ਪਾਰਕਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਲਗਾਏ ਜਾਣ ਰੀਚਾਰਜ ਵੈੱਲ – ਮੁੱਖ ਮੰਤਰੀ
ਚੰਡੀਗੜ੍ਹ, 10 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੀ 3 ਘੰਟੇ ਚੱਲੀ ਮੀਟਿੰਗ ਵਿੱਚ ਪੰਚਕੂਲਾ ਦੇ ਵਿਕਾਸ 'ਤੇ ਵਿਸਥਾਰਪੂਰਵਕ ਸਮੀਖਿਆ ਅਤੇ ਚਰਚਾ ਕਰਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਪਾਰਕ ਵਿੱਚ, ਖਾਸ ਕਰਕੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਤੋਂ ਨਿਜਾਤ ਪਾਉਣ ਲਈ ਰੀਚਾਰਜ ਵੈੱਲ ਲਗਾਏ ਜਾਣ। ਇਸ ਤੋਂ ਇਲਾਵਾ ਪਾਰਕਾਂ ਵਿੱਚ ਟ੍ਰੀਟ ਕੀਤੇ ਪਾਣੀ ਦੀ ਹੀ ਵਰਤੋਂ ਕੀਤੀ ਜਾਵੇ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿੱਚ ਪੀਐਮਡੀਏ ਦੀ ਚੌਥੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਪੰਚਕੂਲਾ ਮਹਾਨਗਰ ਵਿਕਾਸ ਅਥਾਰਟੀ ਦੇ ਅਧੀਨ ਆਉਣ ਵਾਲੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਭਵਿੱਖ ਦੀਆਂ ਯੋਜਨਾਵਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਪੰਚਕੂਲਾ ਨੂੰ ਨੰਬਰ ਵਨ ਸ਼ਹਿਰ ਬਣਾਇਆ ਜਾਵੇ। ਇਸ ਲਈ ਵਿਆਪਕ ਪੱਧਰ 'ਤੇ ਕਾਰਜ ਯੋਜਨਾ ਬਣਾ ਕੇ ਅਮਲੀ ਰੂਪ ਦਿੱਤ...








