Wednesday, October 28
Shadow

Tag: breaking news

Drishyam 3 Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਜੈ ਦੇਵਗਨ ਦੀ ਫਿਲਮ, ਕੀਤਾ 400 ਕਰੋੜ ਦਾ ਅੰਕੜਾ ਪਾਰ

Drishyam 3 Collection: ਸਿਨੇਮਾਘਰਾਂ ਦਾ ਸ਼ਿੰਗਾਰ ਬਣੀ ਅਜੈ ਦੇਵਗਨ ਦੀ ਫਿਲਮ, ਕੀਤਾ 400 ਕਰੋੜ ਦਾ ਅੰਕੜਾ ਪਾਰ

Entertainment
ਹੈਦਰਾਬਾਦ: ਅਜੈ ਦੇਵਗਨ ਦੀ ਫਿਲਮ 'Drishyam 3' ਇਸ ਸਮੇਂ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਨੇ ਭਾਰਤ ਵਿੱਚ 300 ਕਰੋੜ ਅਤੇ ਦੁਨੀਆ ਭਰ ਵਿੱਚ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। 'Drishyam 3' ਨੇ ਆਪਣੀ ਰਿਲੀਜ਼ ਦੇ 10 ਦਿਨ ਵੀ ਪੂਰੇ ਨਹੀਂ ਕੀਤੇ ਹਨ। ਇਸ ਦੌਰਾਨ 'ਹਨੂੰਮਾਨ ਅੰਸ਼' ਨੇ 2 ਮਹੀਨੇ ਪੂਰੇ ਕਰ ਲਏ ਹਨ, ਪਰ ਅਜੇ ਵੀ ਕਮਾਈ ਕਰ ਰਹੀ ਹੈ। ਆਓ ਜਾਣਦੇ ਹਾਂ 'Drishyam 3' ਨੇ 8 ਦਿਨਾਂ ਵਿੱਚ ਕਿੰਨਾ ਕੁ ਕਲੈਕਸ਼ਨ ਕੀਤਾ ਹੈ, ਫਿਲਮ ਦੀ 9ਵੇਂ ਦਿਨ ਕਮਾਈ ਕਿੰਨੀ ਰਹੀ ਅਤੇ ਹੁਣ 'ਹਨੂੰਮਾਨ ਅੰਸ਼' ਬਾਕਸ ਆਫਿਸ 'ਤੇ ਕਿਵੇਂ ਚੱਲ ਰਹੀ ਹੈ। ਆਪਣੀ 8ਵੇਂ ਦਿਨ ਦੀ ਕਮਾਈ ਦੇ ਨਾਲ ਅਜੈ ਦੇਵਗਨ ਨੇ ਕਈ ਰਿਕਾਰਡ ਬਣਾਏ ਹਨ। ਫਿਲਮ ਨੇ ਆਪਣੇ ਦੂਜੇ ਸ਼ੁੱਕਰਵਾਰ ਯਾਨੀ 8ਵੇਂ ਦਿਨ 14.50 ਕਰੋੜ ਕਮਾਏ। 'Drishyam 3' ਨੇ 8 ਦਿਨਾਂ ਵਿੱਚ ਭਾਰਤ ਵਿੱਚ 312 ਕਰੋੜ ਦਾ ਕੁੱਲ ਕਲੈਕਸ਼ਨ ਕੀਤਾ ਹੈ। ਅਜੈ ਦੇਵਗਨ ਦੀ ਪਹਿਲੀ 400 ਕਰੋੜੀ ਫਿਲਮ ਅਜੈ ਦੇਵਗਨ ਨੇ ਆਪਣੇ ਕਰੀਅਰ ਵਿੱਚ ਇੱਕ ਹੋਰ ਰਿਕਾਰਡ ਕਾਇਮ ਕੀਤਾ ਹੈ। 'Drishyam 3' ਉਸਦੇ ਕਰੀਅਰ ਦੀ ਹੁਣ ਤੱਕ ਦੀ ਸਭ ਤੋਂ ਵੱਧ ...
ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ

ਲਾਲ ਲਕੀਰ ਅੰਦਰ ਵੱਸਦੇ ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇ ਰਹੀ ਹੈ ਪੰਜਾਬ ਸਰਕਾਰ: ਅਮਨ ਅਰੋੜਾ

