ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ
ਚੰਡੀਗੜ੍ਹ, 11 ਫਰਵਰੀ 2026-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤ-ਅਮਰੀਕਾ ਟ੍ਰੇਡ ਡੀਲ ਦੀ ਵਕਾਲਤ ਕਰ ਰਹੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਸਮਝੌਤੇ ਨੂੰ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ 'ਗੱਦਾਰੀ' ਕਰਾਰ ਦਿੱਤਾ ਹੈ। ਧਾਲੀਵਾਲ ਨੇ ਜਾਖੜ ਨੂੰ ਸਿੱਧੀ ਚੁਣੌਤੀ ਦਿੱਤੀ ਕਿ ਉਹ ਮੀਡੀਆ ਵਿੱਚ ਸਿਫ਼ਤਾਂ ਦੇ ਪੁਲ ਬੰਨ੍ਹਣ ਦੀ ਬਜਾਏ ਇਸ ਡੀਲ ਦਾ ਅਸਲੀ ਡਰਾਫਟ ਜਨਤਕ ਕਰਨ।
ਬੁਧਵਾਰ ਨੂੰ ਆਪ ਆਗੂ ਪ੍ਰਭਵੀਰ ਬਰਾੜ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਟਰੰਪ ਸਰਕਾਰ ਨੇ ਭਾਰਤੀ ਵਸਤਾਂ 'ਤੇ ਟੈਰਿਫ ਵਧਾ ਕੇ 18% ਕਰ ਦਿੱਤਾ ਹੈ, ਜਦਕਿ ਮੋਦੀ ਸਰਕਾਰ ਨੇ ਗੋਡੇ ਟੇਕਦਿਆਂ ਅਮਰੀਕੀ ਵਸਤਾਂ 'ਤੇ ਟੈਕਸ 7.7% ਤੋਂ ਘਟਾ ਕੇ ਜ਼ੀਰੋ ਕਰ ਦਿੱਤਾ ਹੈ।
ਉਨ੍ਹਾਂ ਸਵਾਲ ਕੀਤਾ ਕਿ ਜਦੋਂ ਅਮਰੀਕੀ ਕਿਸਾਨ ਭਾਰਤ ਵਿੱਚ ਬਿਨਾਂ ਕਿਸੇ ਟੈਕਸ ਦੇ ਮਾਲ ਵੇਚੇਗਾ ਅਤੇ ਸਾਡੇ ਕਿਸਾਨ ਨੂੰ ਅਮਰੀਕਾ ਵਿੱਚ 18% ਟੈਕਸ ਦੇਣਾ ਪਵੇਗਾ, ਤਾਂ ਇਹ ਬਰਾਬਰੀ ਦਾ ਸੌਦਾ...








