Sunday, August 9
Shadow

Tag: breaking news

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਵੱਲੋਂ ‘ਮੇਰੀ ਰਸੋਈ’ ਯੋਜਨਾ ਖੁਰਾਕ ਤੇ ਪੋਸ਼ਣ ਸੁਰੱਖਿਆ ਵੱਲ ਇਕ ਮਿਸਾਲੀ ਕਦਮ ਕਰਾਰ

Punjab News
ਚੰਡੀਗੜ੍ਹ , ਫਰਵਰੀ 24 :- ਪੰਜਾਬ ਸਰਕਾਰ ਵੱਲੋਂ ਐਲਾਨੀ ‘ਮੇਰੀ ਰਸੋਈ’ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਪ੍ਰਦਾਨ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੈ ਦੱਤ ਨੇ ਕਿਹਾ ਕਿ ਇਹ ਪਹਿਲ ਕੌਮੀ ਖੁਰਾਕ ਸੁਰੱਖਿਆ ਐਕਟ ਦੀ ਆਤਮਾ ਅਨੁਸਾਰ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਤੇ ਮਿਸਾਲੀ ਕਦਮ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਦੀ ਖੁਰਾਕ ਸਮੇਂ ਸਿਰ ਅਤੇ ਉਚਿਤ ਗੁਣਵੱਤਾ ਨਾਲ ਪ੍ਰਾਪਤ ਹੋਵੇ। ਇਸ ਸੰਦਰਭ ਵਿੱਚ ‘ਮੇਰੀ ਰਸੋਈ’ ਯੋਜਨਾ ਤਹਿਤ ਤਿਮਾਹੀ ਆਧਾਰ ‘ਤੇ ਦਿੱਤੀਆਂ ਜਾਣ ਵਾਲੀਆਂ ਰਾਸ਼ਨ ਕਿੱਟਾਂ ਪੋਸ਼ਣ ਸੁਰੱਖਿਆ ਨੂੰ ਵਧਾਉਣ ਵਿੱਚ ਸਹਾਇਕ ਸਾਬਿਤ ਹੋਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਯੋਜਨਾ ਅਨੁਸਾਰ ਹਰ ਯੋਗ ਪਰਿਵਾਰ ਨੂੰ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਲੂਣ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਪ੍ਰਦਾਨ ਕੀਤਾ ਜਾਵੇਗਾ। ਇਹ ਕਿੱਟਾਂ ਰਾਸ਼ਟਰੀ ਖੁਰਾਕ ਸ...
ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

Breaking News
ਮਾਨਸਾ, 24 ਫਰਵਰੀ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੇ ਦਹਾਕਿਆਂ ਦੇ ਸ਼ਾਸਨ ਨੇ ਜਾਣ-ਬੁੱਝ ਕੇ ਪੰਜਾਬ ਦੇ ਬੱਚਿਆਂ ਨੂੰ ਅਨਪੜ੍ਹ ਰੱਖਿਆ, ਜਦੋਂ ਕਿ ਸਿਆਸੀ ਪਰਿਵਾਰ ਵਧਦੇ-ਫੁੱਲਦੇ ਰਹੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੂੰ ਕਦੇ ਵੀ ਲੋਕਾਂ ਦੀ ਤਰੱਕੀ ਦੀ ਚਿੰਤਾ ਨਹੀਂ ਸੀ, ਸਗੋਂ ਸਿਰਫ਼ ਆਪਣੇ ਧੀਆਂ-ਪੁੱਤਰਾਂ ਅਤੇ ਰਿਸ਼ਤੇਦਾਰਾਂ ਲਈ ਸੱਤਾ ਹਾਸਲ ਕਰਨ ਦੀ ਚਿੰਤਾ ਸੀ। ਸਰਦੂਲਗੜ੍ਹ ਵਿੱਚ ਸਰਕਾਰੀ ਆਈ.ਟੀ.ਆਈ., ਜੋ ਹਰ ਸਾਲ 240 ਵਿਦਿਆਰਥੀਆਂ ਨੂੰ ਹੁਨਰਮੰਦ ਬਣਾਏਗੀ, ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਹੁਣ ਚੋਣ ਸੁਪਨਾ ਪੂਰਾ ਕਰਨ ਲਈ ਦੂਜੀਆਂ ਪਾਰਟੀਆਂ ਦੇ ਦਲ-ਬਦਲੂਆਂ `ਤੇ ਨਿਰਭਰ ਕਰ ਰਹੀ ਹੈ ਪਰ ਪੰਜਾਬ ਨੇ ਵੱਖਰਾ ਰਸਤਾ ਚੁਣਿਆ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਖ਼ਜ਼ਾਨੇ ਦਾ ਇਕ-ਇਕ ਪੈਸਾ ਇਮਾਨਦਾਰੀ ਨਾਲ ਲੋਕਾਂ ਦੀ ਭਲਾਈ ਅਤੇ ਤਰੱਕੀ `ਤੇ ਖ਼ਰਚਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ‘ਆਪ` ਸਰਕਾਰ, ਪੰਜਾਬ ਵਿਕਾਸ ਦੇ ਲਈ ਨਵੇਂ ਇੰਜਣ ...
ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

