ਪਿੰਡਾਂ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਅਤੇ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਮੁੱਖ ਤਰਜੀਹ: ਨਰਿੰਦਰ ਕੌਰ ਭਰਾਜ
ਸੰਗਰੂਰ, 05 ਜੁਲਾਈ- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਕੀਤੇ ਵਾਅਦੇ ਤਹਿਤ, ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਪਿੰਡ ਖਿਲਰੀਆਂ ਵਿਖੇ ਨਵਾਂ ਅਤੇ ਆਧੁਨਿਕ ਜਿਮ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸਿਆਂ ਅਤੇ ਖਾਸ ਕਰਕੇ ਨੌਜਵਾਨਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।
ਜਿਮ ਦਾ ਉਦਘਾਟਨ ਕਰਨ ਉਪਰੰਤ ਪਿੰਡ ਵਾਸੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਹਾ ਕਿ ਨੌਜਵਾਨ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, "ਸਾਡੀ ਸਰਕਾਰ ਦਾ ਮੁੱਖ ਮਨੋਰਥ ਪਿੰਡਾਂ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਦੇ ਖੇਤਰ ਵਿੱਚ ਮੱਲਾਂ ਮਾਰ ਸਕਣ ਅਤੇ ਆਪਣੇ ਪਿੰਡ ਤੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕਰ ਸਕਣ।"
ਇਸ ਜਿਮ ਵਿੱਚ ਨੌਜਵਾਨਾਂ ਦੀ ਵਰਕਆਊਟ ਲੋੜਾਂ ਨੂੰ ਧਿਆਨ ਵਿੱਚ ਰੱਖਦ...








