ਪੰਜਾਬ ਸਰਕਾਰ ਦੀ ਸਿਹਤ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਦੌਰਾ
ਕੀਰਤਪੁਰ ਸਾਹਿਬ 23 ਦਸੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲੋਕਾਂ ਖ਼ਾਸਕਰ ਵਿਦਿਆਰਥੀਆਂ ਨੂੰ ਸਿਹਤ ਪ੍ਰਣਾਲੀ ਨਾਲ ਜੋੜਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਲਾਣ ਦੇ ਵਿਦਿਆਰਥੀਆਂ ਨੂੰ ਕੀਰਤਪੁਰ ਸਾਹਿਬ ਸਥਿਤ ਮੁੱਢਲੇ ਸਿਹਤ ਕੇਂਦਰ ਦਾ ਸਿੱਖਿਆਤਮਕ ਦੌਰਾ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਗਈ।
ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਮੁੱਢਲੇ ਸਹਿਤ ਕੇਂਦਰ ਦੀਆਂ ਵੱਖ ਵੱਖ ਯੂਨਿਟਾਂ — ਐਮਰਜੈਂਸੀ, ਲੇਬਰ ਰੂਮ, ਫ਼ਾਰਮੇਸੀ ਅਤੇ ਲੈਬ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਸਿਹਤ ਕੇਂਦਰ ਦੀ ਕਾਰਜ ਪ੍ਰਣਾਲੀ ਅਤੇ ਵੱਖ-ਵੱਖ ਸਰ...








