Saturday, August 1
Shadow

Tag: breaking news

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

ਸਫ਼ਲਤਾ ਦੀਆਂ ਨਵੀਆਂ ਉਚਾਈਆਂ ਛੂਹ ਰਿਹੈ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ; ਇਸ ਵੇਲੇ 50 ਕੈਡਿਟ ਐਨ.ਡੀ.ਏ. ‘ਚ ਹਾਸਲ ਕਰ ਰਹੇ ਹਨ ਸਿਖਲਾਈ

Breaking News, Sports
ਚੰਡੀਗੜ੍ਹ, 7 ਦਸੰਬਰ:- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਨੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ ਕਿਉਂਕਿ ਇਸ ਸੰਸਥਾ ਦੇ 50 ਕੈਡਿਟ ਮੌਜੂਦਾ ਸਮੇਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਵਿੱਚ ਸਿਖਲਾਈ ਅਧੀਨ ਹਨ। ਦੱਸਣਯੋਗ ਹੈ ਕਿ ਇਸ ਸੰਸਥਾ ਦੇ ਪਹਿਲੀ ਵਾਰ ਐਨੀ ਵੱਡੀ ਗਿਣਤੀ ਵਿੱਚ ਕੈਡਿਟ ਐਨਡੀਏ ਵਿੱਚ ਸਿਖਲਾਈ ਲੈ ਰਹੇ ਹਨ। ਇਸ ਤੋਂ ਇਲਾਵਾ ਇਸ ਸੰਸਥਾ ਦੇ ਤਿੰਨ ਸਾਬਕਾ ਕੈਡਿਟ ਐਨਡੀਏ ਵਿਖੇ ਇੰਸਟ੍ਰਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ, ਜੋ ਹਥਿਆਰਬੰਦ ਬਲਾਂ ਲਈ ਅਗਲੀ ਪੀੜ੍ਹੀ ਤਿਆਰ ਕਰ ਰਹੇ ਹਨ। ਐਨ.ਡੀ.ਏ. ਵਿਖੇ ਸਿਖਲਾਈ ਲੈ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟਾਂ ਦੀ ਗਿਣਤੀ ਵੱਕਾਰੀ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐਮਸੀ) ਦੇ ਚੁਣੇ ਗਏ ਕੈਡਿਟਾਂ ਤੋਂ ਬਹੁਤ ਥੋੜ੍ਹੇ ਫ਼ਰਕ ਨਾਲ ਦੂਜੇ ਨੰਬਰ ਉੱਤੇ ਰਹੀ ਹੈ, ਜੋ ਸੰਸਥਾ ਲਈ ਇੱਕ ਸ਼ਾਨਦਾਰ ਪ੍ਰਾਪਤੀ ਹੈ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਇੱਕ ਵਾਰ ਫਿਰ ਤੋਂ ਸੂਬੇ ਦ...
ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

ਸ਼ਹੀਦ ਭਗਤ ਸਿੰਘ ਹਵਾਈ ਅੱਡੇ ‘ਤੇ ਯਾਤਰੀਆਂ ਨੂੰ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਪੰਜਾਬ ਸਰਕਾਰ ਨੇ ਕਦਮ ਚੁੱਕੇ, ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਸਥਾਪਤ ਕੀਤਾ

