ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਕੌਂਸਲਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਜੈਤੋ, 6 ਜੁਲਾਈ:- ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਜੈਤੋ ਵਿਖੇ ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ ਅਤੇ ਸਮੂਹ ਕੌਂਸਲਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀਮਤੀ ਨਿਰਮਲਾ ਦੇਵੀ ਨੂੰ ਨਗਰ ਕੌਂਸਲ ਪ੍ਰਧਾਨ, ਸ੍ਰੀ ਹਰੀਸ਼ ਚੰਦਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀ ਨਰਿੰਦਰਪਾਲ ਸਿੰਘ ਨੂੰ ਮੀਤ ਪ੍ਰਧਾਨ ਚੁਣੇ ਜਾਣ 'ਤੇ ਵਧਾਈ ਦਿੱਤੀ।
ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੈਤੋ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਨਗਰ ਕੌਂਸਲ ਦੀ ਨਵੀਂ ਟੀਮ, ਹਲਕਾ ਵਿਧਾਇਕ ਸ. ਅਮੋਲਕ ਸਿੰਘ ਅਤੇ ਪੰਜਾਬ ਸਰਕਾਰ ਆਪਸੀ ਤਾਲਮੇਲ ਨਾਲ ਕੰਮ ਕਰਨਗੇ। ਉਨ੍ਹਾਂ ਨਵੇਂ ਚੁਣੇ ਕੌਂਸਲਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਉਣ।
ਕੈਬਨਿਟ ਮੰਤਰੀ ਸ. ਮੁੰਡੀਆਂ ਨ...








