Thursday, July 30
Shadow

Tag: breaking news

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 9 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲ...
ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ

ਭਾਈ ਜੈਤਾ ਸਿਵਲ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਜਾਂਚ ਕੈਂਪ ਲਗਾਇਆ

Local news
ਸ਼੍ਰੀ ਅਨੰਦਪੁਰ ਸਾਹਿਬ  09 ਜੁਲਾਈ: ਸਿਵਲ ਸਰਜਨ ਰੂਪਨਗਰ ਡਾ.ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਹਰਿੰਦਰ ਸਿੰਘ ਦੀ ਅਗਵਾਈ ਹੇਠ ਭਾਈ ਜੈਤਾ ਜੀ ਸਿਵਲ ਹਸਪਤਾਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਗਰਭਵਤੀ ਔਰਤਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।        ਇਸ ਮੌਕੇ ਡਾ.ਅਪਰਾਜਿਤਾ ਧਰਮਾਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਲਗਾਇਆ ਜਾਂਦਾ ਹੈ। ਇਸ ਦਾ ਉਦੇਸ਼ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ ਕਰਕੇ ਮਾਂ ਅਤੇ ਬੱਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਕੈਂਪ ਦੌਰਾਨ ਗਰਭਵਤੀ ਮਹਿਲਾਵਾਂ ਨੂੰ ਗਰਭਕਾਲ ਦੌਰਾਨ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ, ਸੰਤੁਲਿਤ ਖੁਰਾਕ, ਨਿਯਮਿਤ ਜਾਂਚ ਅਤੇ ਸਿਹਤਮੰਦ ...
ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ਪਿੰਡ ਬਹਿਲੂਵਾਲ ਅਤੇ ਭਗਤਪੁਰ ਰੱਬਵਾਲਾ ਵਿੱਚ ਦਿਖਾਈ ਗਈ

Local news
ਬਟਾਲਾ, 9 ਜੁਲਾਈ (   ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਯਾਦਗਾਰੀ ਪ੍ਰੋਗਰਾਮਾਂ ਦੇ ਹਿੱਸੇ ਵਜੋਂ, ਬਟਾਲਾ ਦੇ ਬਹਿਲੂਵਾਲ ਅਤ ਭਗਤਪੁਰ ਰਬਵਾਲਾ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਯਾਤਰਾ ਨੂੰ ਦਰਸਾਉਂਦੀਆਂ ਡਾਕੂਮੈਂਟਰੀ ਸਕ੍ਰੀਨਿੰਗਾਂ ਕਰਵਾਈਆਂ ਗਈਆਂ। ਇਸ 30 ਮਿੰਟ ਦੀ ਡਾਕੂਮੈਂਟਰੀ ਨੂੰ ਭਰਵਾਂ ਹੁੰਗਾਰਾ ਮਿਲਿਆ, ਜਿਸ ਵਿੱਚ ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਿਰਕਤ ਕੀਤੀ। ਹਾਜ਼ਰੀਨ ਨੇ ਬੜੀ ਦਿਲਚਸਪੀ ਅਤੇ ਸ਼ਰਧਾ ਭਾਵਨਾ ਨਾਲ ਡਾਕੂਮੈਂਟਰੀ ਦੇਖੀ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਅਧਿਆਤਮਿਕ ਯਾਤਰਾ 'ਤੇ ਚਾਨਣਾ ਪਾਇਆ ਗਿਆ, ਜਦੋਂ ਕਿ ਉਨ੍ਹਾਂ ਦੀਆਂ ਬਰਾਬਰੀ, ਸਮਾਜਿਕ ਨਿਆਂ, ਦਇਆ, ਨਿਮਰਤਾ ਅਤੇ ਪ੍ਰਮਾਤਮਾ ਪ੍ਰਤੀ ਭਗਤੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਇਸ ਵਿੱਚ ਗੁਰੂ ਜੀ ਦੇ ਵਿਤਕਰੇ, ਜਾਤ-ਪਾਤ ਅਤੇ ਸਮਾਜਿਕ ਅਸਮਾਨਤਾਵਾਂ ਤੋਂ ਮੁਕਤ ਸਮਾਜ ਦੇ ਸੰਕਲਪ ਨੂੰ ਵੀ ਖੂਬਸੂਰਤ...
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

Local news
ਕੋਟਕਪੂਰਾ, 9 ਜੁਲਾਈ  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਵਿਖੇ ਲੋਕ ਮਿਲਣੀਆਂ ਕੀਤੀਆਂ

