Wednesday, August 5
Shadow

Tag: breaking news

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Local news
ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:-26 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸ੍ਰ. ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਜੇਲ ਮੰਤਰੀ, ਪੰਜਾਬ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਇਹਨਾਂ ਗੱਲਾਂ ਦਾ ਪ੍ਰਗਟਾਵਾ ਐਸ.ਡੀ.ਐੱਮ. ਸ੍ਰੀਮਤੀ ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸਬੰਧੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ। ਐਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ...
ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

ਤੇਲ ਬੀਜ ਦੀ ਮਹੱਤਤਾ ਅਤੇ ਮੰਗ ਦੀ ਪੂਰਤੀ ਲਈ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਦੀ ਲੋੜ: ਡਾ ਭੁਪਿੰਦਰ ਸਿੰਘ ਏਓ

Local news
ਪੱਟੀ/ਤਰਨ ਤਾਰਨ, 23 ਜਨਵਰੀ (         ) - ਡਿਪਟੀ ਕਮਿਸ਼ਨਰ ਤਰਨ ਤਰਨ ਸ੍ਰੀ ਰਾਹੁਲ ਆਈ.ਏ.ਐੱਸ. ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਨੈਸ਼ਨਲ ਮਿਸ਼ਨ ਆਫ ਐਡੀਬਲ ਆਇਲ ਸਕੀਮ ਅਧੀਨ ਪੱਟੀ ਅਤੇ ਪਿੰਡ ਘਰਿਆਲਾ ਵਿਖੇ ਦੋ ਰੋਜ਼ਾ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪੱਟੀ ਡਾ. ਭੁਪਿੰਦਰ ਸਿੰਘ ਨੇ ਕਿਹਾ ਕਿ ਤੇਲ ਬੀਜ਼ਾਂ ਵਿੱਚ ਫਾਈਬਰ, ਵਿਟਾਮਿਨ, ਖਣਿਜ, ਲਾਭਦਾਇਕ ਮੋਨੋ ਅਤੇ ਪੋਲੀਅਨਸੈਚੂਰੇਟਡ ਫੈਟੀ ਐਸਿਡ ਅਤੇ ਉਮੇਗਾ- 3 ਫੈਟੀ ਐਸਿਡ ਦੀ ਮਾਤਰਾ ਵੱਧ ਪਾਈ ਜਾਣ ਕਰਕੇ  ਇਸ ਨਾਲ ਕੋਲੈਸਟਰੋਲ, ਬਲੱਡ ਪ੍ਰੈਸ਼ਰ, ਪਾਚਣ ਕਿਰਿਆ, ਦਿਲ ਸਬੰਧੀ, ਸ਼ੱਕਰ ਰੋਗ, ਮੋਟਾਪਾ, ਜੋੜਾਂ ਦੇ ਦਰਦ ਆਦਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਘਟਾਇਆ ਜਾ ਸਕਦਾ ਹੈ। ਦੋ ਰੋਜ਼ਾ ਤਕਨੀਕੀਸ਼ਨ ਦੌਰਾਨ ਉਹਨਾਂ ਜਾਣਕਾਰੀ ਸਾਂਝੀ ਕੀਤੀ  ਕਿ ਰੋਜ਼ਾਨਾਂ ਖੁਰਾਕ ਵਿੱਚ ਵਰਤੇ ਜਾਣ ਵਾਲੇ ਤੇਲ ਬੀਜ ਜਿਵੇਂ ਸੂਰਜਮੁਖੀ ਦੇ ਬੀਜ਼, ਅਲਸੀ, ਮੂੰਗਫਲੀ, ਸੋਇਆਬੀਨ, ਸਰੋਂ ਆਦਿ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ਵ...
ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ

Local news
ਨੰਗਲ 23 ਜਨਵਰੀ : ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ 26 ਜਨਵਰੀ ਨੂੰ ਸਕੂਲ ਆਫ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ। ਸਕੂਲ ਆਫ ਐਮੀਨੈਂਸ ਵਿੱਚ ਹੋਣ ਵਾਲੇ ਇਸ ਪ੍ਰਭਾਵਸ਼ਾਲੀ ਸਮਾਰੋਹ ਦੀਆਂ ਤਿਆਰੀਆਂ ਨੂੰ ਅੱਜ ਫੁੱਲ ਡਰੈਸ ਰਿਹਸਲ ਕਰਵਾ ਕੇ ਅੰਤਿਮ ਛੋਹਾ ਦਿੱਤੀਆ ਗਈਆਂ।     ਅੱਜ ਬੀ.ਬੀ.ਐਮ.ਬੀ ਦੇ ਆਡੀਟੋਰੀਅਮ ਵਿੱਚ ਹੋਈ ਰਿਹਸਲ ਉਪਰੰਤ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਸਮਾਰੋਹ ਲਈ ਮਾਰਚ ਪਾਸਟ, ਪਰੇਡ, ਪੀ.ਟੀ.ਸ਼ੋਅ ਦੀ ਰਿਹਸਲ ਕਰਵਾਈ ਗਈ। ਸੱਭਿਆਚਾਰਕ ਅਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਵਿਦਿਆਰਥੀਆਂ ਨੇ ਖੂਬ ਰੰਗ ਬੰਨਿਆ। ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਹੋਵੇਗੀ। ਰਾਸ਼ਟਰੀ ਝੰਡਾ ਸਚਿਨ ਪਾਠਕ ਉਪ ਮੰਡਲ ਮੈਜਿਸਟ੍ਰੇਟ ਨੰਗਲ ਲਹਿਰਾਉਣਗੇ। ਉਨ੍ਹਾਂ ਵੱਲੋਂ ਦੇਸ਼ ਵਾਸੀਆਂ ਨੂੰ ਸੰਦੇਸ਼ ਵੀ ਦਿੱਤਾ ਜਾਵੇਗਾ। ਸਮਾਰੋਹ ਮੌਕੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਆਉਣ ਵਾਲੇ ਪਤ...
ਬਜਟ ਤੋਂ ਪਹਿਲਾਂ ਸਲਾਹ-ਮਸ਼ਵਰਾ ਪ੍ਰਕਿਰਿਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਸਾਧਨ ਹੈ: ਮੁੱਖ ਮੰਤਰੀ

ਬਜਟ ਤੋਂ ਪਹਿਲਾਂ ਸਲਾਹ-ਮਸ਼ਵਰਾ ਪ੍ਰਕਿਰਿਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਅਤੇ ਸ਼ਕਤੀਸ਼ਾਲੀ ਸਾਧਨ ਹੈ: ਮੁੱਖ ਮੰਤਰੀ

Haryana
ਚੰਡੀਗੜ੍ਹ, 22 ਜਨਵਰੀ—ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਕੁਰੂਕਸ਼ੇਤਰ ਵਿੱਚ ਵੱਖ-ਵੱਖ ਸੰਗਠਨਾਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰਾ ਮੀਟਿੰਗ ਨੂੰ ਸੰਬੋਧਨ ਕੀਤਾ। ਉੱਦਮਤਾ ਰਾਜ ਮੰਤਰੀ ਗੌਰਵ ਗੌਤਮ ਵੀ ਮੌਜੂਦ ਸਨ। ਸਮਾਜ ਦੇ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਪ੍ਰਮੁੱਖ ਸੰਸਥਾਵਾਂ ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਭਾਰਤੀ ਕਿਸਾਨ ਸੰਘ, ਭਾਰਤੀ ਮਜ਼ਦੂਰ ਸੰਘ, ਸਵਦੇਸ਼ੀ ਜਾਗਰਣ ਮੰਚ, ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ, ਵਿਦਿਆ ਭਾਰਤੀ, ਵਕੀਲ ਪ੍ਰੀਸ਼ਦ, ਵਿਸ਼ਵ ਹਿੰਦੂ ਪ੍ਰੀਸ਼ਦ, ਕ੍ਰਿਦਾ ਭਾਰਤੀ ਸਮੇਤ ਪ੍ਰਮੁੱਖ ਸੰਗਠਨਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਅਤੇ ਆਪਣੇ-ਆਪਣੇ ਖੇਤਰਾਂ ਵਿੱਚ ਸਰਕਾਰ ਨੂੰ ਬਜਟ ਨਾਲ ਸਬੰਧਤ ਮਹੱਤਵਪੂਰਨ ਸੁਝਾਅ ਪੇਸ਼ ਕੀਤੇ। ਸਮਾਜ ਦੇ ਹਰ ਵਰਗ ਦੀ ਭਾਗੀਦਾਰੀ ਨਾਲ ਇੱਕ ਸੰਤੁਲਿਤ ਬਜਟ ਤਿਆਰ ਕੀਤਾ ਜਾਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇਹ ਕਿਸੇ ਇੱਕ ਸਰਕਾਰ ਜਾਂ ਕਿਸੇ ਚੋਣ ਏਜੰਡੇ ਲਈ ਬਜਟ ਨਹੀਂ ਹੈ, ਸਗੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਦੇ 28 ਮਿਲੀਅਨ ਨਾਗਰਿਕਾਂ ਲਈ ਬ...
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜਿਲਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਮੁਅੱਤਲ ਕਰਨ ਦੇ ਹੁਕਮ

Punjab News
ਚੰਡੀਗੜ੍ਹ, 22 ਜਨਵਰੀ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਪੱਤਰ ਜਾਰੀ ਕਰਦਿਆਂ ਸੀਨੀਅਰ ਸੈਕੰਡਰੀ ਸਕੂਲ ਮੁਰਾਦਪੁਰਾ ਜ਼ਿਲ੍ਹਾ ਅੰਮ੍ਰਿਤਸਰ ਦੀ ਪ੍ਰਿੰਸੀਪਲ ਰੇਖਾ ਮਹਾਜਨ ਨੂੰ ਸਸਪੈਂਡ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ.ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਪ੍ਰਿੰਸੀਪਲ ਰੇਖਾ ਮਹਾਜਨ ਵੱਲੋਂ ਡੀ.ਪੀ.ਈ. ਅਧਿਆਪਕ ਜੋਰਇੰਦਰ ਸਿੰਘ ਲਈ ਜਾਤੀ ਸੂਚਕ ਸ਼ਬਦਾਵਲੀ ਵਰਤੀ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਗਠਿਤ ਦੋ ਮੈਂਬਰੀ ਕਮੇਟੀ ਵਲੋਂ ਵੀ ਰੇਖਾ ਮਹਾਜਨ ਖਿਲਾਫ਼ ਸਿਕਾਇਤ ਨੂੰ ਦਰੁਸਤ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ ਨੂੰ ਇਸ ਮਾਮਲੇ ਵਿਚ ਤੁਰੰਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਗਏ ਹਨ ਅਤੇ 29 ਜਨਵਰੀ 2026 ਨੂੰ ਕੇਸ ਸਬੰਧੀ ਡਾਇਰੈਕਟਰ ਸੈਕੰਡਰੀ ਸਿੱਖਿਆ ਵਿਭਾਗ ਤੋਂ ਤੋਂ ਨਿੱਜੀ ਪੇਸ਼ੀ ਦੌਰਾਨ ਮੰਗੀ ਰਿਪੋਰਟ ਗਈ ਹੈ।...
ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

ਗਣਤੰਤਰ ਦਿਵਸ ਲਈ ਪੰਜਾਬ ਸਰਕਾਰ ਦੀ ਝਾਕੀ ਮਨੁੱਖੀ ਏਕਤਾ ਦੇ ਅਧਿਆਤਮਕ ਨੂਰ  ਅਤੇ ਕੁਰਬਾਨੀ ਦੀ ਭਾਵਨਾ ਦਾ ਪ੍ਰਤੀਕ

Breaking News
ਚੰਡੀਗੜ੍ਹ, 22 ਜਨਵਰੀ:-ਗਣਤੰਤਰ ਦਿਵਸ ਪਰੇਡ- 2026 ਲਈ ਪੰਜਾਬ ਸਰਕਾਰ ਦੁਆਰਾ ਤਿਆਰ ਕੀਤੀ ਗਈ ਝਾਕੀ ਮਨੁੱਖੀ ਏਕਤਾ, ਦਇਆ-ਭਾਵਨਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੇ ਉੱਚਤਮ ਆਦਰਸ਼ਾਂ ਨੂੰ ਕਾਇਮ ਰੱਖਣ ਲਈ ਅਧਿਆਤਮਕਤਾ ਅਤੇ ਕੁਰਬਾਨੀ ਦੀ ਨਿਰਸਵਾਰਥ ਭਾਵਨਾ ਦਾ ਵਿਲੱਖਣ ਪ੍ਰਤੀਕ ਹੈ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਝਾਕੀ ਦੇ ਦੋ ਹਿੱਸੇ ਹਨ- ਟਰੈਕਟਰ ਅਤੇ ਟ੍ਰੇਲਰ। ਝਾਕੀ ਦੇ ਟਰੈਕਟਰ ਹਿੱਸੇ ਵਿੱਚ ਹੱਥ ਦਾ ਨਿਸ਼ਾਨ ਬਣਿਆ ਹੋਇਆ ਹੈ ਜੋ ਮਨੁੱਖਤਾਵਾਦੀ ਅਤੇ ਦਇਆ-ਭਾਵਨਾ ਵਾਲੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਿਆਂ ਅਧਿਆਤਮਿਕਤਾ ਦਾ ਚਾਨਣ ਬਿਖੇਰਦਾ ਹੈ। ਇਸਦੇ ਨਾਲ ਹੀ ਇਸਦੇ ਮੂਹਰਲੇ ਹਿੱਸੇ ਵਿੱਚ 'ਏਕ ਓਂਕਾਰ' (ਪਰਮਾਤਮਾ ਇੱਕ ਹੈ) ਦਾ ਨਿਸ਼ਾਨ, ਜਿਸਨੂੰ ਘੁੰਮਦੇ ਹੋਏ ਦਿਖਾਇਆ ਗਿਆ ਹੈ ਅਤੇ ਕੱਪੜੇ ਦਾ ਇੱਕ ਟੁਕੜਾ ਜਿਸ 'ਤੇ 'ਹਿੰਦ ਦੀ ਚਾਦਰ' ਦੀ ਉਕਰੀ ਹੋਈ ਲਿਖਤ ਹੈ, ਜੋ ਜ਼ੁਲਮ ਤੋਂ ਰਾਖੀ ਦੀ ਗੁਹਾਰ ਲਾਉਣ ਵਾਲਿਆਂ ਲਈ ਸੁਰੱਖਿਆ ਦਾ ਪ੍ਰਤੀਕ ਹੈ। ਟ੍ਰੇਲਰ ਵਾਲੇ ਹਿੱਸੇ ਵਿੱਚ ਰਾਗੀ ਸਿੰਘਾਂ ਦੁਆਰਾ "ਸ਼ਬਦ ਕੀਰਤਨ" ਕੀਤਾ ਜਾ ਰਿਹਾ ਹੈ ਜਿਸਦੇ ਪਿੱਛਲੇ ਹਿੱਸੇ ਵਿੱਚ "ਖੰਡ...
‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

‘ਗੈਂਗਸਟਰਾਂ ’ਤੇ ਵਾਰ’: ਆਪ੍ਰੇਸ਼ਨ ਪ੍ਰਹਾਰ ਨੂੰ ਮਿਲੀ ਵੱਡੀ ਸਫਲਤਾ ; ਪੰਜਾਬ ਦੇ ਗੈਂਗਸਟਰ-ਮੁਕਤ ਹੋਣ ਤੱਕ ਜਾਰੀ ਰਹੇਗੀ ਜੰਗ 

Punjab News
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਫ਼ੈਸਲਾਕੁੰਨ ਅਤੇ ਨਿਰੰਤਰ ਜੰਗ ‘ਗੈਂਗਸਟਰਾਂ ਤੇ ਵਾਰ’ ਦੇ ਪਹਿਲੇ ਪੜਾਅ ਦੇ ਹਿੱਸੇ ਵਜੋਂ ਸ਼ੁਰੂ ਕੀਤੇ ਗਏ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’ –ਨੂੰ ਵੱਡੀ ਸਫਲਤਾ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਪੰਜਾਬ ’ਚ ਮੌਜੂਦ ਸਾਥੀਆਂ ਦੇ ਟਿਕਾਣਿਆਂ ਨੂੰ ਤਹਿਸ-ਨਹਿਸ ਕੀਤਾ ਜਾ ਰਿਹਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ‘ਗੈਂਗਸਟਰਾਂ ’ਤੇ ਵਾਰ’ ਇੱਕ ਨਿਰੰਤਰ ਮੁਹਿੰਮ ਹੈ ਜੋ ਉਦੋਂ ਤੱਕ ਇਸੇ ਤਰ੍ਹਾਂ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਨਹੀਂ ਹੋ ਜਾਂਦਾ। ਜ਼ਿਕਰਯੋਗ ਹੈ  ਕਿ ਮੰਗਲਵਾਰ ਨੂੰ ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡੀਜੀਪੀ ਪੰਜਾਬ ਨੇ ‘ਆਪ੍ਰੇਸ਼ਨ ਪ੍ਰਹਾਰ’ ਨਾਮ ਹੇਠ ਗੈਂਗਸਟਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ ਸ਼ੁਰੂ ਕੀਤੀ  ਸੀ। ਇਸ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱ...
ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Breaking News, Chandigarh
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ:ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ 'ਆਪ' ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ 'ਤੇ...
ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ 110000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਣ ਗਾਰਡ, ਦਿਹਾੜੀ ਮਜ਼ਦੂਰ ਅਤੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ, 22 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ  ਨੇ ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਵਣ ਗਾਰਡ ਤੇਜਿੰਦਰਪਾਲ ਸਿੰਘ, ਜੰਗਲਾਤ ਵਿਭਾਗ ਦਫ਼ਤਰ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਤਾਇਨਾਤ ਸ਼ਮਸ਼ੇਰ ਸਿੰਘ ਦਿਹਾੜੀ ਮਜ਼ਦੂਰ ਅਤੇ ਜ਼ਿਲ੍ਹਾ ਐਸ.ਬੀ.ਐਸ. ਨਗਰ ਦੇ ਵਸਨੀਕ ਚਾਹ ਵੇਚਣ ਵਾਲੇ ਅਮਰਜੀਤ ਥਿੰਦ ਨੂੰ 110000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ  ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ। ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਬਲਾਕ ਅਫ਼ਸਰ ਚਿਰਾਗ ਲਖੋਤਰਾ ਨੇ ਤਜਿੰਦਰਪਾਲ ਸਿੰਘ ਵਣ ਗਾਰਡ ਅਤੇ ਸ਼ਮਸ਼ੇਰ ਸਿੰਘ, ਦਿਹਾੜੀ ਮਜ਼ਦੂਰ ਨਾਲ ਮਿਲ ਕੇ ਸ਼ਿਕਾਇਤਕਰਤਾ ਮੁਹੰਮਦ ਸਲੀਮ, ਜੋ ਜੰਗਲਾਤ ਵਿਭਾਗ ਦੀ ਜ਼ਮੀਨ ’ਤੇ ਗੈਰ-ਕਾਨੂੰਨੀ ਮਾ...
 ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

 ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ 22 ਜਨਵਰੀ 2026:-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲ ਸੂਬੇ ਦੇ ਸਿਹਤ ਖੇਤਰ ਵਿੱਚ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਗਰੀਬ ਜਾਂ ਮੱਧ ਵਰਗੀ ਪਰਿਵਾਰ ਨੂੰ ਇਲਾਜ ਲੈਣ ਲਈ ਹੁਣ ਵਿੱਤੀ ਤੰਗੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ ਯੋਜਨਾ ਤਹਿਤ ਹਰ ਪੰਜਾਬੀ ਨੂੰ ਸਾਲਾਨਾ 10 ਲੱਖ ਰੁਪਏ ਤੱਕ ਮੁਫ਼ਤ ਸਿਹਤ ਬੀਮੇ ਦਾ ਲਾਭ ਮਿਲੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮਰੀਜ਼ ਨੂੰ ਹਸਪਤਾਲ ਵਿੱਚ ਇੱਕ ਵੀ ਰੁਪਿਆ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ ਅਤੇ ਉਨ੍ਹਾਂ ਦੇ ਸਾਰੇ ਖਰਚਿਆਂ ਦਾ ਭੁਗਤਾਨ ਸਿੱਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਹੂਲਤ ਸਿਰਫ਼ ਸਰਕਾਰੀ ਹਸਪਤਾਲਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿੱਚ ਨਿੱਜੀ (ਸੂਚੀਬੱਧ) ਹਸਪਤਾਲਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਯੋਜਨਾ ਪੰਜਾਬ ਦੇ ਹਰੇਕ ਵਾਸੀ ਲਈ ਹੈ। ਇਸ ਯੋਜਨਾ ਤਹਿਤ ਜਾਤ, ਧਰਮ ਜਾਂ ਕੋਈ ਸਿਆਸੀ ਭੇਦ...