ਖਾਲੀ ਪਲਾਟਾਂ ‘ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ‘ਤੇ ਮਾਲਕ ਨੂੰ ਹੋਵੇਗਾ ਜ਼ੁਰਮਾਨਾ
ਮਾਨਸਾ, 28 ਦਸੰਬਰ :- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਨਿੱਜੀ ਕਬਜ਼ੇ/ਮਾਲਕੀ ਵਾਲੇ ਖਾਲੀ ਪਏ ਪਲਾਟਾਂ 'ਚ ਕੂੜੇ ਕਰਕਟ, ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਅਗਾਊ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ।
ਹੁਕਮ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿਚ ਲੱਗੇ ਕੂੜੇ ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ ਸਫਾਈ ਆਪਣੇ ਪੱਧਰ 'ਤੇ ਕਰਵਾਉਣੀ ਯਕੀਨੀ ਬਣਾਉਣਗੇ। ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰਦੀਵਾਰੀ ਜਾਂ ਫੈਂਸਿੰਗ ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿਚ ਕੂੜਾ ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ।
...