Punjab News
ਕੋਟਕਪੂਰਾ , 9 ਜੁਲਾਈ-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਢੁੱਡੀ, ਨੰਗਲ ਅਤੇ ਟਹਿਣਾ ਦਾ ਦੌਰਾ ਕਰਦਿਆਂ ਲੋਕਾਂ ਨਾਲ ਸਿੱਧਾ ਰਾਬਤਾ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਲੋਕ ਮਿਲਣੀਆਂ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਗਈਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ।ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਪਹਿਲ ਦੇ ਆਧਾਰ ਤੇ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਇਆ ਜਾ ਰਿਹਾ ਹੈ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੀ ਵੰਡੀਆਂ ਅਤੇ ਭਰੋਸਾ ਦਿੱਤਾ ਕਿ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹਾਇਤਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।ਇਸ ਮੌਕੇ ਐਕਸੀਅਨ ਅਰੁਣ ਸ਼ਰ...
ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

ਸਪੀਕਰ ਸ.  ਸੰਧਵਾਂ ਵੱਲੋਂ ਵਾਰਡ ਨੰਬਰ 5 ਤੋਂ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ

Punjab News
ਕੋਟਕਪੂਰਾ, 9 ਜੁਲਾਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 5 ਵਿਖੇ ਸਮਾਰਟ ਰਾਸ਼ਨ ਕਾਰਡ ਵੰਡ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਯੋਗ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਅੱਗੇ ਵਧ ਰਹੇ ਹਨ, ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਸਪੀਕਰ ਸ. ਸੰਧਵਾਂ ਅੱਗੇ ਨੇ ਕਿਹਾ ਕਿ ਮੌਜੂਦਾ ਸਰਕਾਰ ਦੀ ਰਾਜਨੀਤੀ ਲੋਕਾਂ ਨੂੰ ਸਹੂਲਤਾਂ ਅਤੇ ਹੱਕ ਦੇਣ ਦੀ ਰਾਜਨੀਤੀ ਹੈ। ਇਸੇ ਸੋਚ ਤਹਿਤ ਯੋਗ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਉਨ੍ਹਾਂ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ...
ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

ਅਮਨ ਅਰੋੜਾ ਵੱਲੋਂ ਸਟਾਰਟਅੱਪ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਨਿਵੇਸ਼ਕ ਸਰਕਲ ਅਤੇ ਨਿਊਰੋਨ 2.0 ਲਾਂਚ

Breaking News
ਚੰਡੀਗੜ੍ਹ/ਐਸ ਏ ਐਸ ਨਗਰ, 9 ਜੁਲਾਈ:ਸੂਬੇ  ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ। ਇਸ ਲੜੀ ਤਹਿਤ ਪਹਿਲਾ ਵੱਡਾ ਉਪਰਾਲਾ  ‘ਪੰਜਾਬ ਨਿਵੇਸ਼ਕ ਸਰਕਲ’ ਹੈ, ਜੋ  ਉੱਚ-ਸੰਭਾਵੀ ਸਟਾਰਟਅੱਪਾਂ ਨੂੰ ਉੱਦਮ ਪੂੰਜੀਪਤੀਆਂ, ਵੱਡੇ ਉਦਯੋਗ ਆਗੂਆਂ ਅਤੇ ਈਕੋਸਿਸਟਮ ਸਮਰਥਕਾਂ ਨਾਲ ਜੋੜਨ ਲਈ ਇੱਕ ਸਮਰਪਿਤ ਮੰਚ ਪ੍ਰਦਾਨ ਕਰਦਾ ਹੈ  ਅਤੇ ਦੂਜੀ ਅਹਿਮ ਪੇਸ਼ਕਦਮੀ ਹੈ ‘ਸਟਾਰਟਅੱਪ ਪੰਜਾਬ ਹੱਬ - ਨਿਊਰੋਨ 2.0’, ਜੋ ਡੂੰਘੀ-ਤਕਨੀਕੀ ਇਨਕਿਊਬੇਸ਼ਨ ਅਤੇ ਉੱਨਤ ਹੁਨਰ ਨੂੰ ਉਤਸ਼ਾਹਿਤ ਕਰਨ ਤੇ ਕੇਂਦਰਿਤ ਹੈ। ਇਨ੍ਹਾਂ ਦੋਵਾਂ ਪਹਿਲਕਦਮੀਆਂ ਦਾ ਉਦੇਸ਼ ਨਵੀਨਤਾ-ਸੰਚਾਲਿਤ ਉੱਦਮਾਂ ਲਈ ਪੰਜਾਬ ਨੂੰ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨਾਂ ਵਜੋਂ ਸਥਾਪਿਤ ਕਰਨਾ ਹੈ। ਸਟਾਰਟਅੱਪ ਪੰਜਾਬ ਵੱਲੋਂ ਮੋਹਾਲੀ ਵਿਖੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨਾਲੋਜੀ ਵਿਖੇ ਕਰਵਾਏ ਉਦਘਾਟਨੀ ਸਮਾਗਮ ਵਿੱਚ ਸੂਚਨਾ ਤਕਨਾਲੋਜੀ, ਸਿਹਤ ਸੰਭਾਲ, ਖੇਤੀਬਾੜੀ, ਨਿਰਮਾਣ ਅਤੇ ਡੂੰਘੀ ...
6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

6 ਮਹੀਨਿਆਂ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 2.42 ਲੱਖ ਤੋਂ ਵੱਧ ਮਰੀਜ਼ਾਂ ਨੂੰ 852 ਕਰੋੜ ਰੁਪਏ ਦੇ 4.79 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ

Punjab News
ਚੰਡੀਗੜ੍ਹ: 9 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਮੁੱਖ ‘ਮੁੱਖ ਮੰਤਰੀ ਸਿਹਤ ਯੋਜਨਾ’, ਜਿਸ ਦੀ ਸ਼ੁਰੂਆਤ ਇਸ ਸਾਲ 8 ਜਨਵਰੀ ਨੂੰ ਕੀਤੀ ਗਈ ਸੀ, ਪਿਛਲੇ ਛੇ ਮਹੀਨਿਆਂ ਦੌਰਾਨ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਅਹਿਮ ਪਹਿਲਕਦਮੀ ਵਜੋਂ ਉਭਰੀ ਹੈ। ਇਸ ਸਮੇਂ ਦੌਰਾਨ 2,42,917 ਮਰੀਜ਼ਾਂ ਨੂੰ 4,79,602 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਗਏ , ਜਿਨ੍ਹਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ। ਇਸ ਯੋਜਨਾ ਨੇ ਹਜ਼ਾਰਾਂ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਪ੍ਰਦਾਨ ਕੀਤੀ ਹੈ। ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਇਹ ਯੋਜਨਾ ਸੂਬੇ ਵਿੱਚ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਤੇਜ਼ੀ ਨਾਲ ਅੱਗੇ ਵਧਾਉਂਦੇ ਹੋਏ ਹਰੇਕ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾ ਰਹੀ ਹੈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਨੇ ਆਮ ਸਿਹਤ ਸੇਵਾਵਾਂ ਦੇ ਨਾਲ-ਨਾਲ ਮਹਿੰਗੇ ਅਤੇ ਵਿਸ਼ੇਸ਼ ਇਲਾਜ ਦੀਆਂ ਜ਼ਰੂਰ...
ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

Breaking News
ਚੰਡੀਗੜ੍ਹ, 9 ਜੁਲਾਈ: ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ। ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ...
ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲੋਕ ਮਿਲਣੀ ਮੌਕੇ ਪਿੰਡ ਸੋਲੀ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ; ਸੜਕਾਂ ਲਈ ਜਾਰੀ ਕੀਤੀ 60 ਲੱਖ ਰੁਪਏ ਦੀ ਗ੍ਰਾਂਟ

Punjab News
ਚੰਡੀਗੜ੍ਹ/ਗੜ੍ਹਸ਼ੰਕਰ (ਹੁਸ਼ਿਆਰਪੁਰ), 9 ਜੁਲਾਈ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਸੋਲੀ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਦੀਆਂ ਮੁਸ਼ਕਲਾਂ ਨੂੰ ਮੌਕੇ 'ਤੇ ਸੁਣ ਕੇ ਉਨ੍ਹਾਂ ਦਾ ਤੁਰੰਤ ਹੱਲ ਕਰਨਾ ਹੈ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਚੱਕਰ ਨਾ ਲਗਾਉਣ ਪੈਣ। ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਦੀਆਂ ਸੜਕਾਂ ਦੇ ਨਿਰਮਾਣ ਅਤੇ ਸੁਧਾਰ ਲਈ 60 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਦੀਆਂ ਸੜਕਾਂ ਨੂੰ ਮਜ਼ਬੂਤ ਅਤੇ ਸੁਵਿ...