ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸਮਿਤੀਆਂ ਚੋਣਾਂ ਲਈ ਜ਼ਿਲ੍ਹੇ `ਚ ਵੋਟਾਂ ਪਾਉਣ ਦਾ ਕੰਮ ਸ਼ਾਂਤੀ-ਪੂਰਵਕ ਨੇਪਰੇ ਚੜ੍ਹਿਆ – ਜ਼ਿਲ੍ਹਾ ਚੋਣ ਅਫ਼ਸਰ
ਤਰਨ ਤਾਰਨ, 14 ਦਸੰਬਰ ( ) - ਜ਼ਿਲ੍ਹਾ ਤਰਨ ਤਾਰਨ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਵੋਟਾਂ ਪੈਣ ਦਾ ਅਮਲ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਦੇ 7 ਜੋਨਾਂ ਅਤੇ 8 ਪੰਚਾਇਤ ਸਮਿਤੀਆਂ ਦੇ 67 ਜੋਨਾਂ `ਚ 554 ਪੋਲਿੰਗ ਬੂਥਾਂ ਉੱਪਰ ਹੋਈ ਵੋਟਿੰਗ ਦਾ ਕੰਮ ਸ਼ਾਂਤੀਪੂਰਵਕ ਸੰਪੰਨ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਜ਼ਿਲ੍ਹਾ ਵਾਸੀਆਂ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੇ ਨੁਮਾਇੰਦਿਆਂ ਦੀ ਚੋਣ ਲਈ ਵੱਖਰੇ-ਵੱਖਰੇ ਬੈਲਟ ਪੇਪਰਾਂ ਦੀ ਵਰਤੋਂ ਕਰਦਿਆਂ ਆਪਣੀ ਵੋਟ ਦਾ ਇਸਤੇਮਾਲ ਕੀਤਾ। ਪਿੰਡਾਂ ਦੇ ਲੋਕਾਂ ਨੇ ਆਪਣੀ ਮਰਜ਼ੀ ਦੇ ਨੁਮਾਇੰਦਿਆਂ ਦੀ ਚੋਣ ਲਈ ਉਤਸ਼ਾਹ ਨਾਲ ਵੋਟਾਂ ਪਾਈਆਂ ਅਤੇ ਕਈ ਪੋਲਿੰਗ ਬੂਥਾਂ `ਤੇ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਵੀ ਵੇਖਣ ਨੂੰ ਮਿਲੀਆਂ। ਡਿਪਟੀ ਕਮਿਸ਼ਨਰ ਨੇ ਸ਼ਾਂਤੀ ਪੂਰਵਿਕ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਵੋਟਰਾਂ ਤੇ ਅਧਿਕਾਰ...








