Thursday, July 30
Shadow

Tag: breaking news

केवल सिंह पठानिया ने तमिलनाडु कांग्रेस कमेटी के अध्यक्ष से भेंट की

केवल सिंह पठानिया ने तमिलनाडु कांग्रेस कमेटी के अध्यक्ष से भेंट की

Himachal
उप-मुख्य सचेतक केवल सिंह पठानिया ने तमिलनाडु कांग्रेस कमेटी के नवनियुक्त अध्यक्ष एवं लोकसभा में कांग्रेस पार्टी के मुख्य सचेतक बी. मणिकम टैगोर से आज नई दिल्ली में शिष्टाचार भेंट कर उन्हें नई जिम्मेदारी संभालने पर हार्दिक बधाई एवं शुभकामनाएं दीं।इस अवसर पर केवल सिंह पठानिया ने विश्वास व्यक्त किया कि बी. मणिकम टैगोर के नेतृत्व में तमिलनाडु कांग्रेस कमेटी और अधिक सशक्त होगी तथा संगठन को नई दिशा एवं ऊर्जा प्राप्त होगी।केवल सिंह पठानिया ने मुख्यमंत्री ठाकुर सुखविन्द्र सिंह सुक्खू के नेतृत्व में हिमाचल प्रदेश सरकार द्वारा संचालित विभिन्न विकासात्मक एवं जनकल्याणकारी पहलों की जानकारी भी साझा की। उन्होंने कहा कि प्रदेश सरकार पारदर्शी, जवाबदेह एवं जनहितैषी शासन व्यवस्था के माध्यम से समावेशी विकास सुनिश्चित करने के लिए प्रतिबद्ध है।उन्होंने कहा कि ठाकुर सुखविन्द्र सिंह सुक्खू द्वारा हिमाचल प्रदेश में...
चिट्टा को कहें ना, जीवन को चुनें’ संदेश के साथ जारी एंटी चिट्टा फुटबॉल टूर्नामेंट

चिट्टा को कहें ना, जीवन को चुनें’ संदेश के साथ जारी एंटी चिट्टा फुटबॉल टूर्नामेंट

Himachal
जिला प्रशासन मंडी द्वारा नशामुक्ति अभियान के अंतर्गत आयोजित एंटी चिट्टा अवेयरनेस फुटबॉल टूर्नामेंट में बुधवार को रोमांचक मुकाबले खेले गए। खेलों के माध्यम से युवाओं को नशे, विशेषकर चिट्टा जैसी घातक प्रवृत्ति के प्रति जागरूक करने और स्वस्थ जीवनशैली अपनाने के उद्देश्य से आयोजित इस प्रतियोगिता में खिलाड़ियों ने जोश, अनुशासन और खेल भावना का शानदार प्रदर्शन किया। इस अवसर पर खिलाड़ियों को अपने समाज, परिवार, दोस्तों और स्वयं को नशा मुक्त रखने, अपने घर के आस-पास के वि‌द्यालयों, महाविद्यालयों, अन्य स्थानों व समस्त सार्वजनिक व निजी स्थलों पर नशे के दुष्प्रभाव बारे लोगों को जागरूक करने तथा प्रदेश को नशा मुक्त बनाने के लिए हर संभव प्रयास करने तथा चिट्टा मुक्त मंडी की साथ भी दिलाई गई। आज का अंतिम मुकाबला एसटीसी पड्डल और एसपी- 7 टीम के बीच जारी है। इस अवसर पर उपायुक्त मंडी अपूर्व देवगन एसटीसी पड्डल मं...
ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਕੇ.ਵੀ.ਕੇ. ਰੋਪੜ ਨੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

Local news
ਰੂਪਨਗਰ, 8 ਜੁਲਾਈ: ਆਪਣੀਆਂ ਜਾਗਰੂਕਤਾ ਗਤੀਵਿਧੀਆਂ ਦੀ ਲੜੀ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਰੋਪੜ ਵੱਲੋਂ ਅੱਜ ਪਿੰਡ ਦੁਗਰੀ ਵਿਖੇ ਵਾਤਾਵਰਣ, ਪਸ਼ੂ ਅਤੇ ਮਨੁੱਖੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖਾਂ ਦੀ ਕਾਸ਼ਤ ਦੇ ਮਹੱਤਵ ਅਤੇ ਪਸ਼ੂਆਂ ਦੀ ਸਿਹਤ ਸੰਭਾਲ ਵਿੱਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਪਸ਼ੂਆਂ ਤੋਂ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ (ਜ਼ੂਨੋਟਿਕ ਰੋਗਾਂ) ਬਾਰੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਇਨ੍ਹਾਂ ਤੋਂ ਬਚਾਅ ਲਈ ਅਪਣਾਏ ਜਾਣ ਵਾਲੇ ਪ੍ਰਭਾਵਸ਼ਾਲੀ ਉਪਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋ ਇਸ ਵਧ ਰਹੀ ਸਮੱਸਿਆ ਨੂੰ ਸ਼ੁਰੂਆਤੀ ਪੜਾਅ 'ਤੇ ਹੀ ਰੋਕਿਆ ਜਾ ਸਕੇ। ਪ੍ਰੋਗਰਾਮ ਦੌਰਾਨ ਰਵਾਇਤੀ ਰੁੱਖ ਲਗਾਏ ਗਏ ਅਤੇ ਪਸ਼ੂਆਂ ਤੇ ਮਨੁੱਖਾਂ ਵਿੱਚ ਫੈਲਣ ਵਾਲੇ ਰੋਗਾਂ ਦੀ ਰੋਕਥਾਮ ਸਬੰਧੀ ਪ੍ਰਦਰਸ਼ਨੀ ਰਾਹੀਂ ਵੱਖ-ਵੱਖ ਤਕਨੀਕਾਂ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਕੇਂਦਰ ਦੇ ਸਹਿਯੋਗੀ ਨਿਰਦੇਸ਼ਕ (ਸ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਫਾਜ਼ਿਲਕਾ ਨੇ ਪਿੰਡ ਆਲਮਸ਼ਾਹ ਤੋਂ ਬੱਸ ਕੀਤੀ ਰਵਾਨਾ

Local news
 ਫਾਜ਼ਿਲਕਾ 8  ਜੁਲਾਈ-                ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ  ਆਲਮਸ਼ਾਹ ਤੋਂ  ਬੱਸ ਧਾਰਮਿਕ ਤੀਰਥ ਸਥਾਨਾਂ ਯਾਤਰਾ ਰਵਾਨਾ ਕੀਤੀਆਂ।ਇਸ ਮੌਕੇ ਉਨ੍ਹਾ ਦੀ ਧਰਮਪਤਨੀ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਵੀ ਨਾਲ ਮੌਜੂਦ ਸਨ।ਉਨ੍ਹਾਂ ਕਿਹਾ ਕਿ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਨਾ ਮੰਦਿਰ,ਜਲਿਆ ਵਾਲਾ ਬਾਗ, ਰਾਮਤੀਰਥ ਮੰਦਿਰ ਅਤੇ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੇ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਵਧੀਆ ਤੇ ਮੁਫਤ ਪ੍ਰਬੰਧ ਪੰਜਾਬ ਸਰਕਾਰ ਵਲੋ ਕੀਤਾ ਗਿਆ ਹੈ|            ਵਿਧਾਇਕ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਹੋਣ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥ...
ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਡਾਕੂਮੈਂਟਰੀ ਸ਼ੋਅ ਰਾਹੀਂ ਘਰ-ਘਰ ਪਹੁੰਚਾ ਰਹੀ ਹੈ ਪ੍ਰਚਾਰ ਵੈਨ

Local news
ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 8 ਜੁਲਾਈ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਅੱਜ ਬਲਾਕ ਗਿੱਦੜਬਾਹਾ ਦੇ ਪਿੰਡ ਗੁੜੀਸੰਘਰ ਅਤੇ ਕਾਉਣੀ ਵਿਖੇ ਪੁੱਜੀ। ਇਸ ਮੌਕੇ ਦੋਵੇਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸੰਦੇਸ਼ ’ਤੇ ਆਧਾਰਿਤ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰ ਲੋਕਾਂ ਨੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਅਤੇ ਸ਼ਰਧਾ ਨਾਲ ਦੇਖਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਮਹਾਨ ਵਿਚਾਰਾਂ ਅਤੇ ਸਿੱਖਿਆਵਾਂ ਨੂੰ ਆਮ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਇਸ ਵਿਲੱ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਲਈ ਪੰਜਾਬ ਸਰਕਾਰ ਦਾ ਉਪਰਾਲਾ ਸ਼ਲਾਂਘਾਯੋਗ

Local news
ਕੋਟਕਪੂਰਾ 08 ਜੁਲਾਈ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ ਫਲਸਫ਼ੇ ਅਤੇ ਸਿੱਖਿਆਵਾਂ ਨੂੰ ਘਰ ਘਰ ਪਹੁੰਚਾਉਣ ਲਈ ਪੰਜਾਬ ਸਰਕਾਰ ਵਲੋਂ ਵਿਸ਼ੇਸ ਦਸਤਾਵੇਜ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਦੂਸਰੇ ਦਿਨ ਪਿੰਡ ਭੈਰੋਭੱਟੀ ਅਤੇ ਪਿੰਡ ਹਰੀ ਨੌਂ ਵਿਖੇ ਡਾਕੂਮੈਂਟਰੀ ਸ਼ੋਅ ਹੋਏ ਜਿਸ ਵਿੱਚ ਲੋਕਾਂ ਨੇ ਸ਼ਰਧਾ ਨਾਲ ਭਾਗ ਲਿਆ।  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਰੋਜ਼ਾਨਾ ਦੋ ਪਿੰਡਾਂ ਵਿੱਚ ਇਸ ਵੈਨ ਰਾਹੀਂ ਇਹ ਦਸਤਾਵੇਜ਼ੀ ਦਿਖਾਈ ਜਾਵੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਹਰ ਘਰ ਤੱਕ ਪਹੁੰਚ ਸਕਣ। ਉਨ੍ਹਾਂ ਦੱਸਿਆ ਕਿ ਇਹ ਦਸਤਾਵੇਜ਼ੀ 30 ਮਿੰਟ ਦੀ ਹੋਵੇਗੀ। ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ, ਖਾਸ ਕਰਕੇ ਨੌਜਵਾਨ ਪੀੜ੍ਹੀ, ਗੁਰੂ ਜੀ ਦੇ ਭੇਦਭਾਵ ਰਹਿਤ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਹੋ ਸਕੇ। ਉਨ੍ਹਾਂ ਪਿੰਡਾਂ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਸਤਾਵੇਜ਼ੀ ਨੂੰ ਦੇਖਣ ਪਰਿਵਾਰਾਂ ਸਮੇਤ ਜ਼ਰੂਰ ਪੁੱਜਣ ਤਾਂ ਜੋ ਅਸੀਂ ਆਪਣੇ ਬ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ

Punjab News
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ। ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮ...
ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

ਬਾਦਲ ਪਰਿਵਾਰ ਪੰਜਾਬ ਅਤੇ ਸਿੱਖ ਪੰਥ ਦਾ ਸਭ ਤੋਂ ਵੱਡਾ ਦੁਸ਼ਮਣ, ਉਨ੍ਹਾਂ ਨੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਦੇ ਸੱਚ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ: ਕੁਲਦੀਪ ਸਿੰਘ ਧਾਲੀਵਾਲ

Breaking News, Punjab Politics
ਚੰਡੀਗੜ੍ਹ, 8 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਹਮੇਸ਼ਾ ਪੰਜਾਬ ਅਤੇ ਸਿੱਖ ਕੌਮ ਨਾਲ ਹੋਈਆਂ ਬੇਇਨਸਾਫ਼ੀਆਂ ਲਈ ਜ਼ਿੰਮੇਵਾਰ ਲੋਕਾਂ ਦਾ ਸਾਥ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਸਵਰਗੀ ਜਸਵੰਤ ਸਿੰਘ ਖਾਲੜਾ ਦੀ ਪਤਨੀ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਿਆਨ ਦਾ ਹਵਾਲਾ ਦਿੰਦਿਆਂ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬੀ ਫਿਲਮ 'ਸਤਲੁਜ' 'ਤੇ ਪਾਬੰਦੀ ਲਗਾਉਣ ਦੀ ਮੰਗ ਕਰਦਿਆਂ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਹੈ ਤਾਂ ਇਸ ਤੋਂ ਵੱਧ ਸ਼ਰਮਨਾਕ ਕੁਝ ਨਹੀਂ ਹੋ ਸਕਦਾ। ਇਸ ਨੇ ਸਿੱਖ ਕੌਮ ਅਤੇ ਪੰਜਾਬ ਦੇ ਲੋਕਾਂ ਦੇ ਸਾਹਮਣੇ ਬਾਦਲ ਪਰਿਵਾਰ ਦਾ ਅਸਲੀ ਚਿਹਰਾ ਬੇਨਕਾਬ ਕਰ ਦਿੱਤਾ ਹੈ। ਧਾਲੀਵਾਲ ਨੇ ਕਿਹਾ ਕਿ ਇਹ ਫਿਲਮ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਕਾਲੇ ਅਧਿਆਵਾਂ ਵਿੱਚੋਂ ਇੱਕ 'ਤੇ ਅਧਾਰਤ ਹੈ...
ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

ਕਰੀਬ 50 ਕਰੋੜ ਰੁਪਏ ਨਾਲ ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਮਜ਼ਬੂਤੀਕਰਨ ਕਰਕੇ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ: ਬਰਿੰਦਰ ਕੁਮਾਰ ਗੋਇਲ

Punjab News
*ਚੰਡੀਗੜ੍ਹ/ਪਠਾਨਕੋਟ, 8 ਜੁਲਾਈ:* ਮਾਧੋਪੁਰ ਹੈੱਡਵਰਕਸ ਦੇ 54 ਗੇਟਾਂ ਦਾ ਆਧੁਨਿਕੀਕਰਨ ਅਤੇ ਮਜ਼ਬੂਤੀਕਰਨ ਕਰਕੇ ਉਨ੍ਹਾਂ ਨੂੰ ਬਿਜਲਈ ਮੋਟਰਾਂ ਨਾਲ ਚਲਾਉਣਯੋਗ ਬਣਾਇਆ ਗਿਆ ਅਤੇ ਨੁਕਸਾਨੇ ਗਏ ਤਿੰਨ ਗੇਟਾਂ ਦੀ ਨਵੇਂ ਡਿਜ਼ਾਇਨ ਅਨੁਸਾਰ ਰਿਕਾਰਡ ਸਮੇਂ ਵਿੱਚ ਮੁੜ ਉਸਾਰੀ ਕੀਤੀ ਗਈ। ਇਨ੍ਹਾਂ ਸਾਰੇ ਕੰਮਾਂ 'ਤੇ ਕਰੀਬ 50 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਾਧੋਪੁਰ ਹੈੱਡਵਰਕਸ ਦੇ ਬਣਾਏ ਗਏ ਗੇਟਾਂ ਦਾ ਨਿਰੀਖਣ ਕਰਨ ਮਗਰੋਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਪਿਛਲੇ ਕੱਲ੍ਹ ਤੋਂ ਜ਼ਿਲ੍ਹਾ ਪਠਾਨਕੋਟ ਦੇ ਅੰਦਰ ਉਨ੍ਹਾਂ ਖੇਤਰਾਂ ਦਾ ਜਾਇਜ਼ਾ ਲੈ ਰਹੇ ਹਨ, ਜਿਥੇ ਪਿਛਲੇ ਸਾਲ ਹੜ੍ਹਾਂ ਕਾਰਨ ਨੁਕਸਾਨ ਹੋਇਆ ਸੀ ਅਤੇ ਜਿਥੇ ਵਿਭਾਗ ਵੱਲੋਂ ਬਰਸਾਤੀ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਸ਼ਾਹਪੁਰਕੰਢੀ ਰੋਡ ਸਥਿਤ ਓਸ਼ੋ ਆਸ਼ਰਮ ਦੇ ਨਜ਼ਦੀਕ ਰਾਵੀ ਦੇ ਨਾਲ ਲੱਗਦੇ ਅਜਿਹੇ ਖੇਤਰਾਂ ਦਾ ਦੌਰਾ ਕੀਤਾ ਗਿਆ। ...
ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

ਫੁੱਲਾਂ ਦੇ ਬੀਜ ਉਤਪਾਦਨ ਲਈ 40 ਫੀਸਦੀ ਸਬਸਿਡੀ ਦੇ ਰਹੀ ਹੈ ਸਰਕਾਰ: ਮੋਹਿੰਦਰ ਭਗਤ

Punjab News
ਚੰਡੀਗੜ੍ਹ, 8 ਜੁਲਾਈ: ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗਬਾਨੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਕਈ ਕਿਸਾਨ-ਪੱਖੀ ਸਕੀਮਾਂ ਲਾਗੂ ਕਰ ਰਹੀ ਹੈ। ਬਾਗਬਾਨੀ ਮੰਤਰੀ ਨੇ ਦੱਸਿਆ ਕਿ ਫੁੱਲਾਂ ਦੀ ਖੇਤੀ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਸਰਕਾਰ ਵੱਲੋਂ ਬਾਗਬਾਨੀ ਸਕੀਮਾਂ ਤਹਿਤ ਫੁੱਲਾਂ ਦੇ ਬੀਜ ਉਤਪਾਦਨ ਕਰਨ ਵਾਲੇ ਕਿਸਾਨਾਂ ਨੂੰ ਤਿੰਨ ਸਾਲਾਂ ਤੱਕ ਪ੍ਰਤੀ ਏਕੜ ਲਾਗਤ 'ਤੇ 40 ਫੀਸਦੀ ਸਬਸਿਡੀ ਜਾਂ ਵੱਧ ਤੋਂ ਵੱਧ 14,000 ਰੁਪਏ ਪ੍ਰਤੀ ਏਕੜ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਉਦੇਸ਼ ਉੱਚ ਗੁਣਵੱਤਾ ਵਾਲੇ ਫੁੱਲਾਂ ਦੇ ਬੀਜਾਂ ਦੇ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨਾਂ ਲਈ ਆਮਦਨ ਦੇ ਵਾਧੂ ਮੌਕੇ ਪੈਦਾ ਕਰਨਾ ਹੈ। ਸ੍ਰੀ ਭਗਤ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰਨ।...