Tuesday, July 28
Shadow

Tag: breaking news

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

ਵਿਸ਼ਵ ਹੈਪੇਟਾਈਟਸ ਦਿਵਸ: ਪੀ.ਆਈ.ਐਲ.ਬੀ.ਐਸ ਮੋਹਾਲੀ ਵੱਲੋਂ ਭਲਕੇ ਵਿਸ਼ੇਸ਼ ਲਿਵਰ ਹੈਲਥ ਕੈਂਪ ਲਗਾਇਆ ਜਾਵੇਗਾ, ਮੁੱਖ ਟੈਸਟ ਸਿਰਫ਼ 1000 ਰੁਪਏ ਵਿੱਚ ਹੋਣਗੇ ਉਪਲਬਧ

Punjab News
ਚੰਡੀਗੜ੍ਹ/ਮੁਹਾਲੀ, 27 ਜੁਲਾਈ: ਵਿਸ਼ਵ ਹੈਪੇਟਾਈਟਸ ਦਿਵਸ ਮੌਕੇ, ਲਿਵਰ ਦੀ ਦੇਖਭਾਲ ਲਈ ਸੂਬੇ ਦੀ ਪ੍ਰਮੁੱਖ ਸੁਪਰ-ਸਪੈਸ਼ਲਿਟੀ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.),  ਮੋਹਾਲੀ ਵੱਲੋਂ 28 ਜੁਲਾਈ, 2026 (ਮੰਗਲਵਾਰ) ਨੂੰ ਸਵੇਰੇ 9 ਵਜੇ ਤੋਂ ਸੰਸਥਾ ਦੇ ਓ.ਪੀ.ਡੀ. ਕੰਪਲੈਕਸ ਵਿੱਚ ਵਿਆਪਕ ਲਿਵਰ ਹੈਲਥ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਾਲ ਦੀ ਗਲੋਬਲ ਥੀਮ "ਲੈਟਸ ਬ੍ਰੇਕ ਇਟ ਡਾਊਨ" ਨੂੰ ਧਿਆਨ ਵਿੱਚ ਰੱਖਦਿਆਂ, ਇਸ ਕੈਂਪ ਦਾ ਉਦੇਸ਼ ਆਮ ਜਨਤਾ ਲਈ ਲਿਵਰ ਸਬੰਧੀ ਆਧੁਨਿਕ ਜਾਂਚ ਸਹੂਲਤਾਂ ਨੂੰ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਹੈ। ਪੀ.ਆਈ.ਐਲ.ਬੀ.ਐਸ. ਦੇ ਡਾਇਰੈਕਟਰ ਡਾ. ਵੀਰੇਂਦਰ ਸਿੰਘ ਨੇ ਦੱਸਿਆ ਕਿ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਮਾਹਰ ਹੈਪੇਟੋਲੋਜਿਸਟ ਦੀ ਸਲਾਹ ਸਮੇਤ ਮੁੱਖ ਲਿਵਰ ਟੈਸਟ—ਜਿਨ੍ਹਾਂ ਵਿੱਚ ਫਾਈਬਰੋਸਕੈਨ, ਅਲਟਰਾਸਾਊਂਡ, ਲਿਵਰ ਫੰਕਸ਼ਨ ਟੈਸਟ (ਐਲਐਫਟੀ), ਰੀਨਲ ਫੰਕਸ਼ਨ ਟੈਸਟ (ਆਰਐਫਟੀ), ਯੂਰਿਨ ਰੂਟੀਨ ਮਾਈਕਰੋਸਕੋਪੀ, ਹੈਪੇਟਾਈਟਸ ਬੀ ਅਤੇ ਸੀ ਦੀ ਸਕ੍ਰੀਨਿੰਗ ਸ਼ਾਮਲ ਹਨ, ਮਹਿਜ਼ 1000 ਰੁਪਏ ਵਿੱਚ ਉਪਲਬਧ ਹੋਣਗੇ। ਡਾ....
ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਅਵਤਾਰ ਸਿੰਘ ਤਾਰੀ ਨੇ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਸੰਭਾਲਿਆ ਚਾਰਜ