Punjab News, Sports
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਦਸੰਬਰ:- ਦੇਸ਼ ਵਿੱਚ ਚੱਲ ਰਹੇ ਇੰਡੀਗੋ ਸੰਕਟ ਦੇ ਮੱਦੇਨਜ਼ਰ, ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਯਾਤਰੀਆਂ ਦੀ ਸਹੂਲਤ ਲਈ 24X7 ਕੰਟਰੋਲ ਰੂਮ ਸਥਾਪਤ ਕਰਕੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੋਈ ਵੀ ਮੁਸ਼ਕਿਲ ਨਾ ਆਉਣ ਦੇਣ ਲਈ ਕਦਮ ਚੁੱਕੇ ਹਨ। ਪੰਜਾਬ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਸਕੱਤਰ ਸ੍ਰੀਮਤੀ ਸੋਨਾਲੀ ਗਿਰਿ  ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਯਾਤਰੀਆਂ ਨੂੰ ਘੱਟ ਤੋਂ ਘੱਟ ਅਸੁਵਿਧਾ ਹੋਣ ਦੇਣ ਦੀ ਵਚਨਬੱਧਤਾ ਤਹਿਤ, ਸਥਿਤੀ ਨੂੰ ਸੁਚਾਰੂ ਬਣਾਉਣ ਲਈ ਹਵਾਈ ਅੱਡਾ ਅਧਿਕਾਰੀਆਂ, ਸੀ ਆਈ ਐਸ ਐਫ ਅਤੇ ਏਅਰਲਾਈਨ ਕੰਪਨੀਆਂ ਨਾਲ ਵਿਸਥਾਰਤ ਗੱਲਬਾਤ ਕੀਤੀ। ਸਕੱਤਰ, ਸ਼ਹਿਰੀ ਹਵਾਬਾਜ਼ੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਇੰਡੀਗੋ ਫਲਾਈਟ ਚ ਦੇਰੀ/ਰੱਦ ਹੋਣ ਤੋਂ ਪ੍ਰਭਾਵਿਤ ਯਾਤਰੀਆਂ ਦੀ ਸਹੂਲਤ ਲਈ ਕੰਟਰੋਲ ਰੂਮ ਤੁਰੰਤ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਿਫੰਡ ਅਤੇ ਰੀਸ਼ਡਿਊਲਿੰਗ, ਸਮਾਨ ਦੀ ਡਿਲੀਵਰੀ...
ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਤਰਨਤਾਰਨ ਦੇ ਪਿੰਡ ਖਾਲੜਾ ਦੇ ਵਸਨੀਕ ਸੰਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ 9 ਐਮਐਮ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹਨ। ਪੁਲਿਸ ਟੀਮਾਂ ਨੇ ਉਕਤ ਮੁਲਜ਼ਮ ਦੀ ਰਾਇਲ ਐਨਫੀਲਡ (ਬੁਲੇਟ) ਮੋਟਰਸਾਈਕਲ ਵੀ ਜ਼ਬਤ ਕੀਤੀ  ਹੈ, ਜਿਸਦੀ ਵਰਤੋਂ ਖੇਪਾਂ ਦੀ ਢੋਆ-ਢੁਆਈ ਲਈ ਕੀਤੀ ਜਾ ਰਹੀ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ...
‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

‘ਯੁੱਧ ਨਸ਼ਿਆਂ ਵਿਰੁੱਧ’ ਦੇ 281ਵੇਂ ਦਿਨ ਪੰਜਾਬ ਪੁਲਿਸ ਵੱਲੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫੀਮ ਸਮੇਤ 71 ਨਸ਼ਾ ਤਸਕਰ ਕਾਬੂ 

Breaking News
ਚੰਡੀਗੜ੍ਹ, 7 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 204 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 281 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,580 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ’ਚੋਂ 834 ਗ੍ਰਾਮ ਹੈਰੋਇਨ, 1.5 ਕਿਲੋ ਅਫ਼ੀਮ, 281 ਨਸ਼ੀਲੀਆਂ ਗੋਲੀਆਂ ਅਤੇ 20,920 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ...
ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

ਹਰਜੋਤ ਬੈਂਸ ਨੇ ਨੰਗਲ ਦੇ ਜ਼ਮੀਨ ਵਿਵਾਦ ਨੂੰ ਸੁਲਝਾਉਣ ਦਾ ਲਿਆ ਅਹਿਦ, ਜ਼ਮੀਨ ‘ਤੇ ਬੀ.ਬੀ.ਐਮ.ਬੀ. ਦੇ ਦਾਅਵੇ ਨੂੰ ਗ਼ੈਰ-ਕਾਨੂੰਨੀ ਦੱਸਿਆ

Breaking News
ਚੰਡੀਗੜ੍ਹ, 6 ਦਸੰਬਰ:- ਨੰਗਲ ਵਾਸੀਆਂ ਦੇ ਹੱਕਾਂ ਦੀ ਰਾਖੀ ਲਈ ਸਖ਼ਤ ਸਟੈਂਡ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਦੇ ਲੰਮੇ ਸਮੇਂ ਤੋਂ ਚੱਲ ਰਹੇ ਜ਼ਮੀਨੀ ਵਿਵਾਦ ਨੂੰ ਪੱਕੇ ਤੌਰ 'ਤੇ ਹੱਲ ਕਰਨ ਦਾ ਪ੍ਰਣ ਲਿਆ ਹੈ। ਸ. ਬੈਂਸ ਨੇ ਨੰਗਲ ਨਾਲ ਆਪਣੇ ਡੂੰਘੇ ਸਬੰਧ ਦਾ ਪ੍ਰਗਟਾਵਾ ਕਰਦਿਆਂ ਇਸਨੂੰ "ਪੰਜਾਬ ਅਤੇ ਦੇਸ਼ ਦਾ ਸਭ ਤੋਂ ਖੂਬਸੂਰਤ ਸ਼ਹਿਰ" ਦੱਸਿਆ। ਉਨ੍ਹਾਂ ਨੇ ਇਥੋਂ ਦੇ ਵਸਨੀਕਾਂ ਦੀ ਰੋਜ਼ੀ-ਰੋਟੀ ਨੂੰ ਬਚਾਉਣ ਦਾ ਪ੍ਰਣ ਲਿਆ ਅਤੇ ਕਿਹਾ ਕਿ ਇਸ ਸ਼ਹਿਰ ਦੀ ਕੀਮਤੀ ਜ਼ਮੀਨ ਖਾਸ ਤੌਰ 'ਤੇ ਕਿਲਨ ਏਰੀਆ ਦੇ ਬਾਜ਼ਾਰ ਅਤੇ ਪਹਾੜੀ ਮਾਰਕੀਟ 'ਤੇ ਬੀ.ਬੀ.ਐਮ.ਬੀ. ਦਾ ਦਾਅਵਾ ਸ਼ਹਿਰ ਦੀ ਜੀਵਨ ਰੇਖਾ ਲਈ ਵੱਡਾ ਖ਼ਤਰਾ ਹੈ। ਇੱਕ ਵੀਡੀਓ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਨੰਗਲ ਦੇ ਬਜ਼ੁਰਗਾਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਇਹ ਜਾਣ ਕੇ ਵੱਡਾ ਝਟਕਾ ਲੱਗਿਆ ਕਿ ਇਹ ਲੋਕ ਡਰ ਅਤੇ ਪਰੇਸ਼ਾਨੀ ਦੇ ਸਾਏ ‘ਚ ਘਿਰੇ ਦਹਾਕਿਆਂ ਤੋਂ ਇਸ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੇ ਹਰ ਸਮੇਂ ਇ...
ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Health, Sports
ਜਲੰਧਰ, 6 ਦਸੰਬਰ :  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜਲੰਧਰ ਜ਼ਿਲ੍ਹੇ ਵਿੱਚ ਚੱਲ ਰਹੇ ਪ੍ਰਮੁੱਖ ਹਾਈਵੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ, ਜਿਨ੍ਹਾਂ ਵਿੱਚ ਦਿੱਲੀ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਬਠਿੰਡਾ ਪ੍ਰਾਜੈਕਟ ਅਤੇ ਫਗਵਾੜਾ-ਹੁਸ਼ਿਆਰਪੁਰ ਹਾਈਵੇ ਆਦਿ ਸ਼ਾਮਲ ਹਨ। ਇਨ੍ਹਾਂ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਡਾ. ਅਗਰਵਾਲ ਨੇ ਪਹਿਲਾਂ ਹੀ ਐਕਵਾਇਰ ਕੀਤੀ ਗਈ ਜ਼ਮੀਨ ਲਈ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਪੱਖ ਵਿੱਚ ਪੈਂਡਿੰਗ ਇੰਤਕਾਲਾਂ ਦੇ ਜਲਦ ਨਿਪਟਾਰੇ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਸਾਰੇ ਪੈਂਡਿੰਗ ਇੰਤਕਾਲਾਂ ਬਾਰੇ ਇੱਕ ਵਿਸਥਾਰਤ ਰਿਪੋਰਟ ਤਿਆਰ ਕਰਨ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਮਹੱਤਵਪੂਰਣ ਪ੍ਰਾਜੈਕਟਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਇਨ੍ਹਾਂ ਦਾ ਜਲਦ ਨਿਪਟਾਰਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਚੱਲ ਰਹੇ ਹਾਈਵੇ ਪ੍ਰਾਜੈਕਟਾਂ ਨੂੰ ਜ਼ਿਲ੍ਹੇ ਦੇ ਆਰਥਿਕ ਵਿਕਾਸ ਲਈ ਮੀਲ ਪੱਥਰ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਿਹਤਰ ਖੇਤਰੀ ਸੰਪਰਕ ਵਿਕਾਸ ਲਈ ਨਵੇਂ ਰਸ...
ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

ਕੈਬਨਿਟ ਮੰਤਰੀ, ਚੇਅਰਮੈਨ, ਮੇਅਰ ਵੱਲੋਂ ਮਹਾ ਪ੍ਰੀ-ਨਿਰਵਾਣ ਦਿਵਸ ਮੌਕੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ

Breaking News
ਜਲੰਧਰ, 6 ਦਸੰਬਰ :  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਮੇਅਰ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵੱਲੋਂ ਅੱਜ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦਾ ਫਲਸਫਾ ਮੌਜੂਦਾ ਸਮੇਂ ਵਿੱਚ ਹੋਰ ਵੀ ਸਾਰਥਕ ਹੋ ਗਿਆ ਹੈ, ਜੋ ਵਧੇਰੇ ਨਿਆਂਪੂਰਨ ਅਤੇ ਮਨੁੱਖੀ ਸਮਾਜ ਲਈ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ। ਡਾ. ਅੰਬੇਡਕਰ ਦੇ ਯੋਗਦਾਨਾਂ 'ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮ...
ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

ਨਾਮਜ਼ਦਗੀ ਵਾਪਸ ਲੈਣ ਮਗਰੋਂ ਜ਼ਿਲ੍ਹਾ ਪ੍ਰੀਸ਼ਦ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਚੋਣ ਮੈਦਾਨ ‘ਚ- ਏ.ਡੀ.ਸੀ(ਵਿਕਾਸ)

Punjab News
ਮਾਲੇਰਕੋਟਲਾ 06 ਮਾਲੇਰਕੋਟਲਾ :-                    ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਲਈ 50 ਅਤੇ ਪੰਚਾਇਤ ਸੰਮਤੀਆਂ ਲਈ 182 ਨਾਮਜਦਗੀਆਂ ਦਾਖ਼ਲ ਹੋਈਆ ਸਨ ਜ਼ਿਨਾ ਵਿੱਚੋਂ ਜ਼ਿਲ੍ਹਾ ਪ੍ਰੀਸ਼ਦ ਲਈ 1 ਅਤੇ ਪੰਚਾਇਤ ਸੰਮਤੀਆਂ ਲਈ ਵੀ 1 ਨਾਮਜਦਗੀ ਪੱਤਰ ਨੂੰ ਪੜਤਾਲ ਦੌਰਾਨ ਰੱਦ ਕੀਤਾ ਗਿਆ ਸੀ । ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਜ਼ਿਲ੍ਹਾ ਪ੍ਰੀਸ਼ਦ ਲਈ 9 ਅਤੇ ਪੰਚਾਇਤ ਸੰਮਤੀਆਂ ਲਈ 45 ਉਮੀਦਵਾਰਾਂ ਨੇ ਆਪਣੇ ਨਾਮਜ਼ਦਰੀ ਪੱਤਰ ਵਾਪਸ ਲਏ । ਬਿਨਾਂ ਮੁਕਾਬਲੇ/ਸਰਬਸੰਮਤੀ ਨਾਲ 2 ਪੰਚਾਇਤ ਸੰਮਤੀਆਂ  ਤੇ ਉਮੀਦਵਾਰ ਜੇਤੂ ਘੋਸਿਤ ਕੀਤੇ ਗਏ ।                    ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਾ ਪ੍ਰੀਸ਼ਦ ਦੇ 10 ਜੋਨਾਂ ਲਈ 40 ਅਤੇ ਪੰਚਾਇਤ ਸੰਮਤੀਆਂ ਲਈ 134 ਉਮੀਦਵਾਰ ਰਹਿ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਚਾਇਤ ਸੰਮਤੀਆਂ ਮਾਲੇਰਕੋਟਲਾ(ਹ)ਦੇ 15 ਜੋਨਾਂ ਲਈ 45,&nbs...
ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

ਨੰਗਲ ਦੇ ਵਸਨੀਕਾਂ ਨੂੰ ਜ਼ਮੀਨਾ ਦੇ ਮਾਲਕਾਨਾਂ ਹੱਕ ਲਈ ਕਾਰਵਾਈ ਕਰਾਂਗੇ- ਹਰਜੋਤ ਬੈਂਸ

Health
ਨੰਗਲ 06 ਦਸੰਬਰ: ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਕਿਹਾ ਹੈ ਕਿ ਬੀਬੀਐਮਬੀ ਵੱਲੋਂ ਨੰਗਲ ਦੇ ਵਸਨੀਕਾਂ ਉਤੇ ਦਹਾਕਿਆਂ ਤੋਂ ਜ਼ਮੀਨ ਖਾਲੀ ਕਰਵਾਉਣ ਦੀ ਲਟਕ ਰਹੀ ਤਲਵਾਰ ਦਾ ਸਥਾਈ ਹੱਲ ਕੀਤਾ ਜਾਵੇਗਾ, ਇਸ ਦੇ ਲਈ ਅਗਲੇ ਹਫਤੇ ਇੱਕ ਉੱਚ ਪੱਧਰੀ ਮੀਟਿੰਗ ਨੰਗਲ ਦੇ ਵਸਨੀਕਾਂ ਦੀ ਕਮੇਟੀ ਨਾਲ ਉੱਚ ਅਧਿਕਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਜਦੋਂ ਹੀ ਪੰਜਾਬ ਦੇ ਮੁੱਖ ਮੰਤਰੀ ਸ੍ਰ.ਭਗਵੰਤ ਸਿੰਘ ਮਾਨ ਜਪਾਨ ਦੌਰੇ ਤੋਂ ਪਰਤਣਗੇ ਤਾਂ ਉਨ੍ਹਾਂ ਨਾਲ ਇਹ ਮਸਲਾ ਵਿਚਾਰਿਆ ਜਾਵੇਗਾ ਅਤੇ ਇਸ ਦਾ ਸਥਾਈ ਹੱਲ ਕੀਤਾ ਜਾਵੇਗਾ।   ਸ੍ਰ.ਬੈਂਸ ਨੇ ਕਿਹਾ ਕਿ ਨੰਗਲ ਦੇ ਵਸਨੀਕ ਜਿਹੜੀਆਂ ਜ਼ਮੀਨਾ ਉਤੇ ਕਾਬਜ਼ ਹਨ ਅਤੇ ਦਹਾਕਿਆਂ ਤੋ ਆਪਣੇ ਕਾਰੋਬਾਰ ਕਰ ਰਹੇ ਹਨ, ਉਨ੍ਹਾਂ ਜ਼ਮੀਨਾਂ ਦੇ ਰਿਕਾਰਡ ਦੀ ਘੋਖ ਕਰਨ ਤੇ ਇਹ ਪਤਾ ਲੱਗਾ ਹੈ ਕਿ ਇਹ ਜ਼ਮੀਨਾਂ ਪੰਜਾਬ ਸਰਕਾਰ ਦੀ ਮਾਲਕੀ ਹਨ, ਜਦੋਂ ਕਿ ਬੀਬੀਐਮਬੀ ਅਣਅਧਿਕਾਰਤ ਤੌਰ ਤੇ ਇਨ੍ਹਾਂ ਜ਼ਮੀਨਾ ਉਤੇ ਆਪਣਾ ਹੱਕ ਜਤਾ ਕੇ ਇੱਥੋ ਦੇ ਕਾਰੋਬਾਰੀਆਂ ਤੇ ਵਸਨੀਕਾਂ ਤੇ ਦਹਾ...
ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ

Breaking News
ਤਰਨ ਤਾਰਨ, 06 ਦਸੰਬਰ (       ) - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ-2025 ਲਈ ਸ੍ਰੀ ਗੁਰਪ੍ਰੀਤ ਸਿੰਘ, ਆਈ.ਪੀ.ਐੱਸ. ਨੂੰ ਜ਼ਿਲ੍ਹਾ ਤਰਨ ਤਾਰਨ ਲਈ ਪੁਲਿਸ ਅਬਜ਼ਰਵਰ ਨਿਯੁਕਤ ਕੀਤਾ ਗਿਆ। ਸੀਨੀਅਰ ਆਈ.ਪੀ.ਐੱਸ. ਅਧਿਕਾਰੀ ਸ੍ਰੀ ਗੁਰਪ੍ਰੀਤ ਸਿੰਘ ਅੱਜ ਜ਼ਿਲ੍ਹਾ ਤਰਨ ਤਾਰਨ ਵਿਖੇ ਪਹੁੰਚ ਗਏ ਹਨ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਚੋਣ ਪ੍ਰੀਕ੍ਰਿਆ ਪੂਰੀ ਤਰ੍ਹਾਂ ਅਮਨ-ਸ਼ਾਂਤੀ, ਨਿਰਪੱਖ ਅਤੇ ਅਜ਼ਾਦਾਨਾਂ ਮਹੌਲ ਵਿੱਚ ਨੇਪਰੇ ਚੜ੍ਹ ਸਕੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਨੇ ਅੱਜ ਤਰਨ ਤਾਰਨ ਵਿਖੇ ਪਹੁੰਚ ਕੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਪੁਲਿਸ ਵਿਭਾਗ ਵੱਲੋਂ ਕੀਤੇ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੁਲਿਸ ਅਬਜ਼ਰਵਰ ਸ੍ਰੀ ਗੁਰਪ੍ਰੀਤ ਸਿੰਘ ਪੇਂਡੂ ਵਿਕਾਸ ਭਵਨ ਦੇ ਰੈਸਟ ਹਾਊਸ ਵਿਖੇ ਰੁ...