ਮਾਨ ਸਰਕਾਰ ਦਾ ਬਜ਼ੁਰਗਾਂ ਲਈ ਵੱਡਾ ਕਦਮ, ਸਿਹਤ ਤੋਂ ਸੁਰੱਖਿਆ ਤੱਕ ਪੂਰੀ ਦੇਖਭਾਲ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਫਰਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗ ਨਾਗਰਿਕਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦਿਆਂ ਉਨ੍ਹਾਂ ਦੀ ਸੁਰੱਖਿਆ, ਸਿਹਤ ਅਤੇ ਸਮਾਜਿਕ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਇਸ ਦਿਸ਼ਾ ਵਿੱਚ ਸੂਬਾ ਪੱਧਰੀ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਲਗਾਏ ਗਏ ਸਿਹਤ ਚੈਕਅੱਪ ਕੈਂਪਾਂ ਦੌਰਾਨ 16,000 ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਸਰਕਾਰੀ ਭਲਾਈ ਸਹੂਲਤਾਂ ਨਾਲ ਜੋੜਿਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੀਨੀਅਰ ਸਿਟੀਜਨ ਐਕਸ਼ਨ ਪਲਾਨ ਅਧੀਨ ਵਿੱਤੀ ਸਾਲ 2025–26 ਦੌਰਾਨ ਬਜ਼ੁਰਗਾਂ ਲਈ ਲਗਾਏ ਜਾਣ ਵਾਲੇ ਸਿਹਤ ਚੈਕਅੱਪ ਕੈਂਪਾਂ ਅਤੇ ਹੋਰ ਸੰਬੰਧਿਤ ਗਤੀਵਿਧੀਆਂ ਲਈ ₹7.86 ਕਰੋੜ ਦਾ ਬਜਟ ਉਪਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ 4543 ਬਜ਼ੁਰਗਾਂ ਦਾ ਜਨਰਲ ਹੈਲਥ ਚੈਕਅੱਪ, 2071 ਦਾ ਆਰਥੋਪੈਡਿਕ ਮੁਆਇਨਾ, 3705 ਦੀਆਂ ਅੱਖਾਂ ਦੀ ਜਾਂਚ, 1...
सरकार ओलंपिक, पैरा ओलंपिक और राष्ट्रीय खेलों के पदक विजेता खिलाड़ियों को बिना विलंब के दे रही है पुरस्कार राशि-खेल राज्य मंत्री गौरव गौतम

सरकार ओलंपिक, पैरा ओलंपिक और राष्ट्रीय खेलों के पदक विजेता खिलाड़ियों को बिना विलंब के दे रही है पुरस्कार राशि-खेल राज्य मंत्री गौरव गौतम

