਾਕਾਰ ਟਾਈਗਰ ਹਰਮੀਕ ਸਿੰਘ ਸੱਚਮੁੱਚ ਬਾਲੀਵੁੱਡ ਵਿੱਚ ਕਦਮ ਰੱਖ ਰਿਹਾ ਹੈ ਅਤੇ ਭਾਰਤੀ ਮਨੋਰੰਜਨ ਉਦਯੋਗ ਵਿੱਚ ਆਪਣੀ ਮੌਜੂਦਗੀ ਵਧਾ ਰਿਹਾ ਹੈ। ਜੀ ਹਾਂ ਪੰਜਾਬੀ ਫ਼ਿਲਮ ਉਦਯੋਗ ਵਿਚ ਬਤੌਰ ਅਦਾਕਾਰ ਅਤੇ ਨਿਰਦੇਸ਼ਕ ਸ਼ਾਨਦਾਰ ਪਹਿਚਾਣ ਸਥਾਪਿਤ ਕਰ ਚੁੱਕੇ ਹਨ। ਟਾਈਗਰ ਹਰਮੀਕ ਸਿੰਘ, ਜੋ ਹੁਣ ਬਾਲੀਵੁੱਡ 'ਚ ਵੀ ਨਵੇਂ ਅਗਾਜ਼ ਵੱਲ ਵਧਣ ਜਾ ਰਹੇ ਹਨ। ਜਿੰਨਾਂ ਦੇ ਵਿਸ਼ਾਲਤਾ ਅਖ਼ਤਿਆਰ ਕਰਦੇ ਇਸੇ ਹੀ ਪ੍ਰਭਾਵੀ ਵਜ਼ੂਦ ਦਾ ਪ੍ਰਗਟਾਵਾ ਕਰਵਾਉਣ ਜਾ ਰਹੀ ਹੈ। ਫਿਲਮ ਵਿੱਚ ਵਾਪਰਦੀਆਂ ਘਟਨਾਵਾਂ ਦਰਸ਼ਕਾਂ ਦੇ ਮਨਾਂ ਨੂੰ ਝੰਜੋੜ ਦੇਣ ਵਾਲੀਆਂ ਅਪਕਮਿੰਗ ਹਿੰਦੀ ਫ਼ਿਲਮ 'ਬਰਸਾਤ ਕੀ ਰਾਤ' , ਜੋ ਜਲਦ ਦੇਸ਼-ਵਿਦੇਸ਼ 'ਚ ਰਿਲੀਜ਼ ਹੋਵੇਗੀ। ਹਾਰਰ ਥ੍ਰਿਲਰ ਥੀਮ ਦੁਆਲੇ ਬੁਣੀ ਗਈ ਉਕਤ ਫ਼ਿਲਮ ਦਾ ਨਿਰਦੇਸ਼ਨ ਕਰਨ ਲਾਰੀ ਦੁਆਰਾ ਕੀਤਾ ਗਿਆ ਹੈ। ਜੋ ਹਿੰਦੀ ਅਤੇ ਪੰਜਾਬੀ ਫ਼ਿਲਮ ਜਗਤ ਵਿੱਚ ਨਿਰਦੇਸ਼ਕ ਦੇ ਤੌਰ 'ਤੇ ਨਵੇਂ ਅਯਾਮ ਕਾਇਮ ਕਰਨ ਦਾ ਰਾਹ ਤੇਜ਼ੀ ਨਾਲ ਸਰ ਕਰਦੇ ਜਾ ਰਹੇ ਹਨ। ਨਿਰਮਾਣ ਪੜ੍ਹਾਅ ਤੋਂ ਚਰਚਾ ਦਾ ਕੇਂਦਰ ਬਣੀ ਇ...
ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

Breaking News
ਫਾਜ਼ਿਲਕਾ, 22 ਮਾਰਚ ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ...
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ 

ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ. ਐਨ .ਐਮ. ਸੀਨੀਅਰ ਸੈਕੈਂਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ 

Local news
ਰੂਪਨਗਰ, 22 ਮਾਰਚ: ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਰੂਪਨਗਰ ਡਾ. ਨਵਰੂਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜੀ.ਐਨ. ਐਮ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਵਿਖੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ ਅਤੇ 'ਤੰਦਰੁਸਤ ਮੂੰਹ, ਖੁਸ਼ਹਾਲ ਜ਼ਿੰਦਗੀ' ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਇਨਾਮ ਵੰਡੇ ਗਏ। ਇਸ ਤੋਂ ਇਲਾਵਾ ਦੰਦਾਂ ਦੀ ਜਾਂਚ ਕੈਂਪ ਲਗਾਇਆ ਗਿਆ ਅਤੇ 149 ਵਿਦਿਆਰਥੀਆਂ ਦੀ ਜਾਂਚ ਕੀਤੀ ਗਈ ਅਤੇ ਇਲਾਜ ਲਈ ਮਾਰਗਦਰਸ਼ਨ ਕੀਤਾ ਗਿਆ। ਇਸ ਮੌਕੇ ਐਮਡੀਐਸ (ਪੀਡੀਆਟ੍ਰਿਕ ਅਤੇ ਪ੍ਰੀਵੈਂਟਿਵ ਡੈਂਟਿਸਟਰੀ) ਡਾ. ਰਿੱਕੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦ...