Monday, April 27
Shadow

Tag: breaking news

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

Breaking News
ਚੰਡੀਗੜ੍ਹ, 6 ਦਸੰਬਰ:- ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇ...
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Health, Sports
ਜਲੰਧਰ, 6 ਦਸੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਖੇਤਰੀ ਸੰਪਰਕ ਵਿਕਾਸ ਲਈ ਨਵੇਂ ਰਸ...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Breaking News
ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਡਾ. ਅੰਬੇਡਕਰ ਦੇ ਯੋਗਦਾਨਾਂ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮ...
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

Punjab News
ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ  ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।                    ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45,&nbs...
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

Health
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।   ਸ੍ਰ.ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾ ਉਤੇ ਕਾਬਜ਼ ਹਨ ਅਤੇ ਦਹਾਕਿਆਂ ਤੋ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਾਲਕੀ ਹਨ, ਜਦੋਂ ਕਿ ਬੀਬੀਐਮਬੀ ਅਣਅਧਿਕਾਰਤ ਤੌਰ ਤੇ ਇਨ੍ਹਾਂ ਜ਼ਮੀਨਾ ਉਤੇ ਆਪਣਾ ਹੱਕ ਜਤਾ ਕੇ ਇੱਥੋ ਦੇ ਕਾਰੋਬਾਰੀਆਂ ਤੇ ਵਸਨੀਕਾਂ ਤੇ ਦਹਾ...
ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

Breaking News
ਤਰਨ ਤਾਰਨ, 06 ਦਸੰਬਰ (       ) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਚੋਣ ਪ੍ਰੀਕ੍ਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ, ਨਿਰਪੱਖ ਅਤੇ ਅਜ਼ਾਦਾਨਾਂ ਮਹੌਲ ਵਿੱਚ ਨੇਪਰੇ ਚੜ੍ਹ ਸਕੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਅੱਜ ਤਰਨ ਤਾਰਨ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਪੇਂਡੂ ਵਿਕਾਸ ਭਵਨ ਦੇ ਰੈਸਟ ਹਾਊਸ ਵਿਖੇ ਰੁ...
ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Punjab News
ਸੁਨਾਮ, 06 ਦਸੰਬਰ 2025 ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿਕਾਸ ਰੋਕਿਆ, ...
ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

Punjab News
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਭਾਰਤ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸੈਨਾ ਦੇ ਜ਼ਵਾਨਾਂ ਅਤੇ ਅਫਸਰਾਂ ਨੇ ਅੱਤਵਾਦ, ਸਰਹਦੀ ਚੁਣੌਤੀਆਂ ਅਤੇ ਲੜਾਈਆਂ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਜੋ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾਦਾਇਕ ਹਨ। ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਕਈ ਸੈਨਿਕ ਸ਼ਹੀਦ ਹੋਏ ਹਨ ਅਤੇ ਕਈ ਸਦਾ ਲਈ ਨਕਾਰਾ, ਇਸ ਲਈ ਉਹਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਨਾਗਰਿਕ ਨੂੰ ਇਹ ਮੌਕਾ ਦਿੰਦਾ ਹੈ ਕਿ ਉਹ ਸੁਰਬੀਰ ਸੈਨਿਕਾਂ ਅਤੇ ਉਹਨਾਂ ਦੇ ਪ...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

Health
ਧੂਰੀ/ਸੰਗਰੂਰ, 5 ਦਸੰਬਰ:- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ 'ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ 'ਤੇ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਪੌਣੇ ਚਾਰ ਸਾਲ ਵਿੱਚ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਇਸ ਵਿਕਾਸ ਦੇ ਏਜੰਡੇ ਉੱਤੇ ਹੀ ਚੋਣ ਲੜੀ ਜਾਵੇਗੀ। ਉਹਨਾਂ ਵਲੰਟੀਅਰਜ਼ ਨੂੰ ਚੋਣਾਂ ਲਈ ਲਾਮਬੰਦ ਕਰਦਿਆਂ ਕਿਹਾ ਕਿ ਵਿਕਾਸ ਦੇ ਪਹੀਏ ਨੂੰ ਹੋਰ ਤੇਜ਼ ਕਰਨ ਲਈ ਇਨ੍ਹਾਂ ਚੋਣਾਂ ਦੀ ਖ਼ਾਸ ਅਹਿਮੀਅਤ ਹੈ ਕਿਉਂਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਲੋਕਤੰਤਰ ਦੀਆਂ ਅਹਿਮ ਇਕਾਈਆਂ ਹਨ ਤੇ ਇੱਥੋਂ ਭੇਜੇ ਪ੍ਰੋਜੈਕਟ ਹੀ ਉਪਰ ਸਰਕਾਰ ਵੱਲੋਂ ਪਾਸ ਕੀਤੇ ਜਾਂਦੇ ਹਨ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵ...
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

Punjab News
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ-  ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ ਪੈਰਾ ਲੀਗਲ ਵਲੰਟੀਅਰਜ਼ ਸ੍ਰੀਮਤੀ ਸੁੰਦਰਜੀਤ ਕੌਰ, ਸ੍ਰੀ ਭੁਪਿੰਦਰ ਸਿੰਘ ਸੇਖੋਂ ਅਤੇ ਡਾ. ਸਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਪਿੰਡ ਕੋਟਭਾਈ, ਤਹਿਸੀਲ ਗਿੱਦੜਬਾਹਾ ਵਿਖੇ ਇੱਕ ਬੱਚੇ ਦੀ ਪਛਾਣ ਕੀਤੀ ਗਈ ਜਿਸ ਦਾ ਕੋਈ ਵੀ ਪਰਿਵਾਰਿਕ ਮੈਂਬਰ ਉਸਦੀ ਦੇਖਭਾਲ ਕਰਨ ਵਾਲਾ ਨਹੀਂ ਸੀ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਬੱਚੇ ਨੂੰ ਦਫਤਰ ਵਿੱਚ ਲਿਆਂਦਾ ਗਿਆ। ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਸਾਹਿਬ ਵੱਲੋਂ ਉਸ ਬੱਚੇ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਇਹ ਉਜਾਗਰ ਹੋਇਆ ਕਿ ਇਸ ਬੱਚੇ ਨੂੰ ਮਾਨਵਤਾ ਬਾਲ ਆਸ਼ਰਮ(ਸੀ.ਸੀ.ਆਈ) ਵਿੱਚ ਭੇਜਣ ਦੀ ਜਰੂਰਤ ਹੈ ਕਿਉਂਕਿ ਇਸ ਨਾਲ ਬੱਚੇ ਦੀ...