Punjab News
ਭਵਾਨੀਗੜ੍ਹ, 27 ਜੁਲਾਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਕੀਤੀਆਂ ਜਾ ਰਹੀਆਂ ਪਹਿਲਕਦਮੀਆਂ ਤਹਿਤ ਅੱਜ ਨਗਰ ਕੌਂਸਲ ਭਵਾਨੀਗੜ੍ਹ ਵਿੱਚ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਅਵਤਾਰ ਸਿੰਘ ਤਾਰੀ ਨੇ ਹਲਕਾ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦੀ ਹਾਜ਼ਰੀ ਵਿੱਚ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਵਜੋਂ ਆਪਣਾ ਚਾਰਜ ਸੰਭਾਲ ਲਿਆ। ਇਸ ਮੌਕੇ ਵਾਈਸ ਪ੍ਰਧਾਨ ਕਰਮਜੀਤ ਕੌਰ ਨੇ ਵੀ ਕਾਰਜ ਭਾਰ ਸੰਭਾਲਿਆ।   ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਵਤਾਰ ਸਿੰਘ ਤਾਰੀ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਨਗਰ ਕੌਂਸਲ ਦੀ ਟੀਮ ਅਤੇ ਸਮੂਹ ਕੌਂਸਲਰਾਂ ਦੇ ਸਹਿਯੋਗ ਨਾਲ ਭਵਾਨੀਗੜ੍ਹ ਦੇ ਵਿਕਾਸ ਨੂੰ ਹੋਰ ਰਫ਼ਤਾਰ ਦੇਣ ਲਈ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਅਤੇ ਕਸਬਿਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸਫ਼ਾ...
ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 188ਵਾਂ ਦਿਨ: ਪੰਜਾਬ ਪੁਲਿਸ ਵੱਲੋਂ 476 ਥਾਈਂ ਛਾਪੇਮਾਰੀ; 260 ਕਾਬੂ

Crime News, Punjab News
ਚੰਡੀਗੜ੍ਹ, 27 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 188ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ। ਇਸ ਤੋਂ ਇਲਾਵਾ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲ...
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

Punjab News
ਚੰਡੀਗੜ੍ਹ, 27 ਜੁਲਾਈ 2026: ਸਾਹ ਚੜ੍ਹਨ ਨੂੰ ਅਕਸਰ ਆਮ ਥਕਾਵਟ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ ਜਾਂਦਾ ਹੈ। ਲਗਾਤਾਰ ਰਹਿਣ ਵਾਲੀ ਖੰਘ ਨੂੰ ਮੌਸਮ ਦਾ ਅਸਰ ਮੰਨ ਲਿਆ ਜਾਂਦਾ ਹੈ ਅਤੇ ਘਰਘਰਾਹਟ ਨੂੰ ਉਦੋਂ ਤੱਕ ਗੰਭੀਰਤਾ ਨਾਲ ਨਹੀਂ ਲਿਆ ਜਾਂਦਾ, ਜਦੋਂ ਤੱਕ ਪੌੜੀਆਂ ਚੜ੍ਹਨੀਆਂ ਵੀ ਔਖੀਆਂ ਨਾ ਹੋ ਜਾਣ। ਉਦੋਂ ਤੱਕ ਕਈ ਮਰੀਜ਼ ਫ਼ੇਫ਼ੜਿਆਂ ਦੀ ਗੰਭੀਰ ਬੀਮਾਰੀ ਦਾ ਸ਼ਿਕਾਰ ਹੋ ਚੁੱਕੇ ਹੁੰਦੇ ਹਨ, ਜਿਸ ਲਈ ਲੰਬੇ ਸਮੇਂ ਤੱਕ ਹਸਪਤਾਲ ਵਿੱਚ ਦਾਖ਼ਲ ਰਹਿਣਾ ਪੈਂਦਾ ਹੈ ਜਾਂ ਵੱਡੀ ਥੋਰੇਸਿਕ ਸਰਜਰੀ ਕਰਵਾਉਣੀ ਪੈਂਦੀ ਹੈ। ਮੁੱਖ ਮੰਤਰੀ ਸਿਹਤ ਯੋਜਨਾ (ਐੱਮਐੱਮਐੱਸਵਾਈ) ਤਹਿਤ ਪੰਜਾਬ ਦੇ ਤਾਜ਼ਾ ਇਲਾਜੀ ਅੰਕੜੇ ਦੱਸਦੇ ਹਨ ਕਿ ਫ਼ੇਫ਼ੜਿਆਂ ਦੀਆਂ ਪੁਰਾਣੀਆਂ ਬੀਮਾਰੀਆਂ ਹੁਣ ਸਿਰਫ਼ ਬਜ਼ੁਰਗਾਂ ਤੱਕ ਸੀਮਤ ਨਹੀਂ ਰਹੀਆਂ। ਹਸਪਤਾਲ ਵਿੱਚ ਦਾਖ਼ਲ ਹੋ ਕੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦਾ ਵੱਡਾ ਹਿੱਸਾ ਸੂਬੇ ਦੇ ਕੰਮਕਾਜੀ ਉਮਰ ਵਰਗ ਨਾਲ ਸਬੰਧਿਤ ਹੈ, ਜੋ ਇਹ ਦਰਸਾਉਂਦਾ ਹੈ ਕਿ ਸਾਹ ਨਾਲ ਸਬੰਧਿਤ ਬੀਮਾਰੀਆਂ ਸਿਹਤ ਦੇ ਨਾਲ-ਨਾਲ ਆਰਥਿਕ ਬੋਝ ਵੀ ਤੇਜ਼ੀ ਨਾਲ ਵਧਾ ਰਹੀਆਂ ਹਨ। ਅਮਰੀਕਾ ਦੇ ਨੈਸ਼ਨਲ ਹਾਰਟ, ਲੰਗ ਐ...
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

Punjab News
ਚੰਡੀਗੜ੍ਹ, 27 ਜੁਲਾਈ: ਪੰਜਾਬ ਸਟੇਟ ਫੂਡ ਕਮਿਸ਼ਨ (ਪੀਐਸਐਫਈ) ਨੇ ਅੱਜ ਵੱਖ-ਵੱਖ ਖੇਤਰਾਂ ਵਿੱਚ ਕਮਿਸ਼ਨ ਦੀਆਂ ਗਤੀਵਿਧੀਆਂ ਸਬੰਧੀ ਇੱਕ ਵਿਆਪਕ ਸਮੀਖਿਆ ਮੀਟਿੰਗ ਕੀਤੀ। ਲਗਾਤਾਰ ਬਦਲ ਰਹੇ ਤਕਨੀਕੀ ਦੌਰ ਨੂੰ ਧਿਆਨ ਵਿੱਚ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਕਮਿਸ਼ਨ ਦੀ ਵੈੱਬਸਾਈਟ ਦੇ ਸੁਧਾਰ ਦੇ ਨਾਲ-ਨਾਲ ਇਸ ਨੂੰ ਅਪਡੇਟ ਕਰਨ ਦਾ ਫ਼ੈਸਲਾ ਕੀਤਾ ਗਿਆ ਤਾਂ ਜੋ ਵੈੱਬਸਾਈਟ 'ਤੇ ਕਮਿਸ਼ਨ ਦੀਆਂ ਗਤੀਵਿਧੀਆਂ ਬਾਰੇ ਤਾਜ਼ਾ ਜਾਣਕਾਰੀ ਉਪਲਬਧ ਕਰਵਾਈ ਜਾ ਸਕੇ। ਕਮਿਸ਼ਨ ਵੱਲੋਂ ਆਪਣੀਆਂ ਪਹਿਲਕਦਮੀਆਂ ਬਾਰੇ ਤਿਆਰ ਕੀਤੀ ਗਈ ਜਾਗਰੂਕਤਾ ਫਿਲਮ ਦੇ ਮੁੱਦੇ 'ਤੇ ਚਰਚਾ ਕਰਦਿਆਂ ਚੇਅਰਮੈਨ ਨੇ ਨਿਰਦੇਸ਼ ਦਿੱਤੇ ਕਿ ਮੌਜੂਦਾ ਫ਼ਿਲਮ ਦੀ ਸਮੀਖਿਆ ਕੀਤੀ ਜਾਵੇ ਤਾਂ ਜੋ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਚਲਾਈਆਂ ਗਈਆਂ ਕਈ ਨਵੀਆਂ ਮੁਹਿੰਮਾਂ ਨੂੰ ਇਸ ਵਿੱਚ ਸ਼ਾਮਲ ਕੀਤਾ ਜਾ ਸਕੇ। ਮਾਨਸੂਨ ਦੇ ਸੀਜ਼ਨ ਦੀ ਸ਼ੁਰੂਆਤ ਨੂੰ ਧਿਆਨ ਵਿੱਚ ਰੱਖਦਿਆਂ ਚੇਅਰਮੈਨ ਨੇ ਜ਼ੋਰ ਦਿੱਤਾ ਕਿ ਸੂਬੇ ਭਰ ਦੇ ਅਡਾਪਟ ਕੀਤੇ ਗਏ ਸਕੂਲਾ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

Breaking News
ਚੰਡੀਗੜ੍ਹ/ਹੁਸ਼ਿਆਰਪੁਰ, 27 ਜੁਲਾਈ: ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਕੇਂਦਰੀ ਜੇਲ੍ਹ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਇਕ ਬੰਦੀ ਤੋਂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਖੇਤਰ ਵਿਚ ਬਹੁਤ ਹੀ ਸੁਖਾਲੇ ਢੰਗ ਨਾਲ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਉਣ ਵਿਚ ਨਵੇਂ ਮਾਅਰਕੇ ਮਾਰ ਰਹੀ ਹੈ ਜਿਸ ਨਾਲ ਆਮ ਲੋਕਾਂ ਨੂੰ ਘਰਾਂ ਦੇ ਨਜ਼ਦੀਕ ਹੀ ਮੁੱਢਲੇ ਟੈਸਟਾਂ ਅਤੇ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 1090 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਜਾ ਚੁੱਕੇ ਹਨ ਜਿਥੇ ਮਾਹਿਰ ਸਟਾਫ਼ ਵਲੋਂ ਮੁੱਢਲੇ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਮਿਆਰੀ ਸਿਹਤ ਸੇਵਾਵਾਂ, ਟੈਸਟ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਣ ਨਾਲ ਜ਼ਿਲ੍ਹੇ ਵਿਚ ਚੱਲ ਰਹੇ ਇਨ੍ਹਾਂ ਕਲੀਨਿਕ...
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 27 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਪੰਜ ਆਧੁਨਿਕ .30 ਬੋਰ ਪਿਸਤੌਲਾਂ, 2.015 ਕਿਲੋਗ੍ਰਾਮ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਟੂ ਕੁਮਾਰ ਉਰਫ਼ ਭਈਆ (20) ਵਾਸੀ ਨਵੀਂ ਆਬਾਦੀ, ਅੰਮ੍ਰਿਤਸਰ; ਸਾਹਿਬ ਸਿੰਘ (21) ਵਾਸੀ ਪਿੰਡ ਧਗਾਣਾ ਅਤੇ ਮੌਜੂਦਾ ਪਤਾ ਫਤਿਹ ਸਿੰਘ ਕਲੋਨੀ, ਅੰਮ੍ਰਿਤਸਰ; ਸੰਜੀਵ ਕੁਮਾਰ ਉਰਫ਼ ਨੰਨੂ (22) ਵਾਸੀ ਪਿੰਕ ਕਲੋਨੀ, ਤਰਨਤਾਰਨ ਅਤੇ ਸੰਦੀਪ ਕੁਮਾਰ ਉਰਫ਼ ਸੰਨੀ (22) ਵਾਸੀ ਪਿੰਡ ਛਿੱਦਾਂ, ਅੰਮ੍ਰਿਤਸਰ ਵਜੋਂ ਹੋਈ ਹੈ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ...
ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਲੁਧਿਆਣਾ, 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ। ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹਰਾਇਆ ਕਿ ਗਰੀਬੀ ਖ਼ਤਮ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਮਰੱਥ ਬਣਾਉਣ ਲਈ ਸਿੱਖਿਆ ਹੀ ਸਭ ਤੋਂ ਸ਼ਕਤੀਸ਼ਾਲੀ ਸਾਧਨ ਹੈ। ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਨਵੇਂ ਬਲਾਕ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਦੇ ਆਪਣੀ ਕਿਸਮ ਦਾ ਪਹਿਲੇ 1,116 ਕਰੋੜ ਰੁਪਏ ਦੀ ਲਾਗਤ ਵਾਲੇ ਵਰਧਮਾਨ-ਆਈਚੀ ਸਟੀਲ ਫੋਰਜਿੰਗ ਪਲਾਂਟ ਦਾ ਨੀਂਹ ਪੱਥਰ ਰੱਖਿਆ, 500 ਨੌਜਵਾਨਾਂ ਨੂੰ ਮਿਲੇਗਾ ਸਿੱਧਾ ਰੋਜ਼ਗਾਰ

Breaking News
ਲੁਧਿਆਣਾ; 27 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਪਾਨ ਦੀ ਆਈਚੀ ਸਟੀਲ ਦੀ ਭਾਈਵਾਲੀ ਨਾਲ ਵਰਧਮਾਨ ਸਪੈਸ਼ਲ ਸਟੀਲਜ਼ ਵੱਲੋਂ ਸਥਾਪਤ ਕੀਤੇ ਜਾ ਰਹੇ ਦੇਸ਼ ਦੇ ਆਪਣੀ ਕਿਸਮ ਦੇ ਪਹਿਲੇ 1,116 ਕਰੋੜ ਰੁਪਏ ਦੇ ਫੋਰਜਿੰਗ ਅਤੇ ਮਸ਼ੀਨਿੰਗ ਯੂਨਿਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਇਸ ਨੂੰ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੱਡਾ ਹੁਲਾਰਾ ਦੱਸਿਆ। ਇਹ ਪ੍ਰੋਜੈਕਟ 500 ਤੋਂ ਵੱਧ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਪ੍ਰਦਾਨ ਕਰੇਗਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਵਰਧਮਾਨ-ਆਈਚੀ ਦੇ ਪ੍ਰਾਜੈਕਟ ਦੇ ਭਵਿੱਖੀ ਵਿਸਥਾਰ ਨਾਲ ਹੋਰ 2,000 ਲੋਕਾਂ ਲਈ ਨੌਕਰੀਆਂ ਦੇ ਮੌਕੇ ਪੈਦਾ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਕੰਪਨੀਆਂ ਵੱਲੋਂ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਮਾਹੌਲ ਨੂੰ ਦੇਖਦਿਆਂ ਨਿਵੇਸ਼ ਨੂੰ 500 ਕਰੋੜ ਰੁਪਏ ਦੇ ਸ਼ੁਰੂਆਤੀ ਸਮਝੌਤੇ ਤੋਂ ਵਧਾ ਕੇ 1,116 ਕਰੋੜ ਰੁਪਏ ਕੀਤਾ ਗਿਆ ਹੈ, ਜੋ ਸੂਬੇ ਦੀਆਂ ਉਦਯੋਗ-ਪੱਖੀ ਨੀਤੀਆਂ ਵਿੱਚ ਵਧ ਰਹੇ ਆਲਮੀ ਵਿਸ਼ਵਾਸ ਨੂੰ ਦਰਸਾਉਂਦਾ ਹੈ। ਇਹ ਪਲਾਂਟ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ ਲਈ ਉੱਚ-ਮੁੱਲ ਵ...
ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 26 ਜੁਲਾਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਰਿਕਾਰਡ 882 ਵਿਦਿਆਰਥੀਆਂ ਨੇ ਸਾਲ 2026 ਦੀ ਨੀਟ (ਨੈਸ਼ਨਲ ਐਲੀਜਿਬਿਲੀਟੀ-ਕਮ-ਐਂਟਰੈਂਸ ਟੈਸਟ) ਪ੍ਰੀਖਿਆ ਪਾਸ ਕੀਤੀ ਹੈ ਅਤੇ ਪਾਰਦਰਸ਼ੀ ਭਰਤੀ ਪ੍ਰਕਿਰਿਆ ਰਾਹੀਂ ਸਿਰਫ਼ ਯੋਗਤਾ ਦੇ ਆਧਾਰ 'ਤੇ 68,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ, ਜੋ ਕਿ ਸੂਬਾ ਸਰਕਾਰ ਦੀ ਇਮਾਨਦਾਰੀ, ਪਾਰਦਰਸ਼ਤਾ ਅਤੇ ਬਰਾਬਰ ਮੌਕੇ ਪ੍ਰਦਾਨ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ। ਜ਼ੀਰਕਪੁਰ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਨੀਟ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਸਨਮਾਨਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਮੁਫ਼ਤ ਕੋਚਿੰਗ, ਮੈਂਟੋਰਸ਼ਿਪ ਅਤੇ ਕਰੀਅਰ ਕੌਂਸਲਿੰਗ ਨੂੰ ਦਿੱਤੀ ਜਾ ਰਹੀ ਤਰਜੀਹ ਸਦਕਾ...