Haryana
चंडीगढ़, 23 फरवरी- हरियाणा के खेल राज्य मंत्री श्री गौरव गौतम ने कहा कि राष्ट्रीय और अंतर्राष्ट्रीय स्तर पर आयोजित सभी प्रकार की प्रतियोगिताओं के लिए 31 दिसंबर 2022 तक की नकद पुरस्कार राशि हरियाणा के पात्र खिलाड़ियों को वितरित की जा चुकी है। साथ ही, वर्ष 2023, 2024 और 2025 के ओलंपिक, पैरा ओलंपिक और राष्ट्रीय खेलों जैसी प्रतियोगिताओं की नकद पुरस्कार राशि भी बिना किसी देरी के वितरित कर दी गई है। वर्ष 2023, 2024 और 2025 की शेष नकद पुरस्कार राशि भी पात्र खिलाड़ियों को शीघ्र ही वितरित की जाएगी। इसके साथ ही प्रशिक्षक अवार्ड हेतु कुल 52 आवेदन प्राप्त हुए, जिनमें से 31 पात्र प्रशिक्षकों को कुल 3.56 करोड़ रुपये की राशि जारी की गई है। मंत्री आज हरियाणा विधानसभा के बजट सत्र के दौरान सदन के...
आईडीएफसी फर्स्ट बैंक मामले में जांच के लिए बनेगी कमेटी:  मुख्यमंत्री

आईडीएफसी फर्स्ट बैंक मामले में जांच के लिए बनेगी कमेटी:  मुख्यमंत्री

Haryana
चंडीगढ़, 23 फरवरी - हरियाणा के मुख्यमंत्री श्री नायब सिंह सैनी ने आईडीएफसी फर्स्ट बैंक के मामले में कहा कि हरियाणा सरकार के विभागों की जागरूकता से यह मामला सामने आया और इस पर सरकार ने तत्काल बैंक को डि-एमपैनल कर दिया। बैंक द्वारा जो स्टेटमेंट उपलब्ध कराए गए, वे-विभागीय स्टेटमेंट से मेल नहीं खाते थे। राज्य सरकार गंभीरता से इस मामले की जांच करवा रही है। सरकार ने ये मामला राज्य के एंटी करप्शन ब्यूरो को सौंपा है। इसके अलावा, इस पूरे मामले की जांच के लिए एक उच्चस्तरीय कमेटी का भी गठन किया जायगा।           मुख्यमंत्री ने इस विषय पर सोमवार को हरियाणा विधानसभा के बजट सत्र के दौरान सदन में और पत्रकारों से बातचीत करते हुए जानकारी दी कि आईडीएफसी फर्स्ट बैंक ने सेबी को पत्र लिखा, जिसमें बैंक के कर्मचारियों द्वारा गड़बड़ किए जाने ...
ਅੰਨੇ ਕਤਲ ਮਾਮਲੇ ਦਾ ਪਰਦਾਫਾਸ਼: ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਮੋਟਰਸਾਈਕਲ ਬਰਾਮਦ