Local news
ਸੁਨਾਮ, 10 ਅਕਤੂਬਰ:      ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਦੀ ਲਾਲ ਲਕੀਰ ਅੰਦਰ ਪੀੜ੍ਹੀਆਂ ਤੋਂ ਵੱਸਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦੀ ਦਸਤਾਵੇਜ਼ੀ ਪਛਾਣ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਅਜਿਹੇ ਪਰਿਵਾਰਾਂ ਲਈ ਇੱਕ ਅਹਿਮ ਉਪਰਾਲਾ ਹੈ, ਜਿਨ੍ਹਾਂ ਕੋਲ ਆਪਣੇ ਘਰਾਂ ਦੀ ਮਾਲਕੀ ਸਬੰਧੀ ਸਪੱਸ਼ਟ ਦਸਤਾਵੇਜ਼ ਉਪਲਬਧ ਨਹੀਂ ਸਨ। ਕੈਬਨਿਟ ਮੰਤਰੀ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡ ਕੋਟੜਾ ਅਮਰੂ ਵਿਖੇ 227 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਆਪਣੀ ਮਿਹਨਤ ਨਾਲ ਬਣਾਏ ਘਰ ਦੀ ਮਾਲਕੀ ਦਾ ਰਿਕਾਰਡ ਮਿਲਣਾ ਹਰ ਪਰਿਵਾਰ ਲਈ ਮਾਣ ਅਤੇ ਤਸੱਲੀ ਦਾ ਪਲ ਹੈ। ਇਹ ਉਪਰਾਲਾ ਪਰਿਵਾਰਾਂ ਦੇ ਮੌਜੂਦਾ ਹੱਕਾਂ ਦੀ ਦਸਤਾਵੇਜ਼ੀ ਪਛਾਣ ਦੇ ਨਾਲ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਮਹੱਤਵ ਰੱਖਦਾ ਹੈ। ਸ਼੍ਰੀ ਅਮਨ ਅਰੋੜਾ ਨੇ ਕਿਹਾ...
ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ

Local news
ਰੂਪਨਗਰ, 10 ਅਕਤੂਬਰ: ਪੰਜਾਬ ਨੂੰ ਨਸ਼ਿਆਂ ਦੀ ਗ੍ਰਿਫ਼ਤ ਵਿੱਚੋਂ ਬਾਹਰ ਕੱਢਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਸੋਲਖੀਆਂ ਵਿਖੇ ਲੋਕ ਮਿਲਣੀ ਕੀਤੀ ਗਈ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸਐੱਸਪੀ ਸ. ਮਨਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਨਸ਼ਿਆਂ ਦੀ ਸਮੱਸਿਆ, ਨਸ਼ਾ ਤਸਕਰੀ ਦੀ ਰੋਕਥਾਮ, ਨੌਜਵਾਨਾਂ ਨੂੰ ਖੇਡਾਂ ਅਤੇ ਰੁਜ਼ਗਾਰ ਨਾਲ ਜੋੜਨ ਅਤੇ ਪਿੰਡਾਂ ਵਿੱਚ ਸੁਰੱਖਿਅਤ ਤੇ ਸਿਹਤਮੰਦ ਮਾਹੌਲ ਸਿਰਜਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਅਤੇ ਪ੍ਰਸ਼ਾਸਨ ਵਿਚਕਾਰ ਸਿੱਧਾ ਸੰਪਰਕ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕਿਸੇ ਪਿੰਡ ਨੂੰ ਨਸ਼ਿਆਂ ਦੀ ਸਮੱਸਿਆ ਵਾਲੇ ਖੇਤਰ ਵਜੋਂ ਚਿੰਨ੍ਹਿਤ ਕਰਨ ਦਾ ਇਹ ਅਰਥ ਨਹੀਂ ਕਿ ਉੱਥੋਂ ਦੇ ਸਾਰੇ ਵਸਨੀਕ ਇਸ ਸਮੱਸਿਆ ਨਾਲ ਜੁੜੇ ਹੋਏ ਹਨ। ਇਸ ਦਾ ਮਕਸਦ ਉਨ...
ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕੀਤਾ ਉਦਘਾਟਨ

Local news
ਹੁਸ਼ਿਆਰਪੁਰ, 10 ਅਕਤੂਬਰ: ਹੁਸ਼ਿਆਰਪੁਰ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਅੱਜ ਇਨਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਕਰਵਾਈ ਗਈ । ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਦਾ ਹੌਸਲਾ ਵਧਾਉਂਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜਿੱਥੇ ਸਰੀਰਕ ਅਤੇ ਮਾਨਸਿਕ ਸਿਹਤ ਬਿਹਤਰ ਹੁੰਦੀ ਹੈ, ਉੱਥੇ ਹੀ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਮਿਹਨਤ ਕਰਨ ਦੀ ਪ੍ਰਵਿਰਤੀ ਵੀ ਵਿਕਸਿਤ ਹੁੰਦੀ ਹੈ। ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੇ ਪ੍ਰਦਰਸ਼ਨ ਵਿੱਚ ਲਗਾਤਾਰ ਸੁਧਾਰ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-11, ਅੰਡਰ-13, ਅੰਡਰ-15, ਅੰਡਰ-17 ਅਤੇ ਅੰਡਰ-19 ਉਮਰ ਵਰਗ ਦੇ ਲੜਕਿਆਂ ਅਤੇ ਲੜਕੀਆਂ ਦੇ ਮੁਕਾਬਲੇ ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 67ਵੀਂ ਤੀਰਥ ਯਾਤਰਾ ਬੱਸ ਨੂੰ ਰਵਾਨਾ ਕੀਤਾ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 10 ਅਕਤੂਬਰ (               ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਵਡਾਲੀ ਡੋਗਰਾਂ ਤੋਂ ਹਲਕੇ ਦੀ 67ਵੀਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਬੱਸ ਰਾਹੀਂ ਸੰਗਤ ਨੂੰ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਨੈਣਾ ਦੇਵੀ ਧਾਮ ਦੇ ਦਰਸ਼ਨ ਕਰਵਾਏ ਜਾਣਗੇ। ਸੰਗਤ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਤੀਰਥ ਯਾਤਰਾ ਸ਼ੁਰੂ ਕਰਕੇ ਬਜ਼ੁਰਗਾਂ ਦੀ ਤੀਰਥ ਯਾਤਰਾ ਕਰਨ ਦੀ ਮਨੋ-ਕਾਮਨਾਂ ਪੂਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੂਰੀ ਤਰ੍...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

Breaking News
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 10 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਬਣਾਉਣ ਲਈ ਸਾਰੇ 23 ਜ਼ਿਲ੍ਹਿਆਂ ਵਿੱਚ ਬਾਈਕਰ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਚੋਰੀ-ਛਿਪੇ ਵੀ ਨਹੀਂ ਵਿਕਣ ਦਿੱਤਾ ਜਾਵੇਗਾ। ਉਨ੍ਹਾਂ ਨੇ ਹਰ ਪੰਜਾਬੀ ਨੂੰ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਲਈ ਨਸ਼ਿਆਂ ਦੇ ਖਾਤਮੇ ਦੀ ਇਸ ਫੈਸਲਾਕੁੰਨ ਜੰਗ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰੈਲੀ ਦੇ ਨਾਲ ਸੁਝਾਅ ਅਤੇ ਸ਼ਿਕਾਇਤ ਬਕਸੇ ਹੋਣ ਅਤੇ ਫ਼ਿਲਮ 'ਥਾਪੀ' ਦੀ ਟੀਮ ਦੇ ਜਾਗਰੂਕਤਾ ਮੁਹਿੰਮ ਵਿੱਚ ਜੁੜਨ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਸਿੱਖਿਆ ਅਤੇ ਖੇਡਾਂ ਨੂੰ ਅਪਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਦੀਆਂ ਪਿਛਲੀਆਂ ਸ...
ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਤਰਜੀਹ- ਹਰਜੋਤ ਸਿੰਘ ਬੈਂਸ

Punjab News
ਨੰਗਲ 10 ਅਕਤੂਬਰ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿਖੇ ਬਣ ਰਹੇ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਕੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਨਿਰਮਾਣ ਕਾਰਜ ਦੀ ਗੁਣਵੱਤਾ ਬਰਕਰਾਰ ਰੱਖਣ ਦੇ ਨਾਲ-ਨਾਲ ਇਸ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਸਕੂਲਾਂ ਵਿੱਚ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣਾ ਵੀ ਸਰਕਾਰ ਦੀ ਅਹਿਮ ਤਰਜੀਹ ਹੈ।       ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬਿਹਤਰ ਵਿੱਦਿਅਕ ਮਾਹੌਲ, ਆਧੁਨਿਕ ਸਹੂਲਤਾਂ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰਨ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।...
ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਪ੍ਰਾਪਰਟੀ ਕਾਰਡਾਂ ਦੀ ਵੰਡ

Punjab News
ਸੰਗਰੂਰ, 10 ਅਕਤੂਬਰ: ਵਿਧਾਨ ਸਭਾ ਹਲਕਾ ਸੰਗਰੂਰ ਦੇ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪਿੰਡ ਥਲੇਸਾ ਅਤੇ ਹਰਕਿਸ਼ਨਪੁਰਾ ਵਿਖੇ ‘ਮੇਰਾ ਘਰ, ਮੇਰੇ ਨਾਂ’ ਸਕੀਮ ਤਹਿਤ ਲੋਕਾਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਉਨ੍ਹਾਂ ਕਿਹਾ ਕਿ ਆਪਣੇ ਘਰ ਦੀ ਮਾਲਕੀ ਦਾ ਦਸਤਾਵੇਜ਼ੀ ਰਿਕਾਰਡ ਹਰ ਪਰਿਵਾਰ ਲਈ ਅਹਿਮ ਹੈ ਅਤੇ ਇਹ ਸਕੀਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਸਬੰਧੀ ਸਪੱਸ਼ਟ ਪਛਾਣ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਸ੍ਰੀਮਤੀ ਭਰਾਜ ਨੇ ਕਿਹਾ ਕਿ ਆਪਣਾ ਘਰ ਹਰ ਵਿਅਕਤੀ ਦੀ ਮਿਹਨਤ, ਪਰਿਵਾਰਕ ਯਾਦਾਂ ਅਤੇ ਭਵਿੱਖ ਦੀਆਂ ਉਮੀਦਾਂ ਨਾਲ ਜੁੜਿਆ ਹੁੰਦਾ ਹੈ। ਘਰ ਦੀ ਮਾਲਕੀ ਸਬੰਧੀ ਦਸਤਾਵੇਜ਼ ਮਿਲਣ ਨਾਲ ਪਰਿਵਾਰਾਂ ਨੂੰ ਭਰੋਸਾ ਮਿਲਦਾ ਹੈ ਅਤੇ ਜਾਇਦਾਦ ਦੇ ਰਿਕਾਰਡ ਵਿੱਚ ਸਪੱਸ਼ਟਤਾ ਆਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨਾਲ ਪਿੰਡਾਂ ਦੇ ਲੋਕਾਂ ਨੂੰ ਆਪਣੇ ਘਰਾਂ ਦੀ ਮਾਲਕੀ ਸਬੰਧੀ ਰਿਕਾਰਡ ਸੰਭਾਲਣ ਵਿੱਚ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਰੋਜ਼ਾਨਾ ਜ਼ਿੰਦਗੀ ਨਾਲ ਜੁੜੀਆ...
ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ CASO; 15 ਸ਼ੱਕੀ ਵਿਅਕਤੀ ਰਾਊਂਡਅੱਪ

ਮਲੇਰਕੋਟਲਾ ਪੁਲਿਸ ਵੱਲੋਂ ਸਾਰੇ 7 ਡਰੱਗ ਹੌਟਸਪੌਟਾਂ ’ਤੇ CASO; 15 ਸ਼ੱਕੀ ਵਿਅਕਤੀ ਰਾਊਂਡਅੱਪ

Punjab News
ਮਲੇਰਕੋਟਲਾ, 10 ਅਕਤੂਬਰ -  ਪੰਜਾਬ ਸਰਕਾਰ ਦੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮਲੇਰਕੋਟਲਾ ਪੁਲਿਸ ਵੱਲੋਂ ਸ਼ਨੀਵਾਰ ਸਵੇਰੇ 6 ਵਜੇ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਖਪਤ ਨਾਲ ਸਬੰਧਤ ਸਾਰੇ ਸੱਤ ਚਿੰਨ੍ਹਿਤ ਹੌਟਸਪੌਟਾਂ ’ਤੇ ਤਾਲਮੇਲ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (CASO) ਚਲਾਈ ਗਈ। ਇਹ ਕਾਰਵਾਈ ਐੱਸਐੱਸਪੀ ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਦੀ ਸਮੁੱਚੀ ਨਿਗਰਾਨੀ ਹੇਠ ਕੀਤੀ ਗਈ। ਇਸ ਵਿੱਚ ਐੱਸਪੀ (ਡੀ), ਐੱਸਪੀ (ਹੈੱਡਕੁਆਰਟਰ) ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਸਬ-ਡਿਵੀਜ਼ਨਾਂ ਦੇ ਡੀਐੱਸਪੀ ਰੈਂਕ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਹਰੇਕ ਚਿੰਨ੍ਹਿਤ ਹੌਟਸਪੌਟ ਦੀ ਨਿਗਰਾਨੀ ਇੱਕ ਡੀਐੱਸਪੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ, ਜਦਕਿ ਸਬੰਧਤ ਥਾਣਾ ਮੁਖੀਆਂ ਅਤੇ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਤੇ ਤਸਦੀਕ ਦੀ ਕਾਰਵਾਈ ਕੀਤੀ ਗਈ। ਮੁਹਿੰਮ ਦੌਰਾਨ ਤਸਦੀਕ ਲਈ ਕੁੱਲ 15 ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ। ਇਨ੍ਹਾਂ ਵਿੱਚੋਂ 10 ਵਿਅਕਤੀ ਸਬ-ਡਿਵੀਜ਼ਨ ਮਲੇਰਕੋਟਲਾ, ਤਿੰਨ ਸਬ-ਡਿਵੀਜ਼ਨ ਅਹਿਮਦਗੜ੍ਹ ਅਤੇ ਦੋ ਜ਼ਿਲ੍ਹੇ ਦੇ ਹੋਰ ਇਲਾਕਿਆਂ ਵਿੱਚੋਂ ਰਾਊਂਡਅ...
ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ; 36.39 ਲੱਖ ਲਾਭਪਾਤਰੀਆਂ ਨੂੰ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦਾ ਸਮਾਜਿਕ ਸੁਰੱਖਿਆ ਕਵਚ ਹੋਰ ਮਜ਼ਬੂਤ; 36.39 ਲੱਖ ਲਾਭਪਾਤਰੀਆਂ ਨੂੰ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 10 ਅਕਤੂਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਖਾਸ ਕਰਕੇ ਸਮਾਜ ਦੇ ਕਮਜ਼ੋਰ, ਹਾਸ਼ੀਏ ’ਤੇ ਰਹਿੰਦੇ ਅਤੇ ਲੋੜਵੰਦ ਵਰਗਾਂ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਲਈ ਲਗਾਤਾਰ ਨਤੀਜਾ ਕੇਂਦਰਿਤ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਹੁਣ ਤੱਕ 3,243 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ, ਜਿਸ ਨਾਲ ਸੂਬੇ ਦੇ 36.39 ਲੱਖ ਲਾਭਪਾਤਰੀਆਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਵਿੱਤੀ ਸਹਾਇਤਾ ਪ੍ਰਦਾਨ ਕਰਨਾ ਹੀ ਨਹੀਂ, ਸਗੋਂ ਲੋੜਵੰਦ ਲੋਕਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਜਿਉਣ ਲਈ ਮਜ਼ਬੂਤ ਸਹਾਰਾ ਦੇਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਅਤੇ ਆਸ਼ਰਿਤ ਬੱਚਿਆਂ ਲਈ ਵਿੱਤੀ ਸਹਾਇਤਾ ...