ਸਿਵਲ ਸਰਜਨ ਵੱਲੋਂ ਮਾਤਰੀ ਮੌਤ ਦਰ ਘਟਾਉਣ ਲਈ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ
ਰੂਪਨਗਰ, 18 ਜਨਵਰੀ: ਜ਼ਿਲ੍ਹੇ ਵਿੱਚ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਮਾਤਰੀ ਮੌਤ ਦਰ ਨੂੰ ਘਟਾਉਣ ਦੇ ਮਕਸਦ ਨਾਲ, ਸਿਵਲ ਸਰਜਨ ਰੂਪਨਗਰ ਵੱਲੋਂ ਇੱਕ ਅਹਿਮ ਮਾਤਰੀ ਮੌਤ ਰਿਵਿਊ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਪਿਛਲੇ ਸਮੇਂ ਵਿੱਚ ਹੋਈਆਂ ਮਾਤਰੀ ਮੌਤਾਂ ਦੇ ਕਾਰਨਾਂ ਦਾ ਬਾਰੀਕੀ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਨਵੀਆਂ ਰਣਨੀਤੀਆਂ ਉਲੀਕੀਆਂ ਗਈਆਂ।
ਇਸ ਮੌਕੇ ਸਿਵਲ ਸਰਜਨ ਡਾ. ਨਵਰੂਪ ਕੌਰ ਨੇ ਹਦਾਇਤ ਕੀਤੀ ਕਿ ਹਰ ਬਲਾਕ ਵਿੱਚ ਹਾਈ-ਰਿਸਕ ਗਰਭਵਤੀ ਔਰਤਾਂ ਦੀ ਜਲਦੀ ਪਛਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਕੇਸਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇ ਤਾਂ ਜੋ ਜਣੇਪੇ ਦੌਰਾਨ ਕੋਈ ਜਾਨੀ ਨੁਕਸਾਨ ਨਾ ਹੋਵੇ। ਗਰਭਵਤੀ ਔਰਤਾਂ ਨੂੰ ਜਣੇਪੇ ਸਮੇਂ ਸਿਰ ਰੈਫਰ ਕੀਤਾ ਜਾਵੇ ਸਿਵਲ ਸਰਜਨ ਨੇ ਐਂਬੂਲੈਂਸ ਸੇਵਾਵਾਂ (108) ਅਤੇ ਰੈਫਰਲ ਪ੍ਰਣਾਲੀ ਨੂੰ ਹੋਰ ਚੁਸਤ-ਦਰੁਸਤ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ ਨੇ ਕਿਹਾ ਕਿ ਗਰਭ ਅਵਸਥਾ ਦੌਰਾਨ ਹਰ ਗਰਭਵਤੀ ਔਰਤ...








