ਭਾਰਤ ਵਿੱਚ ਵੋਟਾਂ ਦੀ ਗਿਣਤੀ ਸਿਰਫ਼ ਪ੍ਰਕਿਰਿਆਤਮਕ ਅਭਿਆਸ ਨਹੀਂ ਸਗੋਂ ਸੰਸਥਾਗਤ ਵਿਸ਼ਵਾਸ-ਨਿਰਮਾਣ ਪ੍ਰਕਿਰਿਆ : ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ, 22 ਜਨਵਰੀ:
ਸਾਲ 2025 ਦੇ ਸ਼ੁਰੂ ਤੱਕ ਰਜਿਸਟਰਡ ਹੋਏ ਲਗਭਗ 991 ਮਿਲੀਅਨ ਵੋਟਰਾਂ ਦੇ ਨਾਲ ਭਾਰਤ ਦੁਨੀਆ ਦੇ ਸਭ ਤੋਂ ਵੱਡੇ ਅਤੇ ਗੁੰਝਲਦਾਰ ਲੋਕਤੰਤਰੀ ਅਭਿਆਸ ਨੂੰ ਅੰਜਾਮ ਦਿੰਦਾ ਹੈ । ਹਰ ਵੋਟ ਦੀ ਸਹੀ ਅਤੇ ਪਾਰਦਰਸ਼ੀ ਢੰਗ ਨਾਲ ਗਿਣਤੀ ਯਕੀਨੀ ਬਣਾਉਣਾ ਹੀ ਭਾਰਤ ਦੇ ਚੋਣ ਲੋਕਤੰਤਰੀ ਢਾਂਚੇ ਦਾ ਆਧਾਰ ਰਿਹਾ ਹੈ।
ਨਵੀਂ ਦਿੱਲੀ ਵਿੱਚ ਲੋਕਤੰਤਰ ਅਤੇ ਚੋਣ ਪ੍ਰਬੰਧਨ ’ਤੇ ਅੰਤਰਰਾਸ਼ਟਰੀ ਕਾਨਫਰੰਸ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਚੋਣ ਪ੍ਰਕਿਰਿਆ ਦੇ ਅਹਿਮ ਪੜਾਅ ਵਜੋਂ ਵੋਟ ਗਿਣਤੀ ਦੀ ਮਹੱਤਤਾ ਬਾਰੇ ਬੋਲਦਿਆਂ ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਭਾਰਤ ਦੀ ਵੋਟਾਂ ਦੀ ਗਿਣਤੀ ਇੱਕ ਮਜ਼ਬੂਤ ਸੰਵਿਧਾਨਕ ਫ਼ਤਵੇ ਅਤੇ ਲੋਕ ਪ੍ਰਤੀਨਿਧਤਾ ਐਕਟ, 1951 ਅਤੇ ਕੰਡਕਟ ਆਫ਼ ਇਲੈਕਸ਼ਨ ਰੂਲਜ਼, 1961 ਤਹਿਤ ਵਿਆਪਕ ਕਾਨੂੰਨੀ ਢਾਂਚੇ ਦੁਆਰਾ ਕੀਤੀ ਜਾਂਦੀ ਹੈ। ਇਹ ਵਿਵਸਥਾਵਾਂ ਦੇਸ਼ ਭਰ ਵਿੱਚ ਚੋਣ ਨਤੀਜਿਆਂ ਦੀ ਘੋਸ਼ਣਾ ਦੌਰਾਨ ਇਕਸਾਰਤਾ, ਨਿਰੰਤਰਤਾ ਅਤੇ ਭਰੋਸੇਯੋਗਤਾ ਨੂੰ ਯਕੀਨੀ ਬਣਾਉਂਦੀਆਂ ਹਨ।
ਭਾਰਤ ਦਾ ਪੇਪਰ ਬੈਲਟ ਤੋਂ ...