ਅੰਨੇ ਕਤਲ ਮਾਮਲੇ ਦਾ ਪਰਦਾਫਾਸ਼: ਦੋਸ਼ੀ ਗ੍ਰਿਫ਼ਤਾਰ, ਹਥਿਆਰ ਤੇ ਮੋਟਰਸਾਈਕਲ ਬਰਾਮਦ

Crime News
ਹੁਸ਼ਿਆਰਪੁਰ, 23 ਫ਼ਰਵਰੀ:ਸ੍ਰੀ ਗੌਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੇ ਹੁਕਮਾਂ ਤੇ ਸ੍ਰੀ ਸੰਦੀਪ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਦਲਜੀਤ ਸਿੰਘ ਖੱਖ ਪੀ.ਪੀ.ਐਸ ਉਪ ਪੁਲਿਸ ਕਪਤਾਨ ਸ.ਡ. ਗੜ੍ਹਸ਼ੰਕਰ ਦੀ ਯੋਗ ਅਗਵਾਈ ਹੇਠ ਸੰਗੀਨ ਅਪਰਾਧੀਆਂ ਦੇ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇ ਭਰਵਾਂ ਚੰਗਾ ਹੁੰਗਾਰਾ ਮਿਲਿਆ ਜਦੋਂ ਪਿਛਲੇ ਦਿਨੀ ਪਿੰਡ ਮਹਿੰਦਵਾਣੀ ਵਿੱਚ ਹੋਏ ਹਾਈ ਪ੍ਰੋਫਾਈਲ ਬਲਾਇੰਡ ਮਰਡਰ ਨੂੰ ਟਰੇਸ ਕਰਦੇ ਹੋਏ ਮੁਕੱਦਮੇ ਦੇ ਦੋਸ਼ੀ ਰਾਕੇਸ਼ ਕੁਮਾਰ ਪੁੱਤਰ ਲੇਟ ਰੋਸ਼ਨ ਲਾਲ ਵਾਸੀ ਮਹਿੰਦਵਾਣੀ ਥਾਣਾ ਗੜਸ਼ੰਕਰ ਨੂੰ ਸ਼ਾਹਪੁਰ ਘਾਟੇ ਤੋਂ ਮਿਤੀ 22/2/26 ਨੂੰ ਕਰੀਬ 7.00 ਵਜੇ ਸ਼ਾਮ ਗ੍ਰਿਫਤਾਰ ਕਰ ਲਿਆ ਅਤੇ ਅੱਜ ਮਿਤੀ 23/2/26 ਨੂੰ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ 3 ਦਿਨ ਦਾ ਪੁਲਿਸ ਰਿਮਾਂਡ ਲੈ ਕੇ ਵਾਰਦਾਤ ਵਿੱਚ ਵਰਤਿਆ ਗਿਆ 32 ਬੋਰ ਪਿਸਤੌਲ 3 ਜਿੰਦਾ ਕਾਰਤੂਸ ਅਤੇ ਇੱਕ ਦਾਤਰ ਸਮੇਤ ਇੱਕ ਪਲਟੀਨਾ ਮੋਟਰ ਸਾਈਕਲ ਪੀ.ਬੀ-16-ਐਫ-7663 ਬ੍ਰਾਮਦ ਕੀਤਾ ਮਿਤੀ 07/02/26 ਨੂੰ ਰਚਨਾ ਉਮਰ ਕਰੀਬ 60 ਸਾ...
ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ “ਪੰਜਾਬ ਸਖੀ ਸ਼ਕਤੀ ਮੇਲਾ – ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਕੀਤਾ ਉਦਘਾਟਨ

Punjab News
ਸ੍ਰੀ ਮੁਕਤਸਰ ਸਾਹਿਬ, 23 ਫਰਵਰੀ:-ਜ਼ਿਲ੍ਹਾ ਉਦਯੋਗ ਕੇਂਦਰ, ਸ੍ਰੀ ਮੁਕਤਸਰ ਸਾਹਿਬ (ਉਦਯੋਗ ਅਤੇ ਵਣਜ ਵਿਭਾਗ ਪੰਜਾਬ) ਅਤੇ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ, ਸ੍ਰੀ ਮੁਕਤਸਰ ਸਹਿਬ ਵੱਲੋਂ ਸ਼੍ਰੀ ਅਭਿਜੀਤ ਕਪਲਿਸ਼ ਮਾਣਯੋਗ ਡਿਪਟੀ ਕਮਸ਼ਿਨਰ, ਸ੍ਰੀ ਮੁਕਤਸਰ ਸਾਹਿਬ ਯੋਗ ਅਗਵਾਈ ਹੇਠ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਰੈਂਪ (ਰੇਜ਼ਿੰਗ ਐਂਡ ਐਕਸਲਰੇਟਿੰਗ ਐੱਮ.ਐੱਸ.ਐੱਮ.ਈ ਪਰਫ਼ੋਂਮਿਸ) ਸਕੀਮ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਮਹਿਲਾ ਉੱਦਮੀਆਂ, ਸਵੈ ਸਹਾਇਤਾ ਸਮੂਹਾਂ (SHGs) ਅਤੇ ਸੂਖਮ ਲਘੂ ਅਤੇ ਮੱਧਮ ਉਦਯੋਗਿਕ ਯੂਨਿਟਾਂ ਨੂੰ ਪ੍ਰੋਤਸਾਹਨ ਦੇਣ ਲਈ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਮਹਿਲਾ ਹਾਟ/ਟ੍ਰੇਡ ਫੇਅਰ/ਮੇਲਾ “ਪੰਜਾਬ ਸਖੀ ਸ਼ਕਤੀ ਮੇਲਾ - ਮਹਿਲਾ ਉੱਦਮੀਆਂ ਦਾ ਸਸ਼ਕਤੀਕਰਨ” ਦਾ ਉਦਘਾਟਨ ਹਲਕਾ ਵਿਧਾਇਕ ਸ. ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਲਈ ਇਸ ਤਰ੍ਹਾਂ ਦੇ ਮੇਲੇ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ...
ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਸੰਧਵਾਂ ਨੇ ਦਿੱਤੀਆਂ ਵਧਾਈਆਂ 

Local news
ਕੋਟਕਪੂਰਾ 23 ਫਰਵਰੀ - ਕੋਟਕਪੂਰਾ ਵਾਸੀ ਰਿਸ਼ੀ ਰਸ਼ਪਾਲ ਨੂੰ ਵਾਈਸ ਆਫ ਪੰਜਾਬ ਵਿੱਚ ਸੈਕਿੰਡ ਰਨਰਅਪ ਆਉਣ ਤੇ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਨੇ ਨਿੱਘੀਆਂ ਵਧਾਈਆਂ ਦਿੱਤੀਆਂ ਤੇ ਕਿਹਾ ਕਿ ਰਿਸ਼ੀ ਰਸ਼ਪਾਲ ਨੇ ਆਪਣੇ ਮਾਪਿਆਂ ਦਾ ਨਾਮ ਤਾਂ ਰੌਸ਼ਨ ਕੀਤਾ ਹੀ ਹੈ ਨਾਲ ਹੀ ਉਸਨੇ ਪੂਰੇ ਇਲਾਕੇ ਦਾ ਨਾਮ ਵੀ ਰੌਸ਼ਨ ਕੀਤਾ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਰਿਸ਼ੀ ਰਸਪਾਲ ਨੇ ਆਪਣੀ ਮਿਹਨਤ ,ਰਿਆਜ ਨਾਲ ਇਹ ਮੁਕਾਮ ਹਾਸਲ ਕੀਤਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਰਿਸ਼ੀ ਰਸ਼ਪਾਲ ਦੀ ਸਫਲਤਾ ਹੋਰ ਨੌਜਵਾਨਾਂ ਲਈ ਪ੍ਰੇਰਨਾ ਬਣੇਗੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਲਾਕਾਰਾਂ ਨਾਲ ਖੜੀ ਹੈ। ਇਸ ਮੌਕੇ ਰਿਸ਼ੀ ਰਸ਼ਪਾਲ ਅਤੇ ਉਸਦੇ ਪਿਤਾ ਗੁਰਸੇਵਕ ਸਿੰਘ ਨੇ ਸ਼ਹਿਰ ਵਾਸੀਆਂ ਵੱਲੋਂ ਦਿੱਤੇ ਗਏ ਪਿਆਰ ਅਤੇ ਮਾਨ-ਸਨਮਾਨ ਲਈ ਧੰਨਵਾਦ ਕੀਤਾ।...
ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

ਤਾਪਮਾਨ ਵਿੱਚ ਵਾਧਾ ਕਣਕ ਲਈ ਚੁਣੌਤੀ, ਮਾਹਿਰਾਂ ਨੇ ਜਾਰੀ ਕੀਤੀਆਂ ਹਦਾਇਤਾਂ

Local news
ਰੂਪਨਗਰ, 23 ਫ਼ਰਵਰੀ: ਪੰਜਾਬ ਵਿੱਚ ਮੌਜੂਦਾ ਰਬੀ ਸੀਜ਼ਨ ਦੌਰਾਨ ਲਗਭਗ 95 ਫੀਸਦੀ ਰਕਬੇ ‘ਤੇ ਕਣਕ ਦੀ ਬਿਜਾਈ 25 ਅਕਤੂਬਰ ਤੋਂ 15 ਨਵੰਬਰ ਦਰਮਿਆਨ ਕੀਤੀ ਗਈ, ਜੋ ਕਿ ਕਣਕ ਬਿਜਾਈ ਲਈ ਢੁੱਕਵਾਂ ਸਮਾਂ ਮੰਨਿਆ ਜਾਂਦਾ ਹੈ। ਵਿਸ਼ੇਸ਼ ਤੌਰ ‘ਤੇ ਦਾਣੇ ਪੈਣ ਦੇ ਦੌਰਾਨ ਕਣਕ ਦੀ ਫਸਲ ਉੱਚ ਤਾਪਮਾਨ ਲਈ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਇਸ ਦੌਰਾਨ ਵਧੇ ਤਾਪਮਾਨ ਦਾ ਦਾਣਿਆਂ ਦੇ ਭਾਰ ‘ਤੇ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਨਾਲ ਝਾੜ੍ਹ ਅਤੇ ਗੁਣਵੱਤਾ ਵਿੱਚ ਘਟਾਓ ਆ ਸਕਦਾ ਹੈ। ਹਲਕੀ ਤੋਂ ਦਰਮਿਆਨੀ ਜ਼ਮੀਨ ਵਿੱਚ ਬੀਜੀ ਅਗੇਤੀ ਕਣਕ ਵੱਧ ਤਾਪਮਾਨ ਕਾਰਨ ਜਲਦੀ ਸਿੱਟੇ ਕੱਢ ਕੇ ਪੱਕ ਸਕਦੀ ਹੈ, ਜਿਸ ਨਾਲ ਦਾਣੇ ਕਮਜ਼ੋਰ ਰਹਿ ਜਾਂਦੇ ਹਨ। ਫਰਵਰੀ 2026 ਦੇ ਦੂਜੇ ਹਫਤੇ ਦੌਰਾਨ ਤਾਪਮਾਨ ਪਿਛਲੇ ਸਾਲ ਨਾਲੋਂ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਕਣਕ ਦੀ ਫਸਲ ਨੂੰ ਹਲਕਾ ਪਾਣੀ ਲਗਾਇਆ ਜਾਵੇ। ਸਿੰਚਾਈ ਕਰਦੇ ਸਮੇਂ ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

Punjab News
ਚੰਡੀਗੜ੍ਹ, 23 ਫਰਵਰੀ:- ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ 'ਮੇਰੀ ਰਸੋਈ' ਯੋਜਨਾ ਸ਼ੁਰੂ ਕਰਨ ਦੇ ਐਲਾਨ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਲੋਕ ਭਲਾਈ ਲਈ ਇਹ ਵੱਡਾ ਕਦਮ ਚੁੱਕਣ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਲਾਭਪਾਤਰੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਉਸਾਰੂ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ ਐਨ.ਐਫ.ਐਸ.ਏ. ਅਧੀਨ 40 ਲੱਖ ਲਾਭਪਾਤਰੀ ਹਨ ਅਤੇ ਹੁਣ ਤੱਕ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਹੀ ਦਿੱਤੀ ਜਾਂਦੀ ਰਹੀ ਹੈ, ਪਰ ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਗਈ 1 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਇਸ ਯੋਜਨਾ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਹਰ ਤਿੰਨ ਮਹੀਨਿਆਂ ਬਾਅਦ ਲਾਭਪਾਤਰੀਆਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਪ੍ਰਦਾਨ ਕੀਤੀਆਂ ਜਾਣਗੀਆਂ